Menu

ਘਰਾਂ ਵਿੱਚ ਰਹਿ ਕੇ ਵਰਚੁਅਲ ਤੌਰ ਤੇ ਹੀ ਮਨਾਇਆ ਜਾਵੇ ਅੰਤਰਰਾਸ਼ਟਰੀ ਯੋਗ ਦਿਵਸ- ਸਿਵਲ ਸਰਜਨ ਸੰਗਰੂਰ

ਕੋਰੋਨਾ ਦੌਰਾਨ ਸਰੀਰਕ ਤੇ ਮਾਨਸਿਕ ਤਣਾਅ ਤੋਂ ਨਿਜਾਤ ਪਾਉਣ ਲਈ ਯੋਗ ਦੀ ਅਹਿਮ ਭੂਮਿਕਾ- ਅੰਜਨਾ ਗੁਪਤਾ

ਸੰਗਰੂਰ, 20 ਜੂਨ- ਕੋਵਿਡ 19 ਮਹਾਂਮਾਰੀ ਦੇ ਚਲਦਿਆਂ ਵਾਇਰਸ ਦੇ ਫੈਲਾਅ ਦੀ ਰੋਕਥਾਮ ਦੇ ਮੱਦੇਨਜ਼ਰ ਇਸ ਸਾਲ 7ਵਾਂ ਅੰਤਰਰਾਸ਼ਟਰੀ ਯੋਗ ਦਿਵਸ 21 ਜੂਨ 2021 ਨੂੰ ਵਰਚੁਅਲ ਤੌਰ ਤੇ ਮਨਾਇਆ ਜਾਵੇਗਾ । ਇਹ ਜਾਣਕਾਰੀ ਸਿਵਲ ਸਰਜਨ ਸੰਗਰੂਰ ਡਾ ਅੰਜਨਾ ਗੁਪਤਾ ਨੇ ਦਿੱਤੀ  ਡਾ ਅੰਜਨਾ ਗੁਪਤਾ ਨੇ ਦੱਸਿਆ ਕਿ ਇਸ ਸਾਲ  ਮਨਿਸਟਰੀ ਆਫ ਆਯੂਸ਼ ਵੱਲੋਂ ਯੋਗਾ ਤੇ ਆਧਾਰਤ ਇੰਟਰਨੈਸ਼ਨਲ ਡੇਅ ਆਫ ਯੋਗਾ 2021 ਹੈਂਡਬੁੱਕ ਵੀ ਤਿਆਰ ਕੀਤੀ ਗਈ ਹੈ ਇਸ ਦਾ ਲਿੰਕ http://yoga.ayush.gov.in/public/assets/IDY_ebook.pdf  ਮਨਿਸਟਰੀ ਆਫ ਆਯੁਸ਼ ਦੇ ਯੋਗਾ ਪੋਰਟਲ ਤੇ ਵੀ ਉਪਲੱਬਧ ਹੈ। ਸਿਵਲ ਸਰਜਨ ਵੱਲੋਂ ਦੱਸਿਆ ਗਿਆ ਕਿ ਇਸ ਵਾਰ ਯੋਗਾ ਦਿਵਸ ਬੀ ਵਿਦ ਯੋਗਾ ਬੀ ਐਟ ਹੋਮ ਥੀਮ ਤਹਿਤ ਮਨਾਇਆ ਜਾਵੇਗਾ ਉਨ੍ਹਾਂ ਦੱਸਿਆ ਕਿ ਯੋਗ ਆਸਣ ਪੁਰਾਤਨ ਸਮੇਂ ਤੋਂ ਧਿਆਨ ਲਗਾਉਣ ਦੀ ਵਿਧੀ ਹੈ ਜਿਸ ਨਾਲ ਸਾਡਾ ਸਰੀਰ ਦਿਮਾਗ ਅਤੇ ਮਨ ਨਿਯੰਤਰਣ ਵਿਚ ਰਹਿੰਦਾ ਹੈ। ਉਨ੍ਹਾਂ ਦੱਸਿਆ ਕਿ ਕੋਰੋਨਾ ਦੌਰਾਨ ਸਰੀਰਕ ਰੋਗਾਂ ਅਤੇ ਮਾਨਸਿਕ ਤਣਾਅ ਤੋਂ ਨਿਜਾਤ ਪਾਉਣ ਲਈ ਯੋਗ ਦੀ ਅਹਿਮ ਭੂਮਿਕਾ ਰਹੀ ਹੈ ਇਸੇ ਅਹਿਮ ਭੂਮਿਕਾ ਅਤੇ ਸਕਾਰਾਤਮਕ ਪ੍ਰਭਾਵਾਂ ਕਰਕੇ ਅੱਜ ਪੂਰੀ ਦੁਨੀਆਂ ਵਿੱਚ ਯੋਗ ਪ੍ਰਚੱਲਤ ਹੋ ਰਿਹਾ ਹੈ।

ਡਾ ਇੰਦਰਜੀਤ ਸਿੰਗਲਾ ਜ਼ਿਲਾ ਪਰਿਵਾਰ ਭਲਾਈ ਅਫ਼ਸਰ ਸੰਗਰੂਰ ਵੱਲੋਂ ਵੀ ਲੋਕਾਂ ਨੂੰ ਅਪੀਲ ਕੀਤੀ ਗਈ ਕਿ 21 ਜੂਨ ਨੂੰ ਭਾਰਤ ਸਰਕਾਰ ਵੱਲੋਂ ਜਾਰੀ ਪ੍ਰੋਟੋਕਾਲ ਅਨੁਸਾਰ ਰਾਜ ਪੱਧਰ ਤੇ ਵਰਚੁਅਲ ਤੌਰ ਤੇ ਮਨਾਏ ਜਾ ਰਹੇ ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਲੋਕਾਂ ਵੱਲੋਂ ਸਵੇਰੇ 7:00 ਵਜੇ ਤੋਂ 7:45 ਵਜੇ ਤਕ ਆਪਣੇ ਘਰਾਂ ਵਿੱਚ ਹੀ ਸੋਸ਼ਲ ਮੀਡੀਆ ਪਲੇਟਫਾਰਮਾਂ ਜਿਵੇਂ ਯੂ ਟਿਊਬ ਟਵਿੱਟਰ ਫੇਸਬੁੱਕ ਇੰਸਟਾਗ੍ਰਾਮ ਆਦਿ ਰਾਹੀਂ ਯੋਗ ਕਰਕੇ ਆਪਣੀ ਸ਼ਮੂਲੀਅਤ ਕੀਤੀ ਜਾਵੇ।

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਮਨੀਸ਼ ਸਿਸੋਦੀਆ ਨੇ ਵਾਪਸ ਲਈ…

ਨਵੀਂ ਦਿੱਲੀ , 19 ਅਪ੍ਰੈਲ 2024- ਰਾਊਜ਼…

ਕਾਂਗਰਸ ਨੂੰ ਦੋਹਰਾ ਝਟਕਾ, ਭਾਜਪਾ…

ਨਵੀਂ ਦਿੱਲੀ 20 ਅਪ੍ਰੈਲ 2024- ਲੋਕ ਸਭਾ…

EVM ਲੈ ਕੇ ਜਾ ਰਿਹਾ…

ਲਖੀਮਪੁਰ, 19 ਅਪ੍ਰੈਲ 2024- ਲਖੀਮਪੁਰ ਇਲਾਕੇ ਵਿੱਚ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39836 posts
  • 0 comments
  • 0 fans