Menu

ਕੈਲੀਫੋਰਨੀਆ ਦੇ ਗਵਰਨਰ ਨੇ 2015 ਦੇ ਅਣਸੁਲਝੇ ਕਤਲ ਦੀ ਜਾਣਕਾਰੀ ਲਈ ਰੱਖਿਆ 50,000 ਡਾਲਰ ਦਾ ਇਨਾਮ

ਫਰਿਜ਼ਨੋ (ਕੈਲੀਫੋਰਨੀਆ), 3 ਜੂਨ (ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ) – ਕੈਲੀਫੋਰਨੀਆ ਦੇ ਗਵਰਨਰ ਗੈਵਿਨ ਨਿਊਸਮ ਦੇ ਦਫਤਰ ਦੁਆਰਾ ਬੁੱਧਵਾਰ ਨੂੰ ਐਵਨਲ ਵਿੱਚ ਛੇ ਸਾਲ ਪਹਿਲਾਂ ਇੱਕ ਵਿਅਕਤੀ ਦੇ ਅਣਸੁਲਝੇ ਹੋਏ ਕਤਲ ਦੀ ਜਾਣਕਾਰੀ ਦੇਣ ਵਾਲੇ ਲਈ 50,000 ਡਾਲਰ ਦਾ ਇਨਾਮ ਰੱਖਿਆ ਗਿਆ ਹੈ। ਐਵਨਲ ਪੁਲਿਸ ਨੇ ਇਸ ਕਤਲ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ 5 ਫਰਵਰੀ, 2015 ਨੂੰ ਸ਼ਾਮ 7 ਵਜੇ ਦੇ ਕਰੀਬ, 31 ਸਾਲਾ ਵਿਅਕਤੀ ਸੈਂਟੋਸ ਕੈਬਰੇਰਾ ਈਸਟ ਸਟੈਨਿਸਲਸ ਦੇ 400 ਬਲਾਕ ਵਿੱਚ ਆਪਣੇ ਟਰੱਕ ਵੱਲ ਜਾ ਰਿਹਾ ਸੀ ਤਾਂ ਕਿਸੇ ਨੇ ਉਸਨੂੰ ਕਈ ਵਾਰ ਗੋਲੀ ਮਾਰ ਦਿੱਤੀ, ਜਿਸ ਵਿੱਚ ਉਸ ਦੀ ਮੌਤ ਹੋ ਗਈ ਸੀ। ਇਸ ਹਮਲੇ ਦੇ ਬਾਅਦ ਹਮਲਾਵਰ ਆਪਣੇ ਵਾਹਨ ਸਮੇਤ ਭੱਜ ਗਿਆ ਸੀ।
ਕੈਬਰੇਰਾ ਤਿੰਨ ਬੱਚਿਆਂ ਦਾ ਪਿਤਾ ਸੀ ਅਤੇ ਉਸਦੇ ਕਤਲ ਦੀ ਘਟਨਾ ਅਜੇ ਤੱਕ ਅਣਸੁਲਝੀ ਹੈ। ਇਸ ਘਟਨਾ ਬਾਰੇ ਜਾਣਕਾਰੀ ਵਾਲੇ ਕਿਸੇ ਵੀ ਵਿਅਕਤੀ ਨੂੰ ਐਵਨਲ ਪੁਲਿਸ ਵਿਭਾਗ ਨਾਲ ਸੰਪਰਕ ਕਰਨ ਦੀ ਅਪੀਲ ਕੀਤੀ ਗਈ ਹੈ।
ਜਿਸ ਲਈ ਗਵਰਨਰ ਦੇ ਕਰਾਈਮ ਟਿਪ ਰੀਵਾਰਡ ਪ੍ਰੋਗਰਾਮ ਦੇ ਹਿੱਸੇ ਵਜੋਂ  50,000 ਡਾਲਰ ਦਾ ਇਨਾਮ ਦਿੱਤਾ ਜਾ ਰਿਹਾ ਹੈ।

CBI ਨੇ ਸੰਦੇਸ਼ਖਾਲੀ ਮਾਮਲੇ ‘ਚ ਦਰਜ ਕੀਤਾ…

ਨਵੀਂ ਦਿੱਲੀ, 25 ਅਪ੍ਰੈਲ 2024:  ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਜ਼ਮੀਨ ਹੜੱਪਣ ਅਤੇ ਜਿਨਸੀ ਸ਼ੋਸ਼ਣ ਦੇ ਇਲਜ਼ਾਮਾਂ ਤਹਿਤ ਪੱਛਮੀ…

ਜੈਸਲਮੇਰ ‘ਚ ਵੱਡਾ ਹਾਦਸਾ, ਭਾਰਤੀ…

ਜੈਸਲਮੇਰ, 25 ਅਪ੍ਰੈਲ : ਰਾਜਸਥਾਨ ਦੇ ਜੈਸਲਮੇਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

Listen Live

Subscription Radio Punjab Today

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ ਹੋਰ ਪੰਜਾਬੀ…

ਸਰੀ , 25 ਅਪ੍ਰੈਲ – ਕੈਨੇਡਾ ਦੇ ਸਰੀ ‘ਚ ਪੰਜਾਬੀ ਨੌਜਵਾਨ ਕੁਲਵਿੰਦਰ ਸਿੰਘ ਸੋਹੀ (27) ਦੀ ਵ੍ਹਾਈਟ ਰੌਕ ਵਾਟਰਫਰੰਟ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

ਭੈਣ ਦੇ ਵਿਆਹ ਲਈ ਕੈਨੇਡਾ…

ਗੁਰਦਾਸਪੁਰ, 25 ਅਪ੍ਰੈਲ :  ਕੈਨੇਡਾ ਤੋਂ ਪੰਜ ਮਹੀਨੇ…

ਐਲੋਨ ਮਸਕ ਦਾ ਭਾਰਤ ਦੌਰਾ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ…

Our Facebook

Social Counter

  • 39924 posts
  • 0 comments
  • 0 fans