Menu

ਅਮਰੀਕਾ ਵਿੱਚ ਤਕਰੀਬਨ 15 ਮਿਲੀਅਨ ਲੋਕ ਕੋਰੋਨਾ ਵੈਕਸੀਨ ਦੀ ਦੂਜੀ ਖੁਰਾਕ ਲਗਵਾਉਣ ਤੋਂ ਖੁੰਝੇ: ਸੀ ਡੀ ਸੀ

ਫਰਿਜ਼ਨੋ (ਕੈਲੀਫੋਰਨੀਆ), 4 ਜੁਲਾਈ (ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ) – ਕੋਰੋਨਾ ਵਾਇਰਸ ਤੋਂ ਪੂਰੀ ਤਰ੍ਹਾਂ ਸੁਰੱਖਿਆ ਪ੍ਰਾਪਤ ਕਰਨ ਲਈ ਮੁੱਖ ਤੌਰ ‘ਤੇ ਇਸ ਦੀ ਵੈਕਸੀਨ ਦੀਆਂ ਦੋ ਖੁਰਾਕਾਂ  ਕੁੱਝ ਸਮੇਂ ਦੇ ਅੰਤਰਾਲ ਨਾਲ ਲਗਾਉਣੀਆਂ ਜਰੂਰੀ ਹਨ। ਪਰ ਅਮਰੀਕੀ ਸੰਸਥਾ ਸੈਂਟਰ ਫਾਰ ਡਾਇਸੀਜ਼ ਕੰਟਰੋਲ ਐਂਡ ਪਰਵੈਂਸ਼ਨ (ਸੀ ਡੀ ਸੀ ) ਦੇ ਅਨੁਸਾਰ, ਅਮਰੀਕਾ ਵਿੱਚ ਲੱਗਭਗ 15 ਮਿਲੀਅਨ ਲੋਕ ਕੋਰੋਨਾ ਟੀਕੇ ਦੀ  ਦੂਜੀ ਖੁਰਾਕ ਲੈਣ ਤੋਂ ਖੁੰਝ ਗਏ ਹਨ। ਸੀ ਡੀ ਸੀ ਦੇ ਅੰਕੜਿਆਂ ਅਨੁਸਾਰ, 16 ਜੂਨ ਤੱਕ, ਲੱਗਭਗ 11% ਲੋਕ ਜਿਨ੍ਹਾਂ ਕੋਲ ਦੂਜੀ ਖੁਰਾਕ ਲੈਣ ਲਈ ਕਾਫ਼ੀ ਸਮਾਂ ਸੀ, ਉਹ ਟੀਕਾ ਲਗਵਾਉਣ ਨਹੀਂ ਗਏ। ਅਮਰੀਕਾ ਵਿੱਚ
ਫਾਈਜ਼ਰ-ਬਾਇਓਨਟੈਕ  ਦੀ ਪਹਿਲੀ ਸ਼ਾਟ ਦੇ ਤਿੰਨ ਹਫਤੇ ਬਾਅਦ ਜਾਂ ਪਹਿਲੀ ਮੋਡਰਨਾ ਸ਼ਾਟ ਤੋਂ ਚਾਰ ਹਫ਼ਤਿਆਂ ਬਾਅਦ ਦੂਜੀ ਖੁਰਾਕ ਦਿੱਤੀ ਜਾਂਦੀ ਹੈ। ਜੇ ਦੂਜੀ ਖੁਰਾਕ ਨੂੰ ਲੈਣ ਲਈ , ਪਹਿਲੀ ਖੁਰਾਕ ਤੋਂ ਬਾਅਦ 42 ਤੋਂ ਵੱਧ ਦਿਨ ਬੀਤ ਜਾਣ ਤਾਂ ਇਸਨੂੰ ਖੁੰਝਿਆ ਹੋਇਆ ਮੰਨਿਆ ਜਾਂਦਾ ਹੈ। ਸਿਹਤ ਮਾਹਿਰਾਂ ਅਨੁਸਾਰ  ਲੋਕ ਕਈ ਕਾਰਨਾਂ ਕਰਕੇ ਆਪਣੀ ਦੂਜੀ ਖੁਰਾਕ ਨੂੰ ਛੱਡਦੇ ਹਨ, ਜਿਵੇਂ ਕਿ ਉਹ ਗਲਤੀ ਨਾਲ ਵਿਸ਼ਵਾਸ ਕਰਦੇ ਹਨ ਕਿ ਉਹਨਾਂ ਨੂੰ ਸਿਰਫ ਇੱਕ ਹੀ ਖੁਰਾਕ ਦੀ ਜ਼ਰੂਰਤ ਹੈ। ਇਸ ਸਬੰਧੀ ਰਿਪੋਰਟ ਅਨੁਸਾਰ  ਕੁੱਝ ਟੀਕੇ ਦੇ ਉਲਟ ਪ੍ਰਭਾਵਾਂ ਤੋਂ ਬਚਣ ਲਈ ਵੀ ਆਪਣੀ ਦੂਜੀ ਮੁਲਾਕਾਤ ਤੋਂ ਖੁੰਝ ਜਾਂਦੇ ਹਨ। ਇਹਨਾਂ ਦੇ ਇਲਾਵਾ ਕਈ ਹੋਰ ਕਾਰਨਾਂ ਕਰਕੇ ਵੀ ਲੋਕ ਵੈਕਸੀਨ ਦੀ ਦੂਜੀ ਖੁਰਾਕ ਲਗਵਾਉਣਾ ਭੁੱਲ ਜਾਂਦੇ ਹਨ।ਸੀ ਡੀ ਸੀ ਦੇ ਅੰਕੜਿਆਂ ਅਨੁਸਾਰ ਸ਼ਨੀਵਾਰ ਤੱਕ ਅਮਰੀਕਾ ਵਿੱਚ ਤਕਰੀਬਨ 182,109,860 ਲੋਕਾਂ ਨੂੰ ਵੈਕਸੀਨ ਦੀ ਘੱਟੋ ਘੱਟ ਇੱਕ ਖੁਰਾਕ ਮਿਲੀ ਹੈ, ਜਦੋਂ ਕਿ ਲੱਗਭਗ 156,982,549 ਲੋਕਾਂ ਨੂੰ ਪੂਰੀ ਤਰ੍ਹਾਂ ਟੀਕਾ ਲਗਾਇਆ ਗਿਆ ਹੈ।ਸਿਹਤ ਮਾਹਰ ਕੋਰੋਨਾ ਵਾਇਰਸ ਤੋਂ ਪੂਰੀ ਤਰ੍ਹਾਂ ਸੁਰੱਖਿਅਤ ਰਹਿਣ ਲਈ ਕੋਰੋਨਾ ਟੀਕਾਕਰਨ ਨੂੰ ਪੂਰਾ ਕਰਨਾ ਦੀ ਸਲਾਹ ਦਿੰਦੇ ਹਨ।

ਜ਼ਮਾਨਤ ਲਈ ਮਨੀਸ਼ ਸਿਸੋਦੀਆ ਨੇ ਕੀਤਾ ਦਿੱਲੀ…

ਨਵੀਂ ਦਿੰਲੀ, 2 ਮਈ 2024: ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਆਗੂ ਮਨੀਸ਼…

ਗੋਲਡੀ ਬਰਾੜ ਦੀ ਮੌਤ ਦੀ…

2 ਮਈ 2024-: ਬੀਤੇ ਦਿਨੀਂ ਖਬਰ ਆਈ…

ਚੰਡੀਗੜ੍ਹ ਸਾਈਬਰ ਸੈੱਲ ਦੀ ਵੱਡੀ…

ਚੰਡੀਗੜ੍ਹ , 1 ਮਈ 2024- ਚੰਡੀਗੜ੍ਹ ‘ਚ…

ਐਪ-ਅਧਾਰਿਤ ਜਾਅਲੀ ਨਿਵੇਸ਼ ਯੋਜਨਾ ਖਿਲਾਫ…

ਚੰਡੀਗੜ੍ਹ 1 ਮਈ 2024: ਸੀਬੀਆਈ ਨੇ ਐਚਪੀਜੇਡ…

Listen Live

Subscription Radio Punjab Today

ਗੋਲਡੀ ਬਰਾੜ ਦੀ ਮੌਤ ਦੀ ਖਬਰ ਦਾ…

2 ਮਈ 2024-: ਬੀਤੇ ਦਿਨੀਂ ਖਬਰ ਆਈ ਸੀ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਅਤੇ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

Our Facebook

Social Counter

  • 40063 posts
  • 0 comments
  • 0 fans