Menu

ਕੋਰੋਨਾ ਮਹਾਂਮਾਰੀ ਦੌਰਾਨ ਯੋਗ ਦੀ ਅਹਿਮ ਭੂਮਿਕਾ – ਡੀ.ਸੀ. ਸੰਗਰੂਰ

ਸੰਗਰੂਰ, 21 ਜੂਨ – ‘ਮਿਸ਼ਨ ਫ਼ਤਿਹ’ ਤਹਿਤ ਅੰਤਰ-ਰਾਸ਼ਟਰੀ ਯੋਗ ਦਿਵਸ ਦੇ ਮੌਕੇ ’ਤੇ ਡਿਪਟੀ ਕਮਿਸ਼ਨਰ ਸੰਗਰੂਰ ਸ਼੍ਰੀ ਰਾਮਵੀਰ ਨੇ ਅੱਜ ਆਪਣੀ ਰਿਹਾਇਸ਼ ਵਿਖੇ ਖੁਦ ਯੋਗ ਕਰਕੇ ਜ਼ਿਲ੍ਹਾ ਵਾਸੀਆਂ ਨੂੰ ਜਿੱਥੇ ਆਪਣੀ ਰੋਜ਼ਾਨਾ ਜ਼ਿੰਦਗੀ ’ਚ ਯੋਗ ਨੂੰ ਅਪਣਾਉਣ ਦਾ ਸੱਦਾ ਦਿੱਤਾ, ਉਥੇ ਯੋਗ ਦੀ ਮਹੱਤਤਾ ਬਾਰੇ ਜਾਣਕਾਰੀ ਸਾਂਝੀ ਕੀਤੀ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਯੋਗਾ ਅਜੋਕੀ ਰੁਝੇਵਿਆਂ ਅਤੇ ਭੱਜ ਦੌੜ ਭਰੀ ਜ਼ਿੰਦਗੀ ਕਾਰਨ ਪੈਦਾ ਹੋਣ ਵਾਲੇ ਤਣਾਅ ਤੋਂ ਮੁਕਤੀ ਦਾ ਵਧੀਆ ਸਾਧਨ ਹੈ ਅਤੇ ਯੋਗ ਆਸਨਾਂ ਦੇ ਨਿਯਮਤ ਅਭਿਆਸ ਨਾਲ ਹਰੇਕ ਉਮਰ ਵਰਗ ਦੇ ਵਿਅਕਤੀ ਸਰੀਰਕ ਤੇ ਮਾਨਸਿਕ ਤੌਰ ’ਤੇ ਤੰਦਰੁਸਤੀ ਹਾਸਲ ਕਰ ਸਕਦੇ ਹਨ।
ਉਨ੍ਹਾਂ ਕਿਹਾ ਕਿ ਅੱਜਕਲ੍ਹ ਦੇ ਸਮੇਂ ਦੌਰਾਨ ਯੋਗ ਦੀ ਮਹੱਤਤਾ ਹੋਰ ਵੀ ਵੱਧ ਜਾਂਦੀ ਹੈ ਜਦੋਂ ਪੂਰੀ ਦੁਨੀਆ ਕੋਵਿਡ ਵਰਗੀ ਮਹਾਂਮਾਰੀ ਨਾਲ ਜੂਝ ਰਹੀ ਹੈ।  ਉਨ੍ਹਾਂ ਕਿਹਾ ਕਿ ਯੋਗ ਹਰ ਵਿਅਕਤੀ ਲਈ ਲਾਭਕਾਰੀ ਹੈ ਇਸ ਲਈ ਨਿਯਮਿਤ ਰੂਪ ਵਿੱਚ ਯੋਗ ਕਰਨਾ ਚਾਹੀਂਦਾ ਹੈ।  ਉਨ੍ਹਾਂ ਕਿਹਾ ਕਿ ਯੋਗ ਸਰੀਰਕ ਅਤੇ ਮਾਨਸਿਕ ਤੰਦਰੁਸਤੀ ਲਈ ਪੁਰਾਤਨ ਅਤੇ ਪ੍ਰਮਾਣਿਤ ਕਿਰਿਆ ਹੈ ਜੋ ਕਿ ਸਦੀਆਂ ਤੋਂ ਚੱਲਦੀ ਆ ਰਹੀ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅੱਜ ਜ਼ਿਲ੍ਹੇ ਦੀਆਂ ਸਮੂਹ ਸਬ-ਡਵੀਜ਼ਨਾਂ ਤੋਂ ਇਲਾਵਾ ਹੋਰਨਾਂ ਵਿਭਾਗਾਂ ਵਿੱਚ ਵੀ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਅੰਤਰ-ਰਾਸ਼ਟਰੀ ਯੋਗਾ ਦਿਵਸ ਮਨਾ ਕੇ ਲੋਕਾਂ ਨੂੰ ਯੋਗਾ ਦੀ ਅਹਿਮੀਅਤ ਬਾਰੇ ਜਾਗਰੂਕ ਕੀਤਾ ਗਿਆ ਹੈ, ਤਾਂ ਜੋ ਹਰੇਕ ਵਿਕਅਤੀ ਨਿਰੋਗ ਜਿੰਦਗੀ ਜਿਊਣ ਲਈ ਯੋਗ ਦੇ ਮਹੱਤਵ ਨੰੂ ਚੰਗੀ ਤਰ੍ਹਾਂ ਸਮਝ ਸਕੇ।

PM ਨਰਿੰਦਰ ਮੋਦੀ ਨੇ ਵਾਰਾਣਸੀ ਲੋਕ ਸਭਾ…

ਨਵੀਂ ਦਿੱਲੀ 14 ਮਈ 2024: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਵਾਰਾਣਸੀ ਲੋਕ ਸਭਾ ਸੀਟ ਤੋਂ ਅਪਣਾ ਨਾਮਜ਼ਦਗੀ ਪੱਤਰ…

ਹੁਣ ਦਿੱਲੀ ਦੇ 4 ਹਸਪਤਾਲਾਂ…

ਨਵੀਂ ਦਿੱਲੀ, 14 ਮਈ -ਦਿੱਲੀ ਦੇ 4…

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ…

ਬਿਹਾਰ ਦੇ ਸਾਬਕਾ ਉਪ ਮੁੱਖ…

ਪਟਨਾ, 14 ਮਈ 2024 : ਲਗਭਗ ਢਾਈ…

Listen Live

Subscription Radio Punjab Today

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ ਸਮਾਗਮ ’ਤੇ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ ਪਰਮਜੀਤ ਸਿੰਘ ਪੰਜਵੜ੍ਹ ਦੇ ਸ਼ਹੀਦੀ ਸਮਾਗਮਾਂ ਮੌਕੇ ਜਰਮਨੀ ਦੇ ਸ਼ਹਿਰ ਫਰੈਂਕਫੋਰਟ ਵਿਚ…

ਜ਼ਫ਼ਰਨਾਮਾ ਨਾਟਕ ਦੀ ਫਰਿਜਨੋ ਵਿਖੇ…

ਫਰਿਜਨੋ /ਕੈਲੀਫੋਰਨੀਆਂ 14 ਮਈ (ਗੁਰਿੰਦਰਜੀਤ ਨੀਟਾ ਮਾਛੀਕੇ…

ਕੈਨੇਡਾ ਵਿਚ ਲੱਖਾਂ ਡਾਲਰ ਦਾ…

13 ਮਈ 2024- : ਕੈਨੇਡਾ ਦੇ ਟੋਰਾਂਟੋ…

ਸਹੁਰਿਆਂ ਦੇ ਖਰਚੇ ‘ਤੇ ਵਿਦੇਸ਼…

ਮੋਗਾ, 11 ਮਈ :  ਵਿਆਹ ਤੋਂ ਬਾਅਦ ਸਹੁਰਿਆਂ…

Our Facebook

Social Counter

  • 40341 posts
  • 0 comments
  • 0 fans