Menu

ਹਲਕਾ ਮੌੜ ਦੇ ਸੈਂਕੜੇ ਨੌਜਵਾਨਾਂ ਨੇ ਫੜਿਆ ਅਕਾਲੀ ਦਲ ਦਾ ਪੱਲਾ

ਮੌੜ ਮੰਡੀ, 3 ਜੁਲਾਈ – ਹਲਕਾ ਮੌੜ ਵਿਚ ਵਿਰੋਧੀ ਪਾਰਟੀਆ ਨੂੰ ਉਸ ਮੌਕੇ ਵੱਡਾ ਝਟਕਾ ਲੱਗਿਆ ਜਦ ਵੱਖ ਵੱਖ ਪਾਰਟੀਆ ਤੋਂ ਨਿਰਾਸ਼ ਸੈਂਕੜੇ ਨੌਜਵਾਨ ਅਕਾਲੀ ਦਲ ਵਿਚ ਸ਼ਾਮਿਲ ਹੋ ਗਏ। ਗੁੁਰੂਦੁਆਰਾ ਸ਼੍ਰੀ ਤਿੱਤਰਸਰ ਸਾਹਿਬ ਵਿਖੇ ਹਲਕੇ ਦੇ ਮੁੱਖ ਸੇਵਾਦਾਰ ਸਾਬਕਾ ਪੰਚਾਇਤ ਮੰਤਰੀ ਸਿਕੰਦਰ ਸਿੰਘ ਮਲੂਕਾ ਦੀ ਅਗਵਾਈ ਵਿਚ ਧੀਰਾ ਸਿੰਘ ਮਾਨ ਦੇ ਯਤਨਾ ਸਦਕਾ ਪਾਰਟੀ ਵਿਚ ਸ਼ਾਮਿਲ ਹੋਣ ਸਮੇਂ ਮਲੂਕਾ ਨੇ ਕਿਹਾ ਕਿ ਸੂਬੇ ਦੀ ਕਾਂਗਰਸ ਸਰਕਾਰ ਤੋਂ ਹਰ ਵਰਗ ਨਿਰਾਸ਼ ਹੈ। ਵਿਸ਼ੇਸ਼ ਤੌਰ ਤੇ ਸੂਬੇ ਦਾ ਨੌਜਵਾਨ ਵਰਗ ਸਰਕਾਰ ਦੀ ਕਾਰਗੁਜਾਰੀ ਤੋਂ ਆਪਣੇ ਆਪ ਨੂੰ ਠੱਗਿਆ ਹੋਇਆ ਮਹਿਸੂਸ ਕਰ ਰਿਹਾ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਚੌਣਾਂ ਦੌਰਾਨ ਕਿਸਾਨਾਂ, ਮੁਲਾਜਮਾ ਅਤੇ ਵਪਾਰੀਆ ਤੋਂ ਇਲਾਵਾ ਨੌਜਵਾਨਾ ਨਾਲ ਵੀ ਵੱਡੇ ਵੱਡੇ ਵਾਅਦੇ ਕੀਤੇ ਸਨ। ਚੋਣਾਂ ਦੌਰਾਨ ਗੁਟਕਾ ਸਾਹਿਬ ਦੀ ਸੌਂਹ ਚੁੱਕ ਕੇ ਕੀਤੇ ਗਏ ਵਾਅਦਿਆ ਵਿੱਚੋਂ ਇਕ ਵੀ ਵਾਅਦਾ ਵਫਾ ਨਹੀ ਹੋਇਆ। ਨੌਜਵਾਨਾਂ ਨਾਲ ਘਰ ਘਰ ਨੌਕਰੀ ਅਤੇ ਬੇਰੁਜਗਾਰੀ ਭੱਤਾ ਦੇਣ ਦੇ ਵਾਅਦੇ ਕੀਤੇ ਗਏ ਸਨ। ਸੂਬਾ ਸਰਕਾਰ ਨੌਜਵਾਨਾ ਨੂੰ ਨਾ ਤਾਂ ਰੁਜਗਾਰ ਦੇ ਸਕੀ ਤੇ ਨਾ ਹੀ ਬੇਰੁਜਗਾਰੀ ਭੱਤਾ ਦਿੱਤਾ ਗਿਆ। ਸੂਬੇ ਦੇ ਦੂਜੇ ਵਰਗਾ ਵਾਂਗ ਨੌਜਵਾਨ ਵਰਗ ਸਰਕਾਰ ਤੋਂ ਨਿਰਾਸ਼ ਹੋਣ ਕਾਰਨ ਸ਼ੋ੍ਮਣੀ ਅਕਾਲੀ ਦਲ ਵਿਚ ਸ਼ਾਮਿਲ ਹੋ ਰਹੇ ਹਨ। ਮਲੂਕਾ ਨੇ ਕਿਹਾ ਕਿ ਸ਼ੋ੍ਮਣੀ ਅਕਾਲੀ ਦਲ ਦੀ ਸਰਕਾਰ ਸਮੇਂ 10 ਸਾਲਾਂ ਵਿਚ ਜਿੱਥੇ ਇਤਿਹਾਸਕ ਵਿਕਾਸ ਹੋਇਆ ਉਥੇ ਹੀ ਲੱਖਾ ਦੀ ਗਿਣਤੀ ਵਿਚ ਨੌਜਵਾਨਾ ਨੂੰ ਨੋਕਰੀਆ ਦਿੱਤੀਆ ਗਈਆ ਸਨ। ਸ਼੍ਰੋਮਣੀ ਅਕਾਲੀ ਦਲ ਇਕੋ ਇਕ ਅਜਿਹੀ ਖੇਤਰੀ ਪਾਰਟੀ ਹੈ ਜੋ ਹਰ ਵਰਗ ਦੀਆਂ ਬੁਨਿਆਦੀ ਜਰੂਰਤਾ ਦੇ ਅਨੁਸਾਰ ਸਹੂਲਤਾਂ ਦਿੰਦੀ ਹੈ। ਮਲੂਕਾ ਨੇ ਦਾਅਵਾ ਕੀਤਾ ਕਿ ਆਉਣ ਵਾਲੇ ਦਿਨਾ ਵਿਚ ਵੱਡੀ ਗਿਣਤੀ ਵਿਚ ਨੌਜਵਾਨਾ ਤੋਂ ਇਲਾਵਾ ਵੱਖ ਵੱਖ ਪਾਰਟੀਆ ਛੱਡ ਕੇ ਵੱਡੇ ਆਗੂ ਤੇ ਵਰਕਰ ਅਕਾਲੀ ਦਲ ਵਿਚ ਸ਼ਾਮਿਲ ਹੋਣਗੇ। ਮਲੂਕਾ ਨੇ ਇਸ ਮੌਕੇ ਪਾਰਟੀ ਵਿਚ ਸ਼ਾਮਿਲ ਹੋਣ ਵਾਲੇ ਨੌਜਵਾਨਾ ਨੂੰ ਸਨਮਾਨਿਤ ਕੀਤਾ ਤੇ ਪਾਰਟੀ ਵਿਚ ਮਾਨ ਸਤਿਕਾਰ ਦਾ ਭਰੋਸਾ ਦਿੱਤਾ। ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦਾ ਯੂਥ ਵਿੰਗ 2022 ਦੀਆਂ ਵਿਧਾਨ ਸਭਾ ਚੌਣਾਂ ਵਿਚ ਅਹਿੰਮ ਭੂਮੀਕਾ ਨਿਭਾਏਗਾ। ਮਲੂਕਾ ਨੇ ਸੂਬਾ ਸਰਕਾਰ ਤੇ ਲੋਕਾਂ ਲਈ ਬੁਨਿਆਦੀ ਸਹੂਲਤਾਂ ਨਾ ਦੇਣ ਦੇ ਵੀ ਇਲਜਾਮ ਲਗਾਏ। ਉਹਨਾਂ ਕਿਹਾ ਕਿ ਕਿਸਾਨਾਂ ਅਤੇ ਵਪਾਰੀ ਵਰਗ ਲਈ ਸੂਬਾ ਸਰਕਾਰ ਬਿਜਲੀ ਦੀ ਸਪਲਾਈ ਕਰਨ ਵਿਚ ਬੁਰੀ ਤਰਾਂ ਅਸਫਲ ਰਹੀ ਹੈ। ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਪਹਿਲਾ ਤੋਂ ਵਿਓਂਤਬੰਦੀ ਕਰਕੇ ਕਿਸਾਨਾਂ ਅਤੇ ਵਪਾਰੀਆ ਨੂੰ ਸਮੇਂ ਸਿਰ ਤੇ ਪੂਰੀ ਬਿਜਲੀ ਦਿੱਤੀ ਜਾਂਦੀ ਸੀ। ਇਸ ਮੌਕੇ ਯੂਥ ਅਕਾਲੀ ਦਲ ਦੇ ਦਿਹਾਤੀ ਪ੍ਰਧਾਨ ਸੰਦੀਪ ਸਿੰਘ ਬਾਠ, ਸਰਕਾਰ ਪ੍ਰਧਾਨ ਮਨਿੰਦਰਜੀਤ ਸਿੰਘ ਮਾਇਸਰਖਾਨਾ, ਗੁਰਪ੍ਰੀਤ ਬੰਟੀ, ਜਸਕਰਨ ਜੱਸਾ, ਲਖਵੀਰ ਸਿੰਘ ਪਿੱਥੋ, ਅਮਨਦੀਪ ਬਾਲਿਆਵਾਲੀ, ਹਰਬੰਸ ਸਿੰਘ, ਨਵਦੀਪ ਸਿੰਘ, ਗਿਨੀ ਮੌੜ, ਹਰਜਿੰਦਰ ਸਿੰਘ ਭੱਪੀ, ਗਗਨ ਮੌੜ, ਹੈਪੀ ਮੌੜ, ਹਰਦੇਵ ਸਿੰਘ ਚੋਟੀਆ ਅਤੇ ਮੀਡੀਆ ਇੰਚਾਰਜ ਰਤਨ ਸ਼ਰਮਾ ਮਲੂਕਾ ਤੋਂ ਇਲਾਵਾ ਵੱਡੀ ਗਿਣਤੀ ਵਿਚ ਵਰਕਰ ਹਾਜਰ ਸਨ।

ਭਾਜਪਾ ਸੱਤਾ ‘ਚ ਵਾਪਸ ਨਹੀਂ ਆਵੇਗੀ ਅਤੇ…

ਨਵੀਂ ਦਿੱਲੀ, 11 ਮਈ 2024 – ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ਨੀਵਾਰ ਨੂੰ ਦਾਅਵਾ ਕੀਤਾ ਕਿ ਜੇਕਰ…

50 ਸੀਟਾਂ ਵੀ ਨਹੀਂ ਜਿੱਤੇਗੀ…

ਨਵੀਂ ਦਿੱਲੀ , 11 ਮਈ 2024- ਪ੍ਰਧਾਨ…

ਮੋਦੀ ਜੀ ਜੋ ਵੀ ਬੋਲਦੇ…

ਨਵੀਂ ਦਿੱਲੀ ,11 ਮਈ- ਕਾਂਗਰਸ ਨੇਤਾ ਪ੍ਰਿਯੰਕਾ…

ਕੇਜਰੀਵਾਲ ਨੇ ਆਪਣੀ ਪਤਨੀ ਸੁਨੀਤਾ…

ਨਵੀਂ ਦਿੱਲੀ , 11 ਮਈ – ਦਿੱਲੀ…

Listen Live

Subscription Radio Punjab Today

ਸਹੁਰਿਆਂ ਦੇ ਖਰਚੇ ‘ਤੇ ਵਿਦੇਸ਼ ਗਈ ਨੂੰਹ,…

ਮੋਗਾ, 11 ਮਈ :  ਵਿਆਹ ਤੋਂ ਬਾਅਦ ਸਹੁਰਿਆਂ ਦੇ ਖਰਚੇ ‘ਤੇ ਵਿਦੇਸ਼  ਗਈ ਇਕ ਹੋ ਕੁੜੀ  ਨੇ ਆਪਣੇ ਪਤੀ ਅਤੇ…

ਮਨੁੱਖੀ ਤਸਕਰੀ ਰੈਕੇਟ ‘ਚ ਸ਼ਾਮਲ…

8 ਮਈ 2024: ਕੇਂਦਰੀ ਜਾਂਚ ਬਿਊਰੋ (ਸੀਬੀਆਈ)…

ਏਅਰ ਇੰਡੀਆ ਦੀਆਂ 70 ਤੋਂ…

ਨਵੀਂ ਦਿੱਲੀ, 8 ਅਪ੍ਰੈਲ 2024- ਏਅਰ ਇੰਡੀਆ ਐਕਸਪ੍ਰੈਸ…

Our Facebook

Social Counter

  • 40286 posts
  • 0 comments
  • 0 fans