Menu

ਬਲਬੀਰ ਸਿੱਧੂ ਵੱਲੋਂ ਅੰਤਰਰਾਸ਼ਟਰੀ ਯੋਗਾ ਦਿਵਸ ਮੌਕੇ 166 ਉਪ-ਵੈਦਾਂ ਨੂੰ ਨਿਯੁਕਤੀ ਪੱਤਰ ਜਾਰੀ

ਚੰਡੀਗੜ੍ਹ, 21 ਜੂਨ- ਪੰਜਾਬ ਸਰਕਾਰ ਵੱਲੋਂ ਅੱਜ ‘ਅੰਤਰਰਾਸ਼ਟਰੀ ਯੋਗਾ ਦਿਵਸ ਮੌਕੇ ਡਾਇਰੈਕਟੋਰੇਟ ਆਫ਼ ਆਯੁਰਵੈਦ ਵਿਚ ਰੈਗੂਲਰ ਆਧਾਰ ‘ਤੇ 166 ਉਪ-ਵੈਦ ਭਰਤੀ ਕੀਤੇ ਗਏ। ਨਵ-ਨਿਯੁਕਤ ਉਪ-ਵੈਦਾਂ ਨੂੰ ਨਿਯੁਕਤੀ ਪੱਤਰ ਜਾਰੀ ਕਰਦਿਆਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਨਵ-ਨਿਯੁਕਤ ਸਟਾਫ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਆਪਣੇ ਫਰਜ਼ਾਂ ਨੂੰ ਨਿਭਾਉਣ ਅਤੇ ਲੋਕਾਂ ਨੂੰ ਆਯੁਰਵੈਦ ਸਬੰਧੀ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਨਾਲ ਨਾਲ ਉਨ੍ਹਾਂ ਨੂੰ ਆਯੁਰਵੈਦ ਦੇ ਇਲਾਜ਼ ਬਾਰੇ ਜਾਗਰੂਕ ਕਰਨ ਲਈ ਆਪਣਾ ਪੂਰਾ ਸਹਿਯੋਗ ਦੇਣ ਦੀ ਅਪੀਲ ਕੀਤੀ। ਸਿੱਧੂ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ਼ੁਰੂ ਕੀਤੀ ਗਈ ਘਰ-ਘਰ ਰੋਜ਼ਗਾਰ ਯੋਜਨਾ ਤਹਿਤ 4 ਸਾਲਾਂ ਦੌਰਾਨ ਸਿਹਤ ਵਿਭਾਗ ਵਿੱਚ 11,000 ਤੋਂ ਵੱਧ ਮੈਡੀਕਲ ਅਤੇ ਪੈਰਾ ਮੈਡੀਕਲ ਸਟਾਫ਼ ਦੀ ਭਰਤੀ ਕੀਤੀ ਹੈ। ਸਿਹਤ ਮੰਤਰੀ ਨੇ ਅੱਗੇ ਕਿਹਾ ਕਿ ਉਪ-ਵੇਦਾਂ ਦੀ ਨਵੀਂ ਨਿਯੁਕਤੀ ਨਾਲ ਸੂਬੇ ਵਿਚ ਆਯੁਰਵੈਦਿਕ ਮੈਡੀਕਲ ਸੇਵਾਵਾਂ ਨੂੰ ਵੱਡਾ ਹੁਲਾਰਾ ਮਿਲੇਗਾ। ਇਸ ਮੌਕੇ ਸਿਹਤ ਮੰਤਰੀ ਦੇ ਓ.ਐਸ.ਡੀ. ਡਾ. ਬਲਵਿੰਦਰ ਸਿੰਘ, ਡਾਇਰੈਕਟਰ ਆਯੁਰਵੈਦ ਡਾ. ਪੂਨਮ ਵਸ਼ਿਸ਼ਟ, ਸਿਆਸੀ ਸਕੱਤਰ ਸ੍ਰੀ ਹਰਕੇਸ਼ ਚੰਦ ਸ਼ਰਮਾ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

ਮੁਹਾਲੀ ‘ਚ ਮਿਲੀ ਹਰਿਆਣਾ ਪੁਲਿਸ ਕਾਂਸਟੇਬਲ ਦੀ…

ਚੰਡੀਗੜ੍ਹ, 23 ਅਪ੍ਰੈਲ 2024- ਹਰਿਆਣਾ ਦੇ ਪੁਲਿਸ ਕਾਂਸਟੇਬਲ ਦੀ ਬੇਰਹਿਮੀ ਨਾਲ ਹੱਤਿ.ਆ ਕਰ ਦਿੱਤੀ ਗਈ ਹੈ। ਉਸ ਦੀ ਲਾਸ਼…

ਕੇਜਰੀਵਾਲ ਤੇ ਕੇ ਕਵਿਤਾ ਦੀ…

ਨਵੀਂ ਦਿੱਲੀ, 23 ਅਪ੍ਰੈਲ 2024: ਦਿੱਲੀ ਦੀ…

ਪਹਿਲਾਂ ਪਤਨੀ ਨੇ ਲਿਆ ਫਾਹਾ…

23 ਅਪ੍ਰੈਲ 2024-  :ਉੱਤਰ ਪ੍ਰਦੇਸ਼ ਦੇ ਚਿਤਰਕੂਟ…

ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ਵਿਚ…

ਨਵੀਂ ਦਿੱਲੀ, 23 ਅਪ੍ਰੈਲ 2024- ਤਿਹਾੜ ਜੇਲ੍ਹ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39889 posts
  • 0 comments
  • 0 fans