Menu

ਡੀਟੀਐੱਫ ਸੰਗਰੂਰ ਦੇ ਅਧਿਆਪਕਾਂ ਵੱਲੋਂ ਕੱਚੇ ਅਧਿਆਪਕਾਂ ਦੇ ਪੱਕੇ ਧਰਨੇ ਵਿੱਚ ਸ਼ਮੂਲੀਅਤ

ਸੰਗਰੂਰ, 5 ਜੁਲਾਈ – ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਵੱਲੋਂ ਕੱਚੇ ਅਧਿਆਪਕਾਂ ਵੱਲੋਂ ਪੰਜਾਬ ਸਰਕਾਰ ਵਿਰੁੱਧ ਪੱਕੇ ਹੋਣ ਲਈ ਲਗਾਏ ਮੋਹਾਲੀ ਵਿਖੇ ਗਏ ਪੱਕੇ ਧਰਨੇ ਵਿੱਚ ਸਾਰੇ ਕੱਚੇ ਅਧਿਆਪਕਾਂ ਨੂੰ ਬਿਨਾਂ ਸ਼ਰਤ ਰੈਗੂਲਰ ਕਰਵਾਉਣ ਅਤੇ ਬਰਾਬਰ ਕੰਮ ਬਰਾਬਰ ਤਨਖਾਹ ਨਿਯਮ ਤਹਿਤ ਤਨਖਾਹਾਂ ਵਿਚ ਵਾਧਾ ਕਰਵਾਉਣ ਦੀ ਮੰਗ ਨੂੰ ਲੈ ਕੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ ਅਤੇ ਜਨਰਲ ਸਕੱਤਰ ਮੁਕੇਸ਼ ਕੁਮਾਰ ਦੀ ਅਗਵਾਈ ਹੇਠ ਅਧਿਆਪਕਾਂ ਦੇ ਇੱਕ ਵੱਡੇ ਕਾਫਲੇ ਦੇ ਰੂਪ ਵਿੱਚ ਸ਼ਮੂਲੀਅਤ ਕੀਤੀ ਗਈ।
           ਇਸ ਮੌਕੇ ਸੂਬਾ ਮੀਤ ਪ੍ਰਧਾਨ ਰਘਵੀਰ ਸਿੰਘ ਭਵਾਨੀਗੜ੍ਹ ਅਤੇ ਜ਼ਿਲ੍ਹਾ ਪ੍ਰਧਾਨ ਨਿਰਭੈ ਸਿੰਘ ਨੇ ਕਿਹਾ ਕਿ ਚੋਣਾਂ ਵਿੱਚ ਕੱਚੇ ਅਧਿਆਪਕਾਂ ਨੂੰ ਪੱਕੇ ਕਰਨ ਦਾ ਵਾਅਦਾ ਕਰਕੇ ਸੱਤਾ ਵਿੱਚ ਆਏ ਮੁੱਖ ਮੰਤਰੀ, ਹੁਣ ਇਨ੍ਹਾਂ ਨਾਲ ਕੀਤੇ ਵਾਅਦੇ ਤੋਂ ਭੱਜ ਚੁੱਕਾ ਹੈ। ਕੱਚੇ ਅਧਿਆਪਕਾਂ ਦੇ ਸੰਘਰਸ਼ ਦਾ ਸਮਰਥਨ ਕਰਦਿਆਂ ਉਨ੍ਹਾਂ ਕਿਹਾ ਕਿ ਇਹਨਾਂ ਸਿੱਖਿਆ ਪ੍ਰੋਵਾਈਡਰ/ਈ.ਜੀ.ਐਸ/ਐਸ.ਟੀ.ਆਰ/ਏ.ਆਈ.ਈ/ਆਈ.ਈ.ਵੀ. ਅਧਿਆਪਕਾਂ ਨੇ ਆਪਣੀਆਂ ਉਮਰਾਂ ਵਿਦਿਆਰਥੀਆਂ ਦੀ ਸਿੱਖਿਆ ਦੇਣ ਵਿੱਚ ਲਾ ਦਿੱਤੀਆਂ ਹੋਣ ਉਨ੍ਹਾਂ ਨੂੰ ਪੱਕੇ ਕਰਨ ਵਿੱਚ ਸਰਕਾਰ ਬਦਨੀਤੀ ਤੋਂ ਕੰਮ ਲਵੇ ਤਾਂ ਇਨ੍ਹਾਂ ਅਧਿਆਪਕਾਂ ਕੋਲ ਸੰਘਰਸ਼ ਤੋਂ ਬਿਨਾਂ ਹੋਰ ਕੋਈ ਰਾਹ ਨਹੀਂ ਰਹਿ ਜਾਂਦਾ। ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਦੇ ਆਗੂਆਂ ਨੇ ਕੱਚੇ ਅਧਿਆਪਕਾਂ ਦੇ ਹੱਕੀ ਸੰਘਰਸ਼ ਨੂੰ ਜਾਇਜ਼ ਦੱਸਦਿਆਂ ਮੌਕੇ ’ਤੇ 31 ਹਜ਼ਾਰ ਰੁਪਏ ਨਗਦ ਰਾਸ਼ੀ ਦਿੱਤੀ ਅਤੇ ਬੀਤੀ 29 ਜੂਨ ਨੂੰ ਜਲ ਤੋਪਾਂ ਦੇ ਮੂੰਹ ਮੋੜਨ ਵਾਲੀ ਅਧਿਆਪਕਾ ਪੁਸ਼ਪਾ ਰਾਣੀ ਨੂੰ ‘ਗਦਰੀ ਗੁਲਾਬ ਕੌਰ’ ਯਾਦਗਾਰੀ ਚਿੰਨ੍ਹ ਅਤੇ ਅਧਿਆਪਕ ਸਤਿੰਦਰ ਸਿੰਘ ਨੂੰ ‘ਸ਼ਹੀਦ ਭਗਤ ਸਿੰਘ’ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ।
ਇਸ ਮੌਕੇ ਰਾਜ ਸਿੰਘ, ਮਨਜੀਤ ਲਹਿਰਾ, ਅਸ਼ਵਨੀ ਕੁਮਾਰ ਆਦਿ ਅਧਿਆਪਕ ਆਗੂਆਂ ਨੇ ਕੱਚੇ ਅਧਿਆਪਕਾਂ ਦੇ ਪੱਕੇ ਹੋਣ ਲਈ ਚੱਲ ਰਹੇ ਸੰਘਰਸ਼ ਦੀ ਹਮਾਇਤ ਕਰਦਿਆਂ ਇਸ ਸੰਘਰਸ਼ ਨੂੰ ਹਰ ਪੱਖੋਂ ਸਮਰਥਨ ਕਰਨ ਦਾ ਐਲਾਨ ਕੀਤਾ।

ਇਕ ਹੋਰ ਹਾਦਸਾ ਬੱਚਿਆਂ ਨਾਲ ਭਰੀ ਸਕੂਲੀ…

20 ਅਪ੍ਰੈਲ 2024- ਹਰਿਆਣਾ ਦੇ ਨਾਰਨੌਲ ਵਿਚ ਪਾਰਕ ਗਲੀ ਦੇ ਸਾਹਮਣੇ ਇੱਕ ਨਿੱਜੀ ਸਕੂਲ ਦੇ ਬੱਚਿਆਂ ਨਾਲ ਭਰੀ ਬੱਸ…

ਅੰਬਾਲਾ ਛਾਉਣੀ ਤੋਂ ਪੰਜਾਬ ਦਾ…

ਅੰਬਾਲਾ, 20 ਅਪ੍ਰੈਲ 2024- ਹਰਿਆਣਾ ਦੇ ਅੰਬਾਲਾ…

ਐਲੋਨ ਮਸਕ ਦਾ ਭਾਰਤ ਦੌਰਾ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ…

ਮਨੀਸ਼ ਸਿਸੋਦੀਆ ਨੇ ਵਾਪਸ ਲਈ…

ਨਵੀਂ ਦਿੱਲੀ , 19 ਅਪ੍ਰੈਲ 2024- ਰਾਊਜ਼…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39848 posts
  • 0 comments
  • 0 fans