Menu

ਬਠਿੰਡਾ ਸ਼ਹਿਰ ਚ ਬਣੇਗੀ ਆਧੁਨਿਕ ਸਹੂਲਤਾਂ ਨਾਲ ਲੈਸ ਡਿਜੀਟਲ ਲਾਇਬ੍ਰੇਰੀ-ਵਿੱਤ ਮੰਤਰੀ

ਬਠਿੰਡਾ, 5 ਜੂਨ (ਗੁਰਜੀਤ,ਫੋਟੋ : ਰਾਮ ਸਿੰਘ ਗਿੱਲ) – ਵਿੱਤ ਮੰਤਰੀ  ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਬਠਿੰਡਾ ਵਾਸੀਆਂ ਲਈ ਬਹੁਤ ਖੁਸ਼ੀ ਵਾਲੀ ਖਬਰ ਹੈ ਕਿ ਇੱਥੇ ਸੂਬੇ ਦੀ ਪਹਿਲੀ ਆਧੁਨਿਕ ਲਾਇਬ੍ਰੇਰੀ ਬਣਾਈ ਜਾ ਰਹੀ ਹੈ। ਇੱਥੋਂ ਦੇ ਸਿਵਲ ਲਾਇਨ ਖੇਤਰ ਵਿਚ 1.26 ਏਕੜ ਥਾਂ ਚ ਬਣਾਈ ਜਾਣ ਵਾਲੀ ਇਸ ਲਾਇਬ੍ਰੇਰੀ ਤੇ 6.50 ਕਰੋੜ ਰੁਪਏ ਦੀ ਲਾਗਤ ਆਵੇਗੀ। ਇਸ ਡਿਜ਼ੀਟਲ ਲਾਇਬ੍ਰੇਰੀ ਚ ਆਧੁਨਿਕ ਸਮੇਂ ਦੀਆਂ ਜ਼ਰੂਰਤਾਂ ਦੇ ਅਨੁਸਾਰ ਸਾਰੀਆਂ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ।

    ਮਨਪ੍ਰੀਤ ਸਿੰਘ ਬਾਦਲ ਨੇ ਅੱਜ ਸ਼ਹਿਰ ਦੇ ਦੌਰੇ ਦੌਰਾਨ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿਛਲੇ ਕੁਝ ਸਮੇਂ ਚ ਬਠਿੰਡਾ ਸਿੱਖਿਆ ਅਤੇ ਖੋਜ ਦੇ ਖੇਤਰ ਵਿਚ ਆਪਣੇ ਆਸ-ਪਾਸ ਦੇ ਇਲਾਕੇ ਵਿਚ ਇੱਕ ਹੱਬ ਵਜੋਂ ਉਭਰ ਰਿਹਾ ਹੈ। ਨਵੀਂ ਪੀੜੀ ਨੂੰ ਅਕਾਦਮਿਕ ਉੱਤਮਤਾ, ਸਵੈ ਵਿਕਾਸ ਅਤੇ ਤਕਨੀਕੀ ਗਿਆਨ ਦੇ ਖੇਤਰ ਵਿਚ ਉਤਸ਼ਾਹਤ ਕਰਨ ਲਈ ਆਧੁਨਿਕ ਸਮੇਂ ਦੀਆਂ ਜ਼ਰੂਰਤਾਂ ਅਨੁਸਾਰ ਇੱਥੇ ਡਿਜੀਟਲ ਲਾਇਬ੍ਰੇਰੀ ਸਥਾਪਤ ਕਰਨਾ ਸਮੇਂ ਦੀ ਮੁੱਖ ਲੋੜ ਸੀ ਜਿਸ ਦੇ ਮੱਦੇਨਜ਼ਰ ਸ਼ਹਿਰ ਵਾਸੀਆਂ ਨੂੰ ਸਹੂਲਤਾਂ ਦੇਣ ਲਈ ਮੌਜੂਦਾ ਸਮੇਂ ਦੀਆਂ ਜ਼ਰੂਰਤਾਂ ਅਨੁਸਾਰ ਇੱਥੇ ਇੱਕ ਮਾਡਰਨ ਅਤੇ ਹਾਈਟੈਕ ਸਟੇਟ ਆਫ਼ ਦੀ ਆਰਟ ਡਿਜੀਟਲ ਲਾਇਬ੍ਰੇਰੀ ਬਣਾਉਣ ਦਾ ਬੀੜਾ ਚੁੱਕਿਆ ਗਿਆ ਹੈ ਜੋ ਕਿ ਸਟੇਟ ਦੇ ਪ੍ਰੋਜੈਕਟਸ ਲਈ ਇੱਕ ਮੀਲ ਪੱਥਰ ਸਾਬਤ ਹੋਵੇਗੀ।

        ਵਿੱਤ ਮੰਤਰੀ ਨੇ ਕਿਹਾ ਕਿ ਇਸ ਪ੍ਰੋਜੈਕਟ ਨੂੰ ਮੁਕੰਮਲ ਕਰਨ ਲਈ ਤਕਰੀਬਨ 6.50 ਕਰੋੜ ਰੁਪਏ ਦੀ ਲਾਗਤ ਆਵੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਇਸ ਲਾਇਬ੍ਰੇਰੀ ਲਈ ਤਿੰਨ ਮੰਜ਼ਲਾਂ ਇਮਾਰਤ ਦੀ ਉਸਾਰੀ ਕੀਤੀ ਜਾਣੀ ਹੈ ਜਿਸ ਵਿਚ ਇੱਕ ਐਡਮਨਸਟ੍ਰੇਟਵ ਸੈਕਸ਼ਨ, ਈ ਬੁੱਕ ਸੈਕਸ਼ਨ, ਟੈਕਨੀਕਲ ਸੈਕਸ਼ਨ, ਕਨਫਰੰਸ ਰੂਮ, ਰੀਡਿੰਗ ਹਾਲ, ਰੈਫ਼ਰੈਸ਼ਮੈਂਟ ਕਾਰਨਰ ਆਦਿ ਦੀ ਸੁਵਿਧਾ ਪ੍ਰਦਾਨ ਕੀਤੀ ਜਾਵੇਗੀ। ਇਸ ਲਾਇਬ੍ਰੇਰੀ ਨੂੰ ਬਣਾਉਣ ਦਾ ਕੰਮ 6 ਮਹੀਨਿਆਂ ਵਿਚ ਮੁਕੰਮਲ ਕਰ ਲਿਆ ਜਾਵੇਗਾ। ਸ਼ਹਿਰ ਦੇ ਪ੍ਰਮੁੱਖ ਅਤੇ ਕੇਂਦਰ ਵਿਚ ਬਣਾਈ ਜਾਣ ਵਾਲੀ ਇਸ ਲਾਇਬ੍ਰੇਰੀ ਲਈ ਹਰ ਇੱਕ ਵਿਅਕਤੀ ਆਸਾਨੀ ਨਾਲ ਲਾਹਾ ਲੈ ਸਕੇਗਾ।

        ਵਿੱਤ ਮੰਤਰੀ ਨੇ ਕਿਹਾ ਕਿ ਨੌਜਵਾਨਾ ਦੀ ਪ੍ਰਤਿਭਾ ਨੂੰ ਸਹੀ ਦਿਸ਼ਾ ਵੱਲ ਲਿਜਾਣ ਲਈ ਇਹ ਲਾਇਬ੍ਰੇਰੀ ਉਨ੍ਹਾਂ ਲਈ ਜ਼ਰੂਰੀ ਪ੍ਰੇਰਣਾ ਪ੍ਰਦਾਨ ਕਰੇਗੀ ਅਤੇ ਵਿਦਿਅਕ ਤੇ ਉੱਨਤੀ ਪੱਖੋਂ ਸ਼ਹਿਰ ਲਈ ਮੀਲ ਪੱਥਰ ਸਾਬਤ ਹੋਵੇਗੀ। ਇਸ ਉਪਰੰਤ ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਨਾਲ ਮੀਟਿੰਗ ਕਰਕੇ ਸ਼ਹਿਰ ਅੰਦਰ ਚੱਲ ਰਹੇ ਵਿਕਾਸ ਕਾਰਜਾਂ ਦੀ ਸਮੀਖਿਆ ਵੀ ਕੀਤੀ।

        ਸ. ਬਾਦਲ ਨੇ ਦੱਸਿਆ ਕਿ ਰੇਲਵੇ ਲਾਇਨਾਂ ’ਤੇ ਬਨਣ ਵਾਲੇ ਓਵਰ ਬਿ੍ਜਾਂ ਲਈ ਉਨ੍ਹਾਂ ਕੇਂਦਰੀ ਰੇਲਵੇ ਮੰਤਰੀ ਨਾਲ ਵਿਸ਼ੇਸ਼ ਮੁਲਾਕਾਤ ਵੀ ਕੀਤੀ। ਸ. ਬਾਦਲ ਨੇ ਅੱਜ ਬਠਿੰਡਾ ਵਿਖੇ ਨਾਰਥ ਰੇਲਵੇ ਦੇ ਜਨਰਲ ਮੈਨੇਜ਼ਰ ਸ਼੍ਰੀ ਆਸ਼ੂਤੋਸ਼ ਅਤੇ ਉਨ੍ਹਾਂ ਦੀ ਟੀਮ ਨਾਲ ਵਿਸ਼ੇਸ਼ ਬੈਠਕ ਕੀਤੀ। ਬੈਠਕ ਦੌਰਾਨ ਉਨ੍ਹਾਂ ਰੇਲਵੇ ਓਵਰ ਬ੍ਰਿਜ਼ਾਂ, ਅੰਡਰ ਬ੍ਰਿਜਾਂ ਅਤੇ ਰੇਲਵੇ ਦੀ ਥਾਂ ਚ ਪਾਰਕ ਬਣਾਉਣ ਤੋਂ ਇਲਾਵਾ ਰੇਲਵੇ ਨਾਲ ਸਬੰਧਤ ਮਸਲਿਆਂ ਤੇ ਵਿਚਾਰ ਚਰਚਾ ਕੀਤੀ।

        ਇਸ ਮੌਕੇ ਸ਼੍ਰੀ ਅਰੁਣ ਵਧਾਵਨ, ਸ਼੍ਰੀ ਅਸ਼ੋਕ ਪ੍ਰਧਾਨ, ਸ਼੍ਰੀ ਕੇ.ਕੇ. ਅਗਰਵਾਲ, ਸ਼੍ਰੀ ਹਰਮੰਦਰ ਸਿੰਘ, ਸ਼੍ਰੀ ਪਵਨ ਮਾਨੀ, ਸ਼੍ਰੀ ਰਾਜਨ ਗਰਗ, ਸ਼੍ਰੀ ਬਲਜਿੰਦਰ ਸਿੰਘ, ਸ਼੍ਰੀ ਨੱਥੂ ਰਾਮ, ਸ਼੍ਰੀ ਪ੍ਰਕਾਸ਼ ਚੰਦ, ਸ਼੍ਰੀ ਸੰਜੇ ਕਪੂਰ, ਸ਼੍ਰੀ ਵਿੱਕੀ ਗਰਗ ਅਤੇ ਸ਼੍ਰੀ ਕੰਵਲਜੀਤ ਸਿੰਘ ਆਦਿ ਹਾਜ਼ਰ ਸਨ।

AAP ਆਗੂ ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 30 ਅਪ੍ਰੈਲ- ਦਿੱਲੀ ਆਬਕਾਰੀ ਨੀਤੀ ਮਾਮਲੇ ‘ਚ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਜ਼ਮਾਨਤ…

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

CM ਮਾਨ ਨੇ ਜੇਲ੍ਹ ‘ਚ…

ਚੰਡੀਗੜ੍ਹ  30 ਅਪ੍ਰੈਲ 2024-: ਪੰਜਾਬ ਦੇ ਮੁੱਖ ਮੰਤਰੀ ਭਗਵੰਤ…

ਪਤੰਜਲੀ ਇਸਤਿਹਾਰ ਮਾਮਲਾ! ਅਦਾਲਤ ਨੇ…

ਨਵੀਂ ਦਿੱਲੀ, 30 ਅਪ੍ਰੈਲ 2024: ਸੁਪਰੀਮ ਕੋਰਟ…

Listen Live

Subscription Radio Punjab Today

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ ਦੇ ਮੋਰਪਾਰਕ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ ਗੁਰਬਖ਼ਸ਼ ਸਿੰਘ ਸਿੱਧੂ ਅਮਰੀਕਾ ਵਿੱਚ ਅਕਸਰ ਸੀਨੀਅਰ ਖੇਡਾਂ ਵਿੱਚ ਭਾਗ ਲੈਕੇ ਭਾਈਚਾਰੇ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

ਮੰਦਭਾਗੀ ਖਬਰ ਕੈਨੇਡਾ ‘ਚ ਇੱਕ…

29 ਅਪ੍ਰੈਲ 2024- ਮੰਦਭਾਗੀ ਖਬਰ ਕੈਨੇਡਾ ਤੋਂ…

UK ‘ਚ ਸਾਬਕਾ ਪ੍ਰੇਮਿਕਾ ਦਾ…

29 ਅਪ੍ਰੈਲ 2024-: ਬ੍ਰਿਟੇਨ ‘ਚ ਆਪਣੀ ਸਾਬਕਾ…

Our Facebook

Social Counter

  • 40031 posts
  • 0 comments
  • 0 fans