Menu

ਮਿਸ਼ੀਗਨ ਵਿੱਚ ਕੋਰੋਨਾ ਵੈਕਸੀਨ ਦੀ ਦੂਜੀ ਖੁਰਾਕ ਲਗਵਾਉਣ ਤੋਂ 3 ਦਿਨ ਬਾਅਦ ਹੋਈ 13 ਸਾਲਾਂ ਲੜਕੇ ਦੀ ਮੌਤ

ਫਰਿਜ਼ਨੋ (ਕੈਲੀਫੋਰਨੀਆ), 5 ਜੁਲਾਈ (ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ) – ਕੋਰੋਨਾ ਵਾਇਰਸ ਤੋਂ ਸੁਰੱਖਿਅਤ ਰਹਿਣ ਲਈ ਇਸਦੀ ਵੈਕਸੀਨ ਦੀਆਂ ਦੋ ਖੁਰਾਕਾਂ ਲਗਵਾਉਣੀਆਂ ਜਰੂਰੀ ਹਨ। ਪਰ ਕਈ ਲੋਕਾਂ ਦੇ ਮਨ ਵਿੱਚ ਕੋਰੋਨਾ ਟੀਕਿਆਂ ਦੀ ਪ੍ਰਭਾਵਸ਼ੀਲਤਾ ਜਾਂ ਉਲਟ ਪ੍ਰਭਾਵਾਂ ਨੂੰ ਲੈ ਕੇ ਚਿੰਤਾਵਾਂ ਹਨ। ਇਹ ਚਿੰਤਾ ਜਾਂ ਡਰ ਉਦੋਂ ਹੋਰ ਵੀ ਵਧ ਜਾਂਦਾ ਹੈ ਜਦੋਂ ਕਿਸੇ ਦੀ ਟੀਕਾ ਲਗਵਾਉਣ ਦੇ ਬਾਅਦ ਮੌਤ ਹੋ ਜਾਂਦੀ ਹੈ । ਹਾਲਾਂਕਿ ਸਿਹਤ ਮਾਹਿਰਾਂ ਵੱਲੋਂ ਟੀਕੇ ਨੂੰ ਪੂਰੀ ਤਰ੍ਹਾਂ ਸੁਰੱਖਿਅਤ ਦੱਸਿਆ ਗਿਆ ਹੈ। ਪਰ ਟੀਕਾਕਰਨ ਸੰਬੰਧੀ ਅਮਰੀਕਾ ਦੇ ਮਿਸ਼ੀਗਨ ਵਿੱਚ ਇੱਕ 13 ਸਾਲਾਂ ਲੜਕੇ ਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਐਤਵਾਰ ਨੂੰ ਜਾਰੀ ਕੀਤੀ ਇੱਕ ਰਿਪੋਰਟ ਅਨੁਸਾਰ  ਮਿਸ਼ੀਗਨ  ਵਿੱਚ ਇੱਕ 13 ਸਾਲਾਂ ਲੜਕੇ ਦੀ ਕੋਰੋਨਾ ਵਾਇਰਸ ਟੀਕਾ ਲਗਵਾਉਣ ਦੇ ਤਿੰਨ ਦਿਨਾਂ ਬਾਅਦ ਉਸ ਦੀ ਨੀਂਦ ਦੌਰਾਨ ਹੀ ਮੌਤ ਹੋ ਗਈ ਅਤੇ ਸੀ ਡੀ ਸੀ ਨੇ ਮੌਤ ਦੀ ਜਾਂਚ ਸ਼ੁਰੂ ਕੀਤੀ ਹੈ। ਇਸ 13 ਸਾਲਾਂ ਲੜਕੇ ਜੈਕਬ ਕਲੈਨਿਕ  ਨੇ 13 ਜੂਨ ਨੂੰ ਮਿਸ਼ੀਗਨ ਦੇ ਜ਼ਿਲਵਾਕੀ ‘ਚ ਵਾਲਗ੍ਰੇਨ ਵਿਖੇ ਫਾਈਜ਼ਰ ਟੀਕੇ ਦੀ ਆਪਣੀ ਦੂਜੀ ਖੁਰਾਕ ਪ੍ਰਾਪਤ ਕੀਤੀ ਸੀ। ਜੈਕਬ ਸਿਹਤਮੰਦ ਸੀ ਅਤੇ ਉਸ ਨੂੰ ਕੋਈ ਸਿਹਤ ਸਮੱਸਿਆ ਨਹੀਂ ਸੀ। ਟੀਕੇ ਤੋਂ ਬਾਅਦ  ਉਸ ਨੇ ਸਿਰਫ  ਥਕਾਵਟ ਅਤੇ ਬੁਖਾਰ ਦਾ ਸਾਹਮਣਾ ਕੀਤਾ ਸੀ। ਪਰ  ਦੂਜੀ ਖੁਰਾਕ ਪ੍ਰਾਪਤ ਕਰਨ ਤੋਂ ਦੋ ਰਾਤਾਂ  ਬਾਅਦ 15 ਜੂਨ ਨੂੰ ਯਾਕੂਬ ਨੇ ਸੌਣ ਤੋਂ ਪਹਿਲਾਂ ਪੇਟ ਵਿੱਚ ਦਰਦ ਦੀ ਸ਼ਿਕਾਇਤ ਕੀਤੀ ਅਤੇ ਫਿਰ ਉਹ ਆਪਣੀ ਨੀਂਦ ਵਿੱਚੋਂ ਕਦੇ ਨਹੀਂ ਉੱਠਿਆ। ਕਾਉਂਟੀ ਦੇ ਸਿਹਤ ਵਿਭਾਗ ਦੁਆਰਾ ਸੀ ਡੀ ਸੀ ਜਾਂਚ ਦੀ ਪੁਸ਼ਟੀ ਕੀਤੀ ਸੀ ਅਤੇ ਲੜਕੇ ਦਾ  ਪੋਸਟ ਮਾਰਟਮ ਵੀ ਕੀਤਾ ਗਿਆ, ਪਰ ਮੌਤ ਦਾ ਕਾਰਣ ਨਿਰਧਾਰਤ ਨਹੀਂ ਕੀਤਾ ਗਿਆ ਹੈ। ਇਸ ਲੜਕੇ ਦੀ ਮੌਤ  ਅਤੇ ਟੀਕਾਕਰਨ ਵਿੱਚ ਕੋਈ ਸੰਬੰਧ ਹੈ ਜਾਂ ਨਹੀਂ ਬਾਰੇ ਫੈਸਲਾ ਕੇਂਦਰੀ ਪੱਧਰ ‘ਤੇ ਸੀ ਡੀ ਸੀ ਰਾਹੀਂ ਹੋਵੇਗਾ।

‘ਆਪ’ ‘ਚ ਬਗਾਵਤ: ਡਿਪਟੀ ਮੇਅਰ ਦੇ ਅਹੁਦੇ…

ਨਵੀਂ ਦਿੱਲੀ : ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਜੇਲ੍ਹ ਜਾਣ ਦਾ ਅਸਰ…

ਹਥਿਆਰਾਂ ਦੇ ਪ੍ਰਦਰਸ਼ਨ ‘ਤੇ ਪਾਬੰਦੀ…

ਚੰਡੀਗੜ੍ਹ, 18 ਅਪ੍ਰੈਲ 2024- ਪੰਜਾਬ ਅਤੇ ਹਰਿਆਣਾ…

ਜੇਲ੍ਹ ‘ਚ ਮਹਿਲਾ ਕੈਦੀ ਨਾਲ…

ਜੀਂਦ, 18 ਅਪ੍ਰੈਲ 2024 : ਹਰਿਆਣਾ ਦੇ…

ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ…

ਨਵੀਂ ਦਿੱਲੀ, 18 ਅਪ੍ਰੈਲ 2024- ਦਿੱਲੀ ਆਬਕਾਰੀ…

Listen Live

Subscription Radio Punjab Today

ਮੰਦਭਾਗੀ ਖਬਰ 1 ਮਹੀਨਾ ਪਹਿਲਾਂ ਕੈਨੇਡਾ ਗਏ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਅੰਮ੍ਰਿਤਸਰ ਦੇ ਹਲਕਾ ਮਜੀਠਾ ਦੇ ਇੱਕ ਨੌਜਵਾਨ ਦੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

ਅੱਜ ਲੱਗ ਰਿਹਾ ਸਭ ਤੋਂ…

8 ਅਪ੍ਰੈਲ 2024- ਸਾਲ 2024 ਦਾ ਪਹਿਲਾ…

Our Facebook

Social Counter

  • 39810 posts
  • 0 comments
  • 0 fans