Menu

ਟਿੱਕਰੀ ਬਾਰਡਰ ਦਿੱਲੀ ਵਿਖੇ ਫਿਰੋਜ਼ਪੁਰ ਦੇ ਕਿਸਾਨ ਸਨਮਾਨਿਤ 

ਫ਼ਿਰੋਜ਼ਪੁਰ 23 ਜੂਨ – ( ਗੁਰਨਾਮ ਸਿੱਧੂ, ਗੁਰਦਰਸ਼ਨ ਸੰਧੂ ) ਖੇਤੀ ਵਿਰੋਧੀ ਕਾਲੇ ਬਿੱਲਾਂ ਨੂੰ ਖਾਰਜ ਕਰਵਾਉਣ ਵਾਸਤੇ ਲੰਮੇ ਸਮੇਂ ਤੋਂ ਕਿਸਾਨ ਦਿੱਲੀ ਦੇ ਬਾਰਡਰਾਂ ਤੇ ਮੋਰਚੇ  ਲਗਾ ਕੇ ਡਟੇ ਹੋਏ ਹਨ, ਇਸ ਤਹਿਤ ਬਹੁਤੇ ਕਿਸਾਨ ਇਸ ਤਰ੍ਹਾਂ ਦੇ ਵੀ ਹਨ ਜਿਨ੍ਹਾਂ ਨੇ ਇਸ ਲੰਮੇ ਸਮੇਂ ਦੇ ਅੰਦੋਲਨ ਦੌਰਾਨ  ਇੱਕ ਵਾਰ ਹੀ ਆਪਣੇ ਘਰ ਜਾਂ ਪਿੰਡ ਦਾ ਗੇੜਾ ਨਹੀਂ ਲਾਇਆ ਹੈ  ਇਸੇ ਤਰ੍ਹਾਂ ਫ਼ਿਰੋਜ਼ਪੁਰ ਲਾਗਲੇ ਪਿੰਡ ਹਾਕੇ ਗਾਮੇ ਵਾਲਾ ਤੋਂ ਕਿਸਾਨ ਬਖਸ਼ੀਸ਼ ਸਿੰਘ ਅਤੇ  ਪਿੰਡ ਸ਼ਾਹਦੀਨ ਵਾਲਾ ਤੋਂ ਕਿਸਾਨ ਸੁਖਬਾਜ ਸਿੰਘ ਜੋ ਕੇ ਮੋਰਚੇ ਸ਼ੁਰੂ ਹੋਣ ਵਾਲੇ ਦਿਨ ਤੋਂ ਹੀ ਦਿੱਲੀ  ਦੇ ਟਿਕਰੀ ਬਾਰਡਰ ਤੇ ਡਟੇ ਹੋਏ ਹਨ।  ਜ਼ਿਕਰਯੋਗ ਹੈ ਕਿ ਕਿਸਾਨ ਸੁਖਬਾਜ ਸਿੰਘ ਇਸ ਦੌਰਾਨ ਆਪਣੇ ਪਰਿਵਾਰਕ ਮੈਂਬਰਾਂ ਦੇ ਵਿਆਹ ਸ਼ਾਦੀਆਂ ਦੀਆਂ ਰਸਮਾਂ ਤੇ ਸ਼ਾਮਲ ਹੋਣ ਵਾਸਤੇ ਵੀ  ਆਪਣੇ ਪਿੰਡ ਨਹੀਂ ਪਹੁੰਚ ਸਕਿਆ।  ਇਹ ਕਿਸਾਨ ਰੋਜ਼ਾਨਾ ਮੋਰਚੇ ਵਿਚ ਸ਼ਾਮਲ ਕਿਸਾਨਾ ਵਾਸਤੇ ਲੰਗਰ ਤੇ ਚਾਹ ਪਾਣੀ ਆਦਿ ਦੀ ਸੇਵਾ ਕਰ ਰਹੇ ਹਨ।  ਪਿੰਡ ਨੂਰਪੁਰ ਸੇਠਾਂ ਦੇ ਏ.ਸੀ. ਕੈਬਿਨ ਵਿੱਚ ਰਹਿ ਰਹੇ ਇਹ ਕਿਸਾਨ ਪਿਛਲੇ ਕਰੀਬ 6-7 ਮਹੀਨਿਆਂ ਤੋਂ ਕਿਸਾਨ ਮੋਰਚੇ ਵਿਚ ਡਟੇ ਹੋਏ ਹਨ,  ਇਨ੍ਹਾਂ ਕਿਸਾਨਾਂ ਦੀ ਹਰ ਪਾਸਿਓਂ ਸ਼ਲਾਘਾ ਕੀਤੀ ਜਾਰੀ ਹੈ।  ਕਿਸਾਨ ਸੁਖਪਾਲ ਸਿੰਘ ਅਤੇ ਕਿਸਾਨ ਬਖਸ਼ੀਸ਼ ਸਿੰਘ ਦੀ ਕਿਸਾਨ ਮੋਰਚੇ ਦੀ ਦਿੱਤੀ ਹੋਈ ਦੇਣ ਨੂੰ ਮੁੱਖ ਰਖਦਿਆਂ ਸੰਯੁਕਤ ਕਿਸਾਨ ਮੋਰਚਾ ਦਿੱਲੀ ਵੱਲੋਂ ਉਪਰੋਕਤ ਦੋਨਾ ਕਿਸਾਨ ਆਗੂਆਂ ਦਾ ਦਿੱਲੀ ਟਿਕਰੀ ਬਾਰਡਰ ਦੀ ਮੁੱਖ ਸਟੇਜ ਤੇ ਵਿਸ਼ੇਸ਼ ਸਨਮਾਨ ਕੀਤਾ ਗਿਆ।  ਇਸ ਸਬੰਧੀ ਗੱਲਬਾਤ ਕਰਦਿਆਂ ਹੋਇਆਂ ਕਿਸਾਨ ਸੁਖਪਾਲ ਸਿੰਘ ਨੇ ਕਿਹਾ ਕਿ ਉਹ ਜਦੋਂ ਤੱਕ ਕੇਂਦਰ ਸਰਕਾਰ ਕਿਸਾਨਾਂ ਦੇ ਮਸਲੇ ਹੱਲ ਨਹੀਂ ਕਰਦੀ ਅਤੇ ਕਾਲੇ ਬਿੱਲ ਵਾਪਸ ਨਹੀਂ ਲੈਂਦੀ ਉਦੋਂ ਤੱਕ  ਇਹ ਦਿੱਲੀ ਦੇ ਬਾਰਡਰਾਂ ਤੇ ਡਟੇ ਰਹਿਣਗੇ।

ਪੰਜਾਬ ’ਚ ਹਥਿਆਰਾਂ ਦੇ ਮੁੱਦੇ ’ਤੇ ਹਾਈ…

ਚੰਡੀਗੜ੍ਹ26 ਅਪ੍ਰੈਲ: ਪੰਜਾਬ ਦੇ ਡੀ.ਜੀ.ਪੀ. ਵਲੋਂ ਹਾਈ ਕੋਰਟ ’ਚ ਦਿਤੇ ਹਲਫਨਾਮੇ ’ਚ ਇਹ ਪ੍ਰਗਟਾਵਾ ਹੋਇਆ ਹੈ ਕਿ ਪੰਜਾਬ ’ਚ…

ਕਾਂਗਰਸ ਦਾ ਵੱਡਾ ਇਲਜ਼ਾਮ ਮਣੀਪੁਰ…

Lok Sabha Election 2024–26 ਅਪ੍ਰੈਲ  2024-: ਲੋਕ…

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

Listen Live

Subscription Radio Punjab Today

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਦਾ ਗੋ.ਲੀਆਂ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ ਨਾਲ ਅਣਸੁਖਾਵੀਆਂ ਘਟਵਾਨਾਂ ਵਾਪਰ ਰਹੀਆਂ ਹਨ। ਬਹੁਤ ਸਾਰੇ ਪੰਜਾਬੀ ਵਿਦੇਸਾਂ ਵਿਚ ਆਪਣੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

Our Facebook

Social Counter

  • 39958 posts
  • 0 comments
  • 0 fans