Menu

ਤਲਵੰਡੀ ਸਾਬੋ ਤੇ ਰਾਮਾਂ ਮੰਡੀ `ਚ ਆਯੋਜਿਤ ਕੀਤੇ ਜਾ ਰਹੇ ਹਨ ਵੈਕਸੀਨੇਸ਼ਨ ਕੈਂਪ : ਡਿਪਟੀ ਕਮਿਸ਼ਨਰ

ਬਠਿੰਡਾ, 24 ਜੂਨ – ਡਿਪਟੀ ਕਮਿਸ਼ਨਰ ਬੀ.ਸ਼੍ਰੀਨਿਵਾਸਨ ਨੇ ਦੱਸਿਆ ਕਿ ਕਰੋਨਾ ਦੇ ਵੱਧ ਰਹੇ ਪ੍ਰਕੋਪ ਨੂੰ ਰੋਕਣ ਦੇ ਮੱਦੇਨਜ਼ਰ ਪੰਜਾਬ ਸਰਕਾਰ ਵਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲਾ ਪ੍ਰਸ਼ਾਸ਼ਨ ਵਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਕਰੋਨਾ ਦੇ ਪ੍ਰਭਾਵ ਨੂੰ ਫ਼ੈਲਣ ਤੋਂ ਰੋਕਣ ਲਈ ਸਿਹਤ ਵਿਭਾਗ ਦੇ ਸਹਿਯੋਗ ਨਾਲ ਵੱਖ-ਵੱਖ ਟੀਮਾਂ ਵਲੋਂ ਕਰੋਨਾ ਵੈਕਸੀਨੇਸ਼ਨ ਕੈਂਪ ਲਗਾਏ ਜਾ ਰਹੇ ਹਨ। ਇਨਾਂ ਕੈਂਪਾਂ ਦੀ ਲੜੀ ਤਹਿਤ ਜ਼ਿਲੇ ਦੀ ਨਗਰ ਪੰਚਾਇਤ ਤਲਵੰਡੀ ਸਾਬੋ ਅਤੇ ਨਗਰ ਕੌਂਸਲ ਰਾਮਾਂ ਵਿੱਚ ਵੱਖ-ਵੱਖ ਥਾਵਾਂ `ਤੇ ਸਵੇਰੇ 9 ਤੋਂ ਦੁਪਹਿਰ 2 ਵਜੇ ਤੱਕ ਵੈਕਸੀਨੇਸ਼ਨ ਕੈਂਪ ਆਯੋਜਿਤ ਕੀਤਾ ਜਾ ਰਿਹਾ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੀ ਨਗਰ ਪੰਚਾਇਤ ਤਲਵੰਡੀ ਸਾਬੋ `ਚ 25 ਜੂਨ ਨੂੰ  ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿੱਚ ਵਾਰਡ ਨੰ. 7,8,11 ਤੇ ਡੇਰਾ ਬਾਬਾ ਤੰਗਤੋੜ ਵਿੱਚ ਵਾਰਡ ਨੰ. 9,10,15 ਅਤੇ 26 ਜੂਨ ਨੂੰ ਰਾਮਾਂ ਮੰਡੀ ਦੇ ਹਿੰਦੂ ਸੀਨੀਅਰ ਸੈਕੰਡਰੀ ਸਕੂਲ ਵਿੱਚ ਵਾਰਡ ਨੰ. 1,2,3 ਤੇ ਸਰਕਾਰੀ ਕੰਨਿਆ ਹਾਈ ਸਕੂਲ ਵਿੱਚ ਵਾਰਡ ਨੰ. 4,11,12 ਦੇ ਲੋਕਾਂ ਦੇ ਕਰੋਨਾ ਵੈਕਸੀਨੇਸ਼ਨ ਲਗਾਈ ਜਾਵੇਗੀ।
ਇਸੇ ਤਰ੍ਹਾਂ 28 ਜੂਨ ਨੂੰ ਤਲਵੰਡੀ ਸਾਬੋ `ਚ ਯੂਨੀਵਰਸਲ ਪਬਲਿਕ ਸਕੂਲ ਵਿੱਚ ਵਾਰਡ ਨੰ. 1,2,3 ਤੇ ਸਰਕਾਰੀ ਪ੍ਰਾਇਮਰੀ ਸਕੂਲ ਵਿੱਚ ਵਾਰਡ ਨੰ. 4,5,6 ਅਤੇ 29 ਜੂਨ ਨੂੰ ਰਾਮਾਂ ਮੰਡੀ ਦੇ ਸਰਕਾਰੀ ਮਿਡਲ ਸਕੂਲ ਵਿੱਚ ਵਾਰਡ ਨੰ. 5,6,8 ਤੇ ਐਮ.ਐਸ.ਡੀ. ਸਕੂਲ ਵਿੱਚ ਵਾਰਡ ਨੰ. 9,10 ਦੇ ਲੋਕਾਂ ਦੇ ਕਰੋਨਾ ਵੈਕਸੀਨੇਸ਼ਨ ਲਗਾਈ ਜਾਵੇਗੀ।
ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ 30 ਜੂਨ ਨੂੰ ਤਲਵੰਡੀ ਸਾਬੋ `ਚ ਸਰਕਾਰੀ ਪ੍ਰਾਇਮਰੀ ਸਕੂਲ(ਨੇੜੇ ਦਿਆਨੰਦ ਆਸ਼ਰਮ ਧਰਮਸ਼ਾਲਾ) ਵਿੱਚ ਵਾਰਡ ਨੰ. 12, 14 ਤੇ ਗੁਰੂ ਕਾਂਸ਼ੀ ਕਾਲਜ ਵਿੱਚ ਵਾਰਡ ਨੰ. 5,13 ਅਤੇ 1 ਜੁਲਾਈ ਨੂੰ ਰਾਮਾਂ ਮੰਡੀ ਦੇ ਜੈਨ ਸਭਾ ਨਵੀਂ ਬਸਤੀ ਵਿੱਚ ਵਾਰਡ ਨੰ. 14 ਤੇ 15 ਦੇ ਲੋਕਾਂ ਦੇ ਕਰੋਨਾ ਵੈਕਸੀਨੇਸ਼ਨ ਲਗਾਈ ਜਾਵੇਗੀ।
ਡਿਪਟੀ ਕਮਿਸ਼ਨਰ ਨੇ ਇਨਾਂ ਕੈਂਪਾਂ ਦੌਰਾਨ ਆਮ ਲੋਕਾਂ ਨੂੰ ਸਹਿਯੋਗ ਦੇਣ ਦੀ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਉਹ ਸਰਕਾਰ ਵਲੋਂ ਸਮੇਂ-ਸਮੇਂ ਤੇ ਜਾਰੀ ਹਦਾਇਤਾਂ ਦੀ ਪਾਲਣਾ ਕਰਨਾ ਯਕੀਨੀ ਬਣਾਉਣ। ੳਨਾਂ ਕਿਹਾ ਕਿ ਸ਼ੋਸ਼ਲ ਮੀਡੀਆ ਤੇ ਫੈਲ ਰਹੀਆਂ ਝੂਠੀਆਂ ਅਫ਼ਵਾਹਾਂ ਤੋਂ ਗੁਰੇਜ਼ ਕਰਨ। ਮੂੰਹ ਤੇ ਹਮੇਸ਼ਾ ਮਾਸਕ ਅਤੇ ਵਾਰ-ਵਾਰ ਸਾਫ਼ ਪਾਣੀ ਅਤੇ ਸੈਨੀਟਾਈਜ਼ਰ ਨਾਲ ਹੱਥ ਸਾਫ਼ ਕਰਦੇ ਰਹਿਣ। ਉਨਾਂ ਕਿਹਾ ਕਿ ਇਸ ਮਹਾਂਮਾਰੀ ਤੋਂ ਸਿਰਫ਼ ਪਰਹੇਜ਼ ਨਾਲ ਹੀ ਛੁਟਕਾਰਾ ਪਾਇਆ ਜਾ ਸਕਦਾ ਹੈ

‘ਆਪ’ ‘ਚ ਬਗਾਵਤ: ਡਿਪਟੀ ਮੇਅਰ ਦੇ ਅਹੁਦੇ…

ਨਵੀਂ ਦਿੱਲੀ : ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਜੇਲ੍ਹ ਜਾਣ ਦਾ ਅਸਰ…

ਹਥਿਆਰਾਂ ਦੇ ਪ੍ਰਦਰਸ਼ਨ ‘ਤੇ ਪਾਬੰਦੀ…

ਚੰਡੀਗੜ੍ਹ, 18 ਅਪ੍ਰੈਲ 2024- ਪੰਜਾਬ ਅਤੇ ਹਰਿਆਣਾ…

ਜੇਲ੍ਹ ‘ਚ ਮਹਿਲਾ ਕੈਦੀ ਨਾਲ…

ਜੀਂਦ, 18 ਅਪ੍ਰੈਲ 2024 : ਹਰਿਆਣਾ ਦੇ…

ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ…

ਨਵੀਂ ਦਿੱਲੀ, 18 ਅਪ੍ਰੈਲ 2024- ਦਿੱਲੀ ਆਬਕਾਰੀ…

Listen Live

Subscription Radio Punjab Today

ਮੰਦਭਾਗੀ ਖਬਰ 1 ਮਹੀਨਾ ਪਹਿਲਾਂ ਕੈਨੇਡਾ ਗਏ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਅੰਮ੍ਰਿਤਸਰ ਦੇ ਹਲਕਾ ਮਜੀਠਾ ਦੇ ਇੱਕ ਨੌਜਵਾਨ ਦੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

ਅੱਜ ਲੱਗ ਰਿਹਾ ਸਭ ਤੋਂ…

8 ਅਪ੍ਰੈਲ 2024- ਸਾਲ 2024 ਦਾ ਪਹਿਲਾ…

Our Facebook

Social Counter

  • 39810 posts
  • 0 comments
  • 0 fans