Menu

ਆਂਗਨਵਾੜੀ ਕੇਂਦਰਾਂ ਵਿੱਚ ਅਨੀਮੀਆ ਤੋਂ ਬਚਾਅ ਲਈ ਕੀਤਾ ਗਿਆ ਜਾਗਰੂਕ

ਸੰਗਰੂਰ 8 ਜੁਲਾਈ – ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਜ਼ਿਲ੍ਹਾ ਭਰ ਦੇ ਸਮੂਹ ਆਂਗਨਵਾੜੀ ਕੇਂਦਰਾਂ ਵਿੱਚ ਅਨੀਮੀਆ ਰੋਕਥਾਮ ਦਿਵਸ ਮਨਾਇਆ ਗਿਆ। ਇਹ ਜਾਣਕਾਰੀ ਜ਼ਿਲ੍ਹਾ ਪ੍ਰੋਗਰਾਮ ਅਫਸਰ ਨੇ ਦਿੱਤੀ ।
ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਨੇ ਕਿਹਾ ਕਿ ਅਨੀਮੀਆ ਮੁਕਤ ਦਿਵਸ ਮਨਾਉਣ ਦਾ ਮੁੱਖ ਮੰਤਵ ਆਂਗਨਵਾੜੀ ਕੇਂਦਰਾਂ ਵਿੱਚ ਆਉਣ ਵਾਲੇ ਲਾਭਪਾਤਰੀਆਂ ਨੂੰ ਅਨੀਮੀਆ ਜਹੀ ਖਤਰਨਾਕ ਬਿਮਾਰੀ ਦੇ ਬਚਾਅ ਅਤੇ ਪ੍ਰਬੰਧ ਬਾਰੇ ਦੱਸਣਾ ਹੈ। ਇਸ ਦੌਰਾਨ ਸਮੂਹ ਆਂਗਣਵਾੜੀ ਵਰਕਰਾਂ ਵੱਲੋਂ ਔਰਤਾਂ ਖਾਸ ਕਰਕੇ ਗਰਭਵਤੀ ਔਰਤਾਂ ਨੂੰ ਅਨੀਮੀਆ ਬਾਰੇ ਜਾਣਕਾਰੀ ਦਿੱਤੀ ਗਈ। ਉਨ੍ਹਾਂ ਕਿਹਾ ਕਿ ਔਰਤਾਂ ਅਤੇ ਬੱਚਿਆਂ ਵਿੱਚ ਅਨੀਮੀਆ ਦਾ ਪਤਾ ਲਾਉਣ ਲਈ ਸਮੇਂ ਸਮੇਂ ਖੂਨ ਦੀ ਜਾਂਚ ਕਰਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸਰੀਰ ਵਿਚ ਖੂਨ ਦੀ ਕਮੀ ਦਾ ਪਤਾ ਲੱਗਣ ’ਤੇ ਤੁਰੰਤ ਡਾਕਟੀ ਸਹਾਇਤਾ ਲੈਣੀ ਚਾਹੀਦੀ ਹੈ ਅਤੇ ਡਾਕਟਰਾਂ ਵਲੋਂ ਦੱਸੀ ਜਾਣ ਵਾਲੀ ਦਵਾਈ ਦਾ ਸੇਵਨ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅਨੀਮੀਆ ਦਾ ਸਮੇਂ ਸਿਰ ਇਲਾਜ ਕਰਵਾਉਣਾ ਚਾਹੀਦਾ ਹੈ ਤਾਂ ਜੋ ਹੋਰ ਗੰਭੀਰ ਸਮੱਸਿਆਵਾਂ ਤੋਂ ਬਚਿਆ ਜਾ ਸਕੇ।
ਉਨ੍ਹਾਂ ਕਿਹਾ ਕਿ ਅਨੀਮੀਆ ਦੀ ਰੋਕਥਾਮ ਲਈ ਖ਼ੁਰਾਕ ਦਾ ਵੀ ਖਾਸ ਧਿਆਨ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਰੋਜ਼ਾਨਾ ਖ਼ੁਰਾਕ ਵਿੱਚ ਹਰੀਆਂ ਪੱਤੇਦਾਰ ਸਬਜ਼ੀਆਂ ਅਤੇ ਲੋਹ ਤੱਤ ਭਰਪੂਰ ਫਲਾਂ ਦਾ ਸੇਵਨ ਕਰਨਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਆਂਗਣਵਾੜੀ ਵਰਕਰਾਂ ਵੱਲੋਂ ਕੋਵਿਡ-19 ਅਧੀਨ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਲਈ ਵੀ ਸਾਰਿਆਂ ਨੂੰ ਪ੍ਰੇਰਿਤ ਕੀਤਾ ਗਿਆ।

ਬ੍ਰਿਜ ਭੂਸ਼ਣ ਸ਼ਰਨ ਸਿੰਘ ਦੀਆਂ ਮੁਸ਼ਕਿਲਾਂ ‘ਚ…

10 ਮਈ 2024- : ਮਹਿਲਾ ਪਹਿਲਵਾਨਾਂ ਨਾਲ ਜਿਨਸੀ ਸ਼ੋਸ਼ਣ ਦੇ ਮਾਮਲੇ ‘ਚ ਭਾਜਪਾ ਦੇ ਸੰਸਦ ਮੈਂਬਰ ਬ੍ਰਿਜ ਭੂਸ਼ਣ ਸ਼ਰਨ…

ਅਰਵਿੰਦ ਕੇਜਰੀਵਾਲ ਨੂੰ ਮਿਲੀ ਜ਼ਮਾਨਤ,…

ਨਵੀਂ ਦਿੱਲੀ, 10 ਮਈ 2024 – ਸੁਪਰੀਮ…

ਸ਼ਾਤਰ ਚੋਰ ਪੁਲਿਸ ਨੂੰ ਹੀ…

10 ਮਈ 2024: ਰਾਜਗੜ੍ਹ ਜ਼ਿਲ੍ਹੇ ਦੇ ਪਚੌਰ…

ਜੇਲ੍ਹ ਤੋਂ ਨਮਜ਼ਦਗੀ ਪੱਤਰ ਭਰਨਗੇ…

10 ਮਈ 2024- : ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ…

Listen Live

Subscription Radio Punjab Today

ਮਨੁੱਖੀ ਤਸਕਰੀ ਰੈਕੇਟ ‘ਚ ਸ਼ਾਮਲ ਰੂਸ ਦੇ…

8 ਮਈ 2024: ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਰੂਸ ਦੇ ਰੱਖਿਆ ਮੰਤਰਾਲੇ ‘ਚ ਅਨੁਵਾਦਕ ਦੇ ਤੌਰ ‘ਤੇ ਕੰਮ ਕਰਨ…

ਏਅਰ ਇੰਡੀਆ ਦੀਆਂ 70 ਤੋਂ…

ਨਵੀਂ ਦਿੱਲੀ, 8 ਅਪ੍ਰੈਲ 2024- ਏਅਰ ਇੰਡੀਆ ਐਕਸਪ੍ਰੈਸ…

ਗੁਰਦੁਆਰਾ ਗੁਰੂ ਨਾਨਕ ਪ੍ਰਕਾਸ਼ ਫਰਿਜਨੋ…

ਫਰਿਜਨੋ ( ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ /…

Our Facebook

Social Counter

  • 40261 posts
  • 0 comments
  • 0 fans