Menu

ਬਠਿੰਡਾ ‘ਚ 25 ਜੁਲਾਈ ਤੱਕ ਵੈਕਸੀਨੇਸ਼ਨ ਕੀਤੀ ਜਾਵੇਗੀ ਮੁਕੰਮਲ

ਬਠਿੰਡਾ, 21 ਜੂਨ – ਕਰੋਨਾ ਮਹਾਂਮਾਰੀ ਦੀ ਦੂਸਰੀ ਵੇਵ ਦਾ ਮੌਜੂਦਾ ਸਮੇਂ ਭਾਵੇਂ ਪ੍ਰਕੋਪ ਦਿਨ-ਬ-ਦਿਨ ਘੱਟ ਰਿਹਾ ਹੈ ਪਰ ਫ਼ਿਰ ਵੀ ਸਾਨੂੰ ਇਸ ਤੋਂ ਸਾਵਧਾਨ ਰਹਿਣ ਦੀ ਵਧੇਰੇ ਜ਼ਰੂਰਤ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਬੀ.ਸ਼੍ਰੀਨਿਵਾਸਨ ਨੇ ਕਰੋਨਾ ਮਹਾਂਮਾਰੀ ਦੇ ਸੰਭਾਵੀਂ ਤੀਜੀ ਵੇਵ ਦੇ ਟਾਕਰੇ ਲਈ ਜ਼ਿਲੇ ਦੇ ਉੱਚ ਅਧਿਕਾਰੀਆਂ ਨਾਲ ਕੀਤੀ ਗਈ ਬੈਠਕ ਦੀ ਪ੍ਰਧਾਨਗੀ ਕਰਦਿਆਂ ਸਾਂਝੀ ਕੀਤੀ।
ਜ਼ਿਲਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਚ ਹੋਈ ਬੈਠਕ ਦੌਰਾਨ ਡਿਪਟੀ ਕਮਿਸ਼ਨਰ ਨੇ ਕਰੋਨਾ ਵੈਕਸੀਨੇਸ਼ਨ ਲਈ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕਰਨ ਸਬੰਧੀ ਮੁਹਿੰਮ ਨੂੰ ਹੋਰ ਤੇਜ਼ ਕਰਨ ਦੇ ਆਦੇਸ਼ ਦਿੱਤੇ। ਉਨਾਂ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ 25 ਜੁਲਾਈ ਤੱਕ ਜ਼ਿਲੇ ਦੇ ਪਿੰਡਾਂ ’ਚ ਕਰੋਨਾ ਵੈਕਸੀਨੇਸ਼ਨ ਮੁਕੰਮਲ ਕੀਤੀ ਜਾਵੇ।
ਡਿਪਟੀ ਕਮਿਸ਼ਨਰ ਨੇ ਜ਼ਿਲੇ ਨਾਲ ਸਬੰਧਤ ਐਸ.ਡੀ.ਐਮਜ਼. ਨੂੰ ਆਦੇਸ਼ ਦਿੱਤੇ ਕਿ ਉਹ ਬੀ.ਡੀ.ਪੀ.ਓਜ਼ ਤੇ ਐਸ.ਐਮ.ਓਜ਼ ਨਾਲ ਸਾਂਝੀ ਕਮੇਟੀ ਬਣਾ ਕੇ ਉਪ ਮੰਡਲ ਪੱਧਰ ’ਤੇ ਵੱਧ ਤੋਂ ਵੱਧ ਕਰੋਨਾ ਵੈਕਸੀਨੇਸ਼ਨ ਕਰਵਾਉਣੀ ਯਕੀਨੀ ਬਣਾਉਣ।
ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਜ਼ਿਲਾ ਵਿਕਾਸ ਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਪਿੰਡਾਂ ਵਿਚ ਵੱਧ ਤੋਂ ਵੱਧ ਕੈਂਪ ਲਗਾ ਕੇ ਕਰੋਨਾ ਵੈਕਸੀਨੇਸ਼ਨ ਕੀਤੀ ਜਾਵੇ। ਪਿੰਡਾਂ ਦੇ ਪੰਚਾਂ, ਸਰਪੰਚਾਂ ਤੇ ਨੰਬਰਦਾਰਾਂ ਤੇ ਹੋਰ ਸਖ਼ਸ਼ੀਅਤਾਂ ਦੀ ਕਰੋਨਾ ਵੈਕਸੀਨੇਸ਼ਨ ਕਰਨੀ ਯਕੀਨੀ ਬਣਾਈ ਜਾਵੇ। ਉਨਾਂ ਇਹ ਵੀ ਹਦਾਇਤ ਕੀਤੀ ਕਿ ਵੈਕਸੀਨੇਸ਼ਨ ਤੋਂ ਇੱਕ ਦਿਨ ਪਹਿਲਾਂ ਸਬੰਧਤ ਪਿੰਡ ਵਾਸੀਆਂ ਨੂੰ ਜਾਗਰੂਕ ਕਰਨ ਲਈ ਪਿੰਡ ਦੇ ਧਾਰਮਿਕ ਸਥਾਨਾਂ ਰਾਹੀਂ ਅਨਾਊਂਸਮੈਂਟ ਕਰਵਾਈ ਜਾਵੇ ਤਾਂ ਜੋ ਵੱਧ ਤੋਂ ਵੱਧ ਪਿੰਡ ਵਾਸੀ ਇਸ ਦਾ ਲਾਭ ਲੈ ਸਕਣ।
ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਸਕੂਲਾਂ ਚ ਲੱਗਣ ਵਾਲੇ ਕਰੋਨਾ ਵੈਕਸੀਨੇਸ਼ਨ ਕੈਂਪਾਂ ਦੌਰਾਨ ਸਿਹਤ ਵਿਭਾਗ ਦੀਆਂ ਟੀਮਾਂ ਦਾ ਪੂਰਨ ਸਹਿਯੋਗ ਦਿੱਤਾ ਜਾਵੇ ਤੇ ਸਬੰਧਤ ਸਕੂਲਾਂ ਦੇ ਸਟਾਫ਼ ਦੀ ਵੀ ਕਰੋਨਾ ਵੈਕਸੀਨੇਸ਼ਨ ਕਰਵਾਉਣੀ ਯਕੀਨੀ ਬਣਾਈ ਜਾਵੇ।
ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਪਿੰਡਾਂ ਵਿਚ ਵੈਕਸੀਨੇਸ਼ਨ ਸਬੰਧੀ ਕੈਂਪ ਲਗਾਉਣ ਵਾਲੀਆਂ ਟੀਮਾਂ ਸਵੇਰੇ 9 ਵਜੇ ਤੋਂ ਪਹਿਲਾਂ ਨਿਰਧਾਰਿਤ ਸਥਾਨਾਂ ’ਤੇ ਪਹੁੰਚਣਾ ਯਕੀਨੀ ਬਣਾਉਣ ਤੇ ਕੈਂਪ ਸਥਾਨ ’ਤੇ ਪਹੁੰਚਣ ਵਾਲੇ ਕਿਸੇ ਵੀ ਵਿਅਕਤੀ ਨੂੰ ਕਰੋਨਾ ਵੈਕਸੀਨੇਸ਼ਨ ਤੋਂ ਵਾਂਝਾ ਨਾ ਰਹਿਣ ਦਿੱਤਾ ਜਾਵੇ। ਕਰੋਨਾ ਵੈਕਸੀਨੇਸ਼ਨ ਲਈ ਧਾਰਮਿਕ ਤੇ ਸਮਾਜ ਸੇਵੀ ਸੰਸਥਾਵਾਂ ਤੋਂ ਪੂਰਨ ਸਹਿਯੋਗ ਲਿਆ ਜਾਵੇ।

EVM ਲੈ ਕੇ ਜਾ ਰਿਹਾ ਵਾਹਨ ਨਦੀ…

ਲਖੀਮਪੁਰ, 19 ਅਪ੍ਰੈਲ 2024- ਲਖੀਮਪੁਰ ਇਲਾਕੇ ਵਿੱਚ ਈਵੀਐਮ ਨਦੀ ਵਿੱਚ ਡੁੱਬਣ ਦਾ ਮਾਮਲਾ ਸਾਹਮਣੇ ਆਇਆ ਹੈ। ਤੁਹਾਨੂੰ ਦੱਸ ਦੇਈਏ…

ਚੋਣ ਡਿਊਟੀ ‘ਤੇ ਤਾਇਨਾਤ CRPF…

19 ਅਪ੍ਰੈਲ 2024-ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ ਵਿੱਚ…

23 ਸਾਲਾ ਕੁੜੀ ਨਾਲ ਗੁਆਂਢੀ…

19 ਅਪ੍ਰੈਲ 2024- ਮੱਧ ਪ੍ਰਦੇਸ਼ ਦੇ ਗੁਨਾ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

Listen Live

Subscription Radio Punjab Today

ਦੁਬਈ ‘ਚ ਬਾਰਸ਼ ਕਾਰਨ ਦੂਤਘਰ ਨੇ ਭਾਰਤੀ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ ਭਾਰਤੀ ਦੂਤਘਰ ਨੇ ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ ਰਾਹੀਂ ਯਾਤਰਾ ਕਰਨ ਵਾਲੇ ਭਾਰਤੀ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

Our Facebook

Social Counter

  • 39833 posts
  • 0 comments
  • 0 fans