Menu

ਅਫਗਾਨਿਸਤਾਨ ਵਿੱਚ ਅਮਰੀਕੀ ਫੌਜ ਦਾ ਮਿਸ਼ਨ 31 ਅਗਸਤ ਨੂੰ ਹੋਵੇਗਾ ਖਤਮ: ਜੋਅ ਬਾਈਡੇਨ

ਫਰਿਜ਼ਨੋ (ਕੈਲੀਫੋਰਨੀਆ), 9 ਜੁਲਾਈ (ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ) – ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਈਡੇਨ ਨੇ ਕਿਹਾ ਕਿ ਅਫਗਾਨਿਸਤਾਨ ਵਿੱਚੋਂ ਤਕਰੀਬਨ 20 ਸਾਲਾਂ ਬਾਅਦ ਅਮਰੀਕਾ ਦੇ ਸੈਨਿਕਾਂ ਦੀ ਅਫਗਾਨਿਸਤਾਨ ਤੋਂ ਵਾਪਸੀ 31 ਅਗਸਤ ਨੂੰ ਖਤਮ ਹੋਵੇਗੀ। ਇਸ ਤੋਂ ਪਹਿਲਾਂ ਬਾਈਡੇਨ ਦੁਆਰਾ ਇਸ ਕਾਰਵਾਈ ਲਈ 11 ਸਤੰਬਰ ਦੀ ਤਾਰੀਕ ਦਾ ਅਪ੍ਰੈਲ ਵਿੱੱਚ ਐਲਾਨ ਕੀਤਾ ਗਿਆ ਸੀ। ਰਾਸ਼ਟਰਪਤੀ ਨੇ ਵੀਰਵਾਰ ਨੂੰ ਵ੍ਹਾਈਟ ਹਾਊਸ ਵਿੱਚ ਬੋਲਦਿਆਂ ਕਿਹਾ ਕਿ ਇਸ ਨਾਲ ਦੇਸ਼ ਦੀ ਸਭ ਤੋਂ ਲੰਬੀ ਲੜਾਈ ਖਤਮ ਕੀਤੀ ਜਾ ਰਹੀ ਹੈ।ਜਿਸ ਸਮੇਂ ਬਾਈਡੇਨ ਨੇ ਸਤੰਬਰ ਦੀ ਆਖਰੀ ਤਾਰੀਖ ਦਾ ਐਲਾਨ ਕੀਤਾ ਸੀ, ਉਸ ਸਮੇਂ ਅਫਗਾਨਿਸਤਾਨ ਵਿੱਚ ਤਕਰੀਬਨ 3,500 ਫੌਜੀ ਬਚੇ ਸਨ। ਜਦਕਿ ਇਸ ਹਫਤੇ ਦੇ ਸ਼ੁਰੂ ਵਿਚ, ਪੈਂਟਾਗਨ ਨੇ ਜਾਣਕਾਰੀ ਦਿੱਤੀ ਸੀ ਕਿ ਸੈਨਿਕਾਂ ਦੀ ਵਾਪਸੀ 90% ਪੂਰੀ ਹੋ ਚੁੱਕੀ ਹੈ। ਅਮਰੀਕਾ ਦੀਆਂ ਫੌਜਾਂ ਨੇ ਪਿਛਲੇ ਹਫਤੇ ਅਫਗਾਨਿਸਤਾਨ ਵਿਚਲੇ ਸਭ ਤੋਂ ਵੱਡੇ ਅਮਰੀਕੀ ਬੇਸ ਬਾਗਰਾਮ ਏਅਰਫੀਲਡ ਨੂੰ ਵੀ ਛੱਡ ਦਿੱਤਾ ਸੀ।ਰਾਸ਼ਟਰਪਤੀ ਨੇ ਕਿਹਾ ਕਿ ਅਮਰੀਕਾ ਦੀ ਅਫਗਾਨਿਸਤਾਨ ਵਿੱਚ ਡਿਪਲੋਮੈਟਿਕ ਮੌਜੂਦਗੀ ਜਾਰੀ ਰਹੇਗੀ।  ਕਾਬੁਲ ਵਿੱਚ ਅੰਬੈਸੀ ਨੂੰ ਬਣਾਈ ਰੱਖਣ ਲਈ ਸੈਂਕੜੇ ਸੈਨਿਕ ਸੁਰੱਖਿਆ ਲਈ ਰਹਿਣਗੇ ਅਤੇ ਕਈ ਹੋਰ ਕਾਬਲ ਅੰਤਰਰਾਸ਼ਟਰੀ ਹਵਾਈ ਅੱਡੇ ਦੀ ਸੁਰੱਖਿਆ ਵਿੱਚ ਵੀ ਸਹਾਇਤਾ ਕਰ ਸਕਦੇ ਹਨ।ਇਸਦੇ ਇਲਾਵਾ ਫੌਜਾਂ ਦੀ ਵਾਪਸੀ ਦੇ ਨਾਲ, ਅਮਰੀਕਾ ਅਜੇ ਵੀ ਤਕਰੀਬਨ 60,000 ਅਫਗਾਨਾਂ ਜਿਹਨਾਂ ਵਿੱਚ 18,000 ਭਾਸ਼ਾ ਟਰਾਂਸਲੇਟਰ ਅਤੇ ਉਨ੍ਹਾਂ ਦੇ ਪਰਿਵਾਰਾਂ ਸ਼ਾਮਲ ਹਨ , ਨੂੰ ਤਾਲਿਬਾਨ ਤੋਂ ਬਚਾਉਣ ਲਈ ਦੇਸ਼  ਵਿੱਚੋਂ ਕੱਢਣ ਲਈ ਕੰਮ ਕਰ ਰਿਹਾ ਹੈ।

ਸ਼ਿਆਮ ਰੰਗੀਲਾ ਨੇ ਪ੍ਰਧਾਨ ਮੰਤਰੀ ਮੋਦੀ ਖਿਲਾਫ਼…

2 ਮਈ 2024- :ਪ੍ਰਧਾਨ ਮੰਤਰੀ ਮੋਦੀ ਦੀ ਆਵਾਜ਼ ਦੀ ਹੂ-ਬ-ਹੂ ਨਕਲ ਕਰਨ ਵਾਲੇ ਸ਼ਿਆਮ ਰੰਗੀਲਾ ਨੇ ਵਾਰਾਣਸੀ ਲੋਕ ਸਭਾ…

ਜ਼ਮਾਨਤ ਲਈ ਮਨੀਸ਼ ਸਿਸੋਦੀਆ ਨੇ…

ਨਵੀਂ ਦਿੰਲੀ, 2 ਮਈ 2024: ਦਿੱਲੀ ਦੇ…

ਗੋਲਡੀ ਬਰਾੜ ਦੀ ਮੌਤ ਦੀ…

2 ਮਈ 2024-: ਬੀਤੇ ਦਿਨੀਂ ਖਬਰ ਆਈ…

Listen Live

Subscription Radio Punjab Today

ਗੋਲਡੀ ਬਰਾੜ ਦੀ ਮੌਤ ਦੀ ਖਬਰ ਦਾ…

2 ਮਈ 2024-: ਬੀਤੇ ਦਿਨੀਂ ਖਬਰ ਆਈ ਸੀ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਅਤੇ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

Our Facebook

Social Counter

  • 40080 posts
  • 0 comments
  • 0 fans