
ਕਿਸਾਨਾਂ ਦੇ ਹਿੱਤਾਂ ਨੂੰ ਮੁੱਖ ਰੱਖਦਿਆਂ ਹੋਇਆਂ ਦਿਨੋ ਦਿਨ ਘੱਟ ਰਿਹਾ ਨਹਿਰੀ ਪਾਣੀ ਜੋ ਕਿਸਾਨ ਵੀਰਾ ਦੇ ਖੇਤਾਂ ਤਾਈ ਨਹੀਂ ਆ ਰਿਹਾ ਬਾਰੇ ਜਾਣਕਾਰੀ ਦਿੱਤੀ । ਸਿੰਚਾਈ ਮੰਤਰੀ ਨੇ ਭਰੋਸਾ ਦਿਵਾਇਆ ਕਿ ਕਿਸਾਨਾਂ ਦੇ ਪਾਣੀ ਦੀ ਸਮੱਸਿਆ ਦਾ ਹੱਲ ਜ਼ਰੂਰ ਕੀਤਾ ਜਾਵੇਗਾ।
ਵਿਧਾਇਕ ਘੁਬਾਇਆ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਫਾਜ਼ਿਲਕਾ ਦੇ ਕਿਸਾਨਾਂ ਨੂੰ ਪੇਸ਼ ਆ ਰਹੀਆਂ ਨਹਿਰੀ ਪਾਣੀ ਦੀਆਂ ਸਮੱਸਿਆਵਾਂ ਸਬੰਧੀ ਸਿੰਚਾਈ ਮੰਤਰੀ ਜੀ ਨਾਲ ਮੁਲਾਕਾਤ ਕੀਤੀ ਗਈ ਅਤੇ ਮੰਤਰੀ ਜੀ ਨੇ ਭਰੋਸਾ ਦਿਵਾਇਆ ਹੈ ਕਿ ਕਿਸਾਨਾਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ ਤੇ ਹੱਲ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਿਸਾਨ ਸਾਡੇ ਅੰਨਦਾਤੇ ਹਨ ਅਤੇ ਇਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਪਹਿਲ ਦੇ ਆਧਾਰ ਤੇ ਕੀਤਾ ਜਾਵੇਗਾ।