Menu

ਅਕਾਲੀ ਦਲ ਵੱਲੋਂ ਜਾਰੀ ਇੱਕ ਪ੍ਰੈਸ ਨੋਟ ‘ਚ ਸਰੂਪ ਚੰਦ ਸਿੰਗਲਾ ਦੀ ਸ਼ਿਕਾਇਤ ਤੇ ਮੁੱਖ ਮੰਤਰੀ ਵੱਲੋਂ ਜਾਂਚ ਦੇ ਹੁਕਮਾਂ ਦਾ ਦਾਅਵਾ

ਪ੍ਰੈਸ ਨੋਟ –

ਬਠਿੰਡਾ, 30 ਜੂਨ – ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਵੱਲੋਂ ਰਾਖ ਦੇ ਡੰਪ ਵਿਚੋਂ ਕੀਤੀ ਜਾ ਰਹੀ ਸਰਕਾਰੀ ਜਗ੍ਹਾ ਤੇ ਨਾਜਾਇਜ਼ ਮਾਈਨਿੰਗ ਦਾ ਖੁਲਾਸਾ ਕੀਤਾ,ਇੰਟਰਲਾਕ ਟਾਈਲਾਂ ਲਾਉਣ ਵਿੱਚ ਕੀਤੀ ਜਾ ਰਹੀ ਘਪਲੇਬਾਜ਼ੀ ਦਾ ਸੱਚ ਸਾਹਮਣੇ ਲਿਆਂਦਾ, ਇਸ ਦੌਰਾਨ ਉਨ੍ਹਾਂ ਤੇ ਹਮਲਾ ਵੀ ਹੋਇਆ, ਜਿਸ ਦੀ ਸਾਬਕਾ ਵਿਧਾਇਕ ਵੱਲੋਂ ਪੂਰੇ ਸਬੂਤਾਂ ਤਹਿਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸ਼ਿਕਾਇਤ ਕੀਤੀ ਗਈ। ਆਖ਼ਿਰਕਾਰ ਮੁੱਖ ਮੰਤਰੀ ਦਫਤਰ ਵੱਲੋਂ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਦੀ ਸ਼ਿਕਾਇਤ ਤੇ ਨੋਟਿਸ ਲੈਂਦਿਆਂ ਸੈਕਟਰੀ ਅਜੋਏ ਕੁਮਾਰ ਸਿਨਹਾ ਲੋਕਲ ਗੌਰਮਿੰਟ ਨੂੰ ਜਾਂਚ ਦੇ ਆਦੇਸ਼ ਦੇ ਦਿੱਤੇ ਹਨ। ਇਨ੍ਹਾਂ ਕੀਤੇ ਆਦੇਸ਼ਾਂ ਦੀ ਕਾਪੀ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਨੂੰ ਵੀ ਭੇਜੀ ਗਈ ਹੈ । ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਨੇ ਜਾਰੀ ਪ੍ਰੈਸ ਬਿਆਨ ਵਿਚ ਮੁੱਖ ਮੰਤਰੀ ਦਫ਼ਤਰ ਵੱਲੋਂ ਉਨ੍ਹਾਂ ਦੀ ਸ਼ਿਕਾਇਤ ਤੇ ਲਏ ਨੋਟਿਸ ਅਤੇ ਜਾਂਚ ਦੇ ਆਦੇਸ਼ ਦਾ ਸਵਾਗਤ ਕਰਦੇ ਹੋਏ ਕਿਹਾ ਕਿ ਜੇਕਰ ਇਸ ਮਸਲੇ ਦੀ ਪੂਰੀ ਨਿਰਪੱਖਤਾ ਨਾਲ ਜਾਂਚ ਹੋਈ ਤਾਂ ਖ਼ਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਉਸ ਦੇ ਰਿਸ਼ਤੇਦਾਰ ਵੱਲੋਂ ਨਾਜਾਇਜ਼ ਮਾਈਨਿੰਗ ਕਰਨ, ਵਿਕਾਸ ਦੇ ਨਾਂ ਤੇ ਵੱਡੇ ਘਪਲੇ ਕਰਨ ਦਾ ਸਨਸਨੀ ਖੇਜ ਖੁਲਾਸਾ ਹੋਵੇਗਾ, ਜਿਸ ਨਾਲ ਪੂਰੇ ਪੰਜਾਬ ਤੇ ਸਰਕਾਰ ਵਿੱਚ ਵੀ ਤਰਥੱਲੀ ਮੱਚੇਗੀ ,ਕਿਉਂਕਿ ਇਹ ਕੋਈ ਛੋਟਾ-ਮੋਟਾ ਘਪਲਾ ਨਹੀਂ । ਸਾਬਕਾ ਵਿਧਾਇਕ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਪੀਲ ਕੀਤੀ ਕਿ ਇਸ ਮਾਮਲੇ ਦੀ ਤਹਿ ਤਕ ਜਾਂਚ ਕਰਵਾ ਕੇ ਸੱਚ ਸਾਹਮਣੇ ਲਿਆਂਦਾ ਜਾਵੇ।ਸਾਬਕਾ ਵਿਧਾਇਕ ਵੱਲੋਂ ਕੀਤੇ ਗਏ ਖੁਲਾਸੇ ਤੇ ਕੁਝ ਕਾਂਗਰਸੀਆਂ ਵੱਲੋਂ ਜੀਜਾ ਸਾਲਾ ਟੋਕਾ ਸੈਡ ਘਪਲੇ ਦੀ ਹਮਾਇਤ ਕਰਨ ਦੇ ਦਿੱਤੇ ਗਏ ਬਿਆਨ ਤੇ ‘ਤੰਜ’ ਕੱਸਦਿਆਂ ਸਾਬਕਾ ਵਿਧਾਇਕ ਨੇ ਕਿਹਾ ਕਿ ਅਖ਼ਬਾਰਾਂ ਦੀਆਂ ਸੁਰਖੀਆਂ ਨੇ ਉਨ੍ਹਾਂ ਕਾਂਗਰਸ ਦੇ ਦਾਅਵਿਆਂ ਦੀ ਵੀ ਫੂਕ ਕੱਢ ਦਿੱਤੀ ਹੈ, ਜਿਸ ਵਿੱਚ ਖੁਲਾਸਾ ਕੀਤਾ ਹੈ ਕਿ ਪੁੱਡਾ ਵਿਭਾਗ ਜਾਂ ਬਿਜਲੀ ਵਿਭਾਗ ਵੱਲੋਂ ਰਾਖ ਦੇ ਡੰਪ ਵਿਚੋਂ ਰਾਖ ਦੀ ਢੋਆ ਢੁਆਈ ਜਾਂ ਕਿਸੇ ਵੀ ਤਰ੍ਹਾਂ ਦੀ ਮਾਈਨਿੰਗ ਕਰਨ ਦੇ ਕੋਈ ਟੈਂਡਰ ਜਾਂ ਆਦੇਸ਼ ਨਹੀਂ ਦਿੱਤੇ ਗਏ । ਸਾਬਕਾ ਵਿਧਾਇਕ ਨੇ ਉਨ੍ਹਾਂ ਕਾਂਗਰਸੀਆਂ ਨੂੰ ਸਵਾਲ ਕੀਤਾ ਕਿ ਹੁਣ ਦੱਸੋ ਝੂਠਾ ਕੌਣ ਸੱਚਾ ਕੌਣ ? ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਨੇ ਕਿਹਾ ਕਿ ਖਜ਼ਾਨਾ ਮੰਤਰੀ ਮਨਪ੍ਰੀਤ ਬਾਦਲ ਨੂੰ ਸ਼ਹਿਰ ਵਾਸੀਆਂ ਨੇ ਵੱਡੀਆਂ ਵੋਟਾਂ ਨਾਲ ਜਿਤਾਇਆ ਸੀ ਤੇ ਉਮੀਦ ਸੀ ਕਿ ਸ਼ਹਿਰ ਦਾ ਭਲਾ ਹੋਵੇਗਾ, ਪਰ ਇਹ ਨਹੀਂ ਕਿ ਉਹ ਰਾਖ ਤੇ ਮਿੱਟੀ ਖਾ ਜਾਣ, ਵੱਡੇ ਘਪਲੇ ਕਰਨ ਤੇ ਸ਼ਹਿਰੀਆਂ ਨੂੰ ਧੋਖਾ ਦੇਣ, ਇਸ ਧੋਖੇ ਲਈ ਸ਼ਹਿਰੀ ਉਨ੍ਹਾਂ ਨੂੰ ਕਦੇ ਮੁਆਫ਼ ਨਹੀਂ ਕਰਨਗੇ । ਸਾਬਕਾ ਵਿਧਾਇਕ ਨੇ ਕਿਹਾ ਕਿ ਜੇਕਰ ਇਸ ਮਸਲੇ ਤੇ ਸਹੀ ਜਾਂਚ ਨਾ ਹੋਈ ਤਾਂ ਉਹ ਲੰਬੀ ਲੜਾਈ ਲੜਨ ਲਈ ਤਿਆਰ ਬਰ ਤਿਆਰ ਹਨ ਤੇ ਦੋਸ਼ੀਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ । ਜ਼ਿਕਰਯੋਗ ਹੈ ਕਿ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਵੱਲੋਂ ਇਸ ਮਾਮਲੇ ਤੇ ਕਾਰਵਾਈ ਨਾ ਕਰਨ ਤੇ ਐਲਾਨ ਕੀਤਾ ਸੀ ਕਿ ਉਹ ਮੁੱਖ ਮੰਤਰੀ ਨਿਵਾਸ ਅੱਗੇ ਅਰਧ ਨਗਨ ਹੋ ਕੇ ਧਰਨਾ ਦੇਣਗੇ। ਹੁਣ ਮੁੱਖ ਮੰਤਰੀ ਦਫ਼ਤਰ ਵੱਲੋਂ ਸ਼ਿਕਾਇਤ ਤੇ ਸ਼ੁਰੂ ਕੀਤੀ ਕਾਰਵਾਈ ਨੇ ਇਸ ਮਸਲੇ ਤੇ ਸੱਚ ਸਾਹਮਣੇ ਲਿਆਉਣ ਦੀ ਉਮੀਦ ਜਗਾਈ ਹੈ ।

AAP ਆਗੂ ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 30 ਅਪ੍ਰੈਲ- ਦਿੱਲੀ ਆਬਕਾਰੀ ਨੀਤੀ ਮਾਮਲੇ ‘ਚ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਜ਼ਮਾਨਤ…

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

CM ਮਾਨ ਨੇ ਜੇਲ੍ਹ ‘ਚ…

ਚੰਡੀਗੜ੍ਹ  30 ਅਪ੍ਰੈਲ 2024-: ਪੰਜਾਬ ਦੇ ਮੁੱਖ ਮੰਤਰੀ ਭਗਵੰਤ…

ਪਤੰਜਲੀ ਇਸਤਿਹਾਰ ਮਾਮਲਾ! ਅਦਾਲਤ ਨੇ…

ਨਵੀਂ ਦਿੱਲੀ, 30 ਅਪ੍ਰੈਲ 2024: ਸੁਪਰੀਮ ਕੋਰਟ…

Listen Live

Subscription Radio Punjab Today

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ ਦੇ ਮੋਰਪਾਰਕ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ ਗੁਰਬਖ਼ਸ਼ ਸਿੰਘ ਸਿੱਧੂ ਅਮਰੀਕਾ ਵਿੱਚ ਅਕਸਰ ਸੀਨੀਅਰ ਖੇਡਾਂ ਵਿੱਚ ਭਾਗ ਲੈਕੇ ਭਾਈਚਾਰੇ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

ਮੰਦਭਾਗੀ ਖਬਰ ਕੈਨੇਡਾ ‘ਚ ਇੱਕ…

29 ਅਪ੍ਰੈਲ 2024- ਮੰਦਭਾਗੀ ਖਬਰ ਕੈਨੇਡਾ ਤੋਂ…

UK ‘ਚ ਸਾਬਕਾ ਪ੍ਰੇਮਿਕਾ ਦਾ…

29 ਅਪ੍ਰੈਲ 2024-: ਬ੍ਰਿਟੇਨ ‘ਚ ਆਪਣੀ ਸਾਬਕਾ…

Our Facebook

Social Counter

  • 40031 posts
  • 0 comments
  • 0 fans