Menu

ਕਰੋਨਾ ਦੇ ਪ੍ਰਭਾਵ ਨੂੰ ਵੱਧਣ ਤੋਂ ਰੋਕਣ ਲਈ ਵੈਕਸੀਨੇਸ਼ਨ ਲਗਵਾਉਣੀ ਜ਼ਰੂਰੀ-ਐਸ.ਡੀ.ਐਮ.

ਫਾਜ਼ਿਲਕਾ, 5 ਜੂਨ- ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ ਦੇ ਦਿਸ਼ਾ-ਨਿਰਦੇਸ਼ਾਂ `ਤੇ ਐਸ.ਡੀ.ਐਮ. ਕੇਸ਼ਵ ਗੋਇਲ ਦੀ ਅਗਵਾਈ ਹੇਠ ਕਰੋਨਾ ਦੇ ਪ੍ਰਕੋਪ ਨੂੰ ਫੈਲਣ ਤੋਂ ਰੋਕਣ ਲਈ ਜ਼ਿਲੇ੍ਹ ਦੀਆਂ ਵੱਖ-ਵੱਖ ਥਾਵਾਂ `ਤੇ ਟੈਸਟਿੰਗ ਅਤੇ ਵੈਕਸੀਨੇਸ਼ਨ ਦੇ ਕੈਂਪ ਲਗਾਏ ਜਾ ਰਹੇ ਹਨ। ਐਸ.ਡੀ.ਐਮ. ਗੋਇਲ ਨੇ ਕਿਹਾ ਕਿ ਕੈਂਪ ਲਗਾਉਣ ਦਾ ਮੰਤਵ ਕਰੋਨਾ ਦੇ ਪ੍ਰਭਾਵ ਨੂੰ ਫੈਲਣ ਤੋਂ ਰੋਕਣਾ ਹੈ। ਉਨ੍ਹਾਂ ਕਿਹਾ ਕਿ ਸਮੇਂ ਸਿਰ ਟੈਸਟਿੰਗ ਹੋਣ ਨਾਲ ਇਸ ਦਾ ਫੈਲਾਅ ਰੁਕ ਜਾਂਦਾ ਹੈ ਤੇ ਇਸ ਦਾ ਖਤਰਾ ਵੀ ਘੱਟ ਹੁੰਦਾ ਹੈ। ਉਨ੍ਹਾਂ ਕਿਹਾ ਕਿ ਜਿਥੇ ਸਮੇਂ ਸਿਰ ਟੈਸਟਿੰਗ ਜ਼ਰੂਰੀ ਹੈ ਉਥੇ ਵੈਕਸੀਨੇਸ਼ਨ ਵੀ ਬਹੁਤ ਲਾਜਮੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਪੜਾਅ ਵਾਰ ਵੈਕਸੀਨੇਸ਼ਨ ਲਗਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਹਰ ਯੋਗ ਵਿਅਕਤੀ ਨੂੰ ਵੈਕਸੀਨ ਲਗਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਵੈਕਸੀਨੇਸ਼ਨ ਕਰੋਨਾ ਦੇ ਫੈਲਾਅ ਨੂੰ ਰੋਕਣ ਵਿਚ ਕਾਰਗਰ ਸਿੱਧ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਅੱਜ ਸਿਵਲ ਹਸਪਤਾਲ ਫਾਜ਼ਿਲਕਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੰਨਿਆ ਫਾਜ਼ਿਲਕਾ ਵਿਖੇ ਵੈਕਸੀਨੇਸ਼ਨ ਕੈਂਪ ਲਗਾਇਆ ਗਿਆ। ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ ਜਿਸ ਕਿਸੇ ਵਿਅਕਤੀ ਨੂੰ ਵੀ ਲੱਛਣ ਨਜਰ ਆਉਂਦੇ ਹਨ ਉਸ ਨੂੰ ਸਿਹਤ ਕੇਂਦਰ ਵਿਖੇ ਜਾ ਕੇ ਆਪਣਾ ਟੈਸਟ ਕਰਵਾਉਣਾ ਚਾਹੀਦਾ ਹੈ ਤੇ ਟੈਸਟ ਕਰਵਾਉਣ ਤੋਂ ਲੈ ਕੇ ਨਤੀਜਾ ਆਉਣ ਤੱਕ ਆਪਣੇ ਪਰਿਵਾਰਕ ਮੈਂਬਰਾਂ ਤੋਂ ਦੂਰ ਰਹਿਣਾ ਚਾਹੀਦਾ ਹੈ ਤਾਂ ਜੋ ਹੋਰ ਮੈਂਬਰ ਕਰੋਨਾ ਦੀ ਚਪੇਟ ਵਿਚ ਨਾ ਆ ਸਕਣ।ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ ਹਰੇਕ ਵਿਅਕਤੀ ਨੂੰ ਸਾਵਧਾਨੀਆਂ ਦੀ ਪਾਲਣਾ ਕਰਨੀ ਚਾਹੀਦੀ ਹੈ।

ਮੁਹਾਲੀ ‘ਚ ਮਿਲੀ ਹਰਿਆਣਾ ਪੁਲਿਸ ਕਾਂਸਟੇਬਲ ਦੀ…

ਚੰਡੀਗੜ੍ਹ, 23 ਅਪ੍ਰੈਲ 2024- ਹਰਿਆਣਾ ਦੇ ਪੁਲਿਸ ਕਾਂਸਟੇਬਲ ਦੀ ਬੇਰਹਿਮੀ ਨਾਲ ਹੱਤਿ.ਆ ਕਰ ਦਿੱਤੀ ਗਈ ਹੈ। ਉਸ ਦੀ ਲਾਸ਼…

ਕੇਜਰੀਵਾਲ ਤੇ ਕੇ ਕਵਿਤਾ ਦੀ…

ਨਵੀਂ ਦਿੱਲੀ, 23 ਅਪ੍ਰੈਲ 2024: ਦਿੱਲੀ ਦੀ…

ਪਹਿਲਾਂ ਪਤਨੀ ਨੇ ਲਿਆ ਫਾਹਾ…

23 ਅਪ੍ਰੈਲ 2024-  :ਉੱਤਰ ਪ੍ਰਦੇਸ਼ ਦੇ ਚਿਤਰਕੂਟ…

ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ਵਿਚ…

ਨਵੀਂ ਦਿੱਲੀ, 23 ਅਪ੍ਰੈਲ 2024- ਤਿਹਾੜ ਜੇਲ੍ਹ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39892 posts
  • 0 comments
  • 0 fans