Menu

ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਵੱਲੋਂ ਵਿਸ਼ਵ ਪ੍ਰਸਿੱਧ ਵੇਨ ਸਟੇਟ ਯੂਨੀਵਰਸਿਟੀ ਨਾਲ ਸਮਝੌਤਾ, ਰਾਜਪਾਲ ਅਤੇ ਮੁੱਖ ਮੰਤਰੀ ਨੇ ਦਿੱਤੀਆਂ ਸ਼ੁੱਭਕਾਮਨਾਵਾਂ

ਬਠਿੰਡਾ, 1 ਜੁਲਾਈ: ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ (ਐਮ.ਆਰ.ਐਸ.-ਪੀ.ਟੀ.ਯੂ.), ਬਠਿੰਡਾ ਵਲੋਂ ਅੰਤਰਰਾਸ਼ਟਰੀ ਐਕਸਚੇਂਜ ਪ੍ਰੋਗਰਾਮ ਤਹਿਤ ਵਿਦਿਆਰਥੀਆਂ ਨੂੰ ਤਕਨੀਕੀ ਸਿੱਖਿਆ ਦੇ ਖੇਤਰ ਵਿੱਚ ਉੱਤਮ ਦਰਜੇ ਦੀ ਸਿੱਖਿਆ ਅਤੇ ਅਭਿਆਸਾਂ ਬਾਰੇ ਜਾਣਕਾਰੀ ਦੇਣ ਲਈ ਸੰਯੁਕਤ ਰਾਜ ਅਮਰੀਕਾ (ਯੂ.ਐਸ.ਏ.) ਦੀ ਮੋਹਰੀ ਵੇਨ ਸਟੇਟ ਯੂਨੀਵਰਸਿਟੀ (ਡਬਲਯੂ.ਐਸ.ਯੂ.) ਨਾਲ ਸਮਝੌਤੇ ‘ਤੇ ਹਸਤਾਖਰ ਕੀਤੇ ਹਨ। ਇਹ ਸਮਝੌਤਾ ਕ੍ਰੈਡਿਟ ਟ੍ਰਾਂਸਫਰ ਸਟੱਡੀ ਸਕੀਮ ਅਧੀਨ ਵਿਦੇਸ਼ਾਂ ਵਿਚ ਅਧਿਐਨ ਕਰਨ ਦੇ ਚਾਹਵਾਨ ਹੁਸ਼ਿਆਰ ਵਿਦਿਆਰਥੀਆਂ ਲਈ ਦਰਵਾਜ਼ੇ ਖੋਲ੍ਹਣ ਦਾ ਰਾਹ ਪੱਧਰਾ ਕਰੇਗਾ। ਉੱਘੀਆਂ ਯੂਨੀਵਰਸਿਟੀਆਂ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਅਤੇ ਵੇਨ ਸਟੇਟ ਯੂਨੀਵਰਸਿਟੀ ਵਲੋਂ ਬੁੱਧਵਾਰ ਦੇਰ ਸ਼ਾਮ ਇੱਕ ਆਨਲਾਈਨ ਸਹਿਯੋਗੀ ਕਾਨਫਰੰਸ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਡਬਲਯੂ.ਐਸ.ਯੂ. ਵਲੋਂ ਵਿਦਿਅਕ ਪਹੁੰਚ ਅਤੇ ਅੰਤਰਰਾਸ਼ਟਰੀ ਪ੍ਰੋਗਰਾਮਾਂ ਲਈ ਉਪ ਪ੍ਰਧਾਨ, ਡਾ. ਅਹਿਮਦ ਐਮ. ਈਜ਼ੀਜ਼ਦੀਨ, ਵੇਨ ਸਟੇਟ ਯੂਨੀਵਰਸਿਟੀ, ਕਾਲਜ ਆਫ਼ ਇੰਜੀਨੀਅਰਿੰਗ ਦੇ ਡੀਨ ਅਤੇ ਪ੍ਰੋਫੈਸਰ, ਡਾ. ਫਰਸ਼ਦ ਫੋਟੂਹੀ ਅਤੇ ਪ੍ਰੋ. ਹਰਪ੍ਰੀਤ ਸਿੰਘ ਸ਼ਾਮਿਲ ਹੋਏ। ਜਦੋਂ ਕਿ  ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਵਲੋਂ ਉਪ ਕੁਲਪਤੀ, ਪ੍ਰੋਫੈਸਰ (ਡਾ.) ਬੂਟਾ ਸਿੰਘ ਸਿੱਧੂ, ਰਜਿਸਟਰਾਰ, ਡਾ. ਗੁਰਿੰਦਰਪਾਲ ਸਿੰਘ ਬਰਾੜ,  ਡੀਨ ਅਕਾਦਮਿਕ, (ਡਾ.) ਸਵੀਨਾ ਬਾਂਸਲ, ਸਮਝੌਤੇ ਦੇ ਆਫ਼ਿਸ ਇੰਚਾਰਜ ਪ੍ਰੋ. ਰਾਜੇਸ਼ ਗੁਪਤਾ ਅਤੇ ਯੂਨੀਵਰਸਿਟੀ ਦੀ ਸੀਨੀਅਰ ਫੈਕਲਟੀ ਨੇ ਸ਼ਿਰਕਤ ਕੀਤੀ। ਦੋਵਾਂ ਯੂਨੀਵਰਸਿਟੀਆਂ ਦੇ ਉਚ ਅਧਿਕਾਰੀਆਂ ਵਲੋਂ ਐਮ.ਓ.ਯੂ. ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਅਤੇ ਭਵਿੱਖ ਦੀਆਂ ਯੋਜਨਾਵਾਂ ਬਾਰੇ ਵਿਸਥਾਰ ਵਿਚ ਵਿਚਾਰ ਵਟਾਂਦਰਾ ਕੀਤਾ।

ਡਾ. ਅਹਿਮਦ ਐਮ. ਈਜ਼ੀਜ਼ਦੀਨ ਨੇ ਡੇਟ੍ਰੋਇਟ (ਯੂ.ਐਸ.ਏ.) ਅਤੇ ਸੰਸਾਰ ਭਰ ਵਿੱਚ ਵਿਸ਼ਵ ਪੱਧਰੀ ਸਿੱਖਿਆ ਪ੍ਰਦਾਨ ਕਰਨ ਲਈ ਆਪਣੀ ਯੂਨੀਵਰਸਿਟੀ ਦੇ ਅੰਤਰਰਾਸ਼ਟਰੀ ਪ੍ਰੋਗਰਾਮਾਂ / ਸਾਂਝੇਦਾਰੀ ਅਤੇ ਸਮਝੋਤਿਆਂ ਤਹਿਤ ਕੀਤੇ ਜਾ ਰਹੇ ਮਹਾਨ ਕਾਰਜਾਂ ਬਾਰੇ ਚਾਨਣਾ ਪਾਇਆ। ਡਾ. ਫਰਸ਼ਦ ਫੋਟੌਹੀ ਨੇ ਐਮ.ਓ.ਯੂ. ਦੇ ਵੱਖ-ਵੱਖ ਪਹਿਲੂਆਂ ਅਤੇ ਭਵਿੱਖ ਦੇ ਨਕਸ਼ੇ ਕਦਮ ਬਾਰੇ ਵਿਸਥਾਰ ਨਾਲ ਦੱਸਿਆ। ਹੋਰ ਵਧੇਰੇ ਜਾਣਕਾਰੀ ਦਿੰਦਿਆਂ, ਉਨ੍ਹਾਂ ਦੱਸਿਆ ਕਿ ਇਸ ਪਾਥਵੇਅ ਪ੍ਰੋਗਰਾਮ ਤਹਿਤ ਤਿੰਨ ਸਾਲ ਐਮ.ਆਰ.ਐਸ.ਪੀ.ਟੀ.ਯੂ. ਵਿੱਚ ਪੜ੍ਹਨ ਤੋਂ ਬਾਅਦ ਵਿਦਿਆਰਥੀ ਵੇਨ ਸਟੇਟ ਯੂਨੀਵਰਸਿਟੀ ਵਿੱਚ 3 ਪਲੱਸ 2 ਅਤੇ 3 ਪਲੱਸ 1 ਪ੍ਰੋਗਰਾਮ ਅਧੀਨ ਚੌਥੇ ਅਤੇ ਪੰਜਵੇਂ ਸਾਲ ਦੇ ਅਧਿਐਨ ਨੂੰ ਪੂਰਾ ਕਰੇਗਾ। ਉਨ੍ਹਾਂ ਅੱਗੇ ਕਿਹਾ ਕਿ ਚੌਥੇ ਅਤੇ ਪੰਜਵੇ ਸਾਲ ਦੇ ਕੋਰਸ ਪੂਰੇ ਹੋਣ ਤੋਂ ਬਾਅਦ ਦੋਵੇਂ ਬੀ.ਟੈਕ. ਅਤੇ ਮਾਸਟਰਜ਼ ਦੀਆਂ ਡਿਗਰੀਆਂ ਵੇਨ ਸਟੇਟ ਯੂਨੀਵਰਸਿਟੀ ਵਲੋਂ ਪ੍ਰਦਾਨ ਕੀਤੀਆਂ ਜਾਣਗੀਆਂ । ਉਨ੍ਹਾਂ ਅੱਗੇ ਕਿਹਾ ਕਿ ਇਹ ਸਮਝੌਤਾ ਦੋਵਾਂ ਪਾਸਿਆਂ ਦੇ ਤਕਨੀਕੀ ਸਿੱਖਿਆ ਖੇਤਰ ਵਿੱਚ ਉੱਤਮ ਅਭਿਆਸਾਂ ਲਈ ਵਿਦਿਆਰਥੀਆਂ ਨੂੰ ਸਮਰੱਥ ਕਰੇਗਾ। ਐਮ.ਆਰ.ਐਸ.ਪੀ.ਟੀ.ਯੂ., ਉਪ ਕੁਲਪਤੀ, ਪ੍ਰੋ. ਬੂਟਾ ਸਿੰਘ ਸਿੱਧੂ ਨੇ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਦੀਆਂ ਪ੍ਰਾਪਤੀਆਂ ਬਾਰੇ ਚਾਨਣਾ ਪਾਇਆ। ਉਹਨਾਂ ਕਿਹਾ ਕਿ  ਯੂਨੀਵਰਸਿਟੀ ਦਾ ਨਾਮ ਸੰਸਾਰ ਪ੍ਰਸਿੱਧ ਮਹਾਨ ਸ਼ਾਸਕ ਤੇ ਯੋਧੇ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਨਾਮ ਤੇ ਰੱਖਿਆ ਗਿਆ ਹੈ, ਜਿਨ੍ਹਾਂ ਦੇ ਸ਼ਾਸਨ ਅਧੀਨ ਸਿੱਖਿਆ ਵਿਚ ਬਹੁਤ ਮਹੱਤਵਪੂਰਣ ਕੰਮ ਹੋਏ ਅਤੇ ਔਰਤਾਂ ਨੂੰ ਸਿੱਖਿਅਤ ਕਰਨ ਵਿਚ ਅਹਿਮ ਭੂਮਿਕਾ ਨਿਭਾਈ। ਉਹਨਾ ਨੇ ਭਾਰਤ ਦੇ ਪ੍ਰਾਚੀਨ ਕਾਲ ਦੇ ਸਿੱਖਿਆ ਤੰਤਰ ਅਤੇ ਪੰਜਾਬ ਦੇ ਮਾਣਮੱਤੇ ਇਤਿਹਾਸ ਬਾਰੇ ਵੀ ਚਾਨ੍ਹਣਾ ਪਾਇਆ, ਜੋ ਕਿ ਮਹਾਨ ਗੁਰੂ ਸਾਹਿਬਾਨ, ਸੰਤਾਂ ਅਤੇ ਯੋਧਿਆਂ ਦੀ ਧਰਤੀ ਹੈ। ਉਹਨਾਂ ਕਿਹਾ ਕਿ ਦੋਵੇਂ ਯੂਨੀਵਰਸਿਟੀਆਂ ਵਿਦੇਸ਼ਾਂ ਵਿੱਚ ਉਚੇਰੀ ਪੜ੍ਹਾਈ ਲਈ ਚਾਹਵਾਨ ਵਿਦਿਆਰਥੀਆਂ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਵਚਨਬੱਧ ਹਨ ਅਤੇ ਵੇਨ ਸਟੇਟ ਯੂਨੀਵਰਸਿਟੀ ਦੇ ਪ੍ਰਬੰਧਕਾਂ ਦੇ ਇਸ ਮਿਸ਼ਨ ਵਿਚ ਸਹਿਯੋਗ ਲਈ ਉਹਨਾਂ ਦੇ ਰਿਣੀ ਹਨ। ਪ੍ਰੋਫੈਸਰ ਹਰਪ੍ਰੀਤ ਸਿੰਘ ਨੇ ਕਿਹਾ ਕਿ ਦੋਵੇਂ ਯੁਨੀਵਰਸਿਟੀਆਂ ਮਹਾਨ ਯੋਧਿਆਂ (ਨਾਮਵਰ ਵੈਨ ਸਟੇਟ ਕਮਿਊਨਿਟੀ ਅਤੇ ਮਹਾਨ ਸ਼ਾਸ਼ਕ ਮਹਾਰਾਜਾ ਰਣਜੀਤ ਸਿੰਘ ) ਦੇ ਨਾਮ ਤੇ ਬਣੀਆਂ ਹਨ। ਉਹਨਾਂ ਕਿਹਾ ਕਿ ਦੋਵੇਂ ਯੂਨੀਵਰਸਿਟੀਆਂ ਆਪਸੀ ਸਹਿਯੋਗ ਨਾਲ ਤਕਨੀਕੀ ਸਿੱਖਿਆ ਖੇਤਰ ਵਿੱਚ ਸਰਬੋਤਮ ਗਲੋਬਲ ਅਭਿਆਸਾਂ ਦੇ ਵਿਦਿਆਰਥੀਆਂ ਨੂੰ ਸਮਰੱਥ ਬਣਾਉਣ ਲਈ ਮਿਲ ਕੇ ਕੰਮ ਕਰਨਗੀਆਂ।

ਆਪਣੇ ਵਧਾਈ ਸੰਦੇਸ਼ ਵਿੱਚ ਪੰਜਾਬ ਦੇ ਰਾਜਪਾਲ ਵੀ.ਪੀ. ਸਿੰਘ ਬਦਨੌਰ ਨੇ ਕਿਹਾ ਕਿ, “ਇਹ ਜਾਣ ਕੇ ਮੈਨੂੰ ਬਹੁਤ ਖੁਸ਼ੀ ਮਿਲਦੀ ਹੈ ਕਿ ਐਮ.ਆਰ.ਐਸ.-ਪੀ.ਟੀ.ਯੂ., ਬਠਿੰਡਾ ਨੇ ਯੂ.ਐਸ.ਏ. ਦੀ ਮੋਹਰੀ ਵੇਨ ਸਟੇਟ ਯੂਨੀਵਰਸਿਟੀ ਨਾਲ ਸਮਝੌਤਾ ਪੱਤਰ’ ਤੇ ਹਸਤਾਖਰ ਕਰਕੇ ਇੱਕ ਹੋਰ ਮਹੱਤਵਪੂਰਨ ਪ੍ਰਾਪਤੀ ਕੀਤੀ ਹੈ। ਇਹ ਨਿਸ਼ਚਤ ਤੌਰ ਤੇ ਪੰਜਾਬ ਦੇ ਵਿਦਿਆਰਥੀਆਂ ਲਈ ਨਵੇਂ ਮੌਕੇ ਪ੍ਰਦਾਨ ਕਰਕੇ ਵਿਦੇਸ਼ਾਂ ਵਿਚ ਸਿੱਖਿਆ ਲਈ ਰਸਤੇ ਖੋਲੇਗਾ, ”। ਉਹਨਾਂ ਦੋਵੇਂ ਯੂਨੀਵਰਸਿਟੀਆਂ ਦੇ ਅਧਿਕਾਰੀਆਂ ਅਤੇ ਵਿਦਿਆਰਥੀਆਂ ਨੂੰ ਸਫ਼ਲਤਾ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਆਪਣੇ ਸੰਦੇਸ਼ ਵਿਚ ਪੰਜਾਬ ਦੇ ਮੁੱਖ ਮੰਤਰੀ, ਕੈਪਟਨ ਅਮਰਿੰਦਰ ਸਿੰਘ ਨੇ ਵੀ ਅਥਾਹ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਦੋਵਾਂ ਯੂਨੀਵਰਸਿਟੀਆਂ ਨੂੰ ਕਾਮਯਾਬੀ ਲਈ ਸ਼ੁੱਭ ਕਾਮਨਾਵਾਂ ਦਿੱਤੀਆਂ। ਉਹਨਾਂ ਕਿਹਾ ਕਿ, “ਇਹ ਜਾਣ ਕੇ ਖੁਸ਼ੀ ਹੁੰਦੀ ਹੈ ਕਿ ਐਮ.ਆਰ.ਐਸ.ਪੀ.ਟੀ.ਯੂ., ਬਠਿੰਡਾ ਨੇ ਆਪਣੇ ਅੰਤਰਰਾਸ਼ਟਰੀ ਵਿਦਿਆਰਥੀ ਐਕਸਚੇਂਜ ਪ੍ਰੋਗਰਾਮ “ ਐਨਰੋਲ ਹੇਅਰ, ਸਟੱਡੀ ਐਬਰੋਡ ” ਦੇ ਤਹਿਤ ਡਬਲਯੂ.ਐਸ.ਯੂ. ਨਾਲ ਸਮਝੌਤਾ ਕੀਤਾ ਹੈ। ਮੈਂ ਉਮੀਦ ਕਰਦਾ ਹਾਂ ਕਿ ਇਹ ਸਮਝੌਤਾ ਸਾਡੇ ਹੁਸ਼ਿਆਰ ਵਿਦਿਆਰਥੀਆਂ ਨੂੰ ਵਿਦੇਸ਼ਾਂ ਵਿੱਚ ਪੜ੍ਹਨ ਲਈ ਵਿਸ਼ਾਲ ਅਵਸਰ ਪ੍ਰਦਾਨ ਕਰਨ ਲਈ ਬਹੁਤ ਅਹਿਮ ਸਾਬਿਤ ਹੋਵੇਗਾ । ਉਹਨਾਂ ਕਿਹਾ ਕਿ ਪੰਜਾਬ ਸਰਕਾਰ ਨੇ ਵਿਸ਼ਵ ਭਰ ਵਿਚ ਸਿੱਖਿਆ ਪ੍ਰਾਪਤ ਕਰਨ ਲਈ ਚਾਹਵਾਨ ਪੰਜਾਬੀ ਨੌਜਵਾਨਾਂ ਲਈ ਸਹੂਲਤਾਂ ਦੇਣ ਵਾਸਤੇ ਮਹੱਤਪੂਰਨ ਉਪਰਾਲੇ ਕੀਤੇ ਹਨ ਤਾਂ ਜੋ ਉਹ ਆਪਣੇ ਸੁਪਨਿਆਂ ਅਤੇ ਇੱਛਾਵਾਂ ਨੂੰ ਪੂਰਾ ਕਰ ਸਕਣ। ਇਸ ਮੌਕੇ ‘ਤੇ, ਮੈਂ ਦੋਵਾਂ ਯੂਨੀਵਰਸਿਟੀਆਂ ਦੀ ਮੈਨੇਜ਼ਮੈਂਟ, ਫੈਕਲਟੀ ਅਤੇ ਵਿਦਿਆਰਥੀਆਂ ਨੂੰ ਸ਼ੁਭ ਕਾਮਨਾਵਾਂ ਭੇਜਦਾ ਹਾਂ। ਪ੍ਰੋਗਰਾਮ ਦੀ ਆਰੰਭਤਾ “ਦੇਹ ਸਿਵਾ ਬਰ ਮੋਹਿ ਇਹੈ” ਨਾਲ ਹੋਈ ਅਤੇ “ਗਗਨ ਮੈਂ ਥਾਲ” ਨਾਲ ਸਮਾਪਤੀ ਹੋਈ। ਪ੍ਰੋਗਰਾਮ ਦੀ ਕੋਆਰਡੀਨੇਟਰ ਡਾ. ਸੁਨੀਤਾ ਕੋਤਵਾਲ ਨੇ ਪ੍ਰੋਗਰਾਮ ਨੂੰ ਬਹੁਤ ਬਾਖੂਬੀ ਢੰਗ ਨਾਲ ਚਲਾਇਆ।

ਇਕ ਹੋਰ ਹਾਦਸਾ ਬੱਚਿਆਂ ਨਾਲ ਭਰੀ ਸਕੂਲੀ…

20 ਅਪ੍ਰੈਲ 2024- ਹਰਿਆਣਾ ਦੇ ਨਾਰਨੌਲ ਵਿਚ ਪਾਰਕ ਗਲੀ ਦੇ ਸਾਹਮਣੇ ਇੱਕ ਨਿੱਜੀ ਸਕੂਲ ਦੇ ਬੱਚਿਆਂ ਨਾਲ ਭਰੀ ਬੱਸ…

ਅੰਬਾਲਾ ਛਾਉਣੀ ਤੋਂ ਪੰਜਾਬ ਦਾ…

ਅੰਬਾਲਾ, 20 ਅਪ੍ਰੈਲ 2024- ਹਰਿਆਣਾ ਦੇ ਅੰਬਾਲਾ…

ਐਲੋਨ ਮਸਕ ਦਾ ਭਾਰਤ ਦੌਰਾ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ…

ਮਨੀਸ਼ ਸਿਸੋਦੀਆ ਨੇ ਵਾਪਸ ਲਈ…

ਨਵੀਂ ਦਿੱਲੀ , 19 ਅਪ੍ਰੈਲ 2024- ਰਾਊਜ਼…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39841 posts
  • 0 comments
  • 0 fans