Menu

ਕਲੈਰੀਕਲ ਕਾਮਿਆਂ ਵੱਲੋਂ ਕਲਮ ਛੋੜ ਹੜਤਾਲ,ਸਰਕਾਰੀ ਵਿਭਾਗ ਦਾ ਕੰਮਕਾਜ ਠੱਪ, ਰੋਹ ਵਿੱਚ ਆਏ ਮੁਲਾਜ਼ਮਾਂ ਵੱਲੋਂ ਪਿੱਟ ਸਿਆਪਾ

ਫਿਰੋਜ਼ਪੁਰ 23 ਜੂਨ  (ਗੁਰਨਾਮ ਸਿੱਧੂ, ਗੁਰਦਰਸ਼ਨ ਸੰਧੂ) – ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਜ਼ ਯੂਨੀਅਨ ਵੱਲੋਂ ਕੈਪਟਨ ਸਰਕਾਰ ਦੁਆਰਾ ਲਾਗੂ ਕੀਤੀ ਗਈ ਤਨਖਾਹ ਕਮਿਸ਼ਨ ਦੀ ਰਿਪੋਰਟ ਖ਼ਿਲਾਫ਼ ਪੰਜਾਬ ਦਾ ਸਮੁੱਚਾ ਕਲੈਰੀਕਲ ਕਾਮਾ ਸਟਾਫ ਕਲਮਛੋੜ ਹੜਤਾਲ ਤੇ ਚਲਾ ਗਿਆ ਹੈ ਅਤੇ ਸਾਰੇ ਸਰਕਾਰੀ ਦਫਤਰਾਂ ਦਾ ਕੰਮਕਾਜ ਠੱਪ ਕਰ ਦਿੱਤਾ ਗਿਆ ਕਲਮ ਛੋੜ ਤੇ ਗਏ ਵੱਖ ਵੱਖ ਵਿਭਾਗਾਂ ਦੇ ਕਰਮਚਾਰੀਆਂ ਵੱਲੋਂ (ਐੱਸਪੀਐੱਸਐੱਮਐੱਸਯੂ) ਜ਼ਿਲਾ ਫਿਰੋਜ਼ਪੁਰ ਵੱਲੋਂ ਡੀਸੀ ਦਫ਼ਤਰ ਫਿਰੋਜ਼ਪੁਰ ਸਾਹਮਣੇ ਵੱਡੀ ਰੋਸ ਰੈਲੀ ਕੀਤੀ ਗਈ ਜਿਸ ਵਿਚ ਵੱਖ ਵੱਖ ਵਿਭਾਗਾਂ ਦੇ ਮੁਲਾਜ਼ਮਾਂ ਨੇ ਵੱਡੀ ਗਿਣਤੀ ਵਿੱਚ ਭਾਗ ਲੈ ਕੇ ਕੈਪਟਨ ਸਰਕਾਰ ਅਤੇ ਵਿੱਤ ਮੰਤਰੀ ਖ਼ਿਲਾਫ਼ ਜ਼ਬਰਦਸਤ ਨਾਅਰੇਬਾਜ਼ੀ ਕੀਤੀ ਇਸ ਰੋਸ ਰੈਲੀ ਵਿੱਚ ਕਲੈਰੀਕਲ ਕਾਮਿਆਂ ਦੇ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਜੋਗਿੰਦਰ ਕੁਮਾਰ ਸੂਬਾ ਜਨਰਲ ਸਕੱਤਰ ਡੀਸੀ ਦਫ਼ਤਰ ਕਰਮਚਾਰੀ ਯੂਨੀਅਨ, ਸ੍ਰੀ ਮਨੋਹਰ ਲਾਲ ਜ਼ਿਲਾ ਪ੍ਰਧਾਨ, ਪਿੱਪਲ ਸਿੰਘ ਸਿੱਧੂ ਜ਼ਿਲ੍ਹਾ ਜਨਰਲ ਸਕੱਤਰ ਪੀਐਸਐਮਐਸਯੂ, ਓਮ ਪ੍ਰਕਾਸ਼ ਰਾਣਾ ਪ੍ਰਧਾਨ ਡੀ ਸੀ ਦਫਤਰ ਕਰਮਚਾਰੀ ਯੂਨੀਅਨ, ਪਰਮਵੀਰ ਮੋਂਗਾ ਪ੍ਰਧਾਨ ਹੈਲਥ ਵਿਭਾਗ, ਜਗਮੀਤ ਸਿੰਘ ਭਾਂਗਰ ਜ਼ਿਲ੍ਹਾ ਪ੍ਰਧਾਨ ਸੀਪੀਐਫ਼ ਕਰਮਚਾਰੀ ਯੂਨੀਅਨ, ਪ੍ਰਦੀਪ ਵਿਨਾਇਕ ਜ਼ਿਲ੍ਹਾ ਖਜ਼ਾਨਚੀ, ਸੋਨੂੰ ਕਸ਼ਅਪ ਜ਼ਿਲ੍ਹਾ ਸਕੱਤਰ ਜਨਰਲ ਸਕੱਤਰ ਸੀ ਪੀ ਐੱਫ ਕਰਮਚਾਰੀ ਯੂਨੀਅਨ, ਅਸ਼ੋਕ ਕੁਮਾਰ ਪ੍ਰਧਾਨ ਕਮਿਸ਼ਨਰ ਦਫ਼ਤਰ, ਅਮਨਦੀਪ ਸਿੰਘ ਖਜ਼ਾਨਾ ਦਫਤਰ, ਗਗਨਦੀਪ ਸਿੰਘ ਆਈਟੀਆਈ ਗੋਬਿੰਦ ਮੁਟਨੇਜਾ ਫੂਡ ਸਪਲਾਈ ਵਿਭਾਗ, ਗੁਰਪ੍ਰੀਤ ਸਿੰਘ ਸੋਢੀ ਅਤੇ ਸ੍ਰੀ ਵਿਕਰਮ ਕੁਮਾਰ ਕਰ ਅਤੇ ਆਬਕਾਰੀ ਵਿਭਾਗ, ਸੁਖਚੈਨ ਸਿੰਘ ਖੇਤੀਬਾੜੀ ਵਿਭਾਗ, ਵਰੁਨ ਕੁਮਾਰ ਸਿੱਖਿਆ ਵਿਭਾਗ, ਸਰਬਜੀਤ ਸਿੰਘ ਤਹਿਸੀਲ ਪ੍ਰਧਾਨ, ਗੁਰਤੇਜ ਸਿੰਘ ਪੰਜਾਬ ਰੋਡਵੇਜ਼, ਜਸਮੀਤ ਸਿੰਘ ਸੋਢੀ ਜਲ ਸਰੋਤ ਵਿਭਾਗ, ਪਰਮਵੀਰ ਮੋਂਗਾ ਅਤੇ ਵਿਪਨ ਕੁਮਾਰ ਹੈਲਥ ਵਿਭਾਗ, ਜੁਗਲ ਕਿਸ਼ੋਰ, ਆਨੰਦ ਗੌਰਵ ਅਰੋੜਾ, ਅਤੇ ਵਿਸ਼ਾਲ ਖੰਨਾ ਲੋਕ ਨਿਰਮਾਣ ਵਿਭਾਗ ਨੇ ਪੰਜਾਬ ਸਰਕਾਰ ਵੱਲੋਂ ਤਨਖਾਹ ਕਮਿਸ਼ਨ ਦੀ ਰਿਪੋਰਟ ਦੀ ਜ਼ੋਰਦਾਰ ਨਿਖੇਧੀ ਕਰਦਿਆਂ ਇਸ ਰਿਪੋਰਟ ਨੂੰ ਰੱਦ ਕਰਦਿਆਂ ਕਿਹਾ ਕਿ ਮੁਲਾਜ਼ਮਾਂ ਦੇ ਹਿੱਤਾਂ ਨੂੰ ਧਿਆਨ ਵਿਚ ਰੱਖਦਿਆਂ ਇਸ ਰਿਪੋਰਟ ਨੂੰ ਤੁਰੰਤ ਰਿਵਾਈਜ਼ ਕੀਤਾ ਜਾਵੇ ਅਤੇ ਮਿਤੀ 01.01.2004 ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ ਤੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕੀਤੀ ਜਾਵੇ ਉਕਤ ਆਗੂਆਂ ਨੇ ਕਿਹਾ ਕਿ ਕੈਪਟਨ ਸਰਕਾਰ ਵੱਲੋਂ ਪੇ ਸਕੇਲਾਂ ਨੂੰ ਰਿਵਾਈਜ਼ ਕਰਨ ਸਮੇਂ ਮੁਲਾਜ਼ਮ ਵਰਗ ਨਾਲ ਧੱਕਾ ਕਰਦਿਆਂ ਪਹਿਲਾਂ ਮਿਲਦੇ ਭੱਤੇ ਵੀ ਖੋਹ ਲਏ ਗਏ ਹਨ ਜਿਸ ਕਾਰਨ ਪੰਜਾਬ ਦਾ ਸਮੁੱਚਾ ਮੁਲਾਜ਼ਮ ਵਰਗ ਸੜਕਾਂ ਤੇ ਆ ਗਿਆ ਹੈ
ਉਕਤ ਆਗੂਆਂ ਨੇ ਪੰਜਾਬ ਦੀ ਕੈਪਟਨ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਤਨਖ਼ਾਹ ਕਮਿਸ਼ਨ ਦੀ ਰਿਪੋਰਟ ਨੂੰ ਤੁਰੰਤ ਰਿਵਾਈਜ਼ ਕਰਵਾਉਣ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਅਤੇ ਲੰਬੇ ਸਮੇਂ ਤੋਂ ਲਟਕ ਰਹੀਆਂ ਹੋਰ ਮੰਗਾਂ ਦੀ ਪੂਰਤੀ ਕਰਾਉਣ ਤੱਕ ਇਹ ਸੰਘਰਸ਼ ਇਸੇ ਤਰ੍ਹਾਂ ਜਾਰੀ ਰਹੇਗਾ ਮੁਲਾਜ਼ਮ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਤੁਰੰਤ ਮੁਲਾਜ਼ਮਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਪੰਜਾਬ ਦਾ ਸਮੁੱਚਾ ਕਲੈਰੀਕਲ ਕਾਮਾ ਸਟਾਫ 27 ਜੂਨ ਤੋਂ ਬਾਅਦ ਅਣਮਿੱਥੇ ਸਮੇਂ ਤਕ ਪੰਜ ਰੋਜ਼ਾ ਕਲਮਛੋੜ ਹੜਤਾਲ ਕਰਕੇ ਸਰਕਾਰੀ ਕੰਮ ਕਾਜ ਠੱਪ ਕੀਤਾ ਜਾਵੇਗਾ। ਇਸ ਮੌਕੇ ਇਕੱਠੇ ਹੋਏ ਕਰਮਚਾਰੀਆਂ ਦੇ ਭਾਰੀ ਇਕੱਠ ਨੇ ਕੈਪਟਨ ਸਰਕਾਰ ਅਤੇ ਵਿੱਤ ਮੰਤਰੀ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ।

EVM ਲੈ ਕੇ ਜਾ ਰਿਹਾ ਵਾਹਨ ਨਦੀ…

ਲਖੀਮਪੁਰ, 19 ਅਪ੍ਰੈਲ 2024- ਲਖੀਮਪੁਰ ਇਲਾਕੇ ਵਿੱਚ ਈਵੀਐਮ ਨਦੀ ਵਿੱਚ ਡੁੱਬਣ ਦਾ ਮਾਮਲਾ ਸਾਹਮਣੇ ਆਇਆ ਹੈ। ਤੁਹਾਨੂੰ ਦੱਸ ਦੇਈਏ…

ਚੋਣ ਡਿਊਟੀ ‘ਤੇ ਤਾਇਨਾਤ CRPF…

19 ਅਪ੍ਰੈਲ 2024-ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ ਵਿੱਚ…

23 ਸਾਲਾ ਕੁੜੀ ਨਾਲ ਗੁਆਂਢੀ…

19 ਅਪ੍ਰੈਲ 2024- ਮੱਧ ਪ੍ਰਦੇਸ਼ ਦੇ ਗੁਨਾ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

Listen Live

Subscription Radio Punjab Today

ਦੁਬਈ ‘ਚ ਬਾਰਸ਼ ਕਾਰਨ ਦੂਤਘਰ ਨੇ ਭਾਰਤੀ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ ਭਾਰਤੀ ਦੂਤਘਰ ਨੇ ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ ਰਾਹੀਂ ਯਾਤਰਾ ਕਰਨ ਵਾਲੇ ਭਾਰਤੀ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

Our Facebook

Social Counter

  • 39833 posts
  • 0 comments
  • 0 fans