Menu

ਨਿਊਯਾਰਕ ਦੇ ਟਾਈਮਜ਼ ਸਕੁਏਰ ਵਿੱਚ ਹੋਈ ਗੋਲੀਬਾਰੀ , ਇੱਕ ਵਿਅਕਤੀ ਹੋਇਆ ਜਖਮੀ

ਫਰਿਜ਼ਨੋ (ਕੈਲੀਫੋਰਨੀਆ), 28 ਜੂਨ (ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ) – ਨਿਊਯਾਰਕ ਦੇ ਟਾਈਮਜ਼ ਸਕੁਏਰ ਵਿੱਚ ਐਤਵਾਰ ਸ਼ਾਮ ਨੂੰ ਗੋਲੀ ਚੱਲਣ ਦੀ ਘਟਨਾ ਵਾਪਰੀ ਹੈ। ਇਸ ਗੋਲੀਬਾਰੀ ਕਰਕੇ ਇੱਕ 21 ਸਾਲਾਂ ਵਿਅਕਤੀ ਜਖਮੀ ਹੋਇਆ ਹੈ, ਜਿਸਨੂੰ ਬੈਲਵੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਨਿਊਯਾਰਕ ਦੇ ਇਸ ਪ੍ਰਸਿੱਧ ਸਥਾਨ ‘ਤੇ ਹੋਈ ਗੋਲੀਬਾਰੀ ਦੀ ਜਾਣਕਾਰੀ ਦਿੰਦਿਆਂ ਅਧਿਕਾਰੀਆਂ ਨੇ ਦੱਸਿਆ ਕਿ ਗੋਲੀਬਾਰੀ ਸ਼ਾਮ 5 ਵਜੇ ਤੋਂ ਬਾਅਦ ਸੱਤਵੇਂ ਐਵੀਨਿਊ ਅਤੇ 46 ਵੀਂ ਸਟ੍ਰੀਟ ਨੇੜੇ ਹੋਈ। ਇਸ ਵਿੱਚ ਜਖਮੀ ਹੋਇਆ ਵਿਅਕਤੀ ਗੋਲੀਬਾਰੀ ਦਾ ਨਿਸ਼ਾਨਾ ਨਹੀਂ ਸੀ। ਇਸ ਖੇਤਰ ਵਿੱਚ ਛੇ ਆਦਮੀਆਂ ਵਿਚਕਾਰ ਕਿਸੇ ਗੱਲੋਂ ਝਗੜਾ ਹੋਇਆ,  ਉਨ੍ਹਾਂ ਵਿੱਚੋਂ ਇੱਕ ਨੇ ਬੰਦੂਕ ਕੱਢੀ ਅਤੇ ਕਈ ਗੋਲੀਆਂ ਚਲਾਈਆਂ। ਇੱਕ ਗੋਲੀ ਇਸ ਪੀੜਤ ਲੜਕੇ ਨੂੰ ਲੱਗੀ, ਜਿਹੜਾ ਕਿ ਆਪਣੇ ਪਰਿਵਾਰ ਨਾਲ ਜਾ ਰਿਹਾ ਸੀ। ਇਸ ਗੋਲੀਬਾਰੀ ਤੋਂ ਤਕਰੀਬਨ ਇੱਕ ਮਹੀਨੇ ਪਹਿਲਾਂ ਵੀ ਟਾਈਮਜ਼ ਸਕੁਏਰ ਵਿੱਚ ਗੋਲੀਬਾਰੀ ਹੋਈ ਸੀ, ਜਿਸ ਵਿੱਚ ਇੱਕ 4 ਸਾਲਾਂ ਲੜਕੀ ਅਤੇ ਦੋ ਔਰਤਾਂ ਨੂੰ ਗੋਲੀ ਮਾਰ ਦਿੱਤੀ ਗਈ ਸੀ। ਨਿਊਯਾਰਕ ਸਿਟੀ ਵਿੱਚ ਪਿਛਲੇ ਸਾਲ ਨਾਲੋਂ ਗੋਲੀਬਾਰੀ ਦੀਆਂ ਘਟਨਾਵਾਂ ਵਿੱਚ ਵਾਧਾ ਹੋਇਆ ਹੈ। ਅੰਕੜਿਆਂ ਅਨੁਸਾਰ 20 ਜੂਨ ਤੱਕ, ਨਿਊਯਾਰਕ ਸਿਟੀ ਵਿੱਚ 680 ਗੋਲੀਬਾਰੀ ਦੀਆਂ ਘਟਨਾਵਾਂ ਵਿੱਚ 777 ਵਿਅਕਤੀਆਂ ਨੂੰ ਗੋਲੀ ਮਾਰੀ ਗਈ ਹੈ। ਪੁਲਿਸ ਵਿਭਾਗ ਦੇ ਅਨੁਸਾਰ, ਪਿਛਲੇ ਸਾਲ ਦੇ ਇਸੇ ਸਮੇਂ ਦੇ ਮੁਕਾਬਲੇ, ਪੀੜਤ ਲੋਕਾਂ ਦੀ ਸੰਖਿਆ ਵਿੱਚ 48% ਅਤੇ ਗੋਲੀਬਾਰੀ ਵਿੱਚ 53% ਵਾਧਾ ਹੋਇਆ ਹੈ।

ਵਿਰਾਸਤੀ ਟੈਕਸ ਵਾਲੇ ਬਿਆਨ ਨੂੰ ਲੈ ਕੇ…

ਨਵੀਂ ਦਿੱਲੀ, 24 ਅਪ੍ਰੈਲ : ਇਨ੍ਹੀਂ ਦਿਨੀਂ ਲੋਕ ਸਭਾ ਚੋਣ ਪ੍ਰਚਾਰ ਦੌਰਾਨ ਸਿਆਸੀ ਪਾਰਟੀਆਂ ਵਿਚਾਲੇ ਮੰਗਲਸੂਤਰ ਅਤੇ ਜਾਇਦਾਦ ਦਾ…

ਡਿਬਰੂਗੜ੍ਹ ਜੇਲ੍ਹ ‘ਚੋਂ ਲੋਕ ਸਭਾ…

24 ਅਪ੍ਰੈਲ 2024-: ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ…

ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 24 ਅਪ੍ਰੈਲ 2024 : ਦਿੱਲੀ…

ਚੰਡੀਗੜ੍ਹ ਮਹਿਲਾ ਕਾਂਗਰਸ ਦੀ ਪ੍ਰਧਾਨ…

ਚੰਡੀਗੜ੍ਹ, 24 ਅਪ੍ਰੈਲ 2024 – ਸਾਬਕਾ ਕੇਂਦਰੀ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39908 posts
  • 0 comments
  • 0 fans