ਫਿਰੋਜ਼ਪੁਰ 8 ਮਈ (ਗੁਰਨਾਮ ਸਿੱਧੂ, ਗੁਰਦਰਸ਼ਨ ਸੰਧੂ) – ਸਾਲ 2021-22 ਦੌਰਾਨ ਸਕੂਲ ਸਿੱਖਿਆ ਵਿਭਾਗ ਵੱਲੋਂ ਆਜ਼ਾਦੀ ਦੇ ਪਚੱਤਰ ਸਾਲਾ ਸਮਾਗਮਾਂ ਵਿੱਚ ਵਿਦਿਆਰਥੀਆਂ ਨੇ ਵੱਧ ਚੜ ਕੇ ਹਿੱਸਾ ਲਿਆ ।
ਡਾਇਰੈਕਟਰ ਐਸਸੀਈਆਰਟੀ ਪੰਜਾਬ ਜੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਕੁਲਵਿੰਦਰ ਕੌਰ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸਿੱਖਿਆ ਫਿਰੋਜ਼ਪੁਰ ਅਤੇ ਕੋਮਲ ਅਰੋੜਾ ਉਪ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸਿੱਖਿਆ ਫਿਰੋਜ਼ਪੁਰ ਦੀ ਯੋਗ ਅਗਵਾਈ ਹੇਠ ਲਖਵਿੰਦਰ ਸਿੰਘ ਨੋਡਲ ਇੰਚਾਰਜ ਤੇ ਸੰਦੀਪ ਕੰਬੋਜ ਨੋਡਲ ਇੰਚਾਰਜ ਵੱਲੋਂ ਸਮੂਹ ਪ੍ਰਿੰਸੀਪਲਜ ਦੇ ਸਹਿਯੋਗ ਨਾਲ ਵੱਖ ਵੱਖ ਸਕੂਲਾਂ ਵਿਚ ਆਨਲਾਈਨ ਲੇਖ ਮੁਕਾਬਲੇ ਕਰਵਾਏ ਗਏ ਜਿਸ ਵਿੱਚ ਵੱਖ ਵੱਖ ਸਕੂਲਾਂ ਤੋਂ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ। ਸ੍ਰੀਮਤੀ ਕੁਲਵਿੰਦਰ ਕੌਰ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸਿੱਖਿਆ ਫਿਰੋਜ਼ਪੁਰ ਨੇ ਦੱਸਿਆ ਕਿ ਸਿੱਖਿਆ ਵਿਭਾਗ ਵੱਲੋਂ ਆਜ਼ਾਦੀ ਦੇ ਪਚੱਤਰ ਸਾਲਾ ਸਮਾਗਮਾਂ ਦੌਰਾਨ ਕਰਵਾਈਆਂ ਜਾਣ ਵਾਲੀਆਂ ਗਤੀਵਿਧੀਆਂ ਬੱਚਿਆਂ ਲਈ ਬਹੁਤ ਹੀ ਲਾਭਕਾਰੀ ਹਨ । ਇਸ ਮੌਕੇ ਤੇ ਉਨ੍ਹਾਂ ਨੇ ਸਮੂਹ ਨੋਡਲ ਅਫਸਰ ਅਤੇ ਸਹਿਯੋਗੀਆਂ ਨੂੰ ਇਸ ਦੀ ਸਫਲਤਾ ਲਈ ਬਹੁਤ ਬਹੁਤ ਵਧਾਈ ਦਿੱਤੀ ਉਨ੍ਹਾਂ ਨੇ ਇਸੇ ਤਰ੍ਹਾਂ ਹੀ ਅੱਗੇ ਆਉਣ ਵਾਲੇ ਸਮੇਂ ਵਿੱਚ ਵੀ ਵੱਧ ਤੋਂ ਵੱਧ ਸਹਿਯੋਗ ਲਈ ਪ੍ਰੇਰਿਤ ਕੀਤਾ ।
ਇਸ ਮੌਕੇ ਤੇ ਅਸ਼ਵਿੰਦਰ ਸਿੰਘ , ਇੰਦਰਦੀਪ ਸਿੰਘ, ਜਰਨੈਲ ਸਿੰਘ, ਵਰਿੰਦਰ ਸਿੰਘ, ਦੀਪਕ ਮਾਠਪਾਲ ਹਾਜਰ ਸਨ।