Menu

ਕਰੋਨਾ ਦੇ ਪ੍ਰਕੋਪ ਨੂੰ ਰੋਕਣ ਲਈ ਸੈਂਪਲਿੰਗ ਤੇ ਵੈਕਸੀਨੇਸ਼ਨ ਕੈਂਪ ਲਗਾਏ ਗਏ-ਐਸ.ਡੀ.ਐਮ ਫਾਜ਼ਿਲਕਾ

ਫਾਜ਼ਿਲਕਾ, 11 ਜੂਨ (ਰਿਤਿਸ਼) – ਡਿਪਟੀ ਕਮਿਸ਼ਨਰ ਸ. ਅਰਵਿੰਦ ਪਾਲ ਸਿੰਘ ਸੰਧੂ ਦੇ ਦਿਸ਼ਾ-ਨਿਰਦੇਸ਼ਾਂ `ਤੇ ਐਸ.ਡੀ.ਐਮ. ਸ੍ਰੀ ਕੇਸ਼ਵ ਗੋਇਲ ਦੀ ਅਗਵਾਈ ਹੇਠ ਕਰੋਨਾ ਦੇ ਪ੍ਰਕੋਪ ਨੂੰ ਫੈਲਣ ਤੋਂ ਰੋਕਣ ਲਈ ਜ਼ਿਲੇ ਦੀਆਂ ਵੱਖ-ਵੱਖ ਥਾਵਾਂ `ਤੇ ਟੈਸਟਿੰਗ ਅਤੇ ਵੈਕਸੀਨੇਸ਼ਨ ਦੇ ਕੈਂਪ ਲਗਾਏ ਜਾ ਰਹੇ ਹਨ।
ਐਸ.ਡੀ.ਐਮ ਸ੍ਰੀ ਗੋਇਲ ਨੇ ਕਿਹਾ ਕਿ ਅੱਜ ਮੌਜਮ, ਡਬਵਾਲਾ ਕਲਾਂ, ਜੰਡਵਾਲਾ ਖਰਤਾ, ਝੋਟਿਆ ਵਾਲੀ, ਬਹਿਕ ਖਾਸ, ਫਾਜ਼ਿਲਕਾ ਸਿਵਲ ਹਸਪਤਾਲ ਵਿਖੇ ਸੈਂਪਲਿੰਗ ਕੈਂਪ ਲਗਾਇਆ ਅਤੇ ਸਰਕਾਰੀ ਸੀਨੀਅਰ ਸਕੰਡਰੀ ਸਕੂਲ ਲੜਕੀਆਂ ਫਾਜ਼ਿਲਕਾ ਅਤੇ ਸਿਵਲ ਹਸਪਤਾਲ ਫਾਜ਼ਿਲਕਾ ਵਿਖੇ ਵੈਕਸੀਲੇਸ਼ਨ ਕੈਂਪ ਲਗਾਇਆ ਗਿਆ।
ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਪੜਾਅ ਵਾਰ ਵੈਕਸੀਨੇਸ਼ਨ ਲਗਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਹਰ ਯੋਗ ਵਿਅਕਤੀ ਨੂੰ ਵੈਕਸੀਨ ਲਗਾਉਣੀ ਚਾਹੀਦੀ ਹੈ ਤੇ ਵੈਕਸੀਨੇਸ਼ਨ ਕਰੋਨਾ ਦੇ ਫੈਲਾਅ ਨੂੰ ਰੋਕਣ ਵਿਚ ਕਾਰਗਰ ਸਿੱਧ ਹੋ ਰਹੀ ਹੈ।
ਐਸ.ਡੀ.ਐਮ. ਸ੍ਰੀ ਗੋਇਲ ਨੇ ਕਿਹਾ ਕਿ ਕੈਂਪ ਲਗਾਉਣ ਦਾ ਮੰਤਵ ਕਰੋਨਾ ਦੇ ਪ੍ਰਭਾਵ ਨੂੰ ਫੈਲਣ ਤੋਂ ਰੋਕਣਾ ਹੈ। ਉਨ੍ਹਾਂ ਕਿਹਾ ਕਿ ਸਮੇਂ ਸਿਰ ਟੈਸਟਿੰਗ ਹੋਣ ਨਾਲ ਇਸ ਦਾ ਫੈਲਾਅ ਰੁਕ ਜਾਂਦਾ ਹੈ ਤੇ ਇਸ ਦਾ ਖਤਰਾ ਵੀ ਘੱਟ ਹੁੰਦਾ ਹੈ। ਉਨ੍ਹਾਂ ਕਿਹਾ ਕਿ ਜਿਥੇ ਸਮੇਂ ਸਿਰ ਟੈਸਟਿੰਗ ਜ਼ਰੂਰੀ ਹੈ ਉਥੇ ਵੈਕਸੀਨੇਸ਼ਨ ਵੀ ਬਹੁਤ ਲਾਜਮੀ ਹੈ।

 

  

ਕੈਪਟਨ ਅਮਰਿੰਦਰ ਸਿੰਘ ਵੱਲੋਂ ਸਪੋਰਟਸ ਯੂਨੀਵਰਸਿਟੀ, ਪਟਿਆਲਾ…

ਮੁੱਖ ਮੰਤਰੀ ਨੇ ਮਹਾਨ ਅਥਲੀਟ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ’ਤੇ ਜਾ ਕੇ ਸ਼ਰਧਾ ਦੇ ਫੁੱਲ ਭੇਟ ਕੀਤੇ, ਪੰਜਾਬ ਨੇ…

ਸਦਾ ਲਈ ਉੱਡ ਗਿਆ ਉਡਣਾ…

ਅੰਤਰ-ਰਾਸ਼ਟਰੀ ਦੌੜਾਕ ਮਿਲਖਾ ਸਿੰਘ ਦੇ ਜਾਣ ਨਾਲ…

ਗੁਰੂ ਕਾਸ਼ੀ ਯੂਨੀਵਰਸਿਟੀ ਨੇ ਮਾਰਿਆ…

ਬਠਿੰਡਾ, 17 ਜੂਨ (ਜਸਪ੍ਰੀਤ)- ਮਾਲਵਾ ਖੇਤਰ ਚ…

32 ਕਿਸਾਨ ਜੱਥੇਬੰਦੀਆਂ ਦੀ ਮੀਟਿੰਗ…

ਦਿੱਲੀ, 17 ਜੂਨ – ਅੱਜ ਸਿੰਘੂ ਕੁੰਡਲੀ…

Listen Live

Subscription Radio Punjab Today

Our Facebook

Social Counter

  • 19904 posts
  • 1 comments
  • 0 fans

Log In