Menu

ਸਰਕਾਰੀ ਰਣਬੀਰ ਕਾਲਜ,ਸੰਗਰੂਰ ਵਿਖੇ ਐਸ.ਬੀ.ਆਈ ਵੱਲੋਂ ਪੌਦੇ ਲਗਾਏ ਗਏ

ਸੰਗਰੂਰ, 3 ਜੁਲਾਈ – ਸਰਕਾਰੀ ਰਣਬੀਰ ਕਾਲਜ ਸੰਗਰੂਰ ਦੇ ਪ੍ਰਿੰਸੀਪਲ ਪ੍ਰੋ. ਸੁਖਬੀਰ ਸਿੰਘ ਦੀ ਅਗਵਾਈ ਅਤੇ ਪ੍ਰੋ. ਰੁਪਿੰਦਰ ਕੁਮਾਰ ਸ਼ਰਮਾ ਦੀ ਦੇਖ ਰੇਖ ਹੇਠ ਸਟੇਟ ਬੈਂਕ ਆਫ ਇੰਡੀਆ ਦੀ ਬ੍ਰਾਂਚ ਵੱਲੋਂ  ਕਾਲਜ, ਸੰਗਰੂਰ ਵਿਖੇ ਮੁਫ਼ਤ ਬੂਟੇ ਲਗਾਏ ਗਏ । ਇਹ ਮੁਹਿੰਮ ਲਗਪਗ ਮਹੀਨਾ ਚੱਲੇਗੀ ਅਤੇ ਇਸ ਮੁਹਿੰਮ ਤਹਿਤ ਕਾਲਜ ਵਿੱਚ ਪੰਜ ਸੌ ਬੂਟੇ ਲਗਾਏ ਜਾਣਗੇ। ਇਸ ਮੁਹਿੰਮ ਦੀ ਸੁਰੂਆਤ ਸ੍ਰੀ ਸੰਜੀਵ ਕੁਮਾਰ ਆਰੀਆ, ਚੀਫ ਮੈਨੇਜਰ ਐੈੱਸ.ਬੀ.ਆਈ ਅੰਬੂਜ ਕੁਮਾਰ, ਡਿਪਟੀ ਮੈਨੇਜਰ ਐੈੱਸ.ਬੀ.ਆਈ , ਸ੍ਰੀ ਜੈ ਕਿ੍ਸ਼ਨ, ਬ੍ਰਾਂਚ ਮੈਨੇਜਰ ਐੈੱਸ.ਬੀ. ਆਈ ਜੀ ਆਰ ਸੀ ਸੰਗਰੂਰ, ਕਾਲਜ ਪ੍ਰਿੰਸੀਪਲ ਪ੍ਰੋ. ਸੁਖਬੀਰ ਸਿੰਘ, ਵਾਈਸ ਪ੍ਰਿੰਸੀਪਲ ਪ੍ਰੋ. ਰਾਜਦਵਿੰਦਰ ਸਿੰਘ, ਕੈਂਪਸ ਬਿਊਟੀਫਿਕੇਸ਼ਨ ਕਮੇਟੀ ਦੇ ਕਨਵੀਨਰ ਪ੍ਰੋ. ਰੁਪਿੰਦਰ ਕੁਮਾਰ ਸ਼ਰਮਾ ਨੇ ਕੀਤੀ।
ਇਸ ਮੌਕੇ ਪ੍ਰਿੰਸੀਪਲ ਸੁਖਬੀਰ ਸਿੰਘ ਜੀ ਨੇ ਕਿਹਾ ਕਿ ਐੱਸ.ਬੀ.ਆਈ ਦੀ ਸੰਗਰੂਰ ਸ਼ਾਖਾ ਵੱਲੋਂ ਜੋ ਕਾਲਜ ਨੂੰ ਹਰਾ ਭਰਾ ਬਣਾਉਣ ਲਈ ਪੌਦੇ ਲਗਾਉਣ ਦਾ ਉਪਰਾਲਾ ਬਹੁਤ ਹੀ ਸ਼ਲਾਘਾਯੋਗ ਕਦਮ ਹੈ। ਉਨਾਂ ਕਿਹਾ ਕਿ ਅਜੋਕੇ ਸਮੇਂ ਵਿੱਚ ਦਰੱਖਤਾਂ ਦੀ ਬਹੁਤ ਅਹਿਮੀਅਤ ਹੈ। ਸ੍ਰੀ ਸੰਜੀਵ ਕੁਮਾਰ ਆਰੀਆ, ਚੀਫ ਮੈਨੇਜਰ ਐੈੱਸ.ਬੀ.ਆਈ ਨੇ ਕਿਹਾ ਕਿ ਅੰਤਰਰਾਸਟਰੀ ਵਾਤਾਵਰਣ ਦਿਵਸ ਦੇ ਸਬੰਧ ਵਿੱਚ ਇਹ ਮੁਫਤ ਬੂਟੇ ਲਗਾਉਣ ਦੀ ਮੁਹਿੰਮ ਸ਼ੁਰੂ ਕੀਤੀ ਗਈ ਹੈ। ਵਾਈਸ ਪ੍ਰਿੰਸੀਪਲ ਸ੍ਰੀ ਰਾਜਦਵਿੰਦਰ ਸਿੰਘ ਨੇ ਕਿਹਾ, ਕਿ ਗਲੋਬਲ ਵਾਰਮਿੰਗ ਕਰਕੇ ਧਰਤੀ ਦਾ ਤਾਪਮਾਨ ਲਗਾਤਾਰ ਵਧ ਰਿਹਾ ਹੈ ਅਤੇ ਇਸ ਤੋਂ ਬਚਣ ਦਾ ਕੇਵਲ ਇਕੋ ਇਕ ਤਰੀਕਾ ਹੈ ਕਿ ਹਰ ਮਨੁੱਖ ਨੂੰ ਘੱਟੋ ਘੱਟ ਇਕ ਰੁੱਖ ਲਗਾਉਣਾ ਜਰੂਰੀ ਚਾਹੀਦਾ ਹੈ।
ਪ੍ਰੋ ਰੁਪਿੰਦਰ ਕੁਮਾਰ ਸ਼ਰਮਾ ਨੇ ਕਿਹਾ ਕਿ ਕਾਲਜ ਵਿੱਚ ਢੁੱਕਵੀਆਂ ਥਾਵਾਂ ਤੇ ਪੌਦੇ ਲਗਾਏ ਜਾਣਗੇ ਤਾਂ ਕਿ ਕਾਲਜ ਨੂੰ ਹੋਰ ਵਧੇਰੇ ਹਰਾ ਭਰਾ ਬਣਾਇਆ ਜਾ ਸਕੇ। ਪ੍ਰੋ. ਦਵਿੰਦਰ ਕੁਮਾਰ ਜੀ ਨੇ ਮਹਿਮਾਨਾਂ ਦਾ ਧੰਨਵਾਦ ਕੀਤਾ। ਇਸ ਮੌਕੇ ਪ੍ਰੋ. ਜਗਸੀਰ ਸਿੰਘ, ਪ੍ਰੋ. ਹਰਦੀਪ ਸਿੰਘ, ਸੁਪਰੀਡੈਂਟ ਤਰਸੇਮ ਤਾਂਗੜੀ, ਸ੍ਰੀ ਹਰਸੰਤ ਸਿੰਘ, ਸ੍ਰੀ ਰੋਸ਼ਨ ਲਾਲ, ਸ੍ਰੀ ਮੁਕੇਸ਼ ਕੁਮਾਰ, ਸ੍ਰੀ ਸ਼ਮਸ਼ੇਰ ਸਿੰਘ, ਸ੍ਰੀ ਸੋਹਨ ਲਾਲ, ਸ੍ਰੀ ਬੁੱਧ ਸਿੰਘ, ਸ੍ਰੀ ਹਰਜਿੰਦਰ ਸਿੰਘ, ਪ੍ਰੋ. ਦਵਿੰਦਰ ਕੁਮਾਰ, ਪ੍ਰੋ. ਰੁਪਿੰਦਰ ਕੁਮਾਰ ਸ਼ਰਮਾ, ਸ੍ਰੀ ਲਕਸ਼ੈ,  ਸ੍ਰੀ ਭੋਲਾ ਰਾਮ ਹਾਜ਼ਰ ਸਨ।

ਕੀ ਗੋਲਡੀ ਬਰਾੜ ਅਮਰੀਕਾ ਦੇ ਸ਼ਹਿਰ ਫਰੈਜਨੋ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ  ਦੀ ਮੌਤ ਦੀ ਖਬਰ ਆ ਰਹੀ ਹੈ। ਅਮਰੀਕੀ ਵੈਬਸਾਈਟ ਨੇ ਦਾਅਵਾ ਕੀਤਾ…

ਸਕੂਲਾਂ ਨੂੰ ਬੰਬ ਨਾਲ ਉਡਾਉਣ…

ਨਵੀਂ ਦਿੱਲੀ, 1 ਮਈ 2024-ਕੇਂਦਰੀ ਗ੍ਰਹਿ ਮੰਤਰਾਲੇ…

AAP ਆਗੂ ਮਨੀਸ਼ ਸਿਸੋਦੀਆ ਨੂੰ…

ਨਵੀਂ ਦਿੱਲੀ, 30 ਅਪ੍ਰੈਲ- ਦਿੱਲੀ ਆਬਕਾਰੀ ਨੀਤੀ…

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

Listen Live

Subscription Radio Punjab Today

ਕੀ ਗੋਲਡੀ ਬਰਾੜ ਅਮਰੀਕਾ ਦੇ ਸ਼ਹਿਰ ਫਰੈਜਨੋ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ  ਦੀ ਮੌਤ ਦੀ ਖਬਰ ਆ ਰਹੀ ਹੈ। ਅਮਰੀਕੀ ਵੈਬਸਾਈਟ ਨੇ ਦਾਅਵਾ ਕੀਤਾ…

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

ਮੰਦਭਾਗੀ ਖਬਰ ਕੈਨੇਡਾ ‘ਚ ਇੱਕ…

29 ਅਪ੍ਰੈਲ 2024- ਮੰਦਭਾਗੀ ਖਬਰ ਕੈਨੇਡਾ ਤੋਂ…

Our Facebook

Social Counter

  • 40038 posts
  • 0 comments
  • 0 fans