Menu

ਆਰਮੀ, ਪੰਜਾਬ ਪੁਲਿਸ ਤੇ ਜੇਲ ਵਾਰਡਨ ਦੀ ਭਰਤੀ ਲਈ ਦਿੱਤੀ ਜਾਵੇਗੀ ਮੁਫ਼ਤ ਸਿਖਲਾਈ : ਹਰਜੀਤ ਸਿੰਘ

ਬਠਿੰਡਾ, 11 ਜੂਨ – ਪੰਜਾਬ ਸਰਕਾਰ ਦੇ ਰੋਜਗਾਰ ਉਤਪੱਤੀ ਤੇ ਟ੍ਰੇਨਿੰਗ ਵਿਭਾਗ ਦੇ ਅਦਾਰੇ ਸੀ-ਪਾਈਟ ਕੈਂਪ, ਪਿੰਡ ਕਾਲਝਰਾਣੀ ਵੱਲੋਂ ਆ ਰਹੀ ਆਰਮੀ, ਪੰਜਾਬ ਪੁਲਿਸ ਤੇ ਜੇਲ ਵਾਰਡਨ ਦੀ ਭਰਤੀ ਲਈ ਜ਼ਿਲ੍ਹਾ ਬਠਿੰਡਾ, ਸ੍ਰੀ ਮੁਕਤਸਰ ਸਾਹਿਬ ਤੇ ਫਾਜਿਲਕਾ ਦੇ ਭਰਤੀ ਹੋਣ ਦੇ ਚਾਹਵਾਨ ਨੌਜਵਾਨਾਂ ਦੀ ਰਜਿਸਟ੍ਰੇਸ਼ਨ, ਕਾਊਸਲਿੰਗ ਅਤੇ ਮੁਫ਼ਤ ਸਿਖਲਾਈ ਲਈ ਕੈਂਪ ਸ਼ੁਰੂ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਕਾਲਝਰਾਣੀ ਦੇ ਕੈਂਪ ਇੰਚਾਰਜ ਸ੍ਰੀ ਹਰਜੀਤ ਸਿੰਘ ਸੰਧੂ ਨੇ ਸਾਂਝੀ ਕੀਤੀ।

        ਕੈਂਪ ਇੰਚਾਰਜ ਸ੍ਰੀ ਹਰਜੀਤ ਸਿੰਘ ਸੰਧੂ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾ ਅਨੁਸਾਰ ਕੋਵਿਡ-19 ਨੂੰ ਧਿਆਨ ਵਿੱਚ ਰੱਖਦੇ ਹੋਏ ਭਰਤੀ ਹੋਣ ਦੇ ਚਾਹਵਾਨ ਯੁਵਕ ਆਪਣੇ ਸਾਰੇ ਅਸਲ ਸਰਟਿਫਿਕੇਟ (ਸਮੇਤ ਸਰਟੀਫਿਕੇਟ ਦੀਆਂ ਫੋਟੋ ਕਾਪੀਆਂ) 2 ਪਾਸਪੋਰਟ ਸਾਈਜ ਫੋਟੋਆਂ, ਆਧਾਰ ਕਾਰਡ ਨਾਲ ਲੈ ਕੇ 16 ਜੂਨ 2021 ਨੂੰ ਸਵੇਰੇ 9 ਵਜੇ ਨਿੱਜੀ ਤੌਰ ਤੇ ਪਹੁੰਚ ਕੇ ਮੁਫਤ ਸਿਖਲਾਈ ਲਈ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ।

        ਕੈਂਪ ਇੰਚਾਰਜ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਜੇਲ ਵਾਰਡਨ ਦੀ ਭਰਤੀ ਲਈ ਕੇਵਲ ਉਹੀ ਯੁਵਕ ਰਜ਼ਿਸਟ੍ਰੇਸ਼ਨ ਕਰਵਾ ਸਕਦੇ ਹਨ ਜਿਨ੍ਹਾਂ ਨੇ ਭਰਤੀ ਲਈ ਆਨ-ਲਾਈਨ ਅਪਲਾਈ ਕੀਤਾ ਹੈ। ਯੁਵਕ ਰਜ਼ਿਸਟ੍ਰੇਸ਼ਨ ਲਈ ਆਉਣ ਸਮੇਂ ਆਪਣੇ ਨਾਲ ਭਰਤੀ ਲਈ ਆਨ-ਲਾਈਨ ਅਪਲਾਈ ਦਾ ਫਾਰਮ ਵੀ ਨਾਲ ਲੈ ਕੇ ਆਉਣਾ ਯਕੀਨੀ ਬਣਾਉਣ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਦੀ ਭਰਤੀ ਲਈ ਰਜਿਸਟ੍ਰੇਸ਼ਨ ਕਰਾਉਣ ਵਾਲੇ ਯੁਵਕ ਦੀ ਵਿੱਦਿਅਕ ਯੋਗਤਾ ਘੱਟੋਂ ਘੱਟ 10+2 ਹੋਣੀ ਚਾਹੀਦੀ ਹੈ ਤੇ ਉਮਰ 18 ਤੋਂ 25 ਸਾਲ, ਕੱਦ 5 ਫੁੱਟ 7 ਇੰਚ ਹੋਣਾ ਲਾਜ਼ਮੀ ਹੋਵੇਗਾ।

        ਇਸ ਤੋਂ ਇਲਾਵਾ ਕੈਂਪ ਵੱਲੋਂ ਆਰਮੀ ਭਰਤੀ ਰੈਲੀ ਫਿਰੋਜ਼ਪੁਰ ਵਿੱਚ ਮੈਡੀਕਲ ਫਿੱਟ ਹੋਏ ਯੁਵਕਾਂ ਲਈ ਲਿਖਤੀ ਪੇਪਰ ਦੀ ਤਿਆਰੀ ਲਈ ਕਲਾਸਾਂ ਚਲਾਈਆਂ ਜਾ ਰਹੀਆਂ ਹਨ। ਇਸ ਲਈ ਬਠਿੰਡਾ, ਸ੍ਰੀ ਮੁਕਤਸਰ ਸਾਹਿਬ ਅਤੇ ਫਾਜਿਲਕਾ  ਜ਼ਿਲ੍ਹਿਆਂ ਦੇ ਮੈਡੀਕਲ ਫਿੱਟ ਯੁਵਕ ਕੈਂਪ ਵਿੱਚ ਮੁਫਤ ਸਿਖਲਾਈ ਲਈ ਆ ਸਕਦੇ ਹਨ। ਵਧੇਰੇ ਜਾਣਕਾਰੀ ਲਈ ਯੁਵਕ 94641-52013, 93167-13000 ਤੇ 98148-50214 ਨੰਬਰਾਂ ਤੇ ਸੰਪਰਕ ਕਰ ਸਕਦੇ ਹਨ।

EVM ਲੈ ਕੇ ਜਾ ਰਿਹਾ ਵਾਹਨ ਨਦੀ…

ਲਖੀਮਪੁਰ, 19 ਅਪ੍ਰੈਲ 2024- ਲਖੀਮਪੁਰ ਇਲਾਕੇ ਵਿੱਚ ਈਵੀਐਮ ਨਦੀ ਵਿੱਚ ਡੁੱਬਣ ਦਾ ਮਾਮਲਾ ਸਾਹਮਣੇ ਆਇਆ ਹੈ। ਤੁਹਾਨੂੰ ਦੱਸ ਦੇਈਏ…

ਚੋਣ ਡਿਊਟੀ ‘ਤੇ ਤਾਇਨਾਤ CRPF…

19 ਅਪ੍ਰੈਲ 2024-ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ ਵਿੱਚ…

23 ਸਾਲਾ ਕੁੜੀ ਨਾਲ ਗੁਆਂਢੀ…

19 ਅਪ੍ਰੈਲ 2024- ਮੱਧ ਪ੍ਰਦੇਸ਼ ਦੇ ਗੁਨਾ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

Listen Live

Subscription Radio Punjab Today

ਦੁਬਈ ‘ਚ ਬਾਰਸ਼ ਕਾਰਨ ਦੂਤਘਰ ਨੇ ਭਾਰਤੀ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ ਭਾਰਤੀ ਦੂਤਘਰ ਨੇ ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ ਰਾਹੀਂ ਯਾਤਰਾ ਕਰਨ ਵਾਲੇ ਭਾਰਤੀ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

Our Facebook

Social Counter

  • 39833 posts
  • 0 comments
  • 0 fans