Menu

ਜੱਜ ਵੱਲੋਂ ਮਿਨੀਆਪੋਲਿਸ ਪ੍ਰਸ਼ਾਸਨ ਨੂੰ ਹੋਰ ਪੁਲਿਸ ਅਧਿਕਾਰੀਆਂ ਦੀ ਭਰਤੀ ਕਰਨ ਦੇ ਆਦੇਸ਼

ਫਰਿਜ਼ਨੋ (ਕੈਲੀਫੋਰਨੀਆ), 2 ਜੁਲਾਈ (ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ) – ਅਮਰੀਕਾ ਦੇ ਸ਼ਹਿਰ ਮਿਨੀਆਪੋਲਿਸ ਵਿੱਚ ਇੱਕ ਜੱਜ ਵੱਲੋਂ ਸ਼ਹਿਰ ਦੇ ਪ੍ਰਸ਼ਾਸਨ ਨੂੰ ਹੋਰ ਪੁਲਿਸ ਅਧਿਕਾਰੀਆਂ ਦੀ ਨਿਯੁਕਤੀ ਕਰਨ ਦੇ ਆਰਡਰ ਦਿੱਤੇ ਹਨ। ਜੱਜ ਵੱਲੋਂ ਇਹ ਆਦੇਸ਼ ਇੱਕ ਸਮੂਹ ਦੇ ਹੱਕ ਵਿਚ ਫੈਸਲਾ ਸੁਣਾਉਣ ਤੋਂ ਬਾਅਦ  ਦਿੱਤੇ, ਜਿਸਨੇ ਸ਼ਹਿਰ ਵਿੱਚ ਜੁਰਮ ਨੂੰ ਵਧਾਉਣ ਦੇ ਦੋਸ਼ ਵਿੱਚ ਸਿਟੀ ਕੌਂਸਲ ਖ਼ਿਲਾਫ਼ ਮੁਕੱਦਮਾ ਕੀਤਾ ਸੀ।
ਕੰਜ਼ਰਵੇਟਿਵ ਅੱਪਰ ਮਿਡਵੈਸਟ ਲਾਅ ਸੈਂਟਰ ਨਾਲ ਜੁੜੇ ਅੱਠ ਮੁਕੱਦਮਾ ਕਰਨ ਵਾਲਿਆਂ ਨੇ ਆਪਣੀ ਸ਼ਿਕਾਇਤ ਵਿੱਚ ਸ਼ਹਿਰ ‘ਚ ਗੋਲੀਬਾਰੀ ਅਤੇ ਕਤਲੇਆਮ ਵਿੱਚ ਹੋਏ ਵਾਧੇ ਦੇ ਨਾਲ  ਜਾਰਜ ਫਲਾਇਡ ਲਈ ਹੋਏ ਹਿੰਸਕ ਵਿਰੋਧ ਪ੍ਰਦਰਸ਼ਨ ਦਾ ਹਵਾਲਾ ਦਿੱਤਾ ਸੀ। ਸਿਟੀ ਕੌਂਸਲ ਨੂੰ ਅਗਲੇ ਜੂਨ ਤੱਕ ਸ਼ਹਿਰ ਵਿੱਚ ਤਕਰੀਬਨ 669 ਅਧਿਕਾਰੀ ਹੋਣ ਦੀ ਉਮੀਦ ਹੈ, ਪਰ ਹੈਨੇਪਿਨ ਕਾਉਂਟੀ ਦੇ ਜ਼ਿਲ੍ਹਾ ਜੱਜ ਜੈਮੀ ਐਲ ਐਂਡਰਸਨ ਅਨੁਸਾਰ 2020 ਦੀ ਮਰਦਮਸ਼ੁਮਾਰੀ ਪ੍ਰਕਾਸ਼ਤ ਹੋਣ ਤੋਂ ਬਾਅਦ ਸ਼ਹਿਰ ਨੂੰ 30 ਜੂਨ, 2022 ਤੱਕ ਘੱਟੋ ਘੱਟ 730 ਜਾਂ ਆਬਾਦੀ ਦੇ 2% ਪੁਲਿਸ ਕਰਮਚਾਰੀਆਂ ਦੀ ਭਰਤੀ ਹੋਣੀ ਚਾਹੀਦੀ ਹੈ। ਜਿਕਰਯੋਗ ਹੈ ਕਿ ਮਿਨੀਆਪੋਲਿਸ ਵਿੱਚ ਪੁਲਿਸ ਵਿਰੋਧੀ ਮਾਹੌਲ ਦੇ ਮੱਦੇਨਜ਼ਰ ਅਧਿਕਾਰੀ ਰਿਟਾਇਰਮੈਂਟ ਲੈ ਰਹੇ ਹਨ ਜਾਂ ਨੌਕਰੀ ਛੱਡ ਰਹੇ ਹਨ। ਇਲਾਕੇ ਵਿੱਚ ਲੋਕਾਂ ਨੂੰ ਸੁਰੱਖਿਅਤ ਰੱਖਣ ਲਈ ਜਿਆਦਾ ਪੁਲਿਸ ਅਧਿਕਾਰੀਆਂ ਦੀ ਬਹੁਤ ਜਰੂਰਤ ਹੈ ਅਤੇ ਸਿਟੀ ਵੱਲੋਂ ਇਹਨਾਂ ਆਦੇਸ਼ਾਂ ਦੀ ਸਮੀਖਿਆ ਕੀਤੀ ਜਾ ਰਹੀ ਹੈ।

ਟਲਿਆ ਵੱਡਾ ਹਾਦਸਾ,ਵਾਲ ਵਾਲ ਬਚੇ ਅੱਗਜਨੀ ‘ਚ…

ਚੰਡੀਗੜ੍ਹ, 4 ਮਈ  : ਸਿਰਮੌਰ ‘ਚ ਚੰਡੀਗੜ੍ਹ ਤੋਂ ਸ਼ੁੱਕਰਵਾਰ ਸ਼ਾਮ ਇੱਥੇ ਇੱਕ ਸਕੂਲ ’ਚ ਕੈਂਪ ਵਿੱਚ ਹਿੱਸਾ ਲੈਣ ਆਏ…

12ਵੀਂ ‘ਚ ਪਾਸ ਹੋਣ ਦੀ…

ਯਮੁਨਾਨਗਰ, 4 ਮਈ 2024- 12ਵੀਂ ਵਿਚ ਪਾਸ…

ਯੂਟਿਊਬਰ ਐਲਵਿਸ਼ ਯਾਦਵ ਦੀਆਂ ਫਿਰ…

ਨਵੀਂ ਦਿੱਲੀ, 4 ਮਈ: ਬਿੱਗ ਬੌਸ ਓਟੀਟੀ 2…

ਲੋਕ ਸਭਾ ਚੋਣਾਂ ਦੇ ਪ੍ਰਚਾਰ…

ਚੰਡੀਗੜ੍ਹ,4 ਮਈ 2024- : ਪੰਜਾਬ ਦੀਆਂ 13…

Listen Live

Subscription Radio Punjab Today

ਗੋਲਡੀ ਬਰਾੜ ਦੀ ਮੌਤ ਦੀ ਖਬਰ ਦਾ…

2 ਮਈ 2024-: ਬੀਤੇ ਦਿਨੀਂ ਖਬਰ ਆਈ ਸੀ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਅਤੇ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

Our Facebook

Social Counter

  • 40124 posts
  • 0 comments
  • 0 fans