Menu

ਪੰਜਾਬ ਦੀ ਧੀ ਸਬਰੀਨਾ ਸਿੰਘ ਦੀ ਅਮਰੀਕੀ ਫੌਜ ਵਿੱਚ ਬਤੌਰ ਕੈਮੀਕਲ ਅਫਸਰ ਨਿਯੁਕਤੀ

ਫਰਿਜ਼ਨੋ, ਕੈਲੀਫੋਰਨੀਆਂ 18 ਜੂਨ (ਨੀਟਾ ਮਾਛੀਕੇ / ਕੁਲਵੰਤ ਧਾਲੀਆਂ)-  ਕੈਲੀਫੋਰਨੀਆਂ ਦੀ ਐਪਲਵੈਲੀ ਤੋਂ ਪੰਜਾਬ ਦੀ ਧੀ ਸਬਰੀਨਾ ਸਿੰਘ ਦੀ ਅਮਰੀਕੀ ਫੌਜ ਵਿੱਚ ਬਤੌਰ ਕੈਮੀਕਲ ਅਫਸਰ (2nd  Lieutenant) ਨਿਯੁਕਤੀ ਹੋਈ ਹੈ।  ਸਬਰੀਨਾ ਹੋਣਹਾਰ ਅਤੇ ਅਗਾਂਹਵਧੂ ਖਿਆਲਾਂ ਦੀ ਮਾਲਕ ਹੈ।  ਜਿਸ ਦੀ ਅਮਰੀਕੀ ਫੌਜ ਵਿੱਚ ਨਿਯੁਕਤੀ ‘ਤੇ ਉਸਦੇ ਪਿਤਾ ਸ. ਕੇਵਲ ਸਿੰਘ ਗਿੱਲ ਅਤੇ ਮਾਤਾ ਲੌਰਡਸ ਸਿੰਘ ਮਾਣ ਮਹਿਸੂਸ ਕਰਦੇ ਹਨ। ਜਿਸ ਦੀਆਂ ਪਰਿਵਾਰ ਨੂੰ ਦੋਸਤਾਂ, ਰਿਸ਼ਤੇਦਾਰਾਂ ਅਤੇ ਭਾਈਚਾਰੇ ਦੁਆਰਾ ਵਧਾਈਆਂ ਮਿਲ ਰਹੀਆਂ ਹਨ। ਸ. ਕੇਵਲ ਸਿੰਘ ਗਿੱਲ ਪੰਜਾਬ ਤੋਂ ਪਿੰਡ ਦੇਸਲਪੁਰ, ਜ਼ਿਲ੍ਹਾ ਜਲੰਧਰ ਨਾਲ ਸੰਬੰਧ ਰੱਖਦੇ ਹਨ।  ਵਿਦੇਸ਼ਾਂ ਵਿੱਚ ਆ ਕੇ ਜਿੱਥੇ ਪੰਜਾਬੀ ਭਾਈਚਾਰੇ ਨੇ ਵੱਖ-ਵੱਖ ਵਪਾਰਕ ਅਤੇ ਹੋਰ ਖੇਤਰਾਂ ਵਿੱਚ ਮੱਲਾ ਮਾਰੀਆਂ, ਉੱਥੇ ਬੱਚਿਆ ਨੇ ਉੱਚ ਵਿੱਦਿਆ ਪ੍ਰਾਪਤ ਕਰਕੇ ਸਰਕਾਰੀ ਅਤੇ ਗੈਰ-ਸਰਕਾਰੀ ਅਦਾਰਿਆਂ ਵਿੱਚ ਚੰਗੀਆਂ ਨੌਕਰੀਆਂ ਕਰ ਨਾਂਮ ਰੌਸ਼ਨ ਕੀਤੇ। ਜਿਸ ਦੀ ਮਿਸਾਲ ਸਬਰੀਨਾ ਸਿੰਘ ਅਤੇ ਸਾਡੇ ਹੋਰ ਸਾਰੇ ਬੱਚੇ ਹਨ, ਜੋ ਵਿਦੇਸ਼ਾਂ ਵਿੱਚ ਆਪਣੇ ਮਾਂ-ਬਾਪ ਤੋਂ ਇਲਾਵਾ ਪੰਜਾਬ ਅਤੇ ਪੰਜਾਬੀਅਤ ਦਾ ਮਾਣ ਵਧਾ ਰਹੇ ਹਨ।

 

  

ਓਲੰਪਿਕਸ ਚ ਭਾਰਤੀ ਹਾਕੀ ਟੀਮ ਨੇ ਕੀਤੀ…

ਟੋਕੀਓ, 27 ਜੁਲਾਈ- ਜਪਾਨ ਦੀ ਰਾਜਧਾਨੀ ਟੋਕੀਓ ਚ ਜਾਰੀ ਓਲੰਪਿਕ ਖੇਡਾਂ ਚ ਭਾਰਤੀ ਪੁਰਸ਼ ਹਾਕੀ ਟੀਮ ਨੇ ਸ਼ਾਨਦਾਰ ਵਾਪਸੀ…

ਵਿਦੇਸ਼ ਫਰਾਰ ਹੋਣ ਤੋਂ ਰੋਕਣ…

26 ਜੁਲਾਈ – ਦਿੱਲੀ ਪੁਲਿਸ ਨੇ ਦਿੱਲੀ…

ਕਾਰਗਿਲ ‘ਚ ਆਪਣੀਆਂ ਜਾਨਾਂ ਕੁਰਬਾਨ…

ਕਾਰਗਿਲ ਵਿਜੈ ਦਿਵਸ ਮੌਕੇ ਉੱਤੇ ਭਾਰਤੀ ਹਥਿਆਰਬੰਦ…

ਟਰੈਕਟਰ ਚਲਾਕੇ ਸੰਸਦ ਪੁੱਜੇ ਰਾਹੁਲ…

ਦਿੱਲੀ, 26 ਜੁਲਾਈ- ਕਾਂਗਰਸੀ ਸਾਂਸਦ ਰਾਹੁਲ ਗਾਂਧੀ…

Listen Live

Subscription Radio Punjab Today

Our Facebook

Social Counter

  • 20446 posts
  • 1 comments
  • 0 fans

Log In