Menu

ਵੈਕਸੀਨੇਸ਼ਨ ਬਾਰੇ ਲੋਕਾਂ ਨੂੰ ਪ੍ਰੇਰਿਤ ਕਰਨ ਲਈ ਜ਼ਿਲ੍ਹਾ ਮਾਸ ਮੀਡੀਆ ਵਿੰਗ ਨਿਭਾਏ ਮਹੱਤਵਪੂਰਨ ਭੂਮਿਕਾ- ਸਿਵਲ ਸਰਜਨ ਫਾਜ਼ਿਲਕਾ

ਫਾਜ਼ਿਲਕਾ 11 ਜੂਨ (ਰਿਤਿਸ਼) – ਅੱਜ ਸਿਵਲ ਸਰਜਨ ਫਾਜਿਲਕਾ ਡਾ. ਪਰਮਿੰਦਰ ਕੁਮਾਰ ਜੀ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਮਾਸ ਮੀਡੀਆ ਵਿੰਗ ਦੀ ਇਕ ਜਰੂਰੀ ਮੀਟਿੰਗ ਹੋਈ। ਇਸ ਮੀਟਿੰਗ ਵਿਚ ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਚਰਨਜੀਤ, ਡੀ ਏਮ ਸੀ ਡਾ. ਅਸ਼ਵਨੀ ਕੁਮਾਰ ਜ਼ਿਲ੍ਹਾ ਮਾਸ ਮੀਡੀਆ ਅਫਸਰ ਸ਼੍ਰੀ ਅਨਿਲ ਧਾਮੂ, ਦਿਵੇਸ਼ ਕੁਮਾਰ ਬੀ ਈ ਈ ਡੱਬਵਾਲਾ ਕਲਾਂ, ਸੁਸ਼ੀਲ ਕੁਮਾਰ ਬੀ ਈ ਈ ਖੂਈਖੇੜਾ, ਸੁਨਿਲ ਟੰਡਨ ਬੀ ਈ ਈ ਸੀਤੋ ਗੁਨੋ ਅਤੇ ਰਾਜੇਸ਼ ਕੁਮਾਰ ਡੀ ਪੀ ਏਮ ਸ਼ਾਮਿਲ ਹੋਏ।
ਆਪਣੇ ਸੰਬੋਧਨ ਵਿੱਚ ਡਾ. ਪਰਮਿੰਦਰ ਕੁਮਾਰ ਨੇ ਕਿਹਾ ਕਿ ਲੋਕਾਂ ਨੂੰ ਜਾਗਰੂਕ ਕਰਕੇ ਵੈਕਸੀਨੇਸ਼ਨ ਲਈ ਪ੍ਰੇਰਿਤ ਕੀਤਾ ਜਾਵੇ। ਇਸ ਲਈ ਪੰਚਾਂ, ਸਰਪੰਚਾਂ, ਧਾਰਮਿਕ ਜਥੇਬੰਦੀਆਂ ਤੇ ਆਗੂਆਂ ਅਤੇ ਹੋਰ ਪਿੰਡਾਂ ਦੇ ਵਿਚ ਮੋਹਤਬਰ ਵਿਅਕਤੀਆਂ ਨਾਲ ਗੱਲਬਾਤ ਅਤੇ ਮੀਟਿੰਗ ਕਰਕੇ ਉਨ੍ਹਾਂ ਨੂੰ ਸਮਝਾਇਆ ਜਾਵੇ ਕਿ ਅੱਜ ਕਰੋਨਾ ਦੇ ਕੇਸਾਂ ਦੇ ਮਾਮਲੇ ਘੱਟ ਰਹੇ ਨੇ ਇਸਦਾ ਮੁੱਖ ਕਾਰਨ ਹੈ ਵੈਕਸੀਨੇਸ਼ਨ ਕਿਉਂਕਿ ਜਿਸ ਤਰ੍ਹਾਂ ਮਾਹਿਰਾਂ ਦੀ ਰਾਏ ਹੈ ਕਿ ਹੋ ਸਕਦਾ ਹੈ ਕਰੋਨਾ ਮਹਾਮਾਰੀ ਦੀ ਤੀਸਰੀ ਲਹਿਰ ਵੀ ਆ ਜਾਵੇ। ਇਸ ਕਰਕੇ ਸਾਨੂੰ ਪਹਿਲਾਂ ਹੀ ਇਸ ਨਾਲ ਮੁਕਾਬਲਾ ਕਰਨ ਲਈ ਤਿਆਰ ਰਹਿਣਾ ਪਵੇਗਾ। ਸਾਡੇ ਕੋਲ ਸੱਭ ਤੋਂ ਕਾਰਗਰ ਦਵਾਈ ਹੈ ਵੈਕਸੀਨੇਸ਼ਨ। ਇਸ ਕਰਕੇ ਜਰੂਰੀ ਹੈ ਕਿ ਅਸੀਂ ਵੱਧ ਤੋਂ ਵੱਧ ਲੋਕਾਂ ਨੂੰ ਪ੍ਰੇਰਿਤ ਕਰ ਕੇ ਉਨ੍ਹਾਂ ਦਾ ਟੀਕਾਕਰਨ ਕਰਾਇਆ ਜਾਵੇ।
ਇਸ ਮੌਕੇ ਤੇ ਡਾ ਚਰਨਜੀਤ ਨੇ ਦੱਸਿਆ ਕਿ ਬਹੁਤ ਜਲਦੀ 18+ ਦੀ ਵੈਕਸੀਨੇਸ਼ਨ ਸ਼ੁਰੂਆਤ ਸਾਰਿਆਂ ਲਈ ਬਹੁਤ  ਜਲਦੀ ਹੋ ਰਹੀ ਹੈ ਤੇ ਵੈਕਸੀਨ ਸਪਲਾਈ ਨੂੰ ਵੀ ਯਕੀਨੀ ਬਣਾਇਆ ਜਾ ਰਿਹਾ ਹੈ। ਇਸ ਕਰਕੇ ਵੱਧ ਤੋਂ ਵੱਧ ਲੋਕਾਂ ਨਾਲ ਤਾਲਮੇਲ ਕਰਕੇ ਵੈਕਸੀਨੇਸ਼ਨ ਸੈਸ਼ਨ ਲਗਾਏ ਜਾਣ।
ਜਿਲਾ ਮਾਸ ਮੀਡੀਆ ਅਫਸਰ ਅਨਿਲ ਧਾਮੂ ਨੇ ਕਿਹਾ ਕਿ ਮਾਸ ਮੀਡੀਆ ਵਿੰਗ ਪਹਿਲਾਂ ਹੀ ਲੋਕਾਂ ਨੂੰ ਸਾਰੇ ਸਿਹਤ ਪ੍ਰੋਗਰਾਮਾਂ ਅਤੇ ਸਕੀਮਾਂ ਬਾਰੇ ਜਾਗਰੂਕ ਅਤੇ ਪ੍ਰੇਰਿਤ  ਕਰ ਰਿਹਾ ਹੈ। ਹੁਣ ਲੋਕਾਂ ਨੂੰ ਵੈਕਸੀਨੇਸ਼ਨ ਲਈ ਪ੍ਰੇਰਿਤ ਕਰਨ ਵਿਚ ਕੋਈ ਕਸਰ ਬਾਕੀ ਨਹੀ ਛੱਡੀ ਜਾਵੇਗੀ। ਅਸੀਂ ਸਿਵਲ ਸਰਜਨ ਡਾ ਪਰਮਿੰਦਰ ਕੁਮਾਰ ਜੀ ਦੇ ਧੰਨਵਾਦੀ ਹਾਂ ਕੇ ਉਹਨਾਂ ਨੇ ਸਾਡੇ ਵਿੰਗ ਨੂੰ ਇਸ ਨੇਕ ਕਾਰਜ ਲਈ ਪਾਬੰਦ ਕੀਤਾ।

‘ਆਪ’ ‘ਚ ਬਗਾਵਤ: ਡਿਪਟੀ ਮੇਅਰ ਦੇ ਅਹੁਦੇ…

ਨਵੀਂ ਦਿੱਲੀ : ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਜੇਲ੍ਹ ਜਾਣ ਦਾ ਅਸਰ…

ਹਥਿਆਰਾਂ ਦੇ ਪ੍ਰਦਰਸ਼ਨ ‘ਤੇ ਪਾਬੰਦੀ…

ਚੰਡੀਗੜ੍ਹ, 18 ਅਪ੍ਰੈਲ 2024- ਪੰਜਾਬ ਅਤੇ ਹਰਿਆਣਾ…

ਜੇਲ੍ਹ ‘ਚ ਮਹਿਲਾ ਕੈਦੀ ਨਾਲ…

ਜੀਂਦ, 18 ਅਪ੍ਰੈਲ 2024 : ਹਰਿਆਣਾ ਦੇ…

ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ…

ਨਵੀਂ ਦਿੱਲੀ, 18 ਅਪ੍ਰੈਲ 2024- ਦਿੱਲੀ ਆਬਕਾਰੀ…

Listen Live

Subscription Radio Punjab Today

ਮੰਦਭਾਗੀ ਖਬਰ 1 ਮਹੀਨਾ ਪਹਿਲਾਂ ਕੈਨੇਡਾ ਗਏ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਅੰਮ੍ਰਿਤਸਰ ਦੇ ਹਲਕਾ ਮਜੀਠਾ ਦੇ ਇੱਕ ਨੌਜਵਾਨ ਦੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

ਅੱਜ ਲੱਗ ਰਿਹਾ ਸਭ ਤੋਂ…

8 ਅਪ੍ਰੈਲ 2024- ਸਾਲ 2024 ਦਾ ਪਹਿਲਾ…

Our Facebook

Social Counter

  • 39810 posts
  • 0 comments
  • 0 fans