Menu

ਸਕੂਲ ਸਿੱਖਿਆ ਦੇ ਖੇਤਰ ‘ਚ ਦੇਸ਼ ਦਾ ਅੱਵਲ ਨੰਬਰ ਸੂਬਾ ਬਣਨ ‘ਤੇ ਮੁੱਖ ਮੰਤਰੀ ਨੇ ਕੀਤੀ ਅਧਿਆਪਕਾਂ ਨਾਲ ਵਰਚੂਅਲ ਮੀਟਿੰਗ

ਫਾਜ਼ਿਲਕਾ, 10 ਜੂਨ (ਰਿਤਿਸ਼) – ਕੇਂਦਰ ਸਰਕਾਰ ਵੱਲੋਂ ਸਕੂਲ ਸਿੱਖਿਆ ਦੇ ਖੇਤਰ ‘ਚ ਕੀਤੀ ਗਈ ਤਾਜ਼ਾ ਦਰਜ਼ਾਬੰਦੀ (ਪਰਫਾਰਮੈਂਸ ਗਰੇਡਿੰਗ ਇੰਡੈਕਸ) ਤਹਿਤ ਦੇਸ਼ ਭਰ ‘ਚੋਂ ਪੰਜਾਬ ਵੱਲੋਂ ਪਹਿਲਾ ਸਥਾਨ ਹਾਸਿਲ ਕਰਨ ਤੇ ਅੱਜ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਰਚੂਅਲ ਮਾਧਿਅਮ ਰਾਹੀਂ ਰਾਜ ਦੇ ਅਧਿਆਪਕਾਂ ਨਾਲ ਮੀਟਿੰਗ ਕਰਕੇ ਉਨਾਂ ਵੱਲੋਂ ਸਿੱਖਿਆ ਸੁਧਾਰਾਂ ਲਈ ਪਾਏ ਯੋਗਦਾਨ ਲਈ ਉਨਾਂ ਦੀ ਹੌਂਸਲਾ ਅਫਜਾਈ ਕੀਤੀ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਪ੍ਰਾਪਤੀ ਸਮੂਹ ਅਧਿਆਪਕਾਂ ਦੀ ਮਿਹਨਤ ਨਾਲ ਹੀ ਸੰਭਵ ਹੋਈ ਹੈ ਅਤੇ ਇਸ ਲਈ ਅਧਿਆਪਕ ਵਧਾਈ ਦੇ ਪਾਤਰ ਹਨ। ਉਨਾਂ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਵਿਦਿਆ ਦੇ ਖੇਤਰ ਵਿਚ ਸੁਧਾਰ ਕੀਤੇ ਜਾ ਰਹੇ ਹਨ ਤਾਂ ਜੋ ਸਾਡੀ ਨਵੀਂ ਪੀੜੀ ਨੂੰ ਬੌਧਿਕ ਤੌਰ ਤੇ ਦੁਨੀਆਂ ਦੇ ਹਾਣ ਦੀ ਕੀਤਾ ਜਾ ਸਕੇ। ਉਨਾਂ ਨੇ ਹਰ ਖੇਤਰ ਵਿਚ ਪੰਜਾਬ ਦੇ ਸਕੂਲਾਂ ਨੂੰ ਮੋਹਰੀ ਬਣਾਉਣ ਲਈ ਸਾਰੇ ਸਿੱਖਿਆ ਵਿਭਾਗ ਨੂੰ ਵਧਾਈ ਦਿੱਤੀ।
ਵਰਚੂਅਲ ਪ੍ਰੋਗਰਾਮ ਦੌਰਾਨ ਸ੍ਰੀ ਵਿਜੈ ਸਿੰਗਲਾ ਸਿੱਖਿਆ ਮੰਤਰੀ ਨੇ ਦੱਸਿਆ ਕਿ ਨੇ ਦੱਸਿਆ ਕਿ ਕੋਵਿਡ ਕਾਲ ਦੌਰਾਨ ਸਿੱਖਿਆ ਵਿਭਾਗ ਦੇ ਮਿਹਨਤੀ ਸਟਾਫ ਨੇ ਵਧੀਆ ਕਾਰਗੁਜਾਰੀ ਦਿਖਾਈ ਹੈ ਅਤੇ ਆਨਲਾਈਨ ਪੜਾਈ ਨੂੰ ਨਿਰੰਤਰ ਜਾਰੀ ਰੱਖਿਆ ਹੈ। ਸਕੂਲ ਵਿੱਚ ਪੜਣ ਵਾਲੇ ਬੱਚਿਆਂ ਨੂੰ ਕਿਤਾਬਾਂ ਵੰਡਣ, ਲੋਕਾਂ ਨੂੰ ਸਰਕਾਰੀ ਸਕੂਲਾਂ ਪ੍ਰਤੀ ਜਾਗਰੂਕ ਕਰਨ ਸੰਬੰਧੀ ਆਪਣੀ ਅਹਿਮ ਡਿਊਟੀ ਨਿਭਾਈ ਹੈ। ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਨੇ 1 ਲੱਖ 75 ਹਜਾਰ ਬਾਰਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਸਮਾਰਟ ਫੋਨ ਦਿੱਤੇ ਗਏ ਹਨ ਅਤੇ 30 ਜੂਨ 2021 ਤੱਕ ਸਾਰੇ ਬਾਰਵੀਂ ਕਲਾਸ ਵਿੱਚ ਪੜਣ ਵਾਲੇ ਬੱਚਿਆ  ਨੂੰ ਸਮਾਰਟ ਫੋਨ ਹੋਰ ਦਿੱਤੇ ਜਾਣਗੇ । ਇਸ ਮੌਕੇ ਉਹਨਾਂ ਦੱਸਿਆ ਕਿ 19298 ਸਰਕਾਰੀ ਸਕੂਲਾਂ ਵਿੱਚੋਂ 12976 ਸਮਾਰਟ ਸਕੂਲ ਬਣਾਏ ਗਏ ਹਨ। ਉਹਨਾਂ ਦੱਸਿਆ ਕਿ ਹਰ ਤਰਾਂ ਦੀ ਗਰਾਂਟ ,ਖੇਡਾਂ ਸੰਬੰਧੀ, ਲੈਬਜ, ਵਰਦੀਆਂ ਦੀ ਇਕ ਪਾਰਦਰਸੀ ਤਰੀਕੇ ਨਾਲ ਖਰਚ ਕੀਤੀ । ਹੁਣ ਸਰਕਾਰੀ ਸਕੂਲਾਂ ਵਿਚ ਹਰੇਕ ਬੱਚੇ ਦੀ ਪੂਰੀ ਫੀਸ ਮੁਆਫ ਕੀਤੀ ਹੈ  ਬਦਲੀਆਂ ਅਤੇ ਤਰੱਕੀਆਂ ਸੰਬੰਧੀ  ਸਕੀਮਾਂ ਦਾ ਪੂਰਾ ਵਰਣਨ ਕੀਤਾ ।
ਸਿੱਖਿਆ ਸਕੱਤਰ ਸ੍ਰੀ ਿਸ਼ਨ ਕੁਮਾਰ ਨੇ ਦੱਸਿਆ ਕਿ ਪੰਜਾਬ ਨੇ ਪੀਜੀਆਈ ਇੰਡੈਕਸ ਵਿਚ 100 ਵਿਚੋਂ 929 ਅੰਕ  ਪ੍ਰਾਪਤ ਕਰਕੇ ਦੇਸ਼ ਵਿਚੋਂ ਮੋਹਰੀ ਸਥਾਨ ਹਾਸਲ ਕੀਤਾ ਹੈ। ਇਸ ਸਮਾਗਮ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸ੍ਰੀ ਸੁਨੀਲ ਜਾਖੜ ਅਤੇ ਮੁੱਖ ਸਕੱਤਰ ਪੰਜਾਬ ਸ੍ਰੀਮਤੀ ਵਿਨੀ ਮਹਾਜਨ ਨੇ ਵੀ ਸੰਬੋਧਨ ਕੀਤਾ।
ਓਧਰ ਜ਼ਿਲਾ ਸਦਰ ਮੁਕਾਮ ਤੋਂ ਇਸ ਪ੍ਰੋਗਰਾਮ ਵਿਚ ਜੁੜੇ ਫਾਜ਼ਿਲਕਾ ਦੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਸਾਗਰ ਸੇਤੀਆ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਜ਼ਿਲੇ ਵਿਚ ਸਕੂਲੀ ਸਿੱਖਿਆ ਵਿਚ ਸੁਧਾਰ ਦੇ ਪ੍ਰੋਗਰਾਮ ਨੂੰ ਪ੍ਰਭਾਵੀ ਤਰੀਕੇ ਨਾਲ ਲਾਗੂ ਕੀਤਾ ਜਾਵੇਗਾ। ਉਨਾਂ ਨੇ ਕਿਹਾ ਕਿ ਪੰਚਾਇਤਾਂ ਦੀ ਸਕੂਲਾਂ ਦੇ ਵਿਕਾਸ ਵਿਚ ਭੁਮਿਕਾ ਨੂੰ ਵਧਾਇਆ ਜਾਵੇਗਾ।
ਜ਼ਿਲਾ ਸਿੱਖਿਆ ਅਫ਼ਸਰ ਸ: ਤਿ੍ਰਲੋਚਣ ਸਿੰਘ ਅਤੇ ਸ: ਸੁਖਬੀਰ ਸਿੰਘ ਬੱਲ ਨੇ ਦੱਸਿਆ ਕਿ ਜ਼ਿਲੇ ਦੇ 698 ਵਿਚੋਂ 655 ਸਕੂਲਾਂ ਨੂੰ ਸਮਾਰਟ ਸਕੂਲਾਂ ਵਿਚ ਤਬਦੀਲ ਕੀਤਾ ਜਾ ਚੁੱਕਾ ਹੈ।
ਇਸ ਮੌਕੇ ਐਸ.ਡੀ.ਐਮ. ਸ੍ਰੀ ਕੇਸਵ ਗੋਇਲ, ਸਹਾਇਕ ਕਮਿਸ਼ਨਰ ਜਨਰਲ ਸ: ਕੰਵਰਜੀਤ ਸਿੰਘ, ਉਪ ਜ਼ਿਲਾ ਸਿੱਖਿਆ ਅਫ਼ਸਰ ਅੰਜੂ ਸੇਠੀ, ਲਵਜੀਤ ਸਿੰਘ ਗਰੇਵਾਲ ਐਚਟੀ ਸਰਕਾਰੀ ਪ੍ਰਾਈਮਰੀ ਸਕੂਲ ਚਾਨਣਵਾਲਾ, ਇਨਕਲਾਬ ਗਿੱਲ, ਜ਼ਿਲਾ ਮੀਡੀਆ ਕੋਆਰਡੀਨੇਟਰ, ਗੁਰਛਿੰਦਰਪਾਲ ਸਿੰਘ ਜ਼ਿਲਾ ਵੋਕੇਸ਼ਨਲ ਕੋਆਰਡੀਨੇਟਰ, ਵਿਵੇਕ ਅਨੇਜਾ ਆਈਸੀਟੀ ਕੋਆਰਡੀਨੇਟਰ, ਵਿਜੈਪਾਲ ਜ਼ਿਲਾ ਬੱਡੀ ਇੰਚਾਰਜ ਹਾਜਰ ਸਨ।

‘ਦਿ ਟ੍ਰਿਬਿਊਨ’ ਨੂੰ ਮਿਲੀ ਪਹਿਲੀ ਮਹਿਲਾ ਮੁੱਖ…

8 ਮਈ 2024-ਸੀਨੀਅਰ ਮਹਿਲਾ ਪੱਤਰਕਾਰ ਜਯੋਤੀ ਮਲਹੋਤਰਾ ਨੂੰ ‘ਦਿ ਟ੍ਰਿਬਿਊਨ’ ਦੀ ਮੁੱਖ ਸੰਪਾਦਕ ਬਣਾਇਆ ਗਿਆ ਹੈ। ਜਯੋਤੀ ਮਲਹੋਤਰਾ 14…

ਦਿੱਲੀ ਪੁਲਿਸ ਨੇ ਗੋਲਡੀ ਬਰਾੜ…

ਨਵੀਂ ਦਿੱਲੀ, 8 ਮਈ : ਦਿੱਲੀ ਪੁਲਿਸ…

ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 8 ਮਈ 2024*-ਦਿੱਲੀ ਸ਼ਰਾਬ ਘੁਟਾਲੇ…

ਅਰਵਿੰਦ ਕੇਜਰੀਵਾਲ ਦੀ ਜੇਲ੍ਹ ਤੋਂ…

ਨਿਵੀਂ ਦਿੱਲੀ, 8 ਮਈ :  ਦਿੱਲੀ ਹਾਈ…

Listen Live

Subscription Radio Punjab Today

ਮਨੁੱਖੀ ਤਸਕਰੀ ਰੈਕੇਟ ‘ਚ ਸ਼ਾਮਲ ਰੂਸ ਦੇ…

8 ਮਈ 2024: ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਰੂਸ ਦੇ ਰੱਖਿਆ ਮੰਤਰਾਲੇ ‘ਚ ਅਨੁਵਾਦਕ ਦੇ ਤੌਰ ‘ਤੇ ਕੰਮ ਕਰਨ…

ਏਅਰ ਇੰਡੀਆ ਦੀਆਂ 70 ਤੋਂ…

ਨਵੀਂ ਦਿੱਲੀ, 8 ਅਪ੍ਰੈਲ 2024- ਏਅਰ ਇੰਡੀਆ ਐਕਸਪ੍ਰੈਸ…

ਗੁਰਦੁਆਰਾ ਗੁਰੂ ਨਾਨਕ ਪ੍ਰਕਾਸ਼ ਫਰਿਜਨੋ…

ਫਰਿਜਨੋ ( ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ /…

Our Facebook

Social Counter

  • 40214 posts
  • 0 comments
  • 0 fans