Menu

ਸਾਂਝਾ ਅਧਿਆਪਕ ਮੋਰਚਾ ਫਿਰੋਜ਼ਪੁਰ ਵੱਲੋਂ ਮੰਗਾਂ ਨੂੰ ਲੈ ਕੇ ਸਿੱਖਿਆ ਸਕੱਤਰ ਦੇ ਦਫਤਰ ਦੇ ਘਿਰਾਓ ਦੀਆਂ ਤਿਆਰੀਆਂ ਜ਼ੋਰਾ ਤੇ

ਫਿਰੋਜ਼ਪੁਰ 16 ਜੂਨ ( ਗੁਰਨਾਮ ਸਿੱਧੂ, ਗੁਰਦਰਸ਼ਨ ਸੰਧੂ ) ਸਾਂਝਾ ਅਧਿਆਪਕ ਮੋਰਚਾ ਫਿਰੋਜ਼ਪੁਰ ਦੇ ਆਗੂਆਂ , ਨਵੀਨ ਕੁਮਾਰ ਸਚਦੇਵਾ,ਬਲਵਿੰਦਰ ਸਿੰਘ ਭੁੱਟੋ, ਬਲਵਿੰਦਰ ਸਿੰਘ ਸੰਧੂ,ਬਾਜ ਸਿੰਘ ਭੁੱਲਰ ਨੇ ਮੀਟਿੰਗ ਦੌਰਾਨ ਦੱਸਿਆ ਕਿ ਸਿੱਖਿਆ ਸਕੱਤਰ ਵੱਲੋਂ ਅਧਿਆਪਕਾਂ (ਵੋਕੇਸ਼ਨ ਕਾਡਰ) ਨੂੰ ਗਰਮੀ ਦੀਆਂ ਛੁੱਟੀਆਂ ਹੋਣ ਦੇ ਬਾਵਜੂਦ ਆਨ ਲਾਈਨ ਟ੍ਰੇਨਿੰਗਾਂ, ਜੂਮ ਮੀਟਿੰਗਾਂ, ਮੁਕਾਬਲਿਆਂ, ਮਾਪੇ ਅਧਿਆਪਕ ਮਿਲਣੀ, ਅਨਾਜ/ਕਿਤਾਬਾਂ ਦੀ ਵੰਡ, ਦਾਖਲਾ ਮੁਹਿੰਮ, ਇੱਕ ਨਿੱਜੀ ‘ਖਾਨ’ ਅਕੈਡਮੀ ਦੀਆਂ ਗੂਗਲ ਸ਼ੀਟਾਂ ਭਰਨ ਅਤੇ ਤਰ੍ਹਾਂ-ਤਰ੍ਹਾਂ ਦੀਆਂ ਕੋਵਿਡ ਡਿਊਟੀਆਂ ਵਿੱਚ ਬੁਰੀ ਤਰ੍ਹਾਂ ਉਲਝਾ ਕੇ ਗਹਿਰੇ ਮਾਨਸਿਕ ਦਬਾਅ ਵੱਲ ਧੱਕ ਦਿੱਤਾ ਗਿਆ ਹੈ ਅਤੇ ਲਏ ਕੰੰਮ ਬਦਲੇ ਕੋਈ ਕਮਾਈ ਛੁੱਟੀ ਵੀ ਨਹੀਂ ਦਿੱਤੀ ਗਈ। ਆਗੂਆਂ ਨੇ ਦੱਸਿਆ ਕਿ ਅਧਿਆਪਕ ਸੰਘਰਸ਼ਾਂ ਦੌਰਾਨ ਹੋਈਆਂ ਸਾਰੀਆਂ ਵਿਕਟੇਮਾਈਜ਼ੇਸ਼ਨਾਂ ਰੱਦ ਕਰਨ ਸਬੰਧੀ, 5 ਮਾਰਚ 2019 ਨੂੰ ਚਾਰ ਕੈਬਨਿਟ ਮੰਤਰੀਆਂ ਦੀ ਕਮੇਟੀ ਦੇ ਫੈਸਲੇ ਲਾਗੂ ਨਹੀਂ ਹੋਏ ਅਤੇ ਰੈਗੂਲਰ ਦੀ ਆਪਸ਼ਨ ਲੈ ਚੁੱਕੇ 8886 ਅਧਿਆਪਕਾਂ ਵਿੱਚੋਂ ਰਹਿੰਦੇ ਰੈਗੂਲਰ ਆਰਡਰ ਵੀ ਜਾਰੀ ਨਹੀਂ ਕੀਤੇ ਜਾ ਰਹੇ। ਬਿਨਾਂ ਸਹੀ ਜਾਂਚ-ਪੜਤਾਲ ਕੀਤਿਆਂ ਅਧਿਆਪਕਾਂ/ਸਕੂਲ ਮੁਖੀਆਂ ਨੂੰ ਨੋਟਿਸ/ਮੁਅੱਤਲੀਆਂ ਕੀਤੀਆਂ ਜਾ ਰਹੀਆਂ ਹਨ। ਆਗੂਆਂ ਨੇ ਦੱਸਿਆ ਕਿ ਝੂਠੇ ਅਤੇ ਡੰਮੀ ਅੰਕੜਿਆਂ ਆਧਾਰਤ ਫਰਜ਼ੀ ਸਿੱਖਿਆ ਮਾਡਲ ਰਾਹੀਂ ਨਿੱਜੀਕਰਨ ਪੱਖੀ ਆਨਲਾਈਨ ਸਿੱਖਿਆ ਨੂੰ ਅਸਲ ਸਕੂਲੀ ਸਿੱਖਿਆ ਦਾ ਬਦਲ ਪੇਸ਼ ਕਰਦਿਆਂ ਵਿਦਿਆਰਥੀਆਂ ਨੂੰ ਸਿੱਖਣ ਸਿਖਾਉਣ ਦੀ ਪ੍ਰਕਿਰਿਆ ‘ਚੋਂ ਬਾਹਰ ਕਰ ਦਿੱਤਾ ਗਿਆ ਹੈ। ਦੂਜੇ ਪਾਸੇ ਹੁਣ ਅਧਿਆਪਕਾਂ ਨੇ ਵੀ ਪੰਜਾਬ ਦੇ ਜੁਝਾਰੂ ਵਿਰਸੇ ਤੋਂ ਪ੍ਰੇਰਨਾ ਲੈਂਦਿਆਂ ਸਰਕਾਰੀ ਧੱਕੇਸ਼ਾਹੀਆਂ ਦਾ ਜਵਾਬ ਤਿੱਖੇ ਸੰਘਰਸ਼ਾਂ ਨਾਲ ਦੇਣ ਦਾ ਮਨ ਬਣਾ ਲਿਆ ਹੈ, ਜਿਸ ਦਾ ਝਲਕਾਰਾ ਦੇਣ ਲਈ ਸਮੂਹ ਅਧਿਆਪਕਾਂ ਨੂੰ 18 ਜੂਨ ਦੀ ਮੁਹਾਲੀ ਵਿਖੇ ਸਾਂਝਾ ਅਧਿਆਪਕ ਮੋਰਚਾ ਵੱਲੋਂ ਮੰਗਾਂ ਨੂੰ ਲੈ ਕੇ ਸਿੱਖਿਆ ਸਕੱਤਰ ਦੇ ਦਫਤਰ ਦੇ ਘਿਰਾਓ ਕੀਤਾ ਜਾ ਰਿਹਾ ਹੈ ਓਸ ਦੀਆਂ ਤਿਆਰੀਆ ਜ਼ੋਰਾ ਨਾਲ ਚੱਲ ਰਹੀਆਂ ਹਨ। ਬਲਾਕ ਪੱਧਰ ਤੇ ਅਧਿਆਪਕਾਂ ਦੀਆਂ ਡਿਊਟੀਆ ਲਗਾ ਦਿਤੀਆਂ ਗਈਆ ਹਨ ।
  ਸਾਂਝੇ ਅਧਿਆਪਕ ਮੋਰਚਾ ਦੇ ਆਗੂਆਂ ਪਰਮਿੰਦਰ ਸਿੰਘ ਸੋਢੀ ,ਸੁਖਜਿੰਦਰ ਸਿੰਘ ਖ਼ਾਨਪੁਰ, ਪਰਮਜੀਤ ਸਿੰਘ ਪੰਮਾ, ਬਲਜਿੰਦਰ ਸਿੰਘ ਮੱਖੂ, ਰਾਜਬੀਰ ਸਿੰਘ ਨੇ ਪੁਰਜ਼ੋਰ ਮੰਗ ਕੀਤੀ ਕਿ ਮੋਦੀ ਸਰਕਾਰ ਵੱਲੋਂ ਖੇਤੀ ਕਾਨੂੰਨਾਂ ਦੀ ਤਰਜ਼ `ਤੇ ਲਿਆਂਦੀ ਨਿੱਜੀਕਰਨ ਪੱਖੀ ਨਵੀਂ ਸਿੱਖਿਆ ਨੀਤੀ-2020 ਨੂੰ ਲਾਗੂ ਕਰਨ ‘ਤੇ ਰੋਕ ਲਗਾਈ ਜਾਵੇ ਅਤੇ ਪੰਜਾਬ ਦੀਆਂ ਸੱਭਿਆਚਾਰਕ, ਭਾਸ਼ਾਈ ਅਤੇ ਸਮਾਜਿਕ ਲੋੜਾਂ ਅਨੁਸਾਰ ਵੱਖਰੀ ਸਿੱਖਿਆ ਨੀਤੀ ਤਿਆਰ ਕੀਤੀ ਜਾਵੇ। ਪ੍ਰਾਇਮਰੀ ਦੇ ਦਾਖਲੇ ਸੈਕੰਡਰੀ ਸਕੂਲਾਂ ਵਿੱਚ ਕਰਨ, ਮਿਡਲ ਸਕੂਲਾਂ ਵਿੱਚੋਂ ਸੀ.ਐਂਡ.ਵੀ. ਕਾਡਰ ਦੀਆਂ ਅਸਾਮੀਆਂ ਖਤਮ ਕਰਕੇ 228 ਪੀ.ਟੀ.ਆਈਜ ਨੂੰ ਜਬਰੀ ਸ਼ਿਫਟ ਕਰਨ, ਸੇਵਾਮੁਕਤ ਅਧਿਆਪਕਾਂ ਨੂੰ ਸਕੂਲਾਂ ਵਿੱਚ ਪੜਾਉਣ ਲਈ ਸੱਦਣ ਦੇ ਫੈਸਲੇ ਰੱਦ ਕੀਤੇ ਜਾਣ। ਸਮੂਹ ਕੱਚੇ ਅਧਿਆਪਕਾਂ ਨੂੰ ਰੈਗੂਲਰ ਕਰਨ, ਸੁਸਾਇਟੀ ਅਧੀਨ ਰੈਗੂਲਰ ਕੰਪਿਊਟਰ ਅਧਿਆਪਕਾਂ ਨੂੰ ਵਿਭਾਗ ‘ਚ ਸ਼ਿਫਟ ਕਰਨ ਅਤੇ ਸਾਰੀਆਂ ਖਾਲੀ ਅਸਾਮੀਆਂ ਭਰਨ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾਵੇ। ਕੋਵਿਡ-19 ਤੋਂ ਗ੍ਰਸਤ ਅਧਿਆਪਕਾਂ ਨੂੰ ਪ੍ਰਸੋਨਲ ਵਿਭਾਗ ਦੇ ਪੱਤਰ ਅਨੁਸਾਰ 17 ਤੋਂ 30 ਦਿਨ ਦੀ ਇਕਾਂਤਵਾਸ ਛੁੱਟੀ ਦਿੱਤੀ ਜਾਵੇ ਅਤੇ ਜਾਨ ਗੁਆਉਣ ਵਾਲੇ ਕੱਚੇ/ਰੈਗੂਲਰ ਸਾਰੇ ਅਧਿਆਪਕਾਂ ਨੂੰ 50 ਲੱਖ ਦੀ ਐਕਸ-ਗਰੇਸ਼ੀਆ ਰਾਸ਼ੀ ਮਿਲਣੀ ਯਕੀਨੀ ਬਣਾਈ ਜਾਵੇ। ਸਮੂਹ ਕਾਡਰਾਂ ਦੀਆਂ ਪੈਡਿੰਗ ਤਰੱਕੀਆਂ (75% ਕੋਟੇ ਅਨੁਸਾਰ) ਜਲਦ ਨੇਪਰੇ ਚਾੜ੍ਹੀਆਂ ਜਾਣ। ਬਦਲੀ ਨੀਤੀ ਤਹਿਤ ਹੋਈਆਂ ਪ੍ਰਾਇਮਰੀ ਕਾਡਰ ਸਮੇਤ ਸਾਰੀਆਂ ਬਦਲੀਆਂ ਫੌਰੀ ਬਿਨਾ ਸ਼ਰਤ ਲਾਗੂ ਕੀਤੀਆਂ ਜਾਣ। ਪਰਖ ਸਮੇਂ ਦੌਰਾਨ (ਨਾਨ ਬਾਰਡਰ) ਅਧਿਆਪਕਾਂ ਨੂੰ ਵੀ ਬਦਲੀ ਕਰਵਾਉਣ ਦਾ ਮੌਕਾ ਦਿੱਤਾ ਜਾਵੇ। 3442 ਅਤੇ 7654 ਕਾਡਰ ਵਿੱਚੋਂ ਪੈਡਿੰਗ ਓ.ਡੀ.ਐੱਲ. ਅਧਿਆਪਕਾਂ ਨੂੰ ਰੈਗੂਲਰ ਆਰਡਰ ਜਾਰੀ ਕੀਤੇ ਜਾਣ।
ਇਸ ਮੌਕੇ ਗੁਰਲਾਭ ਸਿੰਘ, ਪ੍ਰੇਮ ਸਿੰਘ ਗੁਰਵਿੰਦਰ ਸਿੰਘ, ਅਜੇ ਕੁਮਾਰ, ਭੁਪਿੰਦਰ ਸਿੰਘ,ਕੁਲਵਿੰਦਰ ਸਿੰਘ, ਨਸੀਬ ਸ਼ਰਮਾ,ਪਾਰਸ ਸ਼ਰਮਾ, ਰਾਜ ਸਿੰਘ,ਅਵਤਾਰ ਸਿੰਘ ਮਰਹਾਣਾ, ਰਮੇਸ਼ ਕੁਮਾਰ,ਸੰਜੀਵ ਕੁਮਾਰ ਵੀ ਮੌਜੂਦ ਸਨ।

ਪੰਜਾਬ ’ਚ ਹਥਿਆਰਾਂ ਦੇ ਮੁੱਦੇ ’ਤੇ ਹਾਈ…

ਚੰਡੀਗੜ੍ਹ26 ਅਪ੍ਰੈਲ: ਪੰਜਾਬ ਦੇ ਡੀ.ਜੀ.ਪੀ. ਵਲੋਂ ਹਾਈ ਕੋਰਟ ’ਚ ਦਿਤੇ ਹਲਫਨਾਮੇ ’ਚ ਇਹ ਪ੍ਰਗਟਾਵਾ ਹੋਇਆ ਹੈ ਕਿ ਪੰਜਾਬ ’ਚ…

ਕਾਂਗਰਸ ਦਾ ਵੱਡਾ ਇਲਜ਼ਾਮ ਮਣੀਪੁਰ…

Lok Sabha Election 2024–26 ਅਪ੍ਰੈਲ  2024-: ਲੋਕ…

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

Listen Live

Subscription Radio Punjab Today

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਦਾ ਗੋ.ਲੀਆਂ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ ਨਾਲ ਅਣਸੁਖਾਵੀਆਂ ਘਟਵਾਨਾਂ ਵਾਪਰ ਰਹੀਆਂ ਹਨ। ਬਹੁਤ ਸਾਰੇ ਪੰਜਾਬੀ ਵਿਦੇਸਾਂ ਵਿਚ ਆਪਣੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

Our Facebook

Social Counter

  • 39958 posts
  • 0 comments
  • 0 fans