Menu

ਸਾਬਕਾ ਵਿਧਾਇਕ ਸਰੂਪ ਸਿੰਗਲਾ ‘ਤੇ ਹੋਏ ਹਮਲੇ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਵੱਲੋਂ ਐਸਐਸਪੀ ਨੂੰ ਦਿੱਤੀ ਗਈ ਸ਼ਿਕਾਇਤ, ਗ਼ੈਰਕਾਨੂੰਨੀ ਮਾਇਨਿੰਗ ਤੋਂ ਇਲਾਵਾ ਹਮਲੇ ਦੇ ਦੋਸ਼ੀਆਂ ਦੇ ਖਿਲਾਫ ਵੀ ਕੀਤਾ ਜਾਵੇ ਪਰਚਾ ਦਰਜ : ਸਰੂਪ ਸਿੰਗਲਾ

ਬਠਿੰਡਾ, 28 ਜੂਨ – ਬਠਿੰਡਾ ਤੋਂ ਸਾਬਕਾ ਵਿਧਾਇਕ ਤੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਤੇ ਪ੍ਰਧਾਨ ਵਪਾਰ ਵਿੰਗ ਪੰਜਾਬ ਸਰੂਪ ਚੰਦ ਸਿੰਗਲਾ ‘ਤੇ ਹੋਏ ਹਮਲੇ ਤੋਂ ਬਾਅਦ, ਜਿੱਥੇ ਕਾਂਗਰਸ ਦੇ ਵਿਧਾਇਕ ਰਾਜਾ ਵੜਿੰਗ ਤੋਂ ਇਲਾਵਾ ਹੋਰ ਆਗੂਆਂ ਵੱਲੋਂ ਇਸ ਨੂੰ ਗਲਤ ਕਰਾਰ ਦਿੰਦਿਆਂ ਕੈਪਟਨ ਅਮਰਿੰਦਰ ਸਿੰਘ ਤੋਂ ਇਸ ਮਾਮਲੇ ਵਿੱਚ ਦੋਸ਼ੀਆਂ ਦੇ ਖਿਲਾਫ ਕਾਰਵਾਈ ਦੀ ਮੰਗ ਕੀਤੀ ਹੈ, ਉਥੇ ਹੀ ਸਾਬਕਾ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨੇ ਵੀ ਇਸ ਮਾਮਲੇ ਦਾ ਗੰਭੀਰ ਨੋਟਿਸ ਲਿਆ ਹੈ। ਇਸੇ ਮਾਮਲੇ ‘ਚ ਅੱਜ ਸਰੂਪ ਚੰਦ ਸਿੰਗਲਾ ਵੱਲੋਂ ਐਸਐਸਪੀ ਬਠਿੰਡਾ ਨੂੰ ਵੀ ਇੱਕ ਸ਼ਿਕਾਇਤ ਦੇਕੇ ਦੋਸ਼ੀਆਂ ਦੇ ਖਿਲਾਫ ਸਖ਼ਤ ਕਾਰਵਾਈ ਦੀ ਮੰਗ ਕੀਤੀ ਗਈ ਹੈ । ਐਸਐਸਪੀ ਬਠਿੰਡਾ ਭੂਪਿੰਦਰਜੀਤ ਸਿੰਘ ਵਿਰਕ ਨੇ ਵੀ ਇਸ ਮਾਮਲੇ ਦੀ ਜਾਂਚ ਤੋਂ ਬਾਅਦ ਉਚਿਤ ਕਾਰਵਾਈ ਕਰਨ ਦੀ ਗੱਲ ਕਹੀ ਹੈ।
ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਸਰੂਪ ਚੰਦ ਸਿੰਗਲਾ ਨੇ ਕਿਹਾ ਕਿ ਮਨਪ੍ਰੀਤ ਸਿੰਘ ਬਾਦਲ ਅਤੇ ਉਸਦੇ ਰਿਸ਼ਤੇਦਾਰ ਨੇ ਬਠਿੰਡਾ ਨੂੰ ਲੁੱਟਣ ਦਾ ਠੇਕਾ ਲੈ ਰੱਖਿਆ ਹੈ, ਪਰ ਉਹ ਉਨ੍ਹਾਂ ਨੂੰ ਕਾਮਯਾਬ ਨਹੀਂ ਹੋਣ ਦੇਣਗੇ । ਉਨ੍ਹਾਂ ਨੇ ਕਿਹਾ ਕਿ ਮਨਪ੍ਰੀਤ ਬਾਦਲ ਨੇ ਗਿੱਦੜਬਾਹਾ ਤਾਂ ਲੁੱਟ ਲਿਆ ਸੀ, ਪਰ ਬਠਿੰਡਾ ਨੂੰ ਕਿਸੇ ਵੀ ਕੀਮਤ ਤੇ ਨਹੀਂ ਲੁੱਟਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮਨਪ੍ਰੀਤ ਸਿੰਘ ਬਾਦਲ ਅਤੇ ਉਸਦੇ ਰਿਸ਼ਤੇਦਾਰ ਨੇ ਗ਼ੈਰਕਾਨੂੰਨੀ ਮਾਇਨਿੰਗ ਕਰਕੇ ਮਾਇਨਿੰਗ ਤੋਂ ਨਿਕਲੇ ਰੇਤ ਨੂੰ ਖਪਾਉਣ ਲਈ ਇੰਟਰਲਾਕਿੰਗ ਟਾਇਲਾਂ ਲਗਾਉਣ ਦਾ ਗੋਰਖਧੰਦਾ ਸ਼ੁਰੂ ਕਰ ਦਿੱਤਾ, ਜੋ ਕਿ ਸਰਾਸਰ ਬਠਿੰਡਾ ਨਿਵਾਸੀਆਂ ਦੇ ਨਾਲ ਬੇਇਨਸਾਫ਼ੀ ਹੈ। ਸਿੰਗਲਾ ਨੇ ਕਿਹਾ ਕਿ ਮਨਪ੍ਰੀਤ ਸਿੰਘ ਬਾਦਲ ਅਤੇ ਉਸਦੇ ਰਿਸ਼ਤੇਦਾਰ ਨੂੰ ਭੱਜਣ ਲਈ ਵੀ ਜਗ੍ਹਾ ਨਹੀਂ ਮਿਲੇਗੀ ਅਤੇ ਉਕਤ ਮਾਮਲੇ ਵਿੱਚ ਸ਼ਾਮਿਲ ਮਨਪ੍ਰੀਤ ਬਾਦਲ ਅਤੇ ਉਸਦੇ ਰਿਸ਼ਤੇਦਾਰ ਤੋਂ ਇਲਾਵਾ ਹੋਰ ਸਾਰੇ ਦੋਸ਼ੀਆਂ ਦੇ ਖਿਲਾਫ ਕਾਰਵਾਈ ਲਈ ਕਿਸੇ ਵੀ ਹੱਦ ਤੱਕ ਜਾਣ ਨੂੰ ਤਿਆਰ ਹਨ ਅਤੇ ਉਹ ਦੋਸ਼ੀਆਂ ਦੇ ਖਿਲਾਫ ਕਾਰਵਾਈ ਲਈ ਪਹਿਲਾਂ ਸੀਐਮ ਹਾਊਸ ਦੇ ਸਾਹਮਣੇ ਧਰਨਾ ਲਾਉਣਗੇ ਅਤੇ ਫਿਰ ਵੀ ਹੱਲ ਨਹੀਂ ਹੋਇਆ ਤਾਂ ਉਹ ਸਾਰੇ ਸਬੂਤਾਂ ਸਹਿਤ ਹਾਈਕੋਰਟ ਵੀ ਜਾਣਗੇ। ਉਨ੍ਹਾਂ ਨੇ ਕਿਹਾ ਕਿ ਮਨਪ੍ਰੀਤ ਬਾਦਲ ਲਈ ਉਨ੍ਹਾਂ ਵੱਲੋਂ ਇੱਕ ਤਬੀਤ ਤਿਆਰ ਕਰਵਾ ਲਿਆ ਗਿਆ ਹੈ ਅਤੇ ਮੰਤਰ ਪੜ੍ਹਨੇ ਹੀ ਬਾਕੀ ਰਹਿ ਗਏ ਹਨ ਅਤੇ ਉਹ ਇਹ ਤਬੀਤ ਮਨਪ੍ਰੀਤ ਬਾਦਲ ਨੂੰ ਪੁਆਕੇ ਹੀ ਬਠਿੰਡਾ ਤੋਂ ਰਵਾਨਾ ਕਰਣਗੇ ਅਤੇ ਮਨਪ੍ਰੀਤ ਬਾਦਲ ਨੂੰ ਚੋਣਾਂ ਲੜਨਾ ਸਿਖਾਉਣਗੇ ਕਿ ਕਿਵੇਂ ਚੋਣਾਂ ਲੜੀਆਂ ਜਾਂਦੀਆਂ ਹਨ।
ਉਨ੍ਹਾਂ ਨੇ ਕਿਹਾ ਕਿ ਮਨਪ੍ਰੀਤ ਬਾਦਲ ਦੇ ਰਿਸ਼ਤੇਦਾਰ ਵੱਲੋਂ ਸਰਕਾਰੀ ਰੈਸਟ ਹਾਉਸ ਨੂੰ ਪਿਛਲੇ 2 ਸਾਲਾਂ ਤੋਂ ਆਪਣੇ ਕਬਜ਼ੇ ਵਿੱਚ ਲਿਆ ਹੋਇਆ ਹੈ ਅਤੇ ਉਸੀ ਰੇਸਟ ਹਾਉਸ ਵਿੱਚ ਬੈਠਕੇ ਹਰ ਨਾਜਾਇਜ ਕੰਮ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਇੱਕ ਤਾਂ ਸੱਤਾ ਦਾ ਨਸ਼ਾ ਹੈ ਅਤੇ ਦੂਜਾ ਪਤਾ ਨਹੀਂ ਕਿਹੜਾ ਨਸ਼ਾ ਮਨਪ੍ਰੀਤ ਦਾ ਰਿਸ਼ਤੇਦਾਰ ਕਰਦਾ ਹੈ, ਜਿਹੜਾ ਹਰ ਗੱਲ ਦਾ ਜਵਾਬ ਰਾਤੀਂ 11 ਵਜੇ ਲਾਇਵ ਹੋਕੇ ਉਨ੍ਹਾਂ ਨੂੰ ਦਿੰਦਾ ਹੈ। ਜਦੋਂ ਕਿ ਉਸਦੇ ਕੋਲ ਕੋਈ ਸੰਵਿਧਾਨਿਕ ਅਹੁਦਾ ਵੀ ਨਹੀਂ ਹੈ । ਉਨ੍ਹਾਂ ਨੇ ਵਾਰ-ਵਾਰ ਮਨਪ੍ਰੀਤ ਬਾਦਲ ਨੂੰ ਚੈਲੇਂਜ ਕਰਦਿਆਂ ਕਿਹਾ ਕਿ ਇਹ ਗਲਤ ਕੰਮ ਉਨ੍ਹਾਂ ਦੀ ਸ਼ਹਿ ਤੇ ਹੋ ਰਹੇ ਹਨ ਅਤੇ ਇਨ੍ਹਾਂ ਨੂੰ ਝੁਠਲਾਇਆ ਨਹੀਂ ਜਾ ਸਕਦਾ ਅਤੇ ਅਗਲੀਆਂ ਵਿਧਾਨਸਭਾ ਚੋਣਾਂ ਤੋਂ ਪਹਿਲਾਂ ਜਾਂ ਚੋਣਾਂ ਵਿੱਚ ਮਨਪ੍ਰੀਤ ਬਾਦਲ ਨੂੰ ਇਨ੍ਹਾਂ ਦੇ ਜਵਾਬ ਦੇਣੇ ਹੀ ਪੈਣਗੇ। ਉਨ੍ਹਾਂ ਨੇ ਕਿਹਾ ਕਿ ਜੇਕਰ ਮਨਪ੍ਰੀਤ ਬਾਦਲ ਵਿੱਚ ਦਮ ਹੈ ਤਾਂ ਉਹ ਇੱਥੋਂ ਭੱਜੇ ਨਾ ਸਗੋਂ ਮੈਦਾਨ ਵਿੱਚ ਆਵੇ ਅਤੇ ਉਨ੍ਹਾਂ ਨੂੰ ਅਜਿਹਿਆਂ ਚੋਣਾਂ ਲੜਵਾਉਂਣਗੇ ਕਿ ਉਹ ਦੁਬਾਰਾ ਬਠਿੰਡਾ ਵਿੱਚ ਚੋਣਾਂ ਲੜਨਾ ਹੀ ਭੁੱਲ ਜਾਣਗੇ।

ਵਿਰਾਸਤੀ ਟੈਕਸ ਵਾਲੇ ਬਿਆਨ ਨੂੰ ਲੈ ਕੇ…

ਨਵੀਂ ਦਿੱਲੀ, 24 ਅਪ੍ਰੈਲ : ਇਨ੍ਹੀਂ ਦਿਨੀਂ ਲੋਕ ਸਭਾ ਚੋਣ ਪ੍ਰਚਾਰ ਦੌਰਾਨ ਸਿਆਸੀ ਪਾਰਟੀਆਂ ਵਿਚਾਲੇ ਮੰਗਲਸੂਤਰ ਅਤੇ ਜਾਇਦਾਦ ਦਾ…

ਡਿਬਰੂਗੜ੍ਹ ਜੇਲ੍ਹ ‘ਚੋਂ ਲੋਕ ਸਭਾ…

24 ਅਪ੍ਰੈਲ 2024-: ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ…

ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 24 ਅਪ੍ਰੈਲ 2024 : ਦਿੱਲੀ…

ਚੰਡੀਗੜ੍ਹ ਮਹਿਲਾ ਕਾਂਗਰਸ ਦੀ ਪ੍ਰਧਾਨ…

ਚੰਡੀਗੜ੍ਹ, 24 ਅਪ੍ਰੈਲ 2024 – ਸਾਬਕਾ ਕੇਂਦਰੀ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39908 posts
  • 0 comments
  • 0 fans