Menu

ਸਰਕਾਰੀ ਸਕੂਲਾਂ ਦੇ ਆਨਲਾਈਨ ਸਮਰ ਕੈਂਪ ’ਚ ਵਿਦਿਆਰਥੀਆਂ ਵੱਲੋਂ ਭਾਰੀ ਉਤਸ਼ਾਹ

ਚੰਡੀਗੜ, 3 ਜੂਨ – ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਵਿੱਚ ਰਚਨਾਤਮਿਕ ਰੁਚੀਆਂ ਪੈਦਾ ਕਰਨ ਲਈ ਅਧਿਆਪਕਾਂ ਵੱਲੋਂ ਸਿੱਖਿਆ ਸਕੱਤਰ ਸ੍ਰੀ ਿਸ਼ਨ ਕੁਮਾਰ ਦੀ ਅਗਵਾਈ ਵੱਖ ਵੱਖ ਸਰਕਾਰੀ ਸਕੂਲਾਂ ਆਨ ਲਾਈਨ ਸਮਰ ਕੈਂਪਾਂ ਦੀ ਸ਼ੁਰੂਆਤ ਕਰ ਦਿੱਤੀ ਹੈ।

ਇਸ ਦੀ ਜਾਣਕਾਰੀ ਦਿੰਦੇ ਹੋਏ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਇਨਾਂ ਕੈਂਪਾਂ ਦਾ ਉਦੇਸ਼ ਵਿਦਿਆਰਥੀਆਂ ਵਿੱਚ ਰਚਨਾਮਿਕ ਰੁਚੀਆਂ ਪੈਦਾ ਕਰਨ ਦੇ ਨਾਲ ਨਾਲ ਕੋਵਿਡ 19 ਦੀ ਮਹਾਂਮਾਰੀ ਦੌਰਾਨ ਉਨਾਂ ਨੂੰ ਵੱਖ ਵੱਖ ਗਤੀਵਿਧੀਆਂ ਵਿੱਚ ਸਰਗਰਮ ਵੀ ਰੱਖਣਾ ਹੈ। ਭਾਵੇਂ ਸਰਕਾਰੀ ਸਕੂਲਾਂ ਵਿੱਚ ਗਰਮੀਆਂ ਦੀਆਂ ਛੁੱਟੀਆਂ ਹੋ ਚੁੱਕੀਆਂ ਹਨ ਪਰ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਵੱਲੋਂ ਕੋਵਿਡ 19 ਦੀ ਮਹਾਂਮਾਰੀ ਦੇ ਮੱਦੇਨਜ਼ਰ ਵਰਚੂਅਲ ਸਮਰ ਕੈਂਪ ਲਗਾਏ ਜਾ ਰਹੇ ਹਨ। ਇਨਾਂ ਕੈਂਪਾਂ ਵਿੱਚ ਜਿੱਥੇ ਵਿਦਿਆਰਥੀਆਂ ਨੂੰ ਮਹਾਂਮਾਰੀ ਤੋਂ ਬਚਣ ਦੇ ਢੰਗ ਤਰੀਕਿਆਂ ਦੀ ਜਾਣਕਾਰੀ ਦਿੱਤੀ ਜਾ ਰਹੀ ਹੈ, ਓਥੇ ਇਸ ਦੇ ਨਾਲ ਹੀ ਨਾਲ ਵਿਦਿਆਰਥੀਆਂ ਨੂੰ ਕੋਲਾਜ਼ ਬਣਾਉਣਾ, ਯੋਗਾ, ਫ਼ੈਂਸੀ ਡਰੈੱਸ ਮੁਕਾਬਲੇ, ਕਵਿਤਾ ਉਚਾਰਨ ਮੁਕਾਬਲੇ, ਡਾਂਸ ਮੁਕਾਬਲੇ, ਬੈਸਟ ਆਊਟ ਆਫ਼ ਵੇਸਟ, ਕਲੇਅ ਮਾਡਲਿੰਗ, ਪੇਪਰ ਕਰਾਫ਼ਟ, ਨੋਟ ਬੁੱਕ ਡੈਕੋਰੇਸ਼ਨ, ਨਾਨ-ਫ਼ਾਇਰ ਕੁਕਿੰਗ, ਸਲਾਦ ਡੈਕੋਰੇਸ਼ਨ,  ਪੇਂਟਿੰਗ (ਥ੍ਰੈੱਡ ਅਤੇ ਵੈਜੀਟੇਬਲ) ਆਦਿ ਦੀ ਸਿਖਲਾਈ ਦਿੱਤੀ ਜਾ ਰਹੀ ਹੈ।

ਬੁਲਾਰੇ ਅਨੁਸਾਰ ਇਹ ਕੈਂਪ ਪਿਛਲੇ ਹਫਤੇ ਸ਼ੁਰੂ ਹੋਏ ਸਨ ਅਤੇ ਅਧਿਆਪਕਾਂ ਵੱਲੋਂ ਇਹ ਸਵੈ-ਇੱਛਾ ਨਾਲ ਲਗਾਏ ਜਾ ਰਹੇ ਹਨ। ਸਮੂਹ ਸੈਂਟਰ ਸਕੂਲ ਮੁਖੀ , ਸਕੂਲ ਮੁਖੀ ਅਤੇ ਜ਼ਿਲਿਆਂ ਦੀਆਂ ‘ਪੜੋ ਪੰਜਾਬ ਪੜਾਓ ਪੰਜਾਬ’ ਟੀਮਾਂ ਦੇ ਜ਼ਿਲਾ ਕੋਆਰਡੀਨੇਟਰਾਂ ਵੱਲੋਂ ਵੀ ਸ਼ਮੂਲੀਅਤ ਕੀਤੀ ਜਾ ਰਹੀ ਹੈ।

ਇਹਨਾਂ ਆਨਲਾਈਨ ਕੈਂਪਾਂ ਵਿੱਚ ਅਧਿਆਪਕਾਂ ਅਤੇ ਵਿਦਿਆਰਥੀਆਂ ਵੱਲੋਂ ਭਾਰੀ ਉਤਸ਼ਾਹ ਦਿਖਾਇਆ ਜਾ ਰਿਹਾ ਹੈ।

‘ਆਪ’ ‘ਚ ਬਗਾਵਤ: ਡਿਪਟੀ ਮੇਅਰ ਦੇ ਅਹੁਦੇ…

ਨਵੀਂ ਦਿੱਲੀ : ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਜੇਲ੍ਹ ਜਾਣ ਦਾ ਅਸਰ…

ਹਥਿਆਰਾਂ ਦੇ ਪ੍ਰਦਰਸ਼ਨ ‘ਤੇ ਪਾਬੰਦੀ…

ਚੰਡੀਗੜ੍ਹ, 18 ਅਪ੍ਰੈਲ 2024- ਪੰਜਾਬ ਅਤੇ ਹਰਿਆਣਾ…

ਜੇਲ੍ਹ ‘ਚ ਮਹਿਲਾ ਕੈਦੀ ਨਾਲ…

ਜੀਂਦ, 18 ਅਪ੍ਰੈਲ 2024 : ਹਰਿਆਣਾ ਦੇ…

ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ…

ਨਵੀਂ ਦਿੱਲੀ, 18 ਅਪ੍ਰੈਲ 2024- ਦਿੱਲੀ ਆਬਕਾਰੀ…

Listen Live

Subscription Radio Punjab Today

ਮੰਦਭਾਗੀ ਖਬਰ 1 ਮਹੀਨਾ ਪਹਿਲਾਂ ਕੈਨੇਡਾ ਗਏ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਅੰਮ੍ਰਿਤਸਰ ਦੇ ਹਲਕਾ ਮਜੀਠਾ ਦੇ ਇੱਕ ਨੌਜਵਾਨ ਦੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

ਅੱਜ ਲੱਗ ਰਿਹਾ ਸਭ ਤੋਂ…

8 ਅਪ੍ਰੈਲ 2024- ਸਾਲ 2024 ਦਾ ਪਹਿਲਾ…

Our Facebook

Social Counter

  • 39810 posts
  • 0 comments
  • 0 fans