Menu

ਡਿਪਟੀ ਕਮਿਸ਼ਨਰ ਬਠਿੰਡਾ ਨੇ ਕਣਕਵਾਲ ਵਿਖੇ ਬਣਾਏ ਜਾ ਰਹੇ ਕੋਵਿਡ ਕੇਅਰ ਮੇਕ ਸੈਂਟਰ ਦਾ ਦੌਰਾ ਕਰਕੇ ਪ੍ਰਬੰਧਾਂ ਦਾ ਲਿਆ ਜਾਇਜ਼ਾ

ਬਠਿੰਡਾ, 28 ਜੂਨ – ਕਰੋਨਾ ਮਹਾਂਮਾਰੀ ਦੀ ਇਸ ਜੰਗ ਵਿਚ ਜਿੱਥੇ ਸੂਬਾ ਸਰਕਾਰ ਵਲੋਂ ਅਤੇ ਸਿਹਤ ਵਿਭਾਗ ਦੇ ਯਤਨਾਂ ਸਦਕਾ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ ਉੱਥੇ ਹੀ ਕਰੋਨਾ ਦੀ ਸੰਭਾਵੀਂ ਤੀਜੀ ਲਹਿਰ ਦੇ ਟਾਕਰੇ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਬੀ.ਸ਼੍ਰੀਨਿਵਾਸਨ ਨੇ ਜ਼ਿਲ੍ਹੇ ਦੇ ਪਿੰਡ ਕਣਕਵਾਲ ਵਿਖੇ ਬਣਾਏ ਜਾ ਰਹੇ ਕੋਵਿਡ ਕੇਅਰ ਮੇਕ ਸੈਂਟਰ ਦਾ ਦੌਰਾ ਕਰਨ ਮੌਕੇ ਦਿੱਤੀ।

          ਪ੍ਰਬੰਧਾਂ ਦਾ ਦੌਰਾ ਕਰਨ ਉਪਰੰਤ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਕੋਵਿਡ ਕੇਅਰ ਮੇਕ ਸੈਂਟਰ ਵਿਖੇ ਕਰੋਨਾ ਪ੍ਰਭਾਵਿਤ ਮਰੀਜ਼ਾਂ ਦਾ ਮੁਫ਼ਤ ਇਲਾਜ ਕੀਤਾ ਜਾਵੇਗਾ। ਇਸ ਕੋਵਿਡ ਕੇਅਰ ਮੇਕ ਸੈਂਟਰ ਵਿਖੇ ਲੈਵਲ-2 ਦੇ 100 ਬੈੱਡ ਦੀ ਸਹੂਲਤ ਹੋਵੇਗੀ ਤੇ ਇਸ ਵਿਚ 25-25 ਬੈੱਡ ਦੇ ਵੱਖਰੇ-ਵੱਖਰੇ 4 ਬਲਾਕ ਬਣਾਏ ਜਾ ਰਹੇ ਹਨ।

          ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਨੇ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਸਬੰਧਤ ਅਧਿਕਾਰੀਆਂ ਨੂੰ ਆਦੇਸ਼ ਦਿੰਦਿਆ ਕਿਹਾ ਕਿ ਇਸ ਸੈਂਟਰ ਨੂੰ ਜੁਲਾਈ ਦੇ ਪਹਿਲੇ ਹਫ਼ਤੇ ਸ਼ੁਰੂ ਕਰ ਦਿੱਤਾ ਜਾਵੇਗਾ ਇਸ ਲਈ ਹਰ ਪੱਖੋਂ ਸਾਰੇ ਲੋੜੀਂਦੇ ਪ੍ਰਬੰਧ ਮੁਕੰਮਲ ਕਰ ਲਏ ਜਾਣ ਤਾਂ ਜੋ ਇਸ ਨੂੰ ਤੀਸਰੀ ਸੰਭਾਵੀਂ ਲਹਿਰ ਦੌਰਾਨ ਵਰਤੋਂ ਵਿਚ ਲਿਆਂਦਾ ਜਾ ਸਕੇ।

          ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਰਾਜਦੀਪ ਸਿੰਘ ਬਰਾੜ, ਸਿਵਲ ਸਰਜਨ ਡਾ. ਤੇਜਵੰਤ ਸਿੰਘ ਢਿੱਲੋਂ, ਕਰੋਨਾ  ਸੈੱਲ ਦੇ ਜ਼ਿਲਾ ਇੰਚਾਰਜ ਸ਼੍ਰੀ ਮਨਪ੍ਰੀਤ ਸਿੰਘ ਅਰਸ਼ੀ, ਕਾਰਜਕਾਰੀ ਇੰਜੀਨੀਅਰ ਅਮੁਲਿਆ ਗਰਗ, ਰਿਫਾਇਨਰੀ ਦੇ ਡਿਪਟੀ ਜਨਰਲ ਮੈਨੇਜ਼ਰ ਸ਼੍ਰੀ ਚਰਨਜੀਤ ਸਿੰਘ ਅਤੇ ਇਲੈਕਟ੍ਰੀਕਲ ਦੇ ਕਾਰਜਕਾਰੀ ਇੰਜੀਨੀਅਰ ਸ਼੍ਰੀ ਜਤਿੰਦਰ ਅਰਜਨ ਆਦਿ ਹਾਜ਼ਰ ਸਨ।

ਟਲਿਆ ਵੱਡਾ ਹਾਦਸਾ,ਵਾਲ ਵਾਲ ਬਚੇ ਅੱਗਜਨੀ ‘ਚ…

ਚੰਡੀਗੜ੍ਹ, 4 ਮਈ  : ਸਿਰਮੌਰ ‘ਚ ਚੰਡੀਗੜ੍ਹ ਤੋਂ ਸ਼ੁੱਕਰਵਾਰ ਸ਼ਾਮ ਇੱਥੇ ਇੱਕ ਸਕੂਲ ’ਚ ਕੈਂਪ ਵਿੱਚ ਹਿੱਸਾ ਲੈਣ ਆਏ…

12ਵੀਂ ‘ਚ ਪਾਸ ਹੋਣ ਦੀ…

ਯਮੁਨਾਨਗਰ, 4 ਮਈ 2024- 12ਵੀਂ ਵਿਚ ਪਾਸ…

ਯੂਟਿਊਬਰ ਐਲਵਿਸ਼ ਯਾਦਵ ਦੀਆਂ ਫਿਰ…

ਨਵੀਂ ਦਿੱਲੀ, 4 ਮਈ: ਬਿੱਗ ਬੌਸ ਓਟੀਟੀ 2…

ਲੋਕ ਸਭਾ ਚੋਣਾਂ ਦੇ ਪ੍ਰਚਾਰ…

ਚੰਡੀਗੜ੍ਹ,4 ਮਈ 2024- : ਪੰਜਾਬ ਦੀਆਂ 13…

Listen Live

Subscription Radio Punjab Today

ਗੋਲਡੀ ਬਰਾੜ ਦੀ ਮੌਤ ਦੀ ਖਬਰ ਦਾ…

2 ਮਈ 2024-: ਬੀਤੇ ਦਿਨੀਂ ਖਬਰ ਆਈ ਸੀ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਅਤੇ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

Our Facebook

Social Counter

  • 40124 posts
  • 0 comments
  • 0 fans