Menu

ਤਨਖਾਹ ਕਮਿਸ਼ਨ ਦੀਆਂ ਮੁਲਾਜ਼ਮ ਵਿਰੋਧੀ ਸਿਫਾਰਸ਼ਾਂ ਨੂੰ ਰੱਦ ਕਰਵਾਉਣ ਲਈ ਬੀਡੀਏ ਮੁਲਾਜ਼ਮਾਂ ਨੇ ਕੀਤੀ ਕਲਮ ਛੋੜ ਹੜਤਾਲ

ਬਠਿੰਡਾ, 23 ਜੂਨ (ਜਸਪ੍ਰੀਤ)- ਮੁਲਾਜ਼ਮ ਵਰਗ ਦਾ ਪੰਜਾਬ ਸਰਕਾਰ ਨਾਲ ਰੋਸਾ ਲਗਾਤਾਰ ਜਾਰੀ ਹੈ ਜਿਸ ਕਾਰਨ ਨਿੱਤ ਹੀ ਕਿਸੇ ਨਾ ਕਿਸੇ ਮੁਲਾਜ਼ਮ ਜੱਥੇਬੰਦੀ ਵੱਲੋਂ ਆਪਣੀਆਂ ਮੰਗਾਂ ਨੂੰ ਲੈਕੇ ਸਰਕਾਰ ਵਿਰੁੱਧ ਮੋਰਚਾ ਖੋਲ ਦਿੱਤਾ ਜਾਂਦਾ ਹੈ। ਇਸੇ ਲੜੀ ਵਿੱਚ ਸਥਾਨਕ ਬੀਡੀਏ ਵਿਭਾਗ ਦੇ ਸਮੂਹ ਮੁਲਾਜ਼ਮਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਹੜਤਾਲ ਕੀਤੀ ਗਈ। ਦੱਸਿਆ ਜਾਂਦਾ ਹੈ ਕਿ 6ਵੇਂ ਤਨਖਾਹ ਕਮਿਸ਼ਨ ਦੀ ਜਾਰੀ ਕੀਤੀ ਗਈ ਰਿਪੋਰਟ ਦੇ ਵਿਰੋਧ’ਚ ਬੀਡੀਏ ਦੇ ਮੁਲਾਜ਼ਮ ਸਵੇਰੇ 10 ਵਜੇਂ ਤੋਂ ਦੁਪਹਿਰ 1 ਵਜੇ ਤੱਕ ਕਲਮ ਛੋੜ ਹੜਤਾਲ ਤੇ ਰਹੇ। ਇਸ ਮੌਕੇ ਸੰਬੋਧਨ ਕਰਦਿਆਂ ਜੁਆਇੰਟ ਐਕਸ਼ਨ ਕਮੇਟੀ ਬੀਡੀਏ ਦੇ ਸਹਾਇਕ ਸਕੱਤਰ ਰੌਬਿਨ ਕੁਮਾਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਕੋਲੋਂ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਨੂੰ ਪੂਰਾ ਕਰਵਾਉਣ ਤੇ 6ਵੇਂ ਤਨਖਾਹ ਕਮਿਸ਼ਨ ਦੀਆਂ ਮੁਲਾਜ਼ਮ ਵਿਰੋਧੀ ਸਿਫਾਰਸ਼ਾਂ ਨੂੰ ਰੱਦ ਕਰਵਾਉਣ ਲਈ ਸਾਰੀਆਂ ਹੀ ਮੁਲਾਜ਼ਮ ਜੱਥੇਬੰਦੀਆਂ ਨੂੰ ਇੱਕ ਝੰਡੇ ਹੇਠ ਇਕੱਠੇ ਹੋਣ ਦੀ ਜਰੂਰਤ ਹੈ, ਤਾਂ ਜੋ ਆਪਣੀਆਂ ਮੰਗਾਂ ਨੂੰ ਲੈਕੇ ਸਰਕਾਰ ਤੇ ਦਬਾਅ ਬਣਾਇਆ ਜਾ ਸਕੇ। ਇਸ ਦੌਰਾਨ ਵਧੇਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜੱਥੇਬੰਦੀ ਵੱਲੋਂ ਫੈਸਲਾ ਲਿਆ ਗਿਆ ਹੈ ਕਿ ਭਵਿੱਖ ‘ਚ ਸਾਂਝਾ ਮੁਲਾਜਮ ਮੰਚ ਪੰਜਾਬ ਅਤੇ ਯੂਟੀ ਵੱਲੋਂ ਜੋਵੀ ਪ੍ਰੋਗਰਾਮ ਉਲੀਕੇ ਜਾਣਗੇ, ਉਹਨਾਂ ਦਾ ਪੂਰਨ ਸਮਰਥਨ ਕੀਤਾ ਜਾਵੇਗਾ। ਇਸੇ ਤਹਿਤ 25 ਜੂਨ, 2021 ਨੂੰ ਪੂਰੇ ਦਿਨ ਲਈ ਮੁਕੰਮਲ ਕਲਮ ਛੋੜ ਹੜਤਾਲ ਕੀਤੀ ਜਾਵੇਗੀ, ਜਿਸ ਲਈ ਸਰਕਾਰ ਪੂਰਨ ਤੌਰ ਤੇ ਜਿੰਮੇਵਾਰ ਹੋਵੇਗੀ। ਇਸ ਦੌਰਾਨ ਜੱਥੇਬੰਦੀ ਦੇ ਉਪ-ਪ੍ਰਧਾਨ ਕੁਲਵੀਰ ਸਿੰਘ, ਹਰਜੀਤ ਕੌਰ, ਜਨਰਲ ਸਕੱਤਰ ਰਾਜੇਸ਼ ਗੁਪਤਾ, ਪ੍ਰੈਸ ਸਕੱਤਰ ਦੀਪਕ ਸਿੰਗਲਾ, ਗੁਰਵਿੰਦਰ ਸਿੰਘ, ਸੰਯੁਕਤ ਸਕੱਤਰ ਰੁਪਿੰਦਰ ਸਿੰਘ, ਕੈਸ਼ੀਅਰ ਨੈਬ ਸਿੰਘ, ਸਰਗਰਮ ਮੈਂਬਰ ਸ਼ਾਮ ਲਾਲ, ਮੋਦਨ ਸਿੰਘ ਤੇ ਸਮੂਹ ਸਟਾਫ ਵੱਲੋਂ ਸ਼ਿਰਕਤ ਕੀਤੀ ਗਈ।

ਮੁਹਾਲੀ ‘ਚ ਮਿਲੀ ਹਰਿਆਣਾ ਪੁਲਿਸ ਕਾਂਸਟੇਬਲ ਦੀ…

ਚੰਡੀਗੜ੍ਹ, 23 ਅਪ੍ਰੈਲ 2024- ਹਰਿਆਣਾ ਦੇ ਪੁਲਿਸ ਕਾਂਸਟੇਬਲ ਦੀ ਬੇਰਹਿਮੀ ਨਾਲ ਹੱਤਿ.ਆ ਕਰ ਦਿੱਤੀ ਗਈ ਹੈ। ਉਸ ਦੀ ਲਾਸ਼…

ਕੇਜਰੀਵਾਲ ਤੇ ਕੇ ਕਵਿਤਾ ਦੀ…

ਨਵੀਂ ਦਿੱਲੀ, 23 ਅਪ੍ਰੈਲ 2024: ਦਿੱਲੀ ਦੀ…

ਪਹਿਲਾਂ ਪਤਨੀ ਨੇ ਲਿਆ ਫਾਹਾ…

23 ਅਪ੍ਰੈਲ 2024-  :ਉੱਤਰ ਪ੍ਰਦੇਸ਼ ਦੇ ਚਿਤਰਕੂਟ…

ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ਵਿਚ…

ਨਵੀਂ ਦਿੱਲੀ, 23 ਅਪ੍ਰੈਲ 2024- ਤਿਹਾੜ ਜੇਲ੍ਹ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39892 posts
  • 0 comments
  • 0 fans