Menu

ਡਿਪਟੀ ਕਮਿਸ਼ਨਰ ਬਠਿੰਡਾ ਨੇ 3 ਜੁਲਾਈ ਨੂੰ ਲੱਗਣ ਵਾਲੇ ਮੈਗਾ ਵੈਕਸੀਨੇਸ਼ਨ ਕੈਂਪ ਦੀਆਂ ਤਿਆਰੀਆਂ ਦੀ ਕੀਤੀ ਸਮੀਖਿਆ

ਬਠਿੰਡਾ, 2 ਜੁਲਾਈ – ਡਿਪਟੀ ਕਮਿਸ਼ਨਰ ਬੀ.ਸ੍ਰੀਨਿਵਾਸਨ ਨੇ ਕੋਵਿਡ-19 ਦੇ ਖਾਤਮੇ ਅਤੇ ਸੰਭਾਵੀ ਤੀਸਰੀ ਵੇਵ ਦੇ ਟਾਕਰੇ ਲਈ ਜ਼ਿਲੇ ਅੰਦਰ 3 ਜੁਲਾਈ ਨੂੰ ਲਗਾਏ ਜਾ ਰਹੇ ਮੈਗਾ ਵੈਕਸੀਨੇਸ਼ਨ ਕੈਂਪ ਦੀਆਂ ਤਿਆਰੀਆਂ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਪ੍ਰਬੰਧਾਂ ਨੂੰ ਲੈ ਕੇ ਕੀਤੀ ਗਈ ਰੀਵਿਊ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਉਨਾਂ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਮੈਗਾ ਵੈਕਸੀਨੇਸ਼ਨ ਕੈਂਪਾਂ ਦੌਰਾਨ ਪੰਚਾਂ, ਸਰਪੰਚਾਂ, ਨੰਬਰਦਾਰਾਂ, ਐਮ.ਸੀਜ ਅਤੇ ਸਮਾਜ ਸੇਵੀ ਸੰਸਥਾਵਾਂ ਤੇ ਯੂਥ ਕਲੱਬਾਂ ਦਾ ਸਹਿਯੋਗ ਲਿਆ ਜਾਵੇ।
ਜ਼ਿਲੇ ਦੇ ਉੱਚ ਅਧਿਕਾਰੀਆਂ ਨਾਲ ਬੈਠਕ ਕਰਦਿਆਂ ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲੇ ਅੰਦਰ ਕੈਂਪ ਲਗਾਉਣ ਲਈ ਨਿਰਧਾਰਿਤ ਕੀਤੀਆਂ ਗਈਆਂ ਟੀਮਾਂ ਵੱਲੋਂ ਸਮੇਂ ਸਿਰ ਪਹੁੰਚਣਾ ਯਕੀਨੀ ਬਣਾਇਆ ਜਾਵੇ। ਇਹ ਟੀਮਾਂ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਵੱਧ ਤੋਂ ਵੱਧ ਕਰੋਨਾ ਵੈਕਸੀਨ ਲਗਾਉਣਾ ਲਾਜ਼ਮੀ ਬਣਾਉਣ।
ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਇਹ ਵੀ ਦੱਸਿਆ ਕਿ ਸਮੁੱਚੇ ਜ਼ਿਲੇ ਅੰਦਰ ਮੈਗਾ ਵੈਕਸੀਨੇਸ਼ਨ ਕੈਂਪ ਲਗਾਉਣ ਲਈ ਸਿਹਤ ਵਿਭਾਗ ਵੱਲੋਂ 150 ਟੀਮਾਂ ਸਥਾਪਿਤ ਕੀਤੀਆਂ ਗਈਆਂ ਹਨ। ਨਿਰਧਾਰਤ ਕੀਤੀਆਂ ਗਈਆਂ ਇਨਾਂ ਟੀਮਾਂ ਨੂੰ ਜ਼ਿਲੇ ਅੰਦਰ ਘੱਟੋ-ਘੱਟ 30,000 ਵਿਅਕਤੀਆਂ ਦੀ ਵੈਕਸੀਨੇਸ਼ਨ ਕਰਨ ਦਾ ਟੀਚਾ ਦਿੱਤਾ ਗਿਆ ਹੈ।
ਬੈਠਕ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਇਨਾਂ ਮੈਗਾ ਕੈਂਪਾਂ ਦੌਰਾਨ ਐਸ.ਡੀ.ਐਮਜ਼, ਐਸ.ਐਮ.ਓਜ਼, ਬੀ.ਡੀ.ਪੀ.ਓਜ਼ ਅਤੇ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸਾਂਝੇ ਤੌਰ ਤੇ ਇੱਕ ਟੀਮ ਵਰਕ ਰਾਹੀਂ ਇਨਾਂ ਕੈਂਪਾਂ ਦੌਰਾਨ ਵੱਧ ਤੋਂ ਵੱਧ ਲੋਕਾਂ ਦੀ ਵੈਕਸੀਨੇਸ਼ਨ ਕਰਨੀ ਯਕੀਨੀ ਬਣਾਉਣ।
ਮੈਗਾ ਕੈਂਪਾਂ ਨੂੰ ਸਫਲਤਾ ਪੂਰਵਕ ਨੇਪਰੇ ਚੜਾਉਣ ਲਈ ਡਿਪਟੀ ਕਮਿਸ਼ਨਰ ਨੇ ਜ਼ਿਲਾ ਸਿੱਖਿਆ ਅਫ਼ਸਰ ਨੂੰ ਹਦਾਇਤ ਕੀਤੀ ਕਿ ਇਸ ਦੌਰਾਨ ਸਬੰਧਤ ਸਕੂਲਾਂ ਨੂੰ ਖੁੱਲਾ ਰੱਖਣਾ ਯਕੀਨੀ ਬਣਾਇਆ ਜਾਵੇ। ਇਸ ਤੋਂ ਇਲਾਵਾ ਉਨਾਂ ਸਿਹਤ ਵਿਭਾਗ, ਜ਼ਿਲਾ ਵਿਕਾਸ ਤੇ ਪੰਚਾਇਤ ਵਿਭਾਗ, ਸਹਿਕਾਰੀ ਸਭਾਵਾਂ, ਜ਼ਿਲਾ ਫੂਡ ਤੇ ਸਪਲਾਈ ਵਿਭਾਗ, ਸਿੱਖਿਆ ਵਿਭਾਗ, ਮਿਉਂਸੀਪਲ ਕਾਰਪੋਰੇਸ਼ਨ, ਨਗਰ ਨਿਗਮ, ਨਗਰ ਕੌਂਸਲਾਂ ਆਦਿ ਨਾਲ ਸਬੰਧਤ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਉਹ ਆਪੋ-ਆਪਣੇ ਵਿਭਾਗ ਨਾਲ ਸਬੰਧਤ ਨਿਰਧਾਰਤ ਕੀਤੇ ਗਏ ਟੀਚਿਆਂ ਨੂੰ ਹਰ ਹਾਲਤ ਵਿੱਚ ਪੂਰਾ ਕਰਨਾ ਯਕੀਨੀ ਬਣਾਉਣ।
ਇਸ ਮੌਕੇ ਸਿਵਲ ਸਰਜਨ ਸ੍ਰੀ ਤੇਜਵੰਤ ਸਿੰਘ ਢਿੱਲੋਂ, ਸਿਖਲਾਈ ਅਧੀਨ ਆਈ.ਏ.ਐਸ ਅਧਿਕਾਰੀ ਸ਼੍ਰੀ ਨਿਕਾਸ ਕੁਮਾਰ, ਐਸ.ਡੀ.ਐਮ ਤਲਵੰਡੀ ਸਾਬੋ ਸ੍ਰੀ ਵਰਿੰਦਰ ਸਿੰਘ, ਐਸ.ਡੀ.ਐਮ ਮੌੜ ਮੈਡਮ ਵੀਰਪਾਲ ਕੌਰ, ਜ਼ਿਲਾ ਵਿਕਾਸ ਤੇ ਪੰਚਾਇਤ ਅਫ਼ਸਰ ਮੈਡਮ ਰੇਨੂ ਗਰਗ, ਆਰ.ਟੀ.ਏ ਮੈਡਮ ਹਰਜੋਤ ਕੌਰ, ਜ਼ਿਲਾ ਸਮਾਜਿਕ ਸੁਰੱਖਿਆ ਅਫ਼ਸਰ ਸ੍ਰੀ ਨਵੀਨ ਗਡਵਾਲ, ਜ਼ਿਲਾ ਫੂਡ ਤੇ ਸਪਲਾਈ ਕੰਟਰੋਲਰ ਸ੍ਰੀ ਜਸਪ੍ਰੀਤ ਸਿੰਘ ਕਾਹਲੋਂ, ਡੀ.ਐਮ. ਮਾਰਕਫੈਡ ਐਚ.ਪੀ.ਐਸ. ਧਾਲੀਵਾਲ, ਜ਼ਿਲਾ ਸਿੱਖਿਆ ਅਫ਼ਸਰ ਸੈਕੰਡਰੀ ਸ੍ਰੀ ਮੇਵਾ ਸਿੰਘ, ਜ਼ਿਲਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ਼੍ਰੀ ਸ਼ਿਵਪਾਲ ਗੋਇਲ ਤੋਂ ਇਲਾਵਾ ਜ਼ਿਲੇ ਨਾਲ ਸਬੰਧਤ ਸਮੂਹ ਬੀ.ਡੀ.ਪੀ.ਓਜ਼ ਅਤੇ ਕਾਰਜ ਸਾਧਕ ਅਫ਼ਸਰ ਆਦਿ ਅਧਿਕਾਰੀ ਹਾਜ਼ਰ ਸਨ।

ਇਕ ਹੋਰ ਹਾਦਸਾ ਬੱਚਿਆਂ ਨਾਲ ਭਰੀ ਸਕੂਲੀ…

20 ਅਪ੍ਰੈਲ 2024- ਹਰਿਆਣਾ ਦੇ ਨਾਰਨੌਲ ਵਿਚ ਪਾਰਕ ਗਲੀ ਦੇ ਸਾਹਮਣੇ ਇੱਕ ਨਿੱਜੀ ਸਕੂਲ ਦੇ ਬੱਚਿਆਂ ਨਾਲ ਭਰੀ ਬੱਸ…

ਅੰਬਾਲਾ ਛਾਉਣੀ ਤੋਂ ਪੰਜਾਬ ਦਾ…

ਅੰਬਾਲਾ, 20 ਅਪ੍ਰੈਲ 2024- ਹਰਿਆਣਾ ਦੇ ਅੰਬਾਲਾ…

ਐਲੋਨ ਮਸਕ ਦਾ ਭਾਰਤ ਦੌਰਾ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ…

ਮਨੀਸ਼ ਸਿਸੋਦੀਆ ਨੇ ਵਾਪਸ ਲਈ…

ਨਵੀਂ ਦਿੱਲੀ , 19 ਅਪ੍ਰੈਲ 2024- ਰਾਊਜ਼…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39852 posts
  • 0 comments
  • 0 fans