Menu

ਡਾਇਰੈਕਟੋਰੇਟ ਆਫ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ, ਪੰਜਾਬ ਵਿੱਚ ਸੁਪਰਵਾਈਜ਼ਰ ਦੀਆਂ 112 ਅਸਾਮੀਆਂ ਭਰਨ ਲਈ ਇਸ਼ਤਿਹਾਰ ਜਾਰੀ: ਰਮਨ ਬਹਿਲ

ਚੰਡੀਗੜ੍ਹ 13 ਜੂਨ – ਅਧੀਨ ਸੇਵਾਵਾਂ ਚੋਣ ਬੋਰਡ, ਪੰਜਾਬ ਵੱਲੋਂ ਡਾਇਰੈਕਟੋਰੇਟ ਆਫ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ, ਪੰਜਾਬ ਵਿੱਚ ਸੁਪਰਵਾਈਜ਼ਰ ਦੀਆਂ 112 ਅਸਾਮੀਆਂ ਭਰਨ ਲਈ ਇਸ਼ਤਿਹਾਰ ਜਾਰੀ ਕਰ ਦਿੱਤਾ ਗਿਆ ਹੈ। ਇਹ ਜਾਣਕਾਰੀ ਅਧੀਨ ਸੇਵਾਵਾਂ ਚੋਣ ਬੋਰਡ ਦੇ ਚੇਅਰਮੈਨ ਰਮਨ ਬਹਿਲ ਨੇ ਅੱਜ ਇੱਥੇ  ਦਿੱਤੀ । ਬਹਿਲ ਨੇ ਦੱਸਿਆ ਕਿ ਅਧੀਨ ਸੇਵਾਵਾਂ ਚੋਣ ਬੋਰਡ ਪੰਜਾਬ ਦੀ ਮੀਟਿੰਗ ਮਿਤੀ 25.03.2021 ਵਿੱਚ 2280 ਅਸਾਮੀਆਂ ਦੀ ਭਰਤੀ ਕਰਨ ਸਬੰਧੀ ਪ੍ਰਵਾਨਗੀ ਦਿੱਤੀ ਗਈ ਸੀ। ਇਸੇ ਕੜੀ ਵਿੱਚ ਅੱਜ ਸੁਪਰਵਾਈਜ਼ਰ ਦੀਆਂ 112 ਅਸਾਮੀਆਂ ਭਰਨ ਲਈ ਇਸ਼ਤਿਹਾਰ ਜਾਰੀ ਕਰ ਦਿੱਤਾ ਗਿਆ। ਇਹਨਾਂ ਅਸਾਮੀਆਂ ਲਈ ਮਿਤੀ 12 ਜੂਨ ਤੋਂ 05 ਜੁਲਾਈ 2021 ਤੱਕ ਅਪਲਾਈ ਕੀਤਾ ਜਾ ਸਕਦਾ ਹੈ।ਫੀਸ ਭਰਨ ਲਈ ਆਖਰੀ ਮਿਤੀ 07 ਜੁਲਾਈ  ਰੱਖੀ ਗਈ ਹੈ। ਬਹਿਲ ਨੇ ਦੱਸਿਆ ਕਿ ਇਹਨਾਂ ਸਾਰੀਆਂ ਭਰਤੀਆਂ ਲਈ ਮਾਨਯੋਗ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਦੀ ਨਿਰਪੱਖਤਾ, ਪਾਰਦਰਸ਼ਤਾ ਦੀ ਨੀਤੀ ਤੇ ਪਹਿਰਾ ਦਿੰਦੇ ਹੋਏ ਬੋਰਡ ਵਲੋਂ ਭਰਤੀ ਵਿੱਚ ਆਧੁਨਿਕ ਤਕਨੀਕ ਜਿਵੇਂ ਜੈਮਰ, ਬਾਇਓਮੈਟਰਿਕ, ਵੀਡੀਓਗ੍ਰਾਫੀ ਆਦਿ ਦੀ ਮੱਦਦ ਨਾਲ ਪ੍ਰੀਖਿਆਵਾਂ ਨੂੰ ਪਾਰਦਰਸ਼ਤਾ ਨਾਲ ਨੇਪਰੇ ਚਾੜਿਆ ਜਾਵੇਗਾ ਅਤੇ ਭਰਤੀ ਨਿਰੋਲ ਮੈਰਿਟ ਤੇ ਹੀ ਕੀਤੀ ਜਾਵੇਗੀ।

‘ਆਪ’ ‘ਚ ਬਗਾਵਤ: ਡਿਪਟੀ ਮੇਅਰ ਦੇ ਅਹੁਦੇ…

ਨਵੀਂ ਦਿੱਲੀ : ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਜੇਲ੍ਹ ਜਾਣ ਦਾ ਅਸਰ…

ਹਥਿਆਰਾਂ ਦੇ ਪ੍ਰਦਰਸ਼ਨ ‘ਤੇ ਪਾਬੰਦੀ…

ਚੰਡੀਗੜ੍ਹ, 18 ਅਪ੍ਰੈਲ 2024- ਪੰਜਾਬ ਅਤੇ ਹਰਿਆਣਾ…

ਜੇਲ੍ਹ ‘ਚ ਮਹਿਲਾ ਕੈਦੀ ਨਾਲ…

ਜੀਂਦ, 18 ਅਪ੍ਰੈਲ 2024 : ਹਰਿਆਣਾ ਦੇ…

ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ…

ਨਵੀਂ ਦਿੱਲੀ, 18 ਅਪ੍ਰੈਲ 2024- ਦਿੱਲੀ ਆਬਕਾਰੀ…

Listen Live

Subscription Radio Punjab Today

ਮੰਦਭਾਗੀ ਖਬਰ 1 ਮਹੀਨਾ ਪਹਿਲਾਂ ਕੈਨੇਡਾ ਗਏ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਅੰਮ੍ਰਿਤਸਰ ਦੇ ਹਲਕਾ ਮਜੀਠਾ ਦੇ ਇੱਕ ਨੌਜਵਾਨ ਦੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

ਅੱਜ ਲੱਗ ਰਿਹਾ ਸਭ ਤੋਂ…

8 ਅਪ੍ਰੈਲ 2024- ਸਾਲ 2024 ਦਾ ਪਹਿਲਾ…

Our Facebook

Social Counter

  • 39810 posts
  • 0 comments
  • 0 fans