Menu

ਟੈਕਸਾਸ ਵਿੱਚ ਕਾਰ ਹਾਦਸੇ ਤੋਂ ਬਾਅਦ ਹੋਇਆ 3 ਮਿਲੀਅਨ ਡਾਲਰ ਤੋਂ ਵੱਧ ਦੀ ਕੋਕੀਨ ਦਾ ਪਰਦਾਫਾਸ਼

ਫਰਿਜ਼ਨੋ (ਕੈਲੀਫੋਰਨੀਆ), 4 ਜੂਨ (ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ) – ਅਮਰੀਕਾ ਵਿੱਚ ਪੁਲਿਸ ਦੁਆਰਾ ਦੋ ਵਾਹਨਾਂ ਵਿਚਕਾਰ ਹੋਈ ਟੱਕਰ ਤੋਂ ਬਾਅਦ ਲੱਖਾਂ ਡਾਲਰ ਦੀ ਕੋਕੀਨ ਜਬਤ ਕੀਤੀ ਗਈ ਹੈ। ਇਹ ਘਟਨਾ ਸਾਊਥ ਟੈਕਸਾਸ ਵਿੱਚ ਮੈਮੋਰੀਅਲ ਡੇਅ ਦੌਰਾਨ ਵਾਪਰੀ ਹੈ । ਇਸ ਸਬੰਧੀ ਪੁਲਿਸ ਨੇ ਵੀਰਵਾਰ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਾਦਸੇ ਤੋਂ ਬਾਅਦ 30ਲੱਖ ਡਾਲਰ ਤੋਂ ਵੱਧ ਦੇ ਨਸ਼ੇ ਦੇ ਕਬਜ਼ੇ ਵਿੱਚ ਲੈ ਲਏ ਗਏ ਹਨ। ਟੈਕਸਾਸ ਡਿਪਾਰਟਮੈਂਟ ਆਫ ਸੇਫਟੀ ਦੇ ਅਨੁਸਾਰ ਇਸ ਹਾਦਸੇ ਵਿੱਚ ਸ਼ਾਮਲ ਇੱਕ ਬੀ ਐਮ ਡਬਲਯੂ ਕਾਰ ਦੀ ਡਿੱਗੀ ਵਿੱਚੋਂ ਕੋਕੀਨ ਦੇ ਸੱਤਰ ਬੰਡਲ ਤਿੰਨ ਬੈਗਾਂ ਵਿੱਚੋਂ ਬਰਾਮਦ ਕੀਤੇ ਗਏ ਹਨ। ਨਸ਼ਿਆਂ ਦੀ ਇਹ ਖੇਪ ਰੀਓ ਗ੍ਰਾਂਡੇ ਸਿਟੀ ਦੇ ਪੱਛਮ ਵਿੱਚ ਇੱਕ ਹਾਦਸੇ ਤੋਂ ਬਾਅਦ ਪ੍ਰਾਪਤ ਹੋਈ ਹੈ। ਇਹਨਾਂ ਨਸ਼ਿਆਂ ਦੀ ਕੀਮਤ 3.3 ਮਿਲੀਅਨ ਡਾਲਰ ਤੋਂ ਵੀ ਜ਼ਿਆਦਾ ਦੱਸੀ ਜਾ ਰਹੀ ਹੈ ਅਤੇ ਬੈਗਾਂ ਦਾ ਭਾਰ 180 ਪੌਂਡ ਸੀ। ਬੀ ਐਮ ਡਬਲਯੂ ਦਾ ਡਰਾਈਵਰ ਨੂੰ ਨਸ਼ਿਆਂ ਦੇ ਕਬਜ਼ੇ ਦੇ ਦੋਸ਼ਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪੁਲਿਸ ਅਨੁਸਾਰ ਡਰਾਈਵਰ ਦੀ ਪਛਾਣ ਨਹੀਂ ਹੋ ਸਕੀ ਹੈ ਅਤੇ ਇਹ ਅਜੇ ਅਸਪਸ਼ਟ ਹੈ ਕਿ ਸੋਮਵਾਰ ਨੂੰ ਜ਼ਬਤ ਕੀਤੀਆਂ ਗਈਆਂ ਇਹ ਨਸ਼ੀਲੀਆਂ ਦਵਾਈਆਂ ਕਿੱਥੋਂ ਆਈਆਂ ਸਨ। ਇਸ ਮਾਮਲੇ ਦੀ ਅਧਿਕਾਰੀਆਂ ਦੁਆਰਾ ਜਾਂਚ ਕੀਤੀ ਜਾ ਰਹੀ ਹੈ।

ਕੇਜਰੀਵਾਲ ਤੇ ਕੇ ਕਵਿਤਾ ਦੀ ਨਿਆਂਇਕ ਹਿਰਾਸਤ…

ਨਵੀਂ ਦਿੱਲੀ, 23 ਅਪ੍ਰੈਲ 2024: ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਆਮ ਆਦਮੀ ਪਾਰਟੀ (ਆਪ) ਦੇ ਮੁਖੀ ਅਰਵਿੰਦ ਕੇਜਰੀਵਾਲ,…

ਪਹਿਲਾਂ ਪਤਨੀ ਨੇ ਲਿਆ ਫਾਹਾ…

23 ਅਪ੍ਰੈਲ 2024-  :ਉੱਤਰ ਪ੍ਰਦੇਸ਼ ਦੇ ਚਿਤਰਕੂਟ…

ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ਵਿਚ…

ਨਵੀਂ ਦਿੱਲੀ, 23 ਅਪ੍ਰੈਲ 2024- ਤਿਹਾੜ ਜੇਲ੍ਹ…

ਦਰਦਨਾਕ ਹਾਦਸਾ ਬੱਸ ਅਤੇ ਟਰੱਕ…

ਕਨੌਜ, 23 ਅਪ੍ਰੈਲ 2024 :  ਆਗਰਾ-ਲਖਨਊ ਐਕਸਪ੍ਰੈੱਸ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39886 posts
  • 0 comments
  • 0 fans