Menu

1 ਜਨਵਰੀ 2021 ਨੂੰ 18 ਸਾਲ ਦੇ ਹੋ ਚੁੱਕੇ ਨੌਜਵਾਨ ਅਪਣੀ ਵੋਟ ਜ਼ਰੂਰ ਬਣਾਉਣ: ਡਿਪਟੀ ਕਮਿਸ਼ਨਰ ਸੰਗਰੂਰ

ਸੰਗਰੂਰ, 11 ਜੂਨ – ਡਿਪਟੀ ਕਮਿਸ਼ਨਰ ਰਾਮਵੀਰ ਨੇ ਸੰਗਰੂਰ ਦੇ ਨੌਜਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜਿਹੜੇ ਨੌਜਵਾਨ 1 ਜਨਵਰੀ 2021 ਨੂੰ 18 ਸਾਲ ਦੇ ਹੋ ਚੁੱਕੇ ਹਨ ਤੇ ਉਨ੍ਹਾਂ ਦੀ ਵੋਟ ਅਜੇ ਨਹੀਂ ਬਣੀ ਤਾਂ ਉਹ ਆਪਣੀ ਵੋਟ ਜ਼ਰੂਰ ਬਣਾਉਣ ਤਾਂ ਜੋ ਵਿਧਾਨ ਸਭਾ ਚੋਣਾਂ ਵਿਚ ਨੌਜਵਾਨਾਂ ਦੀ ਵੱਧ ਤੋਂ ਵੱਧ ਭਾਗੀਦਾਰੀ ਯਕੀਨੀ ਬਣਾਈ ਜਾ ਸਕੇ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਅਜਿਹੇ ਨੌਜਵਾਨ ਘਰ ਬੈਠੇ ਹੀ ਆਨ ਲਾਈਨ ਆਪਣੀ ਵੋਟ ਬਣਾਉਣ ਲਈ www.nvsp.in ਪੋਰਟਲ  ’ਤੇ ਫਾਰਮ ਅਪਲਾਈ ਕਰਕੇ ਆਪਣੀ ਵੋਟ ਬਣਵਾ ਸਕਦੇ ਹਨ। ਉਨ੍ਹਾਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਆਉਣ ’ਤੇ ਟੋਲ ਫਰੀ ਹੈਲਪ-ਲਾਈਨ ਨੰ: 1950 ’ਤੇ ਕੰਮ ਵਾਲੇ ਦਿਨ ਸਵੇਰੇ 9 ਵਜੇ ਤੋਂ 5 ਵਜੇ ਤੱਕ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ।  ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਚੋਣ ਹਲਕੇ ਨਾਲ ਸਬੰਧਤ ਇਲੈਕਟਰੋਲ ਰਜਿਸਟਰੇਸ਼ਨ ਅਫਸਰ ਦੇ ਦਫਤਰ ਵਿੱਚ ਜਾ ਕੇ ਵੀ ਇਸ ਸਬੰਧੀ ਜਾਣਕਾਰੀ ਲਈ ਜਾ ਸਕਦੀ ਹੈ।  ਉਨ੍ਹਾਂ ਕਿਹਾ ਕਿ ਦਿਵਿਆਂਗ ਵੋਟਰਾਂ, ਟਰਾਂਸਜੈਂਡਰ ਅਤੇ ਭੱਠੇ ’ਤੇ ਕੰਮ ਕਰਦੇ ਮਜ਼ਦੂਰਾਂ ਵੀ ਆਪਣੀ ਵੋਟ ਬਣਾਉਣ ਲਈ ਆਨਲਾਈਨ ਰਜਿਸਟਰੇਸ਼ਨ ਲਈ ਫਾਰਮ ਨੰ. 6 ਜ਼ਰੂੁਰ ਭਰਨ। ਡਿਪਟੀ ਕਮਿਸ਼ਨਰ ਨੇ ਨੌਜਵਾਨਾਂ ਨੂੰ ਮੁੜ ਅਪੀਲ ਕਰਦਿਆਂ  ਕਿਹਾ ਕਿ ਕੋਵਿਡ 19 ਦੀ ਮਹਾਂਮਾਰੀ ਕਾਰਨ ਘਰ ਤੋਂ ਬਾਹਰ ਨਿਕਲਣ ਤੋਂ ਗੁਰੇਜ਼ ਕਰਦਿਆਂ ਆਨਲਾਈਨ ਰਜਿਸਟਰੇਸ਼ਨ ਸਰਵਿਸ ਦੀ ਵਰਤੋੋਂ ਕਰ ਕੇ ਘਰ ਬੈਠੇ ਹੀ ਸੇਵਾਵਾਂ ਲੈਣ ਤੇ ਆਪਣੀ ਵੋਟ ਲਈ ਜਰੂਰ ਅਪਲਾਈ ਕਰਨ।

 

  

ਕੈਪਟਨ ਅਮਰਿੰਦਰ ਸਿੰਘ ਵੱਲੋਂ ਸਪੋਰਟਸ ਯੂਨੀਵਰਸਿਟੀ, ਪਟਿਆਲਾ…

ਮੁੱਖ ਮੰਤਰੀ ਨੇ ਮਹਾਨ ਅਥਲੀਟ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ’ਤੇ ਜਾ ਕੇ ਸ਼ਰਧਾ ਦੇ ਫੁੱਲ ਭੇਟ ਕੀਤੇ, ਪੰਜਾਬ ਨੇ…

ਸਦਾ ਲਈ ਉੱਡ ਗਿਆ ਉਡਣਾ…

ਅੰਤਰ-ਰਾਸ਼ਟਰੀ ਦੌੜਾਕ ਮਿਲਖਾ ਸਿੰਘ ਦੇ ਜਾਣ ਨਾਲ…

ਗੁਰੂ ਕਾਸ਼ੀ ਯੂਨੀਵਰਸਿਟੀ ਨੇ ਮਾਰਿਆ…

ਬਠਿੰਡਾ, 17 ਜੂਨ (ਜਸਪ੍ਰੀਤ)- ਮਾਲਵਾ ਖੇਤਰ ਚ…

32 ਕਿਸਾਨ ਜੱਥੇਬੰਦੀਆਂ ਦੀ ਮੀਟਿੰਗ…

ਦਿੱਲੀ, 17 ਜੂਨ – ਅੱਜ ਸਿੰਘੂ ਕੁੰਡਲੀ…

Listen Live

Subscription Radio Punjab Today

Our Facebook

Social Counter

  • 19904 posts
  • 1 comments
  • 0 fans

Log In