ਬਠਿੰਡਾ, 16 ਜੂਨ – ਡਿਪਟੀ ਕਮਿਸ਼ਨਰ ਬੀ.ਸ਼੍ਰੀਨਿਵਾਸਨ ਨੇ ਦੱਸਿਆ ਕਿ ਜ਼ਿਲਾ ਵਾਸੀਆਂ ਲਈ ਵੱਡੀ ਰਾਹਤ ਵਾਲੀ ਖਬਰ ਇਹ ਹੈ ਕਿ ਬੀਤੇ 24 ਘੰਟਿਆਂ ਦੌਰਾਨ ਮੌਤ ਦਰ, ਘਰੇਲੂ ਇਕਾਂਤਵਾਸ ਤੇ ਐਕਟਿਵ ਕੇਸਾਂ ਵਿਚ ਕਮੀ ਦੇਖਣ ਨੂੰ ਮਿਲੀ ਹੈ।
ਬੀਤੇ 24 ਘੰਟਿਆਂ ਦੌਰਾਨ ਕੋਰੋਨਾ ਪ੍ਰਭਾਵਿਤ 3 ਵਿਅਕਤੀਆਂ ਦੀ ਮੌਤ, 60 ਨਵੇਂ ਕੇਸ ਅਤੇ 88 ਕਰੋਨਾ ਪ੍ਰਭਾਵਿਤ ਮਰੀਜ਼ ਠੀਕ ਹੋਣ ਉਪਰੰਤ ਆਪੋ-ਆਪਣੇ ਘਰ ਵਾਪਸ ਪਰਤ ਗਏ ਹਨ ।
ਬੀ.ਸ਼੍ਰੀਨਵਾਸਨ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਰੋਨਾ ਮਹਾਂਮਾਰੀ ਨਾਲ ਨਜਿੱਠਣ ਲਈ ਜ਼ਿਲੇ ਅੰਦਰ ਕੋਵਿਡ-19 ਤਹਿਤ ਕੁੱਲ 369451 ਸੈਂਪਲ ਲਏ ਗਏ, ਜਿਨਾਂ ਚੋਂ 40616 ਪਾਜੀਟਿਵ ਕੇਸ ਆਏ, ਜਿਸ ਚੋਂ 38944 ਕਰੋਨਾ ਪ੍ਰਭਾਵਿਤ ਮਰੀਜ਼ ਕਰੋਨਾ ਵਾਇਰਸ ਤੇ ਫ਼ਤਿਹ ਹਾਸਲ ਕਰਕੇ ਆਪੋ-ਆਪਣੇ ਘਰ ਵਾਪਸ ਪਰਤ ਗਏ।
ਡਿਪਟੀ ਕਮਿਸ਼ਨਰ ਨੇ ਹੋਰ ਦੱਸਿਆ ਕਿ ਇਸ ਸਮੇਂ ਜ਼ਿਲੇ ਵਿੱਚ ਕੁੱਲ 676 ਕੇਸ ਐਕਟਿਵ ਹਨ ਤੇ ਹੁਣ ਤੱਕ ਕਰੋਨਾ ਪ੍ਰਭਾਵਿਤ 996 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਇਸ ਸਮੇਂ 550 ਕਰੋਨਾ ਪਾਜੀਟਿਵ ਘਰੇਲੂ ਇਕਾਂਤਵਾਸ ਵਿਚ ਹਨ।