Menu

ਸਾਬੂਆਣਾ ਵਿਖੇ ਲਗਾਇਆ ਗਿਆ ਮਲੇਰੀਆ ਜਾਗਰੂਕਤਾ ਕੈਂਪ

ਅਬੋਹਰ, 7 ਜੂਨ (ਰਿਤਿਸ਼) – ਸੀਨੀਅਰ ਮੈਡੀਕਲ ਅਫਸਰ ਸੀ.ਐਚ.ਸੀ. ਖੂਈਖੇੜਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਬ ਸੈਂਟਰ ਸਾਬੂਆਣਾ ਵਿਖੇ ਮਲੇਰੀਆ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਦੀ ਅਗਵਾਈ ਹੈਲਥ ਸੁਪਰਵਾਈਜ਼ਰ ਸ੍ਰੀ ਇੰਦਰਜੀਤ ਸਿੰਘ ਨੇ ਕੀਤੀ।
ਕੈਂਪ ਦੌਰਾਨ ਸਾਬੂਆਣਾ ਪਿੰਡ ਦੇ ਲੋਕਾਂ ਨੂੰ ਹੈਲਥ ਵਰਕਰ ਸ੍ਰੀ ਮੁਕੇਸ਼ ਕੁਮਾਰ ਨੇ ਮਲੇਰੀਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਲੋਕਾਂ ਨੂੰ ਮਲੇਰੀਆਂ ਬਾਰੇ ਜਾਗਰੂਕ ਕਰਦਿਆਂ ਦੱਸਿਆ ਕਿ ਮਲੇਰੀਆ ਬੁਖਾਰ ਮਾਦਾ ਐਨੋਫਲੀਜ਼ ਮੱਛਰ ਦੇ ਕੱਟਣ ਨਾਲ ਹੁੰਦਾ ਹੈ।ਉਨ੍ਹਾਂ ਦੱਸਿਆ ਕਿ ਮਲੇਰੀਆ ਬੁਖਾਰ ਹੋਣ ਤੇ ਕਾਂਬਾ, ਸਿਰ ਦਰਦ, ਕਮਜ਼ੋਰੀ ਮਹਿਸੂਸ ਹੋਣਾ ਅਤੇ ਬੁਖਾਰ 101 ਤੋਂ ਉਪਰ ਹੁੰਦਾ ਹੈ।
ਉਨ੍ਹਾਂ ਦੱਸਿਆ ਕਿ ਮਲੇਰੀਆ ਮੱਛਰ ਗੰਦੇ ਪਾਣੀ ਵਿਚ ਅੰਡੇ ਦਿੰਦਾ ਹੈ ਅਤੇ ਉੱਥੇ ਹੀ ਵੱਧਦਾ ਹੈ। ਉਨ੍ਹਾਂ ਪਿੰਡ ਵਾਸੀਆਂ ਨੂੰ ਦੱਸਿਆ ਕਿ ਇਹ ਮੱਛਰ ਜ਼ਿਆਦਾਤਰ ਰਾਤ ਵੇਲੇ ਹੀ ਕੱਟਦਾ ਹੈ ਅਤੇ ਇਸ ਤੋਂ ਬਚਾਓ ਲਈ ਸਾਨੂੰ ਰਾਤ ਨੂੰ ਪੂਰੀਆਂ ਬਾਹਾਂ ਵਾਲੇ ਕੱਪੜੇ ਪਾਉਣੇ ਚਾਹੀਦੇ ਹਨ, ਸੋਣ ਵੇਲੇ ਮੱਛਰਦਾਨੀ ਜਾਂ ਮੱਛਰ ਭਜਾਉਣ ਵਾਲੀਆਂ ਕਰੀਮਾਂ ਦੀ ਵਰਤੋਂ ਕਰਨੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ ਸਾਨੂੰ ਆਪਣੇ ਆਲੇ-ਦੁਆਲੇ ਸਫਾਈ ਰੱਖਣੀ ਚਾਹੀਦੀ ਹੈ ਅਤੇ ਜਿੱਥੇ ਗੰਦਾ ਪਾਣੀ ਖੜ੍ਹਾ ਹੁੰਦਾ ਹੈ ਉਥੇ ਕਾਲਾ ਤੇਲ ਪਾ ਦੇਣਾ ਚਾਹੀਦਾ ਹੈ। ਉਨ੍ਹਾਂ ਪਿੰਡ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਉਨ੍ਹਾਂ ਨੂੰ ਬੁਖਾਰ ਹੁੰਦਾ ਹੈ ਤਾਂ ਆਪਣਾ ਮਲੇਰੀਆ ਦਾ ਟੈਸਟ ਜ਼ਰੂਰ ਕਰਵਾਉਣਾ।

ਜੇਪੀ ਨੱਡਾ BJP ਉਮੀਦਵਾਰ ਸੰਜੇ ਟੰਡਨ ਦੀ…

ਭਾਜਪਾ 10 ਮਈ ਨੂੰ ਚੰਡੀਗੜ੍ਹ ਵਿੱਚ ਵੱਡੀ ਰੈਲੀ ਕਰਨ ਜਾ ਰਹੀ ਹੈ, ਜਿਸ ਵਿੱਚ ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ…

ਸਲਮਾਨ ਖਾਨ ਦੇ ਘਰ ਦੇ…

ਮੁੰਬਈ, 7 ਮਈ 2024 : ਮੁੰਬਈ ‘ਚ…

ਅਰਵਿੰਦ ਕੇਜਰੀਵਾਲ ਦੀ ਅੰਤਰਿਮ ਜ਼ਮਾਨਤ…

ਨਵੀਂ ਦਿੱਲੀ, 7 ਮਈ 2024 – ਸ਼ਰਾਬ…

ਗੁਰਦੁਆਰਾ ਗੁਰੂ ਨਾਨਕ ਪ੍ਰਕਾਸ਼ ਫਰਿਜਨੋ…

ਫਰਿਜਨੋ ( ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ /…

Listen Live

Subscription Radio Punjab Today

ਗੁਰਦੁਆਰਾ ਗੁਰੂ ਨਾਨਕ ਪ੍ਰਕਾਸ਼ ਫਰਿਜਨੋ ਦੀ ਕਮੇਟੀ…

ਫਰਿਜਨੋ ( ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ- ਦਮਦਮੀ ਟਕਸਾਲ ਦੀ ਰਹਿਨੁਮਾਈ ਹੇਠ ਸੇਵਾਵਾਂ ਦੇ ਰਹੇ ਗੁਰਦਵਾਰਾ ਗੁਰੂ…

ਮੰਦਭਾਗੀ ਖਬਰ-ਆਸਟ੍ਰੇਲੀਆ ‘ਚ ਇੱਕ ਭਾਰਤੀ…

6 ਮਈ 2024-ਆਸਟ੍ਰੇਲੀਆ ਤੋਂ ਇਕ ਮੰਦਭਾਗੀ ਖਬਰ…

ਗੋਲਡੀ ਬਰਾੜ ਦੀ ਮੌਤ ਦੀ…

2 ਮਈ 2024-: ਬੀਤੇ ਦਿਨੀਂ ਖਬਰ ਆਈ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

Our Facebook

Social Counter

  • 40168 posts
  • 0 comments
  • 0 fans