Menu

ਬਠਿੰਡਾ: 7 ਮੌਤਾਂ, 136 ਨਵੇਂ ਕੇਸ ਤੇ 283 ਕਰੋਨਾ ਪ੍ਰਭਾਵਿਤ ਮਰੀਜ਼ ਠੀਕ ਹੋਣ ਉਪਰੰਤ ਪਰਤੇ ਘਰ, 5940 ਨੇ ਲਗਵਾਈ ਕਰੋਨਾ ਵੈਕਸੀਨ

ਬਠਿੰਡਾ, 6 ਜੂਨ : ਡਿਪਟੀ ਕਮਿਸ਼ਨਰ ਬੀ.ਸ਼੍ਰੀਨਿਵਾਸਨ ਨੇ ਦੱਸਿਆ ਕਿ ਬੀਤੇ 24 ਘੰਟਿਆਂ ਦੌਰਾਨ ਕੋਰੋਨਾ ਪ੍ਰਭਾਵਿਤ 7 ਵਿਅਕਤੀਆਂ ਦੀ ਮੌਤ, 136 ਨਵੇਂ ਕੇਸ ਆਏ ਅਤੇ 283 ਕਰੋਨਾ ਪ੍ਰਭਾਵਿਤ ਮਰੀਜ਼ ਠੀਕ ਹੋਣ ਉਪਰੰਤ ਆਪੋਂ-ਆਪਣੇ ਘਰ ਵਾਪਸ ਪਰਤ ਗਏ ਹਨ । ਡਿਪਟੀ ਕਮਿਸ਼ਨਰ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਰੋਨਾ ਮਹਾਂਮਾਰੀ ਨਾਲ ਨਜਿੱਠਣ ਲਈ ਜ਼ਿਲੇ ਅੰਦਰ ਕੋਵਿਡ-19 ਤਹਿਤ ਕੁੱਲ 347525 ਸੈਂਪਲ ਲਏ ਗਏ, ਜਿਨਾਂ ਚੋਂ 39882 ਪਾਜੀਟਿਵ ਕੇਸ ਆਏ, ਜਿਸ ਚੋਂ 37278 ਕਰੋਨਾ ਪ੍ਰਭਾਵਿਤ ਮਰੀਜ਼ ਕਰੋਨਾ ਵਾਇਰਸ ਤੇ ਫ਼ਤਿਹ ਹਾਸਲ ਕਰਕੇ ਆਪੋ-ਆਪਣੇ ਘਰ ਵਾਪਸ ਪਰਤ ਗਏ। ਇਸ ਸਮੇਂ ਜ਼ਿਲੇ ਵਿੱਚ ਕੁੱਲ 1654 ਕੇਸ ਐਕਟਿਵ ਹਨ ਤੇ ਹੁਣ ਤੱਕ ਕਰੋਨਾ ਪ੍ਰਭਾਵਿਤ 950 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਇਸ ਸਮੇਂ 1491 ਕਰੋਨਾ ਪਾਜੀਟਿਵ ਘਰੇਲੂ ਇਕਾਂਤਵਾਸ ਵਿਚ ਹਨ।

ਡਿਪਟੀ ਕਮਿਸ਼ਨਰ ਬੀ.ਸ਼੍ਰੀਨਿਵਾਸਨ ਨੇ ਦੱਸਿਆ ਕਿ ਕਰੋਨਾ ਦੇ ਵੱਧ ਰਹੇ ਪ੍ਰਕੋਪ ਨੂੰ ਰੋਕਣ ਦੇ ਮੱਦੇਨਜ਼ਰ ਪੰਜਾਬ ਸਰਕਾਰ ਵਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲਾ ਪ੍ਰਸ਼ਾਸ਼ਨ ਵਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਕਰੋਨਾ ਦੇ ਪ੍ਰਭਾਵ ਨੂੰ ਫ਼ੈਲਣ ਤੋਂ ਰੋਕਣ ਲਈ ਸਿਹਤ ਵਿਭਾਗ ਦੇ ਸਹਿਯੋਗ ਨਾਲ ਵੱਖ-ਵੱਖ ਟੀਮਾਂ ਵਲੋਂ ਸਰਕਾਰੀ ਦਫ਼ਤਰ, ਸੇਵਾਂ ਤੇ ਸੁਵਿਧਾ ਕੇਂਦਰਾਂ, ਤਹਿਸੀਲ ਕੰਪਲੈਕਸ ਵਿੱਚ ਜਾ ਕੇ ਕਰੋਨਾ ਵੈਕਸੀਨੇਸ਼ਨ ਤੇ ਸੈਂਪਲਿੰਗ ਕੈਂਪ ਲਗਾਏ ਜਾ ਰਹੇ ਹਨ। ਇਨਾਂ ਕੈਂਪਾਂ ਦੀ ਲੜੀ ਤਹਿਤ 4 ਤੇ 5 ਜੂਨ ਨੂੰ 5585 ਸੈਂਪਲ ਲਏ ਗਏ ਤੇ 5940 ਲੋਕਾਂ ਦੀ ਵੈਕਸੀਨੇਸ਼ਨ ਹੋਈ। ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਕੀਤੀ ਗਈ ਸੈਂਪਲਿੰਗ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ 4 ਜੂਨ ਨੂੰ 828 ਵੱਖ-ਵੱਖ ਪੁਲਿਸ ਨਾਕਿਆਂ ਦੁਆਰਾ, 241 ਵੱਖ-ਵੱਖ ਦਫ਼ਤਰਾਂ ਵਿਚ ਆਉਣ ਵਾਲੇ ਵਿਅਕਤੀਆਂ, 57 ਸਰਕਾਰੀ ਅਧਿਕਾਰੀਆਂ ਤੇ ਕਰਮਚਾਰੀਆਂ, 511 ਪ੍ਰਾਈਵੇਟ ਹਸਪਤਾਲਾਂ ਅਤੇ 1354 ਸਿਹਤ ਵਿਭਾਗ ਵਲੋਂ ਸੈਂਪਲ ਲਏ ਗਏ। ਇਸੇ ਤਰਾਂ ਜ਼ਿਲੇ ਅੰਦਰ ਕੀਤੀ ਗਈ ਵੈਕਸੀਨੇਸ਼ਨ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਰਕਾਰੀ ਹਸਪਤਾਲਾਂ ਤੇ ਸਿਹਤ ਕੇਂਦਰਾਂ ਵਿੱਚ ਲਗਾਏ ਗਏ ਵੱਖ-ਵੱਖ ਕੈਂਪਾਂ ਦੌਰਾਨ 1337 ਵਿਅਕਤੀਆਂ ਅਤੇ 18 ਤੋਂ 44 ਵਰਗ ਦੇ 1330 ਉਸਾਰੀ ਕਿਰਤੀਆਂ ਦੇ ਵੈਕਸੀਨੇਸ਼ਨ ਕੀਤੀ ਗਈ। ਇਸੇ ਤਰ੍ਹਾਂ ਡਿਪਟੀ ਕਮਿਸ਼ਨਰ ਨੇ 5 ਜੂਨ ਨੂੰ 663 ਵੱਖ-ਵੱਖ ਪੁਲਿਸ ਨਾਕਿਆਂ ਦੁਆਰਾ, 140 ਵੱਖ-ਵੱਖ ਦਫ਼ਤਰਾਂ ਵਿਚ ਆਉਣ ਵਾਲੇ ਵਿਅਕਤੀਆਂ, 531 ਪ੍ਰਾਈਵੇਟ ਹਸਪਤਾਲਾਂ ਅਤੇ 1260 ਸਿਹਤ ਵਿਭਾਗ ਵਲੋਂ ਸੈਂਪਲ ਲਏ ਗਏ। ਇਸੇ ਤਰਾਂ ਜ਼ਿਲੇ ਅੰਦਰ ਕੀਤੀ ਗਈ ਵੈਕਸੀਨੇਸ਼ਨ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਸਰਕਾਰੀ ਹਸਪਤਾਲਾਂ ਤੇ ਸਿਹਤ ਕੇਂਦਰਾਂ ਵਿੱਚ ਲਗਾਏ ਗਏ ਵੱਖ-ਵੱਖ ਕੈਂਪਾਂ ਦੌਰਾਨ 2313 ਵਿਅਕਤੀਆਂ ਤੇ 18 ਤੋਂ 44 ਵਰਗ ਦੇ 960 ਉਸਾਰੀ ਕਿਰਤੀਆਂ ਦੇ ਵੈਕਸੀਨੇਸ਼ਨ ਕੀਤੀ ਗਈ।

ਡਿਪਟੀ ਕਮਿਸ਼ਨਰ ਬੀ.ਸ਼੍ਰੀਨਿਵਾਸਨ ਨੇ ਆਮ ਲੋਕਾਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਉਹ ਸਰਕਾਰ ਵਲੋਂ ਸਮੇਂ-ਸਮੇਂ ਤੇ ਜਾਰੀ ਹਦਾਇਤਾਂ ਦੀ ਪਾਲਣਾ ਕਰਨਾ ਯਕੀਨੀ ਬਣਾਉਣ। ੳਨਾਂ ਕਿਹਾ ਕਿ ਸ਼ੋਸ਼ਲ ਮੀਡੀਆ ਤੇ ਫੈਲ ਰਹੀਆਂ ਝੂਠੀਆਂ ਅਫ਼ਵਾਹਾਂ ਤੋਂ ਗੁਰੇਜ਼ ਕਰਨ। ਮੂੰਹ ਤੇ ਹਮੇਸ਼ਾ ਮਾਸਕ ਅਤੇ ਵਾਰ-ਵਾਰ ਸਾਫ਼ ਪਾਣੀ ਅਤੇ ਸੈਨੀਟਾਈਜ਼ਰ ਨਾਲ ਹੱਥ ਸਾਫ਼ ਕਰਦੇ ਰਹਿਣ। ਉਨਾਂ ਕਿਹਾ ਕਿ ਇਸ ਮਹਾਂਮਾਰੀ ਤੋਂ ਸਿਰਫ਼ ਪਰਹੇਜ਼ ਨਾਲ ਹੀ ਛੁਟਕਾਰਾ ਪਾਇਆ ਜਾ ਸਕਦਾ ਹੈ।

ਮੁਹਾਲੀ ‘ਚ ਮਿਲੀ ਹਰਿਆਣਾ ਪੁਲਿਸ ਕਾਂਸਟੇਬਲ ਦੀ…

ਚੰਡੀਗੜ੍ਹ, 23 ਅਪ੍ਰੈਲ 2024- ਹਰਿਆਣਾ ਦੇ ਪੁਲਿਸ ਕਾਂਸਟੇਬਲ ਦੀ ਬੇਰਹਿਮੀ ਨਾਲ ਹੱਤਿ.ਆ ਕਰ ਦਿੱਤੀ ਗਈ ਹੈ। ਉਸ ਦੀ ਲਾਸ਼…

ਕੇਜਰੀਵਾਲ ਤੇ ਕੇ ਕਵਿਤਾ ਦੀ…

ਨਵੀਂ ਦਿੱਲੀ, 23 ਅਪ੍ਰੈਲ 2024: ਦਿੱਲੀ ਦੀ…

ਪਹਿਲਾਂ ਪਤਨੀ ਨੇ ਲਿਆ ਫਾਹਾ…

23 ਅਪ੍ਰੈਲ 2024-  :ਉੱਤਰ ਪ੍ਰਦੇਸ਼ ਦੇ ਚਿਤਰਕੂਟ…

ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ਵਿਚ…

ਨਵੀਂ ਦਿੱਲੀ, 23 ਅਪ੍ਰੈਲ 2024- ਤਿਹਾੜ ਜੇਲ੍ਹ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39889 posts
  • 0 comments
  • 0 fans