Menu

ਛੇ ਸਾਲ ਤੱਕ ਦੇ ਬੱਚਿਆਂ, ਗਰਭਵਤੀ ਔਰਤਾਂ ਅਤੇ ਦੁੱਧ ਪਿਲਾਉਣ ਵਾਲੀਆਂ ਮਾਵਾਂ ਨੂੰ ਹੁਣ ਘਰਾਂ ਵਿੱਚ ਮਿਲੇਗੀ ਮਾਰਕਫੈੱਡ ਵੱਲੋਂ ਤਿਆਰ ਕੀਤੀ ਪੌਸ਼ਟਿਕ ਖ਼ੁਰਾਕ

ਚੰਡੀਗੜ੍ਹ, 18 ਜੂਨ – ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਵੱਲੋਂ ਅੱਜ 6 ਸਾਲ ਤੱਕ ਦੇ ਬੱਚਿਆਂ, ਗਰਭਵਤੀ ਔਰਤਾਂ ਅਤੇ ਦੁੱਧ ਪਿਲਾਉਣ ਵਾਲੀਆਂ ਮਾਵਾਂ ਲਈ ਨਵੀਂ ਪੌਸ਼ਟਿਕ ਖ਼ੁਰਾਕ ਦੀ ਸ਼ੁਰੂਆਤ ਕੀਤੀ ਗਈ।
ਐਸ.ਏ.ਐਸ. ਨਗਰ (ਮੋਹਾਲੀ) ਦੇ ਬਲਾਕ ਮਾਜਰੀ ਦੇ ਪਿੰਡ ਫਤਿਹਗੜ੍ਹ ਤੋਂ ਨਵੀਂ ਖ਼ੁਰਾਕ ਦੀ ਸ਼ੁਰੂਆਤ ਕਰਨ ਉਪਰੰਤ ਸ੍ਰੀਮਤੀ ਚੌਧਰੀ ਨੇ ਦੱਸਿਆ ਕਿ ਵਿਭਾਗ ਵੱਲੋਂ ਇਹ ਖ਼ੁਰਾਕ ਮਾਰਕਫੈੱਡ ਵੱਲੋਂ ਤਿਆਰ ਕਰਵਾਈ ਗਈ ਹੈ, ਜੋ 6 ਸਾਲ ਤੱਕ ਦੇ ਬੱਚਿਆਂ, ਗਰਭਵਤੀ ਔਰਤਾਂ ਅਤੇ ਦੁੱਧ ਪਿਲਾਉਣ ਵਾਲੀਆਂ ਮਾਵਾਂ ਨੂੰ ਘਰਾਂ ਵਿੱਚ ਹੀ ਉਪਲਬਧ ਕਰਵਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਪਲੀਮੈਂਟਰੀ ਨਿਊਟ੍ਰੀਸ਼ਨਲ ਪ੍ਰੋਗਰਾਮ ਅਧੀਨ ਆਂਗਨਵਾੜੀ ਸੈਂਟਰਾਂ ਰਾਹੀਂ 0-6 ਸਾਲ ਦੇ ਬੱਚਿਆਂ, ਗਰਭਵਤੀ ਔਰਤਾਂ ਅਤੇ ਦੁੱਧ ਪਿਲਾਉਣ ਵਾਲੀਆਂ ਮਾਵਾਂ ਨੂੰ ਦਿੱਤੀ ਜਾਂਦੀ ਖ਼ੁਰਾਕ ਦੇ ਪੋਸ਼ਣ ਮਿਆਰ ਨੂੰ ਹੋਰ ਉੱਚਾ ਚੁੱਕਣ ਲਈ ਨਵੀਂ ਰੈਸੀਪੀ ਸ਼ੁਰੂ ਕਰਨ ਦਾ ਫ਼ੈਸਲਾ ਲਿਆ ਗਿਆ ਸੀ। ਉਨ੍ਹਾਂ ਦੱਸਿਆ ਕਿ ਇਸ ਨਵੀਂ ਖ਼ੁਰਾਕ ਵਿੱਚ ਬੇਸਣ, ਮੂੰਗ ਦਾਲ ਸਾਬਤ, ਸੋਇਆ ਬੀਨ ਦਾ ਆਟਾ ਅਤੇ ਡਬਲ ਫੋਟੀਫਾਇਡ ਨਮਕ ਆਦਿ ਨੂੰ ਸ਼ਾਮਲ ਕੀਤਾ ਗਿਆ ਹੈ। ਸਮਾਗਮ ਦੌਰਾਨ ਮੰਤਰੀ ਵੱਲੋਂ ਬੱਚਿਆਂ, ਗਰਭਵਤੀ ਔਰਤਾਂ ਅਤੇ ਦੁੱਧ ਪਿਲਾਉਣ ਵਾਲੀਆਂ ਮਾਵਾਂ ਨੂੰ ਸੁੱਕੇ ਰਾਸ਼ਨ ਦੇ ਪੈਕਟ ਵੀ ਵੰਡੇ ਗਏ।
ਇਸ ਦੌਰਾਨ ਕੁਪੋਸ਼ਣ ਨੂੰ ਦੂਰ ਕਰਨ ਲਈ ਸਮੇਂ ਸਿਰ ਬੱਚਿਆਂ ਦੀ ਗਰੋਥ ਮੌਨੀਟਿਰਿੰਗ ਆਂਗਨਵਾੜੀ ਸੈਂਟਰਾਂ ਵਿੱਚ ਕਰਵਾਉਣ ਲਈ ਉਤਸ਼ਾਹਿਤ ਕੀਤਾ ਗਿਆ ਅਤੇ ਪੌਸ਼ਟਿਕ ਆਹਾਰ ਸਬੰਧੀ ਕਿਚਨ ਗਾਰਡਨ ਬਣਾਉਣ ਬਾਰੇ ਵੀ ਜਾਣਕਾਰੀ ਦਿੱਤੀ ਗਈ।
ਵਿਭਾਗ ਵਲੋਂ ਜ਼ਰੂਰਤਮੰਦ ਪਰਿਵਾਰਾਂ ਦੀਆਂ ਲੜਕੀਆਂ/ਔਰਤਾਂ ਲਈ ਸ਼ੁਰੂ ਕੀਤੀ ਗਈ “ਉਡਾਣ” ਸਕੀਮ ਬਾਰੇ ਜਾਣੂ ਕਰਵਾਉਂਦਿਆਂ ਸ੍ਰੀਮਤੀ ਚੌਧਰੀ ਨੇ ਦੱਸਿਆ ਕਿ ਉਡਾਣ ਸਕੀਮ ਤਹਿਤ ਲਾਭਪਾਤਰੀਆਂ ਨੂੰ 27,314 ਆਂਗਨਵਾੜੀ ਕੇਂਦਰਾਂ ਦੇ ਸੂਬਾ ਪੱਧਰੀ ਨੈਟਵਰਕ ਰਾਹੀਂ ਕਵਰ ਕੀਤਾ ਜਾ ਰਿਹਾ ਹੈ ਅਤੇ ਸਰਕਾਰ ਨੇ ਇਸ ਸਕੀਮ ਤਹਿਤ 40.55 ਕਰੋੜ ਰੁਪਏ ਸਾਲਾਨਾ ਖ਼ਰਚਣ ਦੀ ਯੋਜਨਾ ਬਣਾਈ ਹੈ। ਉਨ੍ਹਾਂ ਕਿਹਾ ਕਿ ਮਹਿਲਾਵਾਂ/ਲੜਕੀਆਂ ਨੂੰ ਮਾਸਿਕ ਧਰਮ ਸਬੰਧੀ ਬਿਮਾਰੀਆਂ ਤੋਂ ਬਚਾਉਣ, ਮਾਸਿਕ ਧਰਮ ਦੌਰਾਨ ਸਫ਼ਾਈ ਪ੍ਰਤੀ ਜਾਗਰੂਕ ਕਰਨ, ਮੁੱਢਲੇ ਸਫ਼ਾਈ ਉਤਪਾਦਾਂ ਤੱਕ ਪਹੁੰਚ ਵਧਾਉਣ, ਮਹਿਲਾਵਾਂ ਦੇ ਜੀਵਨ ਪੱਧਰ ਨੂੰ ਬਿਹਤਰ ਬਣਾਉਣ ਅਤੇ ਔਰਤਾਂ ਦੇ ਸਵੈ-ਮਾਣ ਨੂੰ ਵਧਾਉਣ ਦੇ ਉਦੇਸ਼ ਨਾਲ ਇਹ ਯੋਜਨਾ ਚਲਾਈ ਜਾ ਰਹੀ ਹੈ ਅਤੇ ਇਸ ਤਹਿਤ ਸਕੂਲ ਛੱਡ ਚੁੱਕੀਆਂ ਲੜਕੀਆਂ/ਸਕੂਲ ਤੋਂ ਬਾਹਰ ਦੀਆਂ ਲੜਕੀਆਂ, ਕਾਲਜ ਨਾ ਜਾਣ ਵਾਲੀਆਂ ਲੜਕੀਆਂ, ਬੀ.ਪੀ.ਐਲ. ਪਰਿਵਾਰਾਂ ਦੀਆਂ ਮਹਿਲਾਵਾਂ, ਝੁੱਗੀ-ਝੌਂਪੜੀ ਵਿੱਚ ਰਹਿਣ ਵਾਲੀਆਂ ਅਤੇ ਬੇਘਰ ਮਹਿਲਾਵਾਂ, ਟੱਪਰੀਵਾਸ ਪਰਿਵਾਰਾਂ ਦੀਆਂ ਔਰਤਾਂ ਅਤੇ ਨੀਲੇ ਕਾਰਡ ਧਾਰਕ ਤੇ ਦੂਜੇ ਵਿਭਾਗਾਂ ਦੀ ਕਿਸੇ ਵੀ ਸਕੀਮ ਤਹਿਤ ਮੁਫ਼ਤ/ਸਬਸਿਡੀ ਵਾਲੇ ਸੈਨੇਟਰੀ ਪੈਡਾਂ ਦਾ ਲਾਭ ਨਹੀਂ ਲੈ ਰਹੀਆਂ ਔਰਤਾਂ ਨੂੰ ਇਸ ਸਕੀਮ ਤਹਿਤ ਕਵਰ ਕੀਤਾ ਜਾਵੇਗਾ।

ਸੇਬੀ ਵੱਲੋਂ ਅਡਾਨੀ ਸਮੂਹ ਦੀਆਂ 6 ਕੰਪਨੀਆਂ…

ਨਵੀਂ ਦਿੱਲੀ, 3 ਮਈ: ਅਡਾਨੀ ਸਮੂਹ ਦੀਆਂ ਘੱਟੋ-ਘੱਟ 6 ਕੰਪਨੀਆਂ ਨੂੰ ਭਾਰਤੀ ਸਕਿਓਰਿਟੀਜ਼ ਐਂਡ ਐਕਸਚੇਂਜ ਬੋਰਡ (ਸੇਬੀ) ਨੇ ਸਬੰਧਤ…

ਸੁਪਰੀਮ ਕੋਰਟ ਅਰਵਿੰਦ ਕੇਜਰੀਵਾਲ ਦੀ…

ਨਵੀਂ ਦਿੱਲੀ, 3 ਮਈ 2024: ਅਰਵਿੰਦ ਕੇਜਰੀਵਾਲ …

BSF ਦੇ ਜਵਾਨਾਂ ਨੂੰ ਲੈ…

3 ਮਈ 2024: ਛੱਤੀਸਗੜ੍ਹ ਦੇ ਰਾਏਗੜ੍ਹ ਜ਼ਿਲ੍ਹੇ…

ਮਨੀਸ਼ ਸਿਸੋਦੀਆ ਦੀ ਪਟੀਸ਼ਨ ’ਤੇ…

ਨਵੀਂ ਦਿੱਲੀ, 3 ਮਈ 2024-ਦਿੱਲੀ ਹਾਈ ਕੋਰਟ…

Listen Live

Subscription Radio Punjab Today

ਗੋਲਡੀ ਬਰਾੜ ਦੀ ਮੌਤ ਦੀ ਖਬਰ ਦਾ…

2 ਮਈ 2024-: ਬੀਤੇ ਦਿਨੀਂ ਖਬਰ ਆਈ ਸੀ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਅਤੇ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

Our Facebook

Social Counter

  • 40099 posts
  • 0 comments
  • 0 fans