Menu

ਡਾ. ਤਿ੍ਲੋਚਨ ਸਿੰਘ ਸਿੱਧੂ ਵੱਲੋਂ ਫਾਜ਼ਿਲਕਾ ਜ਼ਿਲ੍ਹੇ ਦੇ ਵੱਖ ਵੱਖ ਸਕੂਲਾਂ ਵਿਚ ਚੱਲ ਰਹੇ ਸਿਵਲ ਵਰਕਸ ਸਬੰਧੀ ਕੀਤਾ ਦੌਰਾ

ਫਾਜ਼ਿਲਕਾ 8 ਜੂਨ (ਰਿਤਿਸ਼) – ਮਾਨਯੋਗ ਮੁੱਖ ਮੰਤਰੀ ਪੰਜਾਬ  ਕੈਪਟਨ ਅਮਰਿੰਦਰ ਸਿੰਘ ਤੇ ਸਿੱਖਿਆ ਮੰਤਰੀ ਸ਼੍ਰੀ ਵਿਜੈਇੰਦਰ ਸਿੰਗਲਾ ਦੀ ਯੋਗ ਅਗਵਾਈ ਅਤੇ ਸਿੱਖਿਆ ਸਕੱਤਰ ਸ਼੍ਰੀ ਕ੍ਰਿਸ਼ਨ ਕੁੁੁੁਮਾਰ ਆਈ.ਏ.ਐਸ. ਦੇ ਯਤਨਾਂ ਸਦਕਾ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਮਿਆਰ ਨੂੰ ਸੁਧਾਰਨ ਲਈ ਨਿਰੰਤਰ ਮਿਹਨਤ ਕਰ ਰਹੀ ਹੈ।ਇਸ ਮਿਹਨਤ ਸਦਕਾ ਅੱਜ ਪੰਜਾਬ ਸਿੱਖਿਆ ਦੇ ਖੇਤਰ ਵਿੱਚ ਦੇਸ਼ ਭਰ ਵਿੱਚੋਂ ਮੋਹਰੀ ਰਿਹਾ ਹੈ।ਇਸ ਦੇ ਪਿੱਛੇ ਜ਼ਿਲ੍ਹਾ ਸਿੱਖਿਆ ਅਫਸਰ, ਉਪ ਜ਼ਿਲ੍ਹਾ ਸਿੱਖਿਆ ਅਫਸਰ, ਵਿਭਾਗ ਦੁਆਰਾ ਬਣਾਈਆਂ ਗਈਆਂ ਨਿਰੀਖਣ ਟੀਮਾਂ ਅਤੇ ਸਮੂਹ ਸਟਾਫ ਦੀ ਅਣਥੱਕ ਮਿਹਨਤ ਹੈ ਜਿਸ ਕਰਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ ਤਿ੍ਲੋਚਨ ਸਿੰਘ ਸਿੱਧੂ ਨੇ ਸਮੂਹ ਸਕੂਲ ਮੁਖੀ ਅਤੇ ਸਟਾਫ ਨੂੰ ਵਧਾਈ ਦਿੱਤੀ।
ਇਸ ਸੰਬੰਧੀ ਹੋਰ  ਜਾਣਕਾਰੀ ਦਿੰਦੇ ਹੋਏ ਡਾ. ਸਿੱਧੂ ਨੇ ਦੱਸਿਆ ਕਿ  ਜ਼ਿਲ੍ਹੇ ਦੇ ਉੱਚ ਅਧਿਕਾਰੀਆਂ ਵੱਲੋਂ ਸਮੇਂ ਸਮੇਂ ਤੇ ਸਕੂਲਾਂ ਦਾ ਨਿਰੀਖਣ ਕਰਨਾ,ਆਈਆਂ ਊਣਤਾਈਆਂ ਬਾਰੇ ਜਾਣੂ ਕਰਵਾਉਣਾ ਅਤੇ ਕਮੀਆਂ ਨੂੰ ਪੂਰਾ ਕਰਨਾ ਜਿਸ ਸਦਕਾ ਅੱਜ ਪੰਜਾਬ ਸਿੱਖਿਆ ਦੇ ਖੇਤਰ ਵਿੱਚ ਦੇਸ਼ ਭਰ ਵਿਚੋਂ ਪਹਿਲੇ ਸਥਾਨ ਤੇ ਹੈ।ਇਸ ਤੋਂ ਅੱਗੇ ਡਾ ਸਿੱਧੂ ਨੇ ਦੱਸਿਆ ਕਿ ਉਨ੍ਹਾਂ ਦੁਆਰਾ ਅੱਜ ਜ਼ਿਲ੍ਹਾ ਫਾਜ਼ਿਲਕਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਅਬੋਹਰ,ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਅਬੋਹਰ, ਸਰਕਾਰੀ ਮਿਡਲ ਸਕੂਲ ਬਹਾਵਲ ਬੱਸੀ, ਸਰਕਾਰੀ ਹਾਈ ਸਕੂਲ ਕੇਰਾ ਖੇੜਾ, ਸਰਕਾਰੀ ਹਾਈ ਸਕੂਲ ਮਲੂਕਪੁਰ, ਸਰਕਾਰੀ ਹਾਈ ਸਕੂਲ ਬਹਾਦਰ ਖੇੜਾ, ਸਰਕਾਰੀ ਹਾਈ ਸਕੂਲ ਮਹਿਰਾਣਾ ਅਤੇ ਸਰਕਾਰੀ ਹਾਈ ਸਕੂਲ ਰਾਏਪੁਰ ਦਾ ਦੌਰਾ ਕੀਤਾ। ਨਿਰੀਖਣ ਦੌਰਾਨ ਉਨ੍ਹਾਂ ਨੇ ਸਕੂਲਾਂ ਵਿੱਚ ਚੱਲ ਰਹੇ ਸਿਵਲ ਨਾਲ ਸਬੰਧਤ ਕੰਮਾਂ ਨੂੰ ਵੇਖਿਆ ਅਤੇ ਸਕੂਲ ਮੁਖੀਆਂ ਨੂੰ ਚੱਲ ਰਹੇ ਕੰਮਾਂ ਦੀਆਂ ਕਮੀਆਂ ਬਾਰੇ ਜਾਣੂ ਕਰਵਾਇਆ ਅਤੇ ਹਦਾਇਤ ਕੀਤੀ ਕਿ ਉਹ ਜਲਦ ਤੋਂ ਜਲਦ ਇਨ੍ਹਾਂ ਕਮੀਆਂ ਨੂੰ ਪੂਰਾ ਕਰ ਲੈਣ।ਇਸ ਤੋਂ ਇਲਾਵਾ ਉਨ੍ਹਾਂ ਨੇ ਸਕੂਲਾਂ ਵਿੱਚ ਚੱਲ ਰਹੀਆਂ ਵੱਖ ਵੱਖ ਆਨਲਾਈਨ ਗਤੀਵਿਧੀਆਂ ਬਾਰੇ ਜਾਇਜ਼ਾ ਲਿਆ ਅਤੇ ਸੰਤੁਸ਼ਟੀ ਪ੍ਰਗਟਾਈ।ਇਸ ਮੌਕੇ ਵੱਖ ਵੱਖ ਸਕੂਲਾਂ ਦੇ ਸਕੂਲ ਮੁਖੀ ਮੌਜੂਦ ਸਨ ।

ਬੀਤੇ ਦਿਨੀਂ ਫਤਿਹਗੜ੍ਹ ਸਾਹਿਬ ਦੀ ਭਾਖੜਾ ਨਹਿਰ…

ਫਤਿਹਗੜ੍ਹ ਸਾਹਿਬ  27 ਅਪ੍ਰੈਲ2024: ਸ਼ਨੀਵਾਰ ਨੂੰ ਇਕ ਲੋਹਾ ਵਪਾਰੀ ਦੀ ਕਾਰ ਫਤਿਹਗੜ੍ਹ ਸਾਹਿਬ ਦੇ ਸਰਹਿੰਦ ਸ਼ਹਿਰ ਵਿਚੋਂ ਲੰਘਦੀ ਭਾਖੜਾ…

ਹੇਮੰਤ ਸੋਰੇਨ ਨੂੰ ਫਿਰ ਝਟਕਾ…

27 ਅਪ੍ਰੈਲ 2024 : ਜ਼ਮੀਨ ਘੁਟਾਲੇ ਮਾਮਲੇ…

ਹਿਮਾਚਲ ਪ੍ਰਦੇਸ਼ ‘ਚ ਤਕਰੀਬਨ 10.60…

27,ਅਪ੍ਰੈਲ2024:ਹਿਮਾਚਲ ਪ੍ਰਦੇਸ਼ ਵਿੱਚ ਸੱਤਵੇਂ ਅਤੇ ਆਖਰੀ ਪੜਾਅ…

ਪੰਜਾਬ ’ਚ ਹਥਿਆਰਾਂ ਦੇ ਮੁੱਦੇ…

ਚੰਡੀਗੜ੍ਹ26 ਅਪ੍ਰੈਲ: ਪੰਜਾਬ ਦੇ ਡੀ.ਜੀ.ਪੀ. ਵਲੋਂ ਹਾਈ…

Listen Live

Subscription Radio Punjab Today

ਕੈਨੇਡਾ ‘ਚ ਪੰਜਾਬੀ ਨੌਜਵਾਨ ਦਾ ਭੇਦਭਰੇ ਹਾਲਾਤਾਂ…

27,ਅਪ੍ਰੈਲ2024: ਕੈਨੇਡਾ ਵਿੱਚ ਪੰਜਾਬੀ ਨੌਜਵਾਨ ਨਾਲ ਵਾਪਰਿਆ ਹਾਦਸਾ ਜਿਸਦੀ ਭੇਦਭਰੇ ਹਾਲਾਤਾਂ ਵਿਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਕੁਲਵਿੰਦਰ…

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

Our Facebook

Social Counter

  • 39979 posts
  • 0 comments
  • 0 fans