Menu

ਮਹਾਰਾਜਾ ਰਣਜੀਤ ਸਿੰਘ ਪੰਜਾਬ ਤਕਨੀਕੀ ਯੂਨੀਵਰਸਿਟੀ ਵੱਲੋਂ ਅੰਤਰਰਾਸ਼ਟਰੀ ਐਕਸਚੇਂਜ ਪੋ੍ਰਗਰਾਮ ਤਹਿਤ ਯੂ.ਐਸ.ਏ. ਦੀ ਵੇਨ ਸਟੇਟ ਯੂਨੀਵਰਸਿਟੀ ਨਾਲ ਸਮਝੌਤਾ ਸਹੀਬੱਧ

ਚੰਡੀਗੜ੍ਹ, 8 ਜੂਨ- ਅੰਤਰਰਾਸ਼ਟਰੀ ਐਕਸਚੇਂਜ ਪੋ੍ਰਗਰਾਮ ਤਹਿਤ ਵਿਦਿਆਰਥੀਆਂ ਨੂੰ ਤਕਨੀਕੀ ਸਿੱਖਿਆ ਦੇ ਖੇਤਰ ਵਿੱਚ ਉੱਤਮ ਅਭਿਆਸਾਂ ਬਾਰੇ ਜਾਣਕਾਰੀ ਦੇਣ ਲਈ ਮਹਾਰਾਜਾ ਰਣਜੀਤ ਸਿੰਘ ਪੰਜਾਬ ਤਕਨੀਕੀ ਯੂਨੀਵਰਸਿਟੀ (ਐਮ.ਆਰ.ਐਸ.ਪੀ.ਟੀ.ਯੂ.) ਨੇ ਯੂ.ਐਸ.ਏ. ਦੀ ਵੇਨ ਸਟੇਟ ਯੂਨੀਵਰਸਿਟੀ ਨਾਲ ਸਮਝੌਤੇ (ਐਮ.ਓ.ਯੂ.) `ਤੇ ਹਸਤਾਖ਼ਰ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਇੱਕ ਪਾਥਵੇਅ ਪ੍ਰੋਗਰਾਮ ਹੈ, ਜਿਸ ਤਹਿਤ ਇੱਕ ਵਿਦਿਆਰਥੀ ਮਹਾਰਾਜਾ ਰਣਜੀਤ ਸਿੰਘ ਪੰਜਾਬ ਤਕਨੀਕੀ ਯੂਨੀਵਰਸਿਟੀ ਵਿੱਚ ਤਿੰਨ ਸਾਲਾਂ ਦੀ ਪੜ੍ਹਾਈ ਕਰਨ ਤੋਂ ਬਾਅਦ ਚੌਥੇ ਅਤੇ ਪੰਜਵੇਂ ਸਾਲ ਦੀ ਪੜ੍ਹਾਈ 3 ਪਲੱਸ 2 ਅਤੇ 3 ਪਲੱਸ 1 ਪ੍ਰੋਗਰਾਮਾਂ ਅਧੀਨ ਵੇਨ ਸਟੇਟ ਯੂਨੀਵਰਸਿਟੀ (ਡਬਲਿਊ.ਐਸ.ਯੂ.) ਵਿਖੇ ਪੂਰੀ ਕਰੇਗਾ। ਬੁਲਾਰੇ ਨੇ ਅੱਗੇ ਦੱਸਿਆ ਕਿ 4 ਸਾਲਾਂ ਦਾ ਕੋਰਸ ਪੂਰਾ ਹੋਣ ਤੋਂ ਬਾਅਦ ਐਮ.ਆਰ.ਐਸ.ਪੀ.ਟੀ.ਯੂ. ਦੇ ਵਿਦਿਆਰਥੀ ਨੂੰ ਵੇਨ ਸਟੇਟ ਯੂਨੀਵਰਸਿਟੀ ਅਤੇ ਮਹਾਰਾਜਾ ਰਣਜੀਤ ਸਿੰਘ ਪੰਜਾਬ ਤਕਨੀਕੀ ਯੂਨੀਵਰਸਿਟੀ, ਬਠਿੰਡਾ ਦੋਹਾਂ ਤੋਂ ਬੀ.ਟੈੱਕ ਦੀ ਡਿਗਰੀ ਮਿਲੇਗੀ। ਇਸ ਤੋਂ ਇਲਾਵਾ 5 ਸਾਲ ਦੇ ਪ੍ਰੋਗਰਾਮ ਤਹਿਤ ਬੀ.ਟੈਕ. ਅਤੇ ਮਾਸਟਰਜ਼, ਦੋਵੇਂ ਡਿਗਰੀਆਂ ਵੇਨ ਸਟੇਟ ਯੂਨੀਵਰਸਿਟੀ ਵੱਲੋਂ  ਦਿੱਤੀਆਂ ਜਾਣਗੀਆਂ।

 

  

ਕੈਪਟਨ ਅਮਰਿੰਦਰ ਸਿੰਘ ਵੱਲੋਂ ਸਪੋਰਟਸ ਯੂਨੀਵਰਸਿਟੀ, ਪਟਿਆਲਾ…

ਮੁੱਖ ਮੰਤਰੀ ਨੇ ਮਹਾਨ ਅਥਲੀਟ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ’ਤੇ ਜਾ ਕੇ ਸ਼ਰਧਾ ਦੇ ਫੁੱਲ ਭੇਟ ਕੀਤੇ, ਪੰਜਾਬ ਨੇ…

ਸਦਾ ਲਈ ਉੱਡ ਗਿਆ ਉਡਣਾ…

ਅੰਤਰ-ਰਾਸ਼ਟਰੀ ਦੌੜਾਕ ਮਿਲਖਾ ਸਿੰਘ ਦੇ ਜਾਣ ਨਾਲ…

ਗੁਰੂ ਕਾਸ਼ੀ ਯੂਨੀਵਰਸਿਟੀ ਨੇ ਮਾਰਿਆ…

ਬਠਿੰਡਾ, 17 ਜੂਨ (ਜਸਪ੍ਰੀਤ)- ਮਾਲਵਾ ਖੇਤਰ ਚ…

32 ਕਿਸਾਨ ਜੱਥੇਬੰਦੀਆਂ ਦੀ ਮੀਟਿੰਗ…

ਦਿੱਲੀ, 17 ਜੂਨ – ਅੱਜ ਸਿੰਘੂ ਕੁੰਡਲੀ…

Listen Live

Subscription Radio Punjab Today

Our Facebook

Social Counter

  • 19904 posts
  • 1 comments
  • 0 fans

Log In