Menu

ਨੈਸ਼ਨਲ ਅਚੀਵਮੈਂਟ ਸਰਵੇਖਣ ਵਿੱਚ ਵੱਧ ਤੋਂ ਵੱਧ ਭਾਗੀਦਾਰੀ ਯਕੀਨੀ ਬਣਾਉਣ ਲਈ ਉਤਸ਼ਾਹਿਤ ਕਰਨਾ ਮਾਪੇ ਅਧਿਆਪਕ ਮਿਲਣੀ ਦਾ ਮੁੱਖ ਮਕਸਦ: ਡਾ.ਸਿੱਧੂ

ਫ਼ਾਜ਼ਿਲਕਾ 3 ਜੁਲਾਈ (ਰਿਤਿਸ਼) – ਸਰਕਾਰੀ ਸਕੂਲਾਂ ਵਿੱਚ ਮਾਨਯੋਗ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ  ਤੇ ਸਿੱਖਿਆ ਸਕੱਤਰ ਕ੍ਰਿਸ਼ਨ ਕੁੁੁਮਾਰ ਦੀ ਯੋਗ ਅਗਵਾਈ ਵਿੱਚ ਦਿੱਤੀ ਜਾ ਰਹੀ ਮਿਆਰੀ ਸਿੱਖਿਆ ਬਾਰੇ ਮਾਪਿਆਂ ਨੂੰ ਜਾਣਕਾਰੀ ਦੇਣ ਲਈ  ਸਕੂੂਲ ਸਿੱਖਿਆ ਵਿਭਾਗ ਵੱਲੋਂ ਜ਼ਿਲ੍ਹਾ ਫਾਜ਼ਿਲਕਾ ਦੇ   ਸਰਕਾਰੀ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦੇ ਬੱਚਿਆਂ ਦੇ ਮਾਪਿਆਂ ਨਾਲ ਮਿਲਣੀ ਹੋਈ।
ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਸਿੱਖਿਆ ਅਫਸਰ ਡਾ.ਤਿਰਲੋਚਨ ਸਿੰਘ ਸਿੱਧੂ ਨੇ ਦੱਸਿਆ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਦਿੱਤੀ ਜਾ ਰਹੀ ਮਿਆਰੀ ਸਿੱਖਿਆ ਤੇ ਢਾਂਚਾਗਤ ਵਿਕਾਸ ਦੇ ਮੁਲਾਂਕਣ ਲਈ ਸਿੱਖਿਆ ਵਿਭਾਗ ਵੱਲੋਂ ਨੈਸ਼ਨਲ  ਅਚੀਵਮੈਂਟ ਸਰਵੇ ਸ਼ੁਰੂ ਹੋ ਰਿਹਾ ਹੈ,ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਬੱਚਿਆਂ ਨੂੰ ਇਸ ਸਰਵੇਖਣ ਵਿੱਚ ਵੱਧ ਤੋਂ ਵੱਧ ਭਾਗੀਦਾਰੀ ਯਕੀਨੀ ਬਣਾਉਣ ਲਈ ਉਤਸ਼ਾਹਿਤ ਕਰਨਾ,ਵਿਦਿਆਰਥੀਆਂ ਦਾ ਛੁੱਟੀਆਂ ਵਿਚ ਕੀਤੇ ਕੰਮਾਂ ਦੀ ਫੀਡਬੈਕ ਲੈਣਾ, ਸਿੱਖਿਆ ਨਾਲ ਸਬੰਧਤ ਚੱਲ ਰਹੇ ਟੀ ਵੀ ਪ੍ਰੋਗਰਾਮਾਂ ਬਾਰੇ ਅਤੇ ਅਭਿਆਸ ਸੀਟਾਂ ਦੀ ਫੀਡਬੈਕ ਲੈਣਾ ਇਸ ਦੋ ਰੋਜ਼ਾ ਮਾਪੇ ਅਧਿਆਪਕ ਮਿਲਣੀ ਦਾ ਮੁੱਖ ਮਕਸਦ ਹੈ।ਉਨ੍ਹਾਂ ਦੱਸਿਆ ਕਿ ਭਾਵੇਂ ਕੋਵਿਡ-19 ਕਰਕੇ ਸਕੂਲ ਬੰਦ ਹਨ ਪਰੰਤੂ ਵਿਦਿਆਰਥੀਆਂ ਨੂੰ ਆਨਲਾਈਨ ਸਿੱਖਿਆ ਨਿਰੰਤਰ ਦਿੱਤੀ ਜਾ ਰਹੀ ਹੈ।
   ਇਸ ਤੋਂ ਅੱਗੇ ਡਾ.ਸਿੱਧੂ ਨੇ ਜ਼ਿਲੇ ਦੇ ਸਕੂੁਲ ਮੁਖੀਆਂ ਅਤੇ ਅਧਿਆਪਕਾਂ ਨੂੰ ਪ੍ਰੇਰਦਿਆਂ ਕਿਹਾ ਕਿ ਇਹ ਮੌਕਾ ਹੈ ਕਿ ਸਮੂਹ ਅਧਿਆਪਕ ਅਤੇ ਸਕੂਲ ਮੁਖੀ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਬੱਚਿਆਂ ਦੇ ਮਾਪਿਆਂ, ਸਕੂੁਲ  ਮੈਨੇਜਮੈਂਟ ਕਮੇਟੀ ਮੈਂਬਰ ਅਤੇ ਪੰਚਾਇਤ ਮੈਂਬਰ  ਨਾਲ ਰਾਬਤਾ ਕਾਇਮ ਕਰ ਸਕਦੇ ਹਨ।  ਉਪ ਜਿਲ੍ਹਾ ਸਿੱਖਿਆ ਅਫਸਰ ਬਿ੍ਜਮੋਹਨ ਸਿੰਘ ਬੇਦੀ ਨੇ ਵੀ ਮਾਪੇ ਅਧਿਆਪਕ ਮਿਲਣੀ ਦੌਰਾਨ ਵੱਖ ਵੱਖ ਸਕੂਲਾਂ ਦੇ ਅਧਿਆਪਕਾਂ,ਸਕੂਲ ਮੁਖੀਆਂ ਅਤੇ ਮਾਪਿਆਂ ਰਾਬਤਾ ਕਾਇਮ ਕਰਕੇ NAS ਦੇ ਪ੍ਤੀ ਉਤਸ਼ਾਹਿਤ ਕੀਤਾ।ਇਸ ਦੌਰਾਨ ਉਨ੍ਹਾਂ ਨੇ ਦੱਸਿਆ ਕਿ ਮਾਪੇ ਅਧਿਆਪਕ ਮਿਲਣੀ ਦੌਰਾਨ ਸਰਕਾਰ ਵੱਲੋਂ ਕੋਵਿਡ 19 ਸਬੰਧੀ ਜਾਰੀ ਹਦਾਇਤਾਂ ਦੀ ਪਾਲਣਾ ਵੀ ਕੀਤੀ ਗਈ ਹੈ।
ਇਸ ਤੋਂ ਬਾਅਦ ਜ਼ਿਲ੍ਹਾ ਨੋਡਲ ਅਫਸਰ ਸ੍ਰੀ ਵਿਜੈ ਪਾਲ ਨੇ ਜ਼ਿਲ੍ਹਾ ਪ੍ਰਸ਼ਾਸਨ ਫਾਜ਼ਿਲਕਾ ਵੱਲੋਂ  ਡੇਂਗੂ ਅਤੇ ਮਲੇਰੀਆ ਸਬੰਧੀ ਹੋਈ ਮੀਟਿੰਗ ਵਿੱਚ ਪ੍ਰਾਪਤ ਹੋਏ ਆਦੇਸ਼ਾਂ ਦੀ ਵਰਚੁਅਲ ਮੀਟਿੰਗ ਵਿਚ ਸਮੂਹ ਸਕੂਲ ਮੁਖੀਆਂ ਨੂੰ ਜਾਣਕਾਰੀ ਦਿੱਤੀ।ਇਸ ਮੌਕੇ ਜ਼ਿਲ੍ਹਾ ਮੀਡੀਆ ਕੋਆਰਡੀਨੇਟਰ ਸ੍ਰੀ ਗੁਰਛਿੰਦਰਪਾਲ ਸਿੰਘ ਵੀ ਮੌਜੂਦ ਸਨ।

ਟਲਿਆ ਵੱਡਾ ਹਾਦਸਾ,ਵਾਲ ਵਾਲ ਬਚੇ ਅੱਗਜਨੀ ‘ਚ…

ਚੰਡੀਗੜ੍ਹ, 4 ਮਈ  : ਸਿਰਮੌਰ ‘ਚ ਚੰਡੀਗੜ੍ਹ ਤੋਂ ਸ਼ੁੱਕਰਵਾਰ ਸ਼ਾਮ ਇੱਥੇ ਇੱਕ ਸਕੂਲ ’ਚ ਕੈਂਪ ਵਿੱਚ ਹਿੱਸਾ ਲੈਣ ਆਏ…

12ਵੀਂ ‘ਚ ਪਾਸ ਹੋਣ ਦੀ…

ਯਮੁਨਾਨਗਰ, 4 ਮਈ 2024- 12ਵੀਂ ਵਿਚ ਪਾਸ…

ਯੂਟਿਊਬਰ ਐਲਵਿਸ਼ ਯਾਦਵ ਦੀਆਂ ਫਿਰ…

ਨਵੀਂ ਦਿੱਲੀ, 4 ਮਈ: ਬਿੱਗ ਬੌਸ ਓਟੀਟੀ 2…

ਲੋਕ ਸਭਾ ਚੋਣਾਂ ਦੇ ਪ੍ਰਚਾਰ…

ਚੰਡੀਗੜ੍ਹ,4 ਮਈ 2024- : ਪੰਜਾਬ ਦੀਆਂ 13…

Listen Live

Subscription Radio Punjab Today

ਗੋਲਡੀ ਬਰਾੜ ਦੀ ਮੌਤ ਦੀ ਖਬਰ ਦਾ…

2 ਮਈ 2024-: ਬੀਤੇ ਦਿਨੀਂ ਖਬਰ ਆਈ ਸੀ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਅਤੇ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

Our Facebook

Social Counter

  • 40124 posts
  • 0 comments
  • 0 fans