Menu

ਮਨਪ੍ਰੀਤ ਸਿੰਘ ਬਾਦਲ ਨੇ ਬਾਇਓਡਾਇਵਰਸਿਟੀ ਪਾਰਕ ਦਾ ਕੀਤਾ ਉਦਘਾਟਨ

 ਬਠਿੰਡਾ, 5 ਜੂਨ (ਗੁਰਜੀਤ,ਫੋਟੋ : ਰਾਮ ਸਿੰਘ ਗਿੱਲ) – ਸੂਬਾ ਸਰਕਾਰ ਵਲੋਂ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਲਈ ਤੇ ਸਿਹਤ ਨੂੰ ਤੰਦਰੁਸਤ ਬਣਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਵਿੱਤ ਮੰਤਰੀ ਸ. ਮਨਪ੍ਰੀਤ ਸਿੰਘ ਬਾਦਲ ਨੇ ਬਠਿੰਡਾ ਵਿਖੇ ਥਰਮਲ ਕਲੋਨੀ ਦੀ ਸੜਕ ਦੇ ਨਾਲ ਲਗਦੇ ਜੰਗਲਾਤ ਵਿਭਾਗ ਦੇ ਏਰੀਆ ਚ ਆਮ ਲੋਕਾਂ ਦੀ ਸਹੂਲਤ ਲਈ 81.00 ਲੱਖ ਰੁਪਏ ਦੀ ਲਾਗਤ ਨਾਲ ਬਣੇ ਬਾਇੳਡਾਇਵਰਸਿਟੀ ਪਾਰਕ ਦਾ ਉਦਘਾਟਨ ਕੀਤਾ।

        ਇਸ ਉਪਰੰਤ ਸ. ਬਾਦਲ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਪਾਰਕ ਵਿਚ ਆਮ ਜਨਤਾ ਦੇ ਸੈਰ ਕਰਨ ਲਈ ਇੰਟਰਲੋਕ ਟਾਇਲਾਂ ਲਗਾ ਕੇ 7 ਫੁੱਟ ਚੋੜੇ ਪਾਥ-ਵੇ ਬਣਾਏ ਗਏ ਹਨ। ਜਿਸ ਦੇ ਨਾਲ ਹੀ ਬਾਗਬਾਨੀ ਦਾ ਕੰਮ ਵੀ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਬਜ਼ੁਰਗਾਂ ਦੇ ਬੈਠਣ ਲਈ 5 ਨੰਬਰ ਸ਼ੈਡ ਅਤੇ ਜਿਨ੍ਹਾਂ ਵਿਚ ਬੈਠਣ ਦੇ ਲਈ ਬੈਂਚ ਆਦਿ ਦਾ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਹੈ। ਵਿੱਤ ਮੰਤਰੀ ਸ. ਬਾਦਲ ਨੇ ਕਿਹਾ ਕਿ ਰਾਤ ਦੇ ਸਮੇਂ ਸੈਰ ਕਰਨ ਲਈ ਰੋਸ਼ਨੀ ਲਈ ਲਾਇਟਾਂ ਆਦਿ ਲਗਾਈਆਂ ਗਈਆਂ ਹਨ। ਇਸ ਤੋਂ ਇਲਾਵਾ ਬੱਚਿਆਂ ਦੇ ਮੰਨੋਰੰਜ਼ਨ ਲਈ ਝੂਲੇ ਲਗਾਏ ਗਏ ਹਨ ਤੇ ਟੁਆਇਲਟਸ ਆਦਿ ਦੀ ਸੁਵਿਧਾ ਵੀ ਮੁਹੱਈਆ ਕਰਵਾਈ ਗਈ।

        ਇਸ ਮੌਕੇ ਵਿੱਤ ਮੰਤਰੀ ਸ. ਮਨਪ੍ਰੀਤ ਸਿੰਘ ਬਾਦਲ ਨੇ ਵਿਸ਼ਵ ਵਾਤਾਵਰਣ ਦਿਵਸ ਮੌਕੇ ਆਪਣੇ ਹੱਥੀ ਪੌਦਾ ਲਗਾ ਕੇ ਵਾਤਵਾਰਣ ਦੀ ਸ਼ੁੱਧਤਾ ਨੂੰ ਬਰਕਰਾਰ ਰੱਖਣ ਲਈ ਜ਼ਿਲ੍ਹਾ ਵਾਸੀਆਂ ਨੂੰ ਸੁਨੇਹਾ ਦਿੰਦਿਆਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਰਲ ਕੇ ਵਾਤਾਵਰਣ ਦੀ ਸੰਭਾਲ ਕਰਨ ਚ ਭਰਪੂਰ ਯੋਗਦਾਨ ਪਾਉਣਾ ਚਾਹੀਦਾ ਹੈ ਜਿਸ ਨਾਲ ਸਾਨੂੰ ਕੁਦਰਤੀ ਸਰੋਤ ਪ੍ਰਾਪਤ ਹੁੰਦੇ ਰਹਿਣ।

        ਇਸ ਮੌਕੇ ਕਾਂਗਰਸੀ ਆਗੂ ਸ. ਟਹਿਲ ਸਿੰਘ ਸੰਧੂ ਅਤੇ ਸ. ਮਲਕੀਤ ਸਿੰਘ ਤੋਂ ਇਲਾਵਾ ਹੋਰ ਪਤਵੰਤੇ ਹਾਜ਼ਰ ਸਨ।

AAP ਆਗੂ ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 30 ਅਪ੍ਰੈਲ- ਦਿੱਲੀ ਆਬਕਾਰੀ ਨੀਤੀ ਮਾਮਲੇ ‘ਚ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਜ਼ਮਾਨਤ…

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

CM ਮਾਨ ਨੇ ਜੇਲ੍ਹ ‘ਚ…

ਚੰਡੀਗੜ੍ਹ  30 ਅਪ੍ਰੈਲ 2024-: ਪੰਜਾਬ ਦੇ ਮੁੱਖ ਮੰਤਰੀ ਭਗਵੰਤ…

ਪਤੰਜਲੀ ਇਸਤਿਹਾਰ ਮਾਮਲਾ! ਅਦਾਲਤ ਨੇ…

ਨਵੀਂ ਦਿੱਲੀ, 30 ਅਪ੍ਰੈਲ 2024: ਸੁਪਰੀਮ ਕੋਰਟ…

Listen Live

Subscription Radio Punjab Today

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ ਦੇ ਮੋਰਪਾਰਕ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ ਗੁਰਬਖ਼ਸ਼ ਸਿੰਘ ਸਿੱਧੂ ਅਮਰੀਕਾ ਵਿੱਚ ਅਕਸਰ ਸੀਨੀਅਰ ਖੇਡਾਂ ਵਿੱਚ ਭਾਗ ਲੈਕੇ ਭਾਈਚਾਰੇ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

ਮੰਦਭਾਗੀ ਖਬਰ ਕੈਨੇਡਾ ‘ਚ ਇੱਕ…

29 ਅਪ੍ਰੈਲ 2024- ਮੰਦਭਾਗੀ ਖਬਰ ਕੈਨੇਡਾ ਤੋਂ…

UK ‘ਚ ਸਾਬਕਾ ਪ੍ਰੇਮਿਕਾ ਦਾ…

29 ਅਪ੍ਰੈਲ 2024-: ਬ੍ਰਿਟੇਨ ‘ਚ ਆਪਣੀ ਸਾਬਕਾ…

Our Facebook

Social Counter

  • 40026 posts
  • 0 comments
  • 0 fans