Menu

10 ਜੁਲਾਈ ਨੂੰ ਲੱਗਣ ਵਾਲੀ ਕੌਮੀ ਲੋਕ ਅਦਾਲਤ ਦਾ ਲਾਭ ਲੈਣ ਲੋਕ – ਜ਼ਿਲਾ ਅਤੇ ਸੈਸ਼ਨ ਜੱਜ ਸੰਗਰੂਰ

ਸੰਗਰੂਰ, 6 ਜੁਲਾਈ – ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਨਵੀਂ ਦਿੱਲੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਮਿਤਿ 10 ਜੁਲਾਈ 2021 ਨੂੰ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਲੋਕ ਅਦਾਲਤ ਦੇਸ਼ ਦੀ ਹਰ ਤਹਿਸੀਲ ਤੋਂ ਲੈ ਕੇ ਸੁਪਰੀਮ ਕੋਰਟ ਤੱਕ ਲਗਾਈ ਜਾ ਰਹੀ ਹੈ। ਕੌਮੀ ਲੋਕ ਅਦਾਲਤ ਵਿੱਚ ਦੋ ਧਿਰਾਂ ਦਾ ਆਪਸੀ ਰਜਾਮੰਦੀ ਨਾਲ ਝਗੜਿਆਂ ਦਾ ਨਿਪਟਾਰਾ ਕੀਤਾ ਜਾਂਦਾ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਜਿਲਾ ਅਤੇ ਸੈਸ਼ਨ ਜੱਜ਼ -ਸਹਿਤ- ਚੇਅਰਮੈਨ, ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ,ਸੰਗਰੂਰ ਸ੍ਰੀ ਹਰਪਾਲ ਸਿੰਘ ਵਲੋਂ ਕੀਤਾ ਗਿਆ।
ਉਹਨਾਂ ਕਿਹਾ ਕਿ ਕੌਮੀ ਲੋਕ ਅਦਾਲਤ ਵਿੱਚ 138 ਐਨ.ਆਈ.ਐਕਟ, ਬੈਂਕ ਰਿਕਵਰੀ ਕੇਸ, ਲੇਬਰ ਕੇਸ, ਜਗੰਲਾਤ ਵਿਭਾਗ ਦੇ ਕੇਸ, ਬਿਜਲੀ, ਪਾਣੀ, ਸੀਵਰੇਜ, ਵਾਟਰ ਸਪਲਾਈ, ਹਾਉਸ ਟੈਕਸ ਆਦਿ ਸਾਰੇ ਤਰਾਂ ਦੇ ਕੇਸਾਂ ਦਾ ਵੀ ਨਿਪਟਾਰਾ ਆਪਸੀ ਰਜਾਮੰਦੀ ਨਾਲ ਕੀਤਾ ਜਾਂਦਾ ਹੈ। ਉਹਨਾਂ ਕਿਹਾ ਕਿ ਮਿਤੀ 10.07.2021 ਨੂੰ ਕੋਮੀ ਲੋਕ ਅਦਾਲਤ ਸੰਗਰੂਰ ਹੈਡ ਕੁਆਟਰ ਦੀ ਅਦਾਲਤਾਂ ਅਤੇ ਸਬ-ਡਵੀਜ਼ਨਾਂ ਮਲੇਰਕੋਟਲਾ, ਸੁਨਾਮ, ਧੂਰੀ ਅਤੇ ਮੂਨਕ ਵਿਖੇ ਵੀ ਲਗਾਈਆਂ ਜਾਣਗੀਆਂ।
ਜਿਲਾ ਅਤੇ ਸੈਸ਼ਨ ਜੱਜ਼, ਸੰਗਰੂਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸ੍ਰੀਮਤੀ ਦਿਪਤੀ ਗੋਇਲ, ਪੀ.ਸੀ.ਐੱਸ., ਸਿਵਲ ਜੱਜ (ਸੀਨੀਅਰ ਡੀਵੀਜ਼ਨ)/ਸੀ.ਜੇ.ਐਮ -ਕਮ- ਸਕੱਤਰ, ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਸੰਗਰੂਰ ਨੇ ਬੈਂਕ ਅਧਿਕਾਰੀਆਂ ਨਾਲ ਕੌਮੀ ਲੋਕ ਅਦਾਲਤ ਸੰਬਧੀ ਮੀਟਿੰਗ ਕੀਤੀ। ਮੀਟਿੰਗ ਦੌਰਾਨ ਬੈਂਕ ਅਧਿਕਾਰੀਆਂ ਨੂੰ ਕੌਮੀ ਲੋਕ ਅਦਾਲਤ ਵਿੱਚ ਵੱਧ ਤੋਂ ਵੱਧ ਕੇਸ ਰੱਖਣ ਲਈ ਕਿਹਾ ਗਿਆ ਤਾਂ ਜੋ ਵੱਧ ਤੋਂ ਵੱਧ ਕੇਸਾਂ ਦਾ ਨਿਪਟਾਰਾ ਆਪਸੀ ਰਾਜੀਨਾਮੇ ਰਾਹੀਂ ਹੋ ਸਕੇ। ਉਹਨਾਂ ਦੱਸਿਆ ਕਿ ਜਿਹੜੇ ਮਾਮਲਿਆਂ ਦਾ ਨਿਪਟਾਰਾ ਲੋਕ ਅਦਾਲਤਾਂ ਵਿੱਚ ਹੋ ਜਾਂਦਾ ਹੈ, ਉਹਨਾਂ ਖਿਲਾਫ ਅੱਗੇ ਅਪੀਲ ਨਹੀ ਪਾਈ ਜਾ ਸਕਦੀ ਅਤੇ ਲੋਕ ਅਦਾਲਤਾਂ ਰਾਹੀਂ ਕੇਸਾਂ ਦਾ ਨਿਪਟਾਰਾ ਛੇਤੀ ਅਤੇ ਦੋਸਤਾਨਾ ਤਰੀਕੇ ਨਾਲ ਹੁੰਦਾ ਹੈ। ਉਨਾਂ ਕਿਹਾ ਕਿ ਲੋਕ ਅਦਾਲਤਾਂ ਵਿੱਚ ਲਏ ਗਏ ਫੈਸਲਿਆਂ ਨੂੰ ਦਿਵਾਨੀ ਕੋਰਟ ਦੀ ਡਿਗਰੀ ਵਾਲੀ ਮਾਨਤਾ ਪ੍ਰਾਪਤ ਹੈ।

ਪੰਜਾਬ ’ਚ ਹਥਿਆਰਾਂ ਦੇ ਮੁੱਦੇ ’ਤੇ ਹਾਈ…

ਚੰਡੀਗੜ੍ਹ26 ਅਪ੍ਰੈਲ: ਪੰਜਾਬ ਦੇ ਡੀ.ਜੀ.ਪੀ. ਵਲੋਂ ਹਾਈ ਕੋਰਟ ’ਚ ਦਿਤੇ ਹਲਫਨਾਮੇ ’ਚ ਇਹ ਪ੍ਰਗਟਾਵਾ ਹੋਇਆ ਹੈ ਕਿ ਪੰਜਾਬ ’ਚ…

ਕਾਂਗਰਸ ਦਾ ਵੱਡਾ ਇਲਜ਼ਾਮ ਮਣੀਪੁਰ…

Lok Sabha Election 2024–26 ਅਪ੍ਰੈਲ  2024-: ਲੋਕ…

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

Listen Live

Subscription Radio Punjab Today

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਦਾ ਗੋ.ਲੀਆਂ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ ਨਾਲ ਅਣਸੁਖਾਵੀਆਂ ਘਟਵਾਨਾਂ ਵਾਪਰ ਰਹੀਆਂ ਹਨ। ਬਹੁਤ ਸਾਰੇ ਪੰਜਾਬੀ ਵਿਦੇਸਾਂ ਵਿਚ ਆਪਣੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

Our Facebook

Social Counter

  • 39958 posts
  • 0 comments
  • 0 fans