Menu

ਪੰਜਾਬ ਸਰਕਾਰ ਵੱਲੋਂ ਸ਼ਹਿਰੀ ਸਥਾਨਕ ਸਰਕਾਰਾਂ ਦੇ ਸਫ਼ਾਈ ਕਰਮਚਾਰੀਆਂ/ਸੀਵਰਮੈਨਾਂ ਨੂੰ ਰੈਗੂਲਰ ਕਰਨ ਲਈ ਨਿਯਮਾਂ ਵਿੱਚ ਢਿੱਲ ਦੇਣ ਦਾ ਫੈਸਲਾ

ਚੰਡੀਗੜ, 18 ਜੂਨ – ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਦੀਆਂ ਵੱਖ-ਵੱਖ ਮਿਉਸਪੈਲਟੀਆਂ ਨਾਲ ਠੇਕੇ ’ਤੇ ਕੰਮ ਕਰ ਰਹੇ ਸ਼ਹਿਰੀ ਸਥਾਨਕ ਸਰਕਾਰਾਂ ਦੇ ਸਮੂਹ ਸਫਾਈ ਕਰਮਚਾਰੀਆਂ ਅਤੇ ਸੀਵਰਮੈਨਾਂ ਨੂੰ ਰੈਗੂਲਰ ਕਰਨ ਦਾ ਫੈਸਲਾ ਕੀਤਾ ਹੈ।
ਇਨਾਂ ਕਾਮਿਆਂ ਨੂੰ ਸੂਬਾ ਸਰਕਾਰ ਦੁਆਰਾ ਲਾਗੂ ਕੀਤੇ ਜਾਣ ਵਾਲੇ ਪ੍ਰਸਤਾਵਿਤ ਕਾਨੂੰਨ ਅਨੁਸਾਰ ਰੈਗੂਲਰ ਕੀਤਾ ਜਾਵੇਗਾ। ਮੰਤਰੀ ਮੰਡਲ ਨੇ ਸ਼ੁੱਕਰਵਾਰ ਨੂੰ ਪ੍ਰਸੋਨਲ ਵਿਭਾਗ ਨੂੰ ਹਦਾਇਤ ਕੀਤੀ ਕਿ ਠੇਕੇ ’ਤੇ ਕੰਮ ਕਰਦੇ ਇਨਾਂ ਕਰਮਚਾਰੀਆਂ ਨੂੰ ਰੈਗੂਲਰ ਕਰਨ ਲਈ ਨਵਾਂ ਕਾਨੂੰਨ ਬਣਾਉਣ ਦੀ ਤਜਵੀਜ਼ ਦੇ ਕੰਮ ਵਿੱਚ ਤੇਜੀ ਲਿਆਂਦੀ ਜਾਵੇ।
ਮੰਤਰੀ ਮੰਡਲ ਨੇ ਆਪਣੇ 18 ਮਾਰਚ, 2017 ਦੇ ਫੈਸਲੇ ਵਿੱਚ ਢਿੱਲ ਦਿੰਦਿਆਂ ਮਿਉਸਪੈਲਟੀਆਂ ਦੀ ਲੋੜ ਅਨੁਸਾਰ ਅਜਿਹੇ ਹੋਰ ਕਰਮਚਾਰੀਆਂ ਅਤੇ ਸੀਵਰਮੈਨਾਂ ਨੂੰ ਠੇਕੇ ’ਤੇ ਭਰਤੀ ਕਰਨ ਸਬੰਧੀ ਮਨਜ਼ੂਰੀ ਦੇਣ ਦਾ ਫੈਸਲਾ ਵੀ ਕੀਤਾ। ਕੈਬਨਿਟ ਨੇ ਫੈਸਲਾ ਕੀਤਾ ਕਿ ਇਨਾਂ ਕਰਮਚਾਰੀਆਂ ਨੂੰ ਠੇਕੇ ’ਤੇ ਭਰਤੀ ਕਰਨ ਦੀ ਇਸ ਪ੍ਰਕਿਰਿਆ ਦੌਰਾਨ ਬਣਦੀ ਪ੍ਰਕਿਰਿਆ ਦਾ ਪਾਲਣ ਕਰਦਿਆਂ ਢੁੱਕਵੇਂ ਤਜ਼ਰਬੇ ਵਾਲੇ ਵਿਅਕਤੀਆਂ ਨੂੰ ਤਰਜੀਹ ਦਿੱਤੀ ਜਾਣੀ ਚਾਹੀਦੀ ਹੈ।
ਹਾਲਾਂਕਿ ਮੰਤਰੀ ਮੰਡਲ ਨੇ ਗੌਰ ਨਾਲ ਵਿਚਾਰ ਕਰਨ ਤੋਂ ਬਾਅਦ ਇਹ ਜ਼ਿਕਰ ਕੀਤਾ ਕਿ ਸਰਵਿਸ ਪ੍ਰੋਵਾਈਡਰਾਂ/ਠੇਕੇਦਾਰਾਂ ਦੁਆਰਾ ਆਉਟਸੋਰਸਿੰਗ ਦੁਆਰਾ ਭੇਜੇ ਗਏ ਕਰਮਚਾਰੀਆਂ ਨੂੰ ਰੈਗੂਲਰ ਨਹੀਂ ਕੀਤਾ ਜਾ ਸਕਦਾ ਜਾਂ ਸਿੱਧੇ ਕੰਟਰੈਕਟ ਉਤੇ ਵੀ ਨਹੀਂ ਰੱਖਿਆ ਜਾ ਸਕਦਾ। ਇਹ ਵਿਚਾਰ ਕੀਤਾ ਗਿਆ ਕਿ ਸੁਪਰੀਮ ਕੋਰਟ ਦੁਆਰਾ ਨਿਰਧਾਰਤ ਕੀਤੇ ਗਏ ਮੌਜੂਦਾ ਨਿਯਮ ਅਤੇ ਹੋਰ ਸਬੰਧਤ ਨਿਯਮਾਂ ਅਨੁਸਾਰ ਅਜਿਹੇ ਕਰਮਚਾਰੀਆਂ ਨੂੰ ਸਰਕਾਰੀ ਤਨਖਾਹਾਂ ’ਤੇ ਨਹੀਂ ਰੱਖਿਆ ਜਾ ਸਕਦਾ।

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਦਾ ਗੋ.ਲੀਆਂ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ ਨਾਲ ਅਣਸੁਖਾਵੀਆਂ ਘਟਵਾਨਾਂ ਵਾਪਰ ਰਹੀਆਂ ਹਨ। ਬਹੁਤ ਸਾਰੇ ਪੰਜਾਬੀ ਵਿਦੇਸਾਂ ਵਿਚ ਆਪਣੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

CBI ਨੇ ਸੰਦੇਸ਼ਖਾਲੀ ਮਾਮਲੇ ‘ਚ…

ਨਵੀਂ ਦਿੱਲੀ, 25 ਅਪ੍ਰੈਲ 2024:  ਕੇਂਦਰੀ ਜਾਂਚ…

ਜੈਸਲਮੇਰ ‘ਚ ਵੱਡਾ ਹਾਦਸਾ, ਭਾਰਤੀ…

ਜੈਸਲਮੇਰ, 25 ਅਪ੍ਰੈਲ : ਰਾਜਸਥਾਨ ਦੇ ਜੈਸਲਮੇਰ…

Listen Live

Subscription Radio Punjab Today

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਦਾ ਗੋ.ਲੀਆਂ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ ਨਾਲ ਅਣਸੁਖਾਵੀਆਂ ਘਟਵਾਨਾਂ ਵਾਪਰ ਰਹੀਆਂ ਹਨ। ਬਹੁਤ ਸਾਰੇ ਪੰਜਾਬੀ ਵਿਦੇਸਾਂ ਵਿਚ ਆਪਣੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

Our Facebook

Social Counter

  • 39944 posts
  • 0 comments
  • 0 fans