Menu

ਫ਼ਾਜ਼ਿਲਕਾ : ਸਰਕਾਰੀ ਇਮਾਰਤਾਂ ਅਤੇ ਪਾਣੀ ਦੀਆਂ ਟੈਂਕੀਆਂ ਆਦਿ ਦੀ ਸੁਰੱਖਿਆ ਲਈ ਕਰਮਚਾਰੀਆਂ ਦੀ 24 ਘੰਟੇ ਡਿਊਟੀ ਲਗਾਉਣ ਦੇ ਆਦੇਸ਼

ਫ਼ਾਜ਼ਿਲਕਾ, 17 ਜੂਨ (ਰਿਤਿਸ਼) – ਜ਼ਿਲਾ ਮੈਜਿਸਟ੍ਰੇਟ ਸ. ਅਰਵਿੰਦ ਪਾਲ ਸਿੰਘ ਸੰਧੂ ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲੇ ਦੀਆਂ ਸਰਕਾਰੀ ਇਮਾਰਤਾਂ ਅਤੇ ਪਾਣੀ ਦੀਆਂ ਟੈਂਕੀਆਂ ਆਦਿ ਦੀ ਸੁਰੱਖਿਆ ਲਈ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਆਪਣੇ ਅਧੀਨ ਆਉਂਦੇ ਅਧਿਕਾਰੀ/ ਕਰਮਚਾਰੀ/ਚੌਂਕੀਦਾਰ ਦੀ 24 ਘੰਟੇ ਲਈ ਡਿਊਟੀ ਲਗਾਈ ਜਾਵੇ, ਤਾਂ ਜੋ ਕਿਸੇ ਵੀ ਜਥੇਬੰਦੀ ਵੱਲੋਂ ਰੋਸ਼ ਪ੍ਰਦਰਸ਼ਨ ਦੀ ਕਾਰਵਾਈ ਨੂੰ ਰੋਕਿਆ ਜਾ ਸਕੇ। ਇਹ ਹੁਕਮ 31 ਜੁਲਾਈ 2021 ਤੱਕ ਲਾਗੂ ਰਹਿਣਗੇ।
ਹੁਕਮਾਂ ਵਿੱਚ ਕਿਹਾ ਕਿ ਅਕਸਰ ਹੀ ਵੇਖਣ ਵਿੱਚ ਆਉਂਦਾ ਹੈ ਕਿ ਵੱਖ-ਵੱਖ ਜਥੇਬੰਦੀਆਂ ਵੱਲੋਂ ਆਪਣੀਆਂ ਮੰਗਾਂ ਨੂੰ ਮਨਵਾਉਣ ਲਈ ਅਣਅਧਿਕਾਰਤ ਤੌਰ ’ਤੇ ਵੱਖ-ਵੱਖ ਸਰਕਾਰੀ ਇਮਾਰਤਾਂ, ਜਿਸ ਵਿੱਚ ਪਾਣੀ ਦੀਆਂ ਟੈਂਕੀਆਂ ਵੀ ਸ਼ਾਮਲ ਹਨ ਤੇ ਚੱੜ ਕੇ ਆਤਮਦਾਹ ਦੀ ਧਮਕੀਆਂ ਦਿੱਤੀਆਂ ਜਾਂਦੀਆਂ ਹਨ। ਇਨਾਂ ਹਾਲਾਤਾਂ ਨੂੰ ਨਜਿੱਠਣ ਲਈ ਕਾਫ਼ੀ ਮੁਸ਼ਕਲ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਲਈ ਇਨਾਂ ਇਮਾਰਤਾਂ/ਬਿਲਡਿੰਗਾਂ/ਟੈਂਕੀਆਂ ’ਤੇ ਚੜਕੇ ਵੱਖ-ਵੱਖ ਜਥੇਬੰਦੀਆਂ ਵੱਲੋਂ ਕੀਤੇ ਜਾਣ ਵਾਲੇ ਰੋਸ਼ ਪ੍ਰਦਰਸ਼ਨ ਨੂੰ ਰੋਕਿਆ ਜਾਣਾ ਜ਼ਰੂਰੀ ਹੈ। ਇਨਾਂ ਹੁਕਮਾਂ ਦੀ ਉਲਘੰਨਾ ਕਰਨ ਦੀ ਸੂਰਤ ਵਿੱਚ ਸਬੰਧਤ ਵਿਭਾਗ ਦੇ ਪੁਲਿਸ ਮੁੱਖੀ ਦੀ ਜਿਮੇਵਾਰੀ ਫਿਕਸ ਕੀਤੀ ਜਾਵੇਗੀ।

CBI ਨੇ ਸੰਦੇਸ਼ਖਾਲੀ ਮਾਮਲੇ ‘ਚ ਦਰਜ ਕੀਤਾ…

ਨਵੀਂ ਦਿੱਲੀ, 25 ਅਪ੍ਰੈਲ 2024:  ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਜ਼ਮੀਨ ਹੜੱਪਣ ਅਤੇ ਜਿਨਸੀ ਸ਼ੋਸ਼ਣ ਦੇ ਇਲਜ਼ਾਮਾਂ ਤਹਿਤ ਪੱਛਮੀ…

ਜੈਸਲਮੇਰ ‘ਚ ਵੱਡਾ ਹਾਦਸਾ, ਭਾਰਤੀ…

ਜੈਸਲਮੇਰ, 25 ਅਪ੍ਰੈਲ : ਰਾਜਸਥਾਨ ਦੇ ਜੈਸਲਮੇਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

Listen Live

Subscription Radio Punjab Today

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ ਹੋਰ ਪੰਜਾਬੀ…

ਸਰੀ , 25 ਅਪ੍ਰੈਲ – ਕੈਨੇਡਾ ਦੇ ਸਰੀ ‘ਚ ਪੰਜਾਬੀ ਨੌਜਵਾਨ ਕੁਲਵਿੰਦਰ ਸਿੰਘ ਸੋਹੀ (27) ਦੀ ਵ੍ਹਾਈਟ ਰੌਕ ਵਾਟਰਫਰੰਟ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

ਭੈਣ ਦੇ ਵਿਆਹ ਲਈ ਕੈਨੇਡਾ…

ਗੁਰਦਾਸਪੁਰ, 25 ਅਪ੍ਰੈਲ :  ਕੈਨੇਡਾ ਤੋਂ ਪੰਜ ਮਹੀਨੇ…

ਐਲੋਨ ਮਸਕ ਦਾ ਭਾਰਤ ਦੌਰਾ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ…

Our Facebook

Social Counter

  • 39921 posts
  • 0 comments
  • 0 fans