Menu

ਡਿਪਟੀ ਕਮਿਸ਼ਨਰ ਫ਼ਾਜ਼ਿਲਕਾ ਵੱਲੋਂ ਵੱਖ ਵੱਖ ਵਿਕਾਸ ਕਾਰਜਾਂ ਨੂੰ ਲੈ ਕੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਫ਼ਾਜ਼ਿਲਕਾ 24 ਜੂਨ (ਰਿਤਿਸ਼) – ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ ਅਰਵਿੰਦ ਪਾਲ ਸਿੰਘ ਸੰਧੂ ਵੱਲੋਂ  ਪਿੰਡਾਂ ਚ ਚੱਲ ਰਹੇ ਵਿਕਾਸ ਕਾਰਜਾਂ ਨੂੰ ਲੈ ਕੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ।ਉਨ੍ਹਾਂ ਅਧਿਕਾਰੀਆਂ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਮੁਕੰਮਲ ਹੋ ਚੁੱਕੇ ਵਿਕਾਸ ਪ੍ਰੋਜੈਕਟਾਂ ਦੇ ਵਰਤੋਂ ਸਰਟੀਫਿਕੇਟ ਜਲਦ ਤੋਂ ਜਲਦ ਜਮ੍ਹਾਂ ਕਰਵਾਏ ਜਾਣ  ।ਉਨ੍ਹਾਂ ਕਿਹਾ ਕਿ ਬਕਾਇਆ ਪਏ ਵਿਕਾਸ ਪ੍ਰੋਜੈਕਟਾਂ ਤੇ ਸਬੰਧਤ ਅਧਿਕਾਰੀ  ਨਿੱਜੀ ਤੌਰ ਤੇ ਵਿਜ਼ਿਟ ਕਰਨ ਅਤੇ  ਜਲਦ ਤੋਂ ਜਲਦ ਵਿਕਾਸ ਕੰਮ ਪੂਰੇ ਕਰਵਾਏ ਜਾਣ ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ  ਪਿੰਡਾਂ ਦੇ ਵਿਕਾਸ ਕਾਰਜਾਂ ਨੂੰ  ਜਲਦ ਤੋਂ ਜਲਦ ਮੁਕੰਮਲ ਕਰਨ ਦੀ ਹਦਾਇਤ ਕੀਤੀ  । ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਵੱਧ ਤੋਂ ਵੱਧ ਪੌਦੇ ਵੀ ਲਗਾਏ ਜਾਣ  ।ਉਨ੍ਹਾਂ ਆਦੇਸ਼ ਦਿੰਦਿਆਂ ਕਿਹਾ ਕਿ ਹਰੇਕ ਬਲਾਕ ਵਿਖੇ ਦੋ ਲੱਖ ਬੂਟਾ ਲਗਾਇਆ ਜਾਵੇ ।ਇਸ ਤੋਂ ਇਲਾਵਾ ਹਰੀਪੁਰਾ ਅਤੇ ਕੁਹਾੜਿਆਂਵਾਲੀ ਵਿਖੇ  ਮੀਆਂਵਾਕੀ ਤਕਨੀਕ ਨਾਲ  ਮਿੰਨੀ ਜੰਗਲ ਤਿਆਰ ਕੀਤਾ ਜਾ ਰਿਹਾ ਹੈ ।
ਬੈਠਕ ਮੌਕੇ  ਡਿਪਟੀ ਕਮਿਸ਼ਨਰ ਨੇ ਸਮਾਰਟ ਵਿਲੇਜ ਕੰਪੇਨ ਤਹਿਤ ਅਧਿਕਾਰੀਆਂ ਤੋਂ ਲੇਖਾ ਜੋਖਾ ਹਾਸਲ ਕਰਦਿਆਂ ਦੱਸਿਆ  ਕੀ ਪਿੰਡਾਂ ਵਿੱਚ 1055  ਤਰ੍ਹਾਂ ਦੇ ਵੱਖ ਵੱਖ ਵਿਕਾਸ ਕੰਮ ਕੀਤੇ ਜਾਣੇ ਸਨ  ਜਿਸ ਵਿੱਚ  14ਵੇਂ ਵਿੱਤ ਕਮਿਸ਼ਨ ਦੌਰਾਨ  1837.72 ਲੱਖ , ਮਗਨਰੇਗਾ ਸਕੀਮ ਅਧੀਨ  441.29 ਲੱਖ  ਦੇ ਕੰਮ ਮੁਕੰਮਲ ਕੀਤੇ ਜਾਣੇ ਸਨ  ।
ਡਿਪਟੀ ਕਮਿਸ਼ਨਰ ਨੇ ਦੱਸਿਆ  ਕੀ 14ਵੇ ਵਿੱਤ ਕਮਿਸ਼ਨ  ਦੌਰਾਨ ਕੁੱਲ 136 ਕਰੋੜ ਦੀ ਰਾਸ਼ੀ ਸਰਕਾਰ ਵੱਲੋਂ ਮੁਹੱਈਆ ਕਰਵਾਈ ਗਈ ਜਿਸ ਤਹਿਤ ਵੱਖ ਵੱਖ ਬਲਾਕਾਂ ਵਿਚ ਵਿਕਾਸ ਕਾਰਜਾਂ ਨੂੰ ਮੁਕੰਮਲ ਕੀਤਾ ਜਾਣਾ ਹੈ ਜਿਸ ਵਿੱਚ ਅਬੋਹਰ ਬਲਾਕ   ਨੂੰ 39 ਕਰੋੜ ਤੋਂ ਵਧੇਰੇ, ਖੂਈਆ ਸਰਵਰ ਬਲਾਕ ਨੂੰ 32 ਕਰੋੜ, ਫ਼ਾਜ਼ਿਲਕਾ ਬਲਾਕ ਨੂੰ  18 ਕਰੋਡ਼  , ਅਰਨੀਵਾਲਾ ਬਲਾਕ ਨੂੰ 13 ਕਰੋੜ  ਅਤੇ ਜਲਾਲਾਬਾਦ ਬਲਾਕ ਨੂੰ  32 ਕਰੋਡ਼ ਦੀ ਰਾਸ਼ੀ ਦਿੱਤੀ ਗਈ ਹੈ ਜਿਸ ਤਹਿਤ ਵੱਖ ਵੱਖ ਵਿਕਾਸ ਕਾਰਜਾਂ ਨੂੰ ਮੁਕੰਮਲ ਕੀਤਾ ਜਾਣਾ ਹੈ ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਸਾਗਰ ਸੇਤੀਆ , ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਸ੍ਰੀ ਵਿਨੀਤ ਸ਼ਰਮਾ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ ।

EVM ਲੈ ਕੇ ਜਾ ਰਿਹਾ ਵਾਹਨ ਨਦੀ…

ਲਖੀਮਪੁਰ, 19 ਅਪ੍ਰੈਲ 2024- ਲਖੀਮਪੁਰ ਇਲਾਕੇ ਵਿੱਚ ਈਵੀਐਮ ਨਦੀ ਵਿੱਚ ਡੁੱਬਣ ਦਾ ਮਾਮਲਾ ਸਾਹਮਣੇ ਆਇਆ ਹੈ। ਤੁਹਾਨੂੰ ਦੱਸ ਦੇਈਏ…

ਚੋਣ ਡਿਊਟੀ ‘ਤੇ ਤਾਇਨਾਤ CRPF…

19 ਅਪ੍ਰੈਲ 2024-ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ ਵਿੱਚ…

23 ਸਾਲਾ ਕੁੜੀ ਨਾਲ ਗੁਆਂਢੀ…

19 ਅਪ੍ਰੈਲ 2024- ਮੱਧ ਪ੍ਰਦੇਸ਼ ਦੇ ਗੁਨਾ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

Listen Live

Subscription Radio Punjab Today

ਦੁਬਈ ‘ਚ ਬਾਰਸ਼ ਕਾਰਨ ਦੂਤਘਰ ਨੇ ਭਾਰਤੀ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ ਭਾਰਤੀ ਦੂਤਘਰ ਨੇ ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ ਰਾਹੀਂ ਯਾਤਰਾ ਕਰਨ ਵਾਲੇ ਭਾਰਤੀ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

Our Facebook

Social Counter

  • 39833 posts
  • 0 comments
  • 0 fans