Menu

ਮਨਪ੍ਰੀਤ ਸਿੰਘ ਬਾਦਲ ਵੱਲੋਂ ਰਾਜਨਾਥ ਸਿੰਘ ਨਾਲ ਮੁਲਾਕਾਤ; ਪੰਜਾਬ ਵਿੱਚ 2 ਹੋਰ ਸੈਨਿਕ ਸਕੂਲ ਸਥਾਪਤ ਕਰਨ ਦੀ ਮੰਗ

ਚੰਡੀਗੜ, 7 ਜੁਲਾਈ – ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਅੱਜ ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕਰਕੇ ਉਨਾਂ ਨੂੰ ਪੰਜਾਬ ਵਿੱਚ ਦੋ ਹੋਰ ਸੈਨਿਕ ਸਕੂਲ ਸਥਾਪਤ ਕਰਨ ਲਈ ਪ੍ਰਵਾਨਗੀ ਦੇਣ ਦੀ ਅਪੀਲ ਕੀਤੀ।
ਸ. ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਫ਼ੌਜੀ ਸਨਮਾਨ ਅਤੇ ਬਹਾਦਰੀ ਪੁਰਸਕਾਰ ਲਈ ਪੰਜਾਬ ਭਾਰਤ ਦਾ ਮੋਹਰੀ ਸੂਬਾ ਰਿਹਾ ਹੈ। ਹੋਰਨਾਂ ਸੂਬਿਆਂ ਦੇ ਮੁਕਾਬਲੇ ਪੰਜਾਬ ਦੇ ਸੈਨਿਕਾਂ ਦੀਆਂ ਕੁਰਬਾਨੀਆਂ ਅਤੇ ਸਨਮਾਨ ਜਅਿਾਦਾ ਹਨ। ਉਨਾਂ ਕਿਹਾ ਕਿ ਪੰਜਾਬ ਵਿੱਚ ਸਿਰਫ਼ ਇੱਕੋ-ਇੱਕ ਸੈਨਿਕ ਸਕੂਲ ਕਪੂਰਥਲਾ ਵਿੱਚ ਸਥਿਤ ਹੈ ਅਤੇ ਹੁਣ ਸੂਬੇ ਵੱਲੋਂ ਗੁਰਦਾਸਪੁਰ ਅਤੇ ਬਠਿੰਡਾ ਵਿੱਚ ਦੋ ਹੋਰ ਸੈਨਿਕ ਸਕੂਲ ਸਥਾਪਤ ਕਰਨ ਦੀ ਮੰਗ ਕੀਤੀ ਗਈ ਹੈ। ਵਿੱਤ ਮੰਤਰੀ ਨੇ ਦੱਸਿਆ ਕਿ ਹੋਰਨਾਂ ਸੂਬਿਆਂ ਜਿਵੇਂ ਹਰਿਆਣਾ, ਬਿਹਾਰ ਅਤੇ ਮਹਾਰਾਸਟਰ ਵਿੱਚ ਦੋ-ਦੋ ਸੈਨਿਕ ਸਕੂਲ ਹਨ ਜਦੋਂਕਿ ਉੱਤਰ ਪ੍ਰਦੇਸ ਵਿੱਚ 3 ਸੈਨਿਕ ਸਕੂਲ ਹਨ।
ਕੇਂਦਰੀ ਰੱਖਿਆ ਮੰਤਰੀ ਨੇ ਇਸ ਸਬੰਧੀ ਢੁਕਵੀਂ ਕਾਰਵਾਈ ਕਰਨ ਦਾ ਭਰੋਸਾ ਦਿੰਦਿਆਂ ਕਿਹਾ ਕਿ ਉਹ ਕੌਮੀ ਸੁਰੱਖਿਆ ਅਤੇ ਭਾਰਤ ਦੀਆਂ ਸਮਾਜਿਕ ਤੇ ਸਭਿਆਚਾਰਕ ਕਦਰਾਂ ਕੀਮਤਾਂ ਦੀ ਰਾਖੀ ਲਈ ਸਿੱਖਾਂ ਅਤੇ ਪੰਜਾਬੀਆਂ ਵੱਲੋਂ ਨਿਭਾਈ ਭੂਮਿਕਾ ਦੀ ਨਿੱਜੀ ਤੌਰ ’ਤੇ ਸ਼ਲਾਘਾ ਕਰਦੇ ਹਨ।
ਰੱਖਿਆ ਮੰਤਰੀ ਦਾ ਸ਼ਲਾਘਾਯੋਗ ਸ਼ਬਦਾਂ ਅਤੇ ਸਮਾਂ ਦੇਣ ਲਈ ਧੰਨਵਾਦ ਕਰਦਿਆਂ ਵਿੱਤ ਮੰਤਰੀ ਸ. ਬਾਦਲ ਨੇ ਉਨਾਂ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਤਰਫ਼ੋਂ ਪੱਤਰ ਵੀ ਦਿੱਤਾ ਅਤੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਸੈਨਿਕ ਸਕੂਲ ਸਥਾਪਤ ਕਰਨ ਲਈ ਗੁਰਦਾਸਪੁਰ ਦੇ ਡੱਲਾ ਗੋਰੀਆਂ ਵਿਖੇ 40 ਏਕੜ ਜਮੀਨ ਅਲਾਟ ਕੀਤੀ ਗਈ ਹੈ। ਪੰਜਾਬ, ਬਠਿੰਡਾ ਵਿੱਚ ਇੱਕ ਹੋਰ ਸੈਨਿਕ ਸਕੂਲ ਸਥਾਪਤ ਕਰਨ ਦੀ ਇੱਛਾ ਰੱਖਦਾ ਹੈ। ਇਸ ਨਾਲ ਪੰਜਾਬ ਦੇ ਤਿੰਨੋ ਦੋਆਬਾ, ਮਾਝਾ ਅਤੇ ਮਾਲਵਾ ਖੇਤਰਾਂ ਵਿੱਚ 1-1 ਸੈਨਿਕ ਸਕੂਲ ਬਣ ਜਾਵੇਗਾ।
ਸ. ਬਾਦਲ ਨੇ ਰੱਖਿਆ ਮੰਤਰਾਲੇ ਤੋਂ ਬਠਿੰਡਾ ਵਿਖੇ ਆਧੁਨਿਕ ਬੱਸ ਅੱਡਾ ਅਤੇ ਟਰਮੀਨਲ ਸਥਾਪਤ ਕਰਨ ਲਈ ਅਧਿਕਾਰਤ ਪ੍ਰਵਾਨਗੀ ਜਾਰੀ ਕਰਾਉਣ ਲਈ ਸ੍ਰੀ ਰਾਜਨਾਥ ਸਿੰਘ ਨੂੰ ਅਪੀਲ ਵੀ ਕੀਤੀ ਕਿਉਂ ਜੋ ਪ੍ਰਸਤਾਵਿਤ ਥਾਂ ਬਠਿੰਡਾ ਫ਼ੌਜੀ ਛਾਉਣੀ ਨੇੜੇ ਲਗਦੀ ਹੈ, ਇਸ ਲਈ ਰੱਖਿਆ ਮੰਤਰਾਲੇ ਤੋਂ ਰਸਮੀ ਇਤਰਾਜ਼ਹੀਣਤਾ ਸਰਟੀਫ਼ਿਕੇਟ ਦੀ ਲੋੜ ਹੈ। ਵਿੱਤ ਮੰਤਰੀ ਨੇ ਕਿਹਾ ਕਿ ਸਾਰੇ ਲੋੜੀਂਦੇ ਮਿਲਟਰੀ ਨਿਯਮਾਂ ਦੀ ਪਾਲਣਾ ਕੀਤੀ ਗਈ ਹੈ ਅਤੇ ਫ਼ੌਜੀ ਛਾਉਣੀ ਸੀਮਾ ਤੋਂ 100 ਮੀਟਰ ਦਾ ਰਸਤਾ ਵੀ ਛੱਡ ਦਿੱਤਾ ਗਿਆ ਹੈ। ਇਸੇ ਤਰਾਂ ਪ੍ਰਸਤਾਵਤ ਬੱਸ ਟਰਮੀਨਸ, ਮਿਲਟਰੀ ਖੇਤਰ ਨਾਲ ਲਗਦੀਆਂ ਇਮਾਰਤਾਂ ਲਈ ਨਿਰਧਾਰਤ ਉਚਾਈ ਨਾਲੋਂ ਨੀਵਾਂ ਰੱਖਿਆ ਗਿਆ ਹੈ। ਇਤਰਾਜ਼ਹੀਣਤਾ ਸਰਟੀਫ਼ਿਕੇਟ ਲਈ ਲੋੜੀਂਦੇ ਕਾਗ਼ਜਾਤ ਡਿਫੈਂਸ ਹੈੱਡਕੁਆਰਟਰ ਕੋਲ ਜਮਾਂ ਕਰਵਾ ਦਿੱਤੇ ਗਏ ਹਨ ਅਤੇ ਛੇਤੀ ਪ੍ਰਵਾਨਗੀ ਮਿਲਣ ਨਾਲ ਪ੍ਰਾਜੈਕਟ ਨੂੰ ਹੋਰ ਤੇਜੀ ਨਾਲ ਮੁਕੰਮਲ ਕੀਤਾ ਜਾ ਸਕੇਗਾ।
ਵਿੱਤ ਮੰਤਰੀ ਨੇ ਰੱਖਿਆ ਮੰਤਰੀ ਨੂੰ ਅੰਮਿ੍ਤਸਰ ਵਿਖੇ ਪੰਜਾਬ ਜੰਗੀ ਨਾਇਕ ਯਾਦਗਾਰ ਅਤੇ ਅਜਾਇਬਘਰ ਦਾ ਦੌਰਾ ਕਰਨ ਦਾ ਸੱਦਾ ਵੀ ਦਿੱਤਾ, ਜਿਸ ਨੂੰ ਪੰਜਾਬ ਸਰਕਾਰ ਵੱਲੋਂ 144 ਕਰੋੜ ਰੁਪਏ ਦੀ ਲਾਗਤ ਨਾਲ ਸਥਾਪਤ ਕੀਤਾ ਗਿਆ ਹੈ।

CM ਮਾਨ ਨੇ ਜੇਲ੍ਹ ‘ਚ ਅਰਵਿੰਦ ਕੇਜਰੀਵਾਲ…

ਚੰਡੀਗੜ੍ਹ  30 ਅਪ੍ਰੈਲ 2024-: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਤਿਹਾੜ ਜੇਲ੍ਹ ਵਿੱਚ ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ…

ਪਤੰਜਲੀ ਇਸਤਿਹਾਰ ਮਾਮਲਾ! ਅਦਾਲਤ ਨੇ…

ਨਵੀਂ ਦਿੱਲੀ, 30 ਅਪ੍ਰੈਲ 2024: ਸੁਪਰੀਮ ਕੋਰਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

ਗ੍ਰਿਫਤਾਰੀ ਦੇ ਬਾਵਜੂਦ ਅਰਵਿੰਦ ਕੇਜਰੀਵਾਲ…

ਨਵੀਂ ਦਿੱਲੀ, 29 ਅਪ੍ਰੈਲ 2024: ਦਿੱਲੀ ਹਾਈ…

Listen Live

Subscription Radio Punjab Today

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ ਚਮਕਿਆ ਪੰਜਾਬੀਅਤ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ / ਨੀਟਾ ਮਾਛੀਕੇ): ਫਰਿਜ਼ਨੋ ਦੇ ਨਜ਼ਦੀਕੀ ਸ਼ਹਿਰ ਕ੍ਰਦ੍ਰਜ਼ ਦੇ ਗੁਰਦਵਾਰਾ ਪੈਸੇਫਿੱਕ ਕੋਸਟ ਖ਼ਾਲਸਾ…

ਮੰਦਭਾਗੀ ਖਬਰ ਕੈਨੇਡਾ ‘ਚ ਇੱਕ…

29 ਅਪ੍ਰੈਲ 2024- ਮੰਦਭਾਗੀ ਖਬਰ ਕੈਨੇਡਾ ਤੋਂ…

UK ‘ਚ ਸਾਬਕਾ ਪ੍ਰੇਮਿਕਾ ਦਾ…

29 ਅਪ੍ਰੈਲ 2024-: ਬ੍ਰਿਟੇਨ ‘ਚ ਆਪਣੀ ਸਾਬਕਾ…

ਕੈਨੇਡਾ ‘ਚ ਪੰਜਾਬੀ ਨੌਜਵਾਨ ਦਾ…

27,ਅਪ੍ਰੈਲ2024: ਕੈਨੇਡਾ ਵਿੱਚ ਪੰਜਾਬੀ ਨੌਜਵਾਨ ਨਾਲ ਵਾਪਰਿਆ…

Our Facebook

Social Counter

  • 40017 posts
  • 0 comments
  • 0 fans